- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
Author: onpoint channel
“I’m a Newswriter, “I write about the trending news events happening all over the world.
ਜਲੰਧਰ, 30 ਜੁਲਾਈ : ਕਾਰੋਬਾਰ ਕਰਨ ਵਿੱਚ ਆਸਾਨ ਅਤੇ ਸੁਖਾਵੇਂ ਅਨੁਭਵ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਣ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 0181-2602139 ਅਤੇ ਐਕਸ਼ਨ ਲਾਈਨ ਵਟਸਐਪ ਨੰਬਰ 9646222555 ਦੀ ਸ਼ੁਰੂਆਤ ਕੀਤੀ ਗਈ ਹੈ। ਡਾ. ਅਗਰਵਾਲ ਨੇ ਦੱਸਿਆ ਕਿ ਨਿਵੇਸ਼ਕ ਕਿਸੇ ਵੀ ਜਾਣਕਾਰੀ/ਹੱਲ ਲਈ ਲੈਂਡਲਾਈਨ ਨੰਬਰ ’ਤੇ ਕਾਲ ਕਰ ਸਕਦੇ ਹਨ ਜਾਂ ਐਕਸ਼ਨ ਲਾਈਨ ਵਟਸਐਪ ਨੰਬਰ ’ਤੇ ਵੀ ਮੈਸੇਜ ਭੇਜ ਸਕਦੇ ਹਨ।ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਡਸਟਰੀ ਸਮੇਤ ਵੱਖ-ਵੱਖ ਵਿਭਾਗਾਂ ਅਤੇ ਨਿਵੇਸ਼ਕਾਂ ਨਾਲ ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਪਹਿਲਕਦਮੀ ਨਿਵੇਸ਼ਕਾਂ ਦੀ ਸਹੂਲਤ ਲਈ ਕੀਤੀ…
ਸਮਰਾਲਾ 30 ਜੁਲਾਈ : ਅੱਜ ਲੁਧਿਆਣਾ ਦੇ ਸਬ ਡਿਵੀਜ਼ਨ ਸਮਰਾਲਾ ਹਸਪਤਾਲ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦੇ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਹਸਪਤਾਲ ਦੇ ਵਿੱਚ ਮਰੀਜ਼ਾਂ ਦੇ ਨਾਲ ਗੱਲਬਾਤ ਕੀਤੀ ਅਤੇ ਵੱਖ-ਵੱਖ ਵਾਰਡਾਂ ਦੇ ਵਿੱਚ ਜਾ ਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਹ ਐਕਸ਼ਨ ਮੋਡ ਦੇ ਵਿੱਚ ਨਜ਼ਰ ਆਏ। ਜਿੱਥੇ ਉਹਨਾਂ ਹਸਪਤਾਲ ਦੇ ਵਿੱਚ ਡਾਕਟਰਾਂ ਦੇ ਨਾਲ ਗੱਲਬਾਤ ਕਰ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਫਿਰ ਪਰੇਸ਼ਾਨੀ ਨਾ ਆਉਣ ਸਬੰਧੀ ਹਦਾਇਤ ਕੀਤੀ ਅਤੇ ਕਿਹਾ ਕਿ ਹਸਪਤਾਲ ਦੇ ਵਿੱਚ ਆਏ ਹੋਏ ਮਰੀਜ਼ਾਂ ਨੂੰ ਪਹਿਲ ਦੇ ਅਧਾਰ ਤੇ…
ਮੋਰਿੰਡਾ, 30 ਜੁਲਾਈ: ਮੋਰਿੰਡਾ ਨਗਰ ਕੌਂਸਲ ਦੇ ਜੂਨੀਅਰ ਇੰਜੀਨੀਅਰ ਨਰੇਸ਼ ਕੁਮਾਰ ਅਤੇ ਸੈਨਟਰੀ ਇੰਸਪੈਕਟਰ ਵਰਿੰਦਰ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ ਅਤੇ ਨਾਗਰਿਕਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਦੋਹਾਂ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਸਵੇਰੇ ਮੰਤਰੀ ਨੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਮੌਜੂਦਗੀ ‘ਚ ਵਾਰਡ ਨੰਬਰ 5 ਅਤੇ 6, ਚੁੰਨੀ ਰੋਡ ਨੇੜੇ ਰੈਸਟ ਹਾਊਸ, ਵਾਰਡ ਨੰਬਰ 13, 14, 15, ਪੁਰਾਣਾ ਬੱਸੀ ਰੋਡ ਅਤੇ ਸ਼ਿਵ ਨੰਦਾ ਸਕੂਲ ਰੋਡ ਦਾ ਅਚਾਨਕ ਦੌਰਾ ਕੀਤਾ। ਦੌਰੇ ਦੌਰਾਨ ਇਹ ਦੇਖਣ ਵਿੱਚ ਆਇਆ ਕਿ ਘਰਾਂ ਦਾ ਕੂੜਾ-ਕਰਕਟ…
ਬਰਨਾਲਾ – ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਟੀ ਬੈਨਿਥ ਨੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਦੁਕਾਨਦਾਰਾਂ ਵੱਲੋਂ ਸ਼ਹਿਰ ਦੇ ਸਦਰ ਬਾਜ਼ਾਰ/ਫਰਵਾਹੀ ਬਾਜ਼ਾਰ/ਹੰਡਿਆਇਆ ਬਾਜ਼ਾਰ ਅਤੇ ਕੱਚਾ ਕਾਲਜ ਰੋਡ/ਪੱਕਾ ਕਾਲਜ ਰੋਡ ਉਪਰ ਕਿਸੇ ਕਿਸਮ ਦਾ ਸਾਮਾਨ ਆਪਣੀ ਮਾਲਕੀ ਦੀ ਹੱਦ ਤੋਂ ਬਾਹਰ ਨਾ ਰੱਖਿਆ ਜਾਵੇ। ਸਦਰ ਬਾਜ਼ਾਰ ’ਚ ਕਿਸੇ ਵੀ ਕਿਸਮ ਦਾ ਫੋਰ-ਵੀਲਰ ਦਾਖਲ ਨਾ ਕੀਤਾ ਜਾਵੇ ਅਤੇ ਬਾਜ਼ਾਰ ’ਚ ਦਾਖਲ ਹੋਣ ਤੋਂ ਪਹਿਲਾਂ ਫੋਰ-ਵੀਲਰ ਦੀ ਪਾਰਕਿੰਗ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ’ਚ ਕੀਤੀ ਜਾਵੇ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਫਰਵਾਹੀ ਅਤੇ ਹੰਡਿਆਇਆ ਬਾਜ਼ਾਰ ’ਚ ਫੋਰ-ਵੀਲਰ ਦੀ ਪਾਰਕਿੰਗ, ਪਾਰਕਿੰਗ ਲਾਈਨਾਂ ਦੇ ਅੰਦਰ ਹੀ ਕੀਤੀ ਜਾਵੇ। ਸਾਰੇ ਬਾਜ਼ਾਰਾਂ ’ਚ ਲੋਡਿੰਗ…
ਰੱਖੜੀ ਦੇ ਤਿਉਹਾਰ ਨੇ ਪੰਜਾਬ ‘ਚ ਡਾਕ ਵਿਭਾਗ ਨੂੰ ਵੀ ਚੁਸਤ ਕਰ ਦਿੱਤਾ ਹੈ। 9 ਅਗਸਤ ਨੂੰ ਮਨਾਏ ਜਾਣ ਵਾਲੇ ਭਰਾਵਾਂ-ਭੈਣਾਂ ਦੇ ਪਿਆਰ ਦੇ ਇਸ ਤਿਉਹਾਰ ਲਈ ਭੈਣਾਂ ਨੇ ਵਿਦੇਸ਼ਾਂ ‘ਚ ਰਹਿੰਦੇ ਆਪਣੇ ਭਰਾਵਾਂ ਨੂੰ ਰੱਖੜੀਆਂ ਭੇਜਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤਿਉਹਾਰ ਨੂੰ ਲੈ ਕੇ ਡਾਕਘਰਾਂ ‘ਚ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਵਿਦੇਸ਼ ਭੇਜਣ ਵਾਲੀਆਂ ਰੱਖੜੀਆਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ। ਇਸੇ ਦੇ ਮੱਦੇਨਜ਼ਰ ਡਾਕ ਵਿਭਾਗ ਨੇ ਮੁਲਾਜ਼ਮਾਂ ਦੇ ਡਿਊਟੀ ਘੰਟੇ ਵੀ ਬਦਲ ਦਿੱਤੇ ਹਨ। ਹੁਣ ਪੰਜਾਬ ਦੇ ਮੁੱਖ ਡਾਕਘਰਾਂ ‘ਚ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਕੰਮ ਹੋ ਰਿਹਾ ਹੈ। ਜੀ. ਪੀ. ਓ. ‘ਚ ਵਿਸ਼ੇਸ਼…
ਚੰਡੀਗੜ੍ਹ/ਨਵੀਂ ਦਿੱਲੀ, 29 ਜੁਲਾਈ 2025 – ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆ ਕੌਮਾਂਤਰੀ ਸਰਹੱਦ ਉੱਤੇ ਲੱਗੀ ਜੰਗ ਦੌਰਾਨ ਫੇਲ੍ਹ ਸਾਬਤ ਹੋਈ ਵਿਦੇਸ਼ ਨੀਤੀ ਦਾ ਮੁੱਦਾ ਉਠਾਇਆ। ਮੀਤ ਹੇਅਰ ਨੇ ਸਭ ਤੋਂ ਪਹਿਲਾਂ ਫੌਜੀ ਸੈਨਿਕਾਂ ਨੂੰ ਸਿਜਦਾ ਕਰਦਿਆਂ ਉਨ੍ਹਾਂ ਵੱਲੋਂ ਦਿਖਾਈ ਬਹਾਦਰੀ ਨੂੰ ਯਾਦ ਕਰਦਿਆਂ ਕਿਹਾ ਕਿ ਪਾਕਿਸਤਾਨ ਨਾਲ ਲੜੀ ਜਾ ਰਹੀ ਜੰਗ ਦੌਰਾਨ ਵਿਸ਼ਵ ਗੁਰੂ ਅਖਵਾਉਣ ਵਾਲੇ ਦੇਸ਼ ਦੀ ਮੱਦਦ ਉਤੇ ਕੋਈ ਵੀ ਮੁਲਕ ਨਹੀਂ ਆਇਆ। ਚੀਨ ਤੇ ਤੁਰਕੀ ਜਿੱਥੇ ਖੁੱਲ਼੍ਹੇਆਮ ਪਾਕਿਸਤਾਨ ਦੀ ਮੱਦਦ ਉੱਤੇ ਸਨ ਉੱਥੇ ਕੌਮਾਂਤਰੀ ਮੁਦਰਾ ਫੰਡ (ਆਈ.ਐਮ.ਐਫ.)…
ਪੰਜਾਬ ’ਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਨੇ ਵਿੱਤ ਵਿਭਾਗ (ਐੱਫ. ਡੀ.) ਦੇ ਪੰਜਾਬ ਡੈਂਟਲ ਐਜੂਕੇਸ਼ਨ (ਗਰੁੱਪ-ਏ) ਸੇਵਾ ਨਿਯਮ, 2016 ਵੱਲੋਂ ਨਿਯੰਤਰਿਤ ਡਾਕਟਰਾਂ ਅਤੇ ਡੈਂਟਲ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ ਵਧਾ ਦਿੱਤੀ ਹੈ। ਪੰਜਾਬ ਸਰਕਾਰ ਨੇ ਸੇਵਾਮੁਕਤੀ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰਨ ਲਈ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਸਤਾਵ ਨੂੰ ਅਧਿਕਾਰਤ ਤੌਰ ’ਤੇ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੰਮ੍ਰਿਤਸਰ ਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਤੇ ਹਸਪਤਾਲਾਂ ’ਚ ਮੈਡੀਕਲ ਟੀਚਿੰਗ ਫੈਕਲਟੀ ਲਈ ਪਹਿਲਾਂ ਤੋਂ ਮੌਜੂਦ ਨੀਤੀ ਦੀ ਤਰਜ਼ ’ਤੇ ਇਹ ਮਹੱਤਵਪੂਰਨ ਪ੍ਰਵਾਨਗੀ…
ਚੰਡੀਗੜ੍ਹ, 29 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੀਆਂ ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਹੈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਤੀ।ਇੱਥੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜਲ ਸਰੋਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨੂੰ ਮੁਖ਼ਾਤਿਬ ਹੁੰਦਿਆਂ ਸ੍ਰੀ ਗੋਇਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਜਿਹੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ 276…
ਚੰਡੀਗੜ੍ਹ, 29 ਜੁਲਾਈ 2025 – ਪੰਜਾਬ ਵਿੱਚ ਕੋਈ ਵੀ ਬੱਚਾ ਸੜਕਾਂ ਉੱਤੇ ਨਾ ਰਹੇ, ਨਾ ਭੀਖ ਮੰਗੇ, ਨਾ ਉਤਪੀੜਨ ਦਾ ਸ਼ਿਕਾਰ ਹੋਵੇ – ਇਸ ਵਚਨਬੱਧਤਾ ਨਾਲ ਚੱਲ ਰਹੀ ਮੁਹਿੰਮ “ਪ੍ਰੋਜੈਕਟ ਜੀਵਨਜੋਤ-2” ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੁੱਲ 208 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਜਾ ਚੁੱਕਾ ਹੈ।ਤਾਜ਼ਾ ਕਾਰਵਾਈ ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ 20 ਵਿਸ਼ੇਸ਼ ਛਾਪਿਆਂ/ਚੈਕਿੰਗਾਂ ਰਾਹੀਂ 5 ਹੋਰ ਬੱਚਿਆਂ ਨੂੰ ਰਾਹਤ ਦਿੱਤੀ ਗਈ ਹੈ।ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਦੱਸਿਆ ਕਿ ਭੀਖ ਮੰਗ ਰਹੇ ਬੱਚਿਆਂ ਨੂੰ ਸੜਕ ਤੋਂ ਚੁੱਕ ਕੇ ਸਕੂਲ ਜਾਂ ਬਾਲ ਘਰ ਤੱਕ ਲੈ…
ਜਲੰਧਰ, 29 ਜੁਲਾਈ : ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਲੜਕੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦ ਪ੍ਰਦਾਨ ਕਰਨ ਦੇ ਮੰਤਵ ਨਾਲ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੋਚਿੰਗ ਕਲਾਸਾਂ ਮਹੀਨਾ ਅਗਸਤ ਤੋਂ ਅਕਤੂਬਰ, 2025 ਦੌਰਾਨ ਅੰਬੇਡਕਰ ਭਵਨ, ਜਲੰਧਰ ਵਿਖੇ ਲਗਾਈਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਕਲਾਸਾਂ ਵਿੱਚ 10+2/ ਗ੍ਰੈਜੂਏਟ ਵਿੱਦਿਅਕ ਯੋਗਤਾ ਰੱਖਣ ਵਾਲੀਆਂ ਲੜਕੀਆਂ ਨੂੰ ਕੇਂਦਰ/ ਪੰਜਾਬ ਰਾਜ ਦੀਆਂ ਸਰਕਾਰੀ…

