Author: onpoint channel

“I’m a Newswriter, “I write about the trending news events happening all over the world.

ਬਠਿੰਡਾ, 13 ਨਵੰਬਰ 2025: ਬਠਿੰਡਾ ਜਿਲ੍ਹੇ ਦੇ ਪਿੰਡ ਜੀਦਾ ਦੀ ਇੱਕ ਢਾਣੀ ਵਿਚਲੇ ਘਰ ’ਚ ਹੋਏ ਜਬਰਦਸਤ ਧਮਾਕਿਆਂ ਦੀ ਜਾਂਚ ਪੰਜਾਬ ਪੁਲਿਸ ਤੋਂ ਲੈਕੇ ਐਨਆਈਏ ( ਕੌਮੀ ਜਾਂਚ ਏਜੰਸੀ) ਹਵਾਲੇ ਕਰ ਦਿੱਤੀ ਗਈ ਹੈ। ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਇਸ ਦੀ ਪੁਸ਼ਟੀ ਕੀਤੀ ਹੈ ਪਰ ਉਨ੍ਹਾਂ ਇਸ ਸਬੰਧ ਵਿੱਚ ਹੋਰ ਜਿਆਦਾ ਟਿੱਪਣੀ ਤੋਂ ਪਾਸਾ ਵੱਟ ਲਿਆ ਹੈ। ਜਾਣਕਾਰੀ ਅਨੁਸਾਰ ਅੱਤਵਾਦ ਨਾਲ ਜੁੜੀਆਂ ਘਟਨਾਵਾਂ ਅਤੇ ਦਹਿਸ਼ਤਗਰਦਾਂ ਨਾਲ ਸਬੰਧੀ ਮਾਮਲਿਆਂ ਦੀ ਜਾਂਚ ਕਰਨ ਵਾਲੀ ਕੌਮੀ ਜਾਂਚ ਏਜੰਸੀ ਨੂੰ ਕੁੱਝ ਦਿਨ ਪਹਿਲਾਂ ਇਹ ਜਿੰਮੇਵਾਰੀ ਸੌਂਪੀ ਗਈ ਸੀ। ਬਠਿੰਡਾ ਪੁਲਿਸ ਵੱਲੋਂ ਇਸ ਮਾਮਲੇ ਦੀ ਹੁਣ ਤੱਕ ਦੀ ਤਫਤੀਸ਼ ਨਾਲ ਜੁੜੀਆਂ ਫਾਈਲਾਂ ਆਦਿ ਹੁਣ ਐਨਆਈਏ…

Read More

ਵੀਂ ਦਿੱਲੀ, 13 ਨਵੰਬਰ, 2025 : ਜੇਕਰ ਤੁਸੀਂ ਹਾਈਵੇਅ ‘ਤੇ ਸਫ਼ਰ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ। ਕੇਂਦਰ ਸਰਕਾਰ 15 ਨਵੰਬਰ 2025 ਤੋਂ ਦੇਸ਼ ਭਰ ਦੇ ਟੋਲ ਪਲਾਜ਼ਿਆਂ ‘ਤੇ ਟੋਲ ਭੁਗਤਾਨ ਕਰਨ ਦੇ ਨਿਯਮਾਂ ‘ਚ ਇੱਕ ਵੱਡਾ ਬਦਲਾਅ ਕਰਨ ਜਾ ਰਹੀ ਹੈ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ‘ਰਾਸ਼ਟਰੀ ਰਾਜਮਾਰਗ ਫੀਸ ਨਿਯਮ, 2008’ ‘ਚ ਸੋਧ ਕੀਤੀ ਹੈ, ਜਿਸ ਤਹਿਤ ਹੁਣ ਨਕਦ ਭੁਗਤਾਨ ਕਰਨ ਵਾਲਿਆਂ ‘ਤੇ ਭਾਰੀ ਜੁਰਮਾਨਾ ਲੱਗੇਗਾ, ਜਦਕਿ ਡਿਜੀਟਲ ਭੁਗਤਾਨ ਕਰਨ ਵਾਲਿਆਂ ਨੂੰ ਰਾਹਤ ਦਿੱਤੀ ਜਾਵੇਗੀ। ਬਿਨਾਂ FASTag ਦੇ ਲੱਗੇਗਾ ‘ਦੁੱਗਣਾ’ ਟੋਲ ਮੰਤਰਾਲੇ ਵੱਲੋਂ ਕੀਤੇ ਗਏ ਸੋਧ ਮੁਤਾਬਕ, ਜੇਕਰ ਕੋਈ ਵਾਹਨ ਚਾਲਕ ਬਿਨਾਂ FASTag…

Read More

ਜਲੰਧਰ, 13 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਹੜ੍ਹ ਦੀ ਪੀੜਤਾਂ ਦੀ ਮਦਦ ਲਈ ਲੁਕਾਸ ਇੰਡੀਅਨ ਸਰਵਿਸ ਲਿਮਟਿਡ, ਲੁਕਾਸ ਟੀ.ਵੀ.ਐਸ. ਲਿਮਟਿਡ ਅਤੇ ਡੇਲਫੀ ਟੀ.ਵੀ.ਐਸ. ਟੈਕਨਾਲੋਜੀਜ਼ ਲਿਮਟਿਡ ਵੱਲੋਂ 10-10 ਲੱਖ ਰੁਪਏ (ਕੁੱਲ 30 ਲੱਖ ਰੁਪਏ) ਦਾ ਚੈੱਕ ਰੰਗਲਾ ਪੰਜਾਬ ਸੁਸਾਇਟੀ ਅਧੀਨ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਲਈ ਸੌਂਪਿਆ ਗਿਆ।ਇਹ ਚੈੱਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਜ਼ੋਨਲ ਹੈੱਡ ਸੰਜੀਵ ਕੁਮਾਰ ਅੱਤਰੀ ਨੇ ਭੇਟ ਕੀਤਾ। ਕੰਪਨੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪਾਏ ਗਏ ਇਸ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਹਾਇਤਾ ਰਾਸ਼ੀ ਕੁਦਰਤੀ ਆਫ਼ਤ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਨੂੰ ਔਖੀ ਘੜੀ ਵਿਚੋਂ ਬਾਹਰ ਕੱਢਣ…

Read More

ਜਲੰਧਰ, 13 ਨਵੰਬਰ : ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਵਲੋਂ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਮੂਹ ਰੈਸਟੋਰੈਂਟ, ਕਲੱਬ ਅਤੇ ਹੋਰ ਅਜਿਹੀਆਂ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਅੱਧੀ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਕਮਿਸ਼ਨਰੇਟ ਦੀ ਹੱਦ ਅੰਦਰ ਕਿਸੇ ਵੀ ਰੈਸਟੋਰੈਂਟ, ਕਲੱਬ ਜਾਂ ਹੋਰ ਖਾਣ-ਪੀਣ ਵਾਲੀਆਂ ਥਾਵਾਂ ਵਿੱਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ…

Read More

ਜਲੰਧਰ, 13 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਪੈਂਦੇ ਏਰੀਏ ਵਿਚ ਪ੍ਰੀਗੇਬਲਿਨ ਕੈਪਸੂਲ (Pregabalin Capsules), ਗੈਬਾਪੇਨਟਿਨ ਕੈਪਸੂਲ (Gabapentin Capsules) ਅਤੇ ਐਨਾਫੋਰਟਿਨ ਇੰਜੈਕਸ਼ਨ (Anafortan Injection) ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਤੇ ਰਿਕਾਰਡ ਦੇ ਖ਼ਰੀਦਣ/ਵੇਚਣ ਅਤੇ ਬਿਨਾਂ ਮਾਹਰ ਡਾਕਟਰ ਦੀ ਪਰਚੀ ਤੋਂ ਕੈਮਿਸਟ ਦੁਕਾਨਾਂ ’ਤੇ ਵੇਚਣ ’ਤੇ ਰੋਕ ਲਗਾਈ ਗਈ ਹੈ।ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਲਈ ਲਾਗੂ ਰਹੇਗਾ।

Read More

ਲੁਧਿਆਣਾ, 12 ਨਵੰਬਰ – ਪੇਂਡੂ ਸੜਕੀ ਬੁਨਿਆਦੀ ਢਾਂਚੇ ਨੂੰ ਮਹੱਤਵਪੂਰਨ ਹੁਲਾਰਾ ਦੇਣ ਲਈ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 12 ਮੁੱਖ ਸੜਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। 278.4 ਲੱਖ ਰੁਪਏ ਦੇ ਸੰਯੁਕਤ ਨਿਵੇਸ਼ ਨਾਲ, ਇਹ ਪ੍ਰੋਜੈਕਟ ਸੁਚਾਰੂ ਆਵਾਜਾਈ ਦੀ ਸਹੂਲਤ ਦੇਣਗੇ ਅਤੇ ਘੱਟ ਸੇਵਾ ਵਾਲੇ ਖੇਤਰਾਂ ਵਿੱਚ ਆਰਥਿਕ ਵਿਕਾਸ ਨੂੰ ਵਧਾਉਣਗੇ। ਕੈਬਨਿਟ ਮੰਤਰੀ ਮੁੰਡੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਸੜਕਾਂ ਦੇ ਆਧੁਨਿਕੀਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਆਵਾਜਾਈ ਦੇ ਸਮੇਂ ਨੂੰ ਘਟਾਉਣਗੇ ਸਗੋਂ ਖੇਤੀਬਾੜੀ, ਵਪਾਰ ਅਤੇ ਭਾਈਚਾਰਕ ਭਲਾਈ ਲਈ ਨਵੇਂ ਰਸਤੇ ਵੀ ਖੋਲ੍ਹਣਗੇ। ਇਨ੍ਹਾਂ…

Read More

ਜਲੰਧਰ, 12 ਨਵੰਬਰ: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਜਾਰੀ ਹੈ। ਬੀਤੇ ਦੋ ਦਿਨਾਂ ਦੌਰਾਨ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਦੌਰਾਨ 92.4 ਗ੍ਰਾਮ ਹੈਰੋਇਨ ਅਤੇ 124 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ 12 ਵਿਅਕਤੀਆਂ ਕਾਬੂ ਨੂੰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦੋ ਦਿਨਾਂ ਦੌਰਾਨ ਕੁੱਲ 9 ਮੁਕੱਦਮੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ 12 ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਟੀਮ ਨੇ ਦੋ ਵਿਅਕਤੀਆਂ ਨੂੰ…

Read More

ਲੁਧਿਆਣਾ, 12 ਨਵੰਬਰ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ 14 ਨਵੰਬਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਊਂਡ ਵਿਖੇ ਇੱਕ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਯਾਦਗਾਰ ਲੜੀ ਦਾ ਇੱਕ ਮੁੱਖ ਹਿੱਸਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਦੀਵੀ ਸਿੱਖਿਆਵਾਂ ‘ਤੇ ਕੇਂਦ੍ਰਿਤ ਇੱਕ ਮਨਮੋਹਕ ਲਾਈਟ ਐਂਡ ਸਾਊਂਡ ਸ਼ੋਅ 14 ਨਵੰਬਰ ਨੂੰ ਸ਼ਾਮ 6:00 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਅਡਵਾਂਸ ਡਿਜੀਟਲ ਸਟੋਰੀਟੈਲਿੰਗ ਰਾਹੀਂ 45 ਮਿੰਟ…

Read More

ਜਲੰਧਰ, 12 ਨਵੰਬਰ : ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਕਮਿਸ਼ਨਰੇਟ ਪੁਲਿਸ ਦੀ ਹੱਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ/ਜਲੂਸ ਵਿੱਚ ਹਥਿਆਰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਨਾਅਰੇਬਾਜ਼ੀ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਪੁਲਿਸ ਕਮਿਸ਼ਨਰ ਵੱਲੋਂ ਇਕ ਹੋਰ ਹੁਕਮ ਰਾਹੀਂ…

Read More

ਜਲੰਧਰ, 12 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਭਾਰਤੀ ਮਿਲਟਰੀ, ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਕੋਈ ਵੀ ਵਿਅਕਤੀ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੁਲਿਸ, ਆਰਮੀ, ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ. ਆਦਿ ਫੋਰਸਾਂ ਦੀਆਂ ਵਰਦੀਆਂ ਅਤੇ ਓਲਿਵ ਰੰਗ (ਮਿਲਟਰੀ ਰੰਗ) ਦੇ ਵ੍ਹੀਕਲ/ਮੋਟਰਸਾਈਕਲ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

Read More