- ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ
- ਡੀ.ਬੀ.ਈ.ਈ. ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ 16 ਜਨਵਰੀ ਨੂੰ
- ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਵਿੱਚ ਧੀਆਂ ਦੀ ਲੋਹੜੀ ਦਾ ਜ਼ਿਲ੍ਹਾ ਪੱਧਰੀ ਸਮਾਗਮ ਤਹਿਤ 111 ਨਵਜੰਮੀਆਂ ਧੀਆਂ ਦੀ ਲੋਹੜੀ ਮਨਾ ਕੇ ਦਿੱਤਾ ਲਿੰਗ ਸਮਾਨਤਾ ਦਾ ਸੰਦੇਸ਼
- ਔਰਤਾਂ ਨੂੰ ਜਲਦੀ ਹੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਫਰਵਰੀ ਤੋਂ
- ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਪੰਕਜ ਸ਼ਾਰਦਾ ਨੇ ਮੋਹਾਲੀ ਸਥਿਤ ਦਫਤਰ ਵਿੱਚ ਸੰਭਾਲਿਆ ਅਹੁਦਾ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ‘ਚ ਕਰੀਬ 2 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦਾ ਉਦਘਾਟਨ
- ਉਦਯੋਗਿਕ ਸਿਲਾਈ ਮਸ਼ੀਨ ਆਪਰੇਟਰ ਸਿਖਲਾਈ ਕੋਰਸ ਪਾਸ 36 ਸਫਲ ਉਮੀਦਵਾਰਾਂ ਨੂੰ ਸਰਟੀਫਿਕੇਟ ਤੇ ਇਨਾਮ ਕੀਤੇ ਤਕਸੀਮ
Author: onpoint channel
“I’m a Newswriter, “I write about the trending news events happening all over the world.
ਲੁਧਿਆਣਾ, 11 ਸਤੰਬਰ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵੀਰਵਾਰ ਨੂੰ ਹਾਈਵੇ ਇੰਡਸਟਰੀਜ਼ ਲਿਮਟਿਡ ਵੱਲੋਂ ਹੜ੍ਹ ਖੇਤਰ ਵਿੱਚ ਹੜ੍ਹ ਰਾਹਤ ਪਹਿਲਕਦਮੀਆਂ ਲਈ 11 ਲੱਖ ਰੁਪਏ ਦੇ ਉਦਾਰ ਦਾਨ ਲਈ ਦਿਲੋਂ ਧੰਨਵਾਦ ਕੀਤਾ। ਚੇਅਰਮੈਨ ਉਮੇਸ਼ ਮੁੰਜਾਲ ਅਤੇ ਡਾਇਰੈਕਟਰ ਅੰਕੁਰ ਮੁੰਜਾਲ ਨੇ ਡਿਪਟੀ ਕਮਿਸ਼ਨਰ ਨੂੰ ਚੈੱਕ ਸੌਂਪਿਆ। ਡਿਪਟੀ ਕਮਿਸ਼ਨਰ ਨੇ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਦੇ ਸਮੇਂ ਸਿਰ ਅਤੇ ਉਦਾਰ ਸਮਰਥਨ ਲਈ ਉਨ੍ਹਾਂ ਦਾ ਬਹੁਤ ਧੰਨਵਾਦੀ ਹੈ। ਇਹ ਯੋਗਦਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਸਹਾਇਤਾ ਕਰੇਗਾ।
ਲੁਧਿਆਣਾ, 11 ਸਤੰਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 46 ਵਿਖੇ ਪੀਣ ਵਾਲੇ ਪਾਣੀ ਦਾ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਟਿਊਬਵੈਲ ਕਾਰਜ਼ਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਾਰਡ ਨੰਬਰ 46 ਅਧੀਨ ਜਨਤਾ ਨਗਰ, ਗਲੀ ਨੰਬਰ 8 ਵਿਖੇ ਨਵੇਂ 25 ਹਾਰਸ ਪਾਵਰ ਦਾ ਟਿਊਬਵੈਲ ਲਗਾਇਆ ਜਾ ਰਿਹਾ ਹੈ ਜਿਸ ‘ਤੇ ਕਰੀਬ 12.50 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਟਿਊਬਵੈਲ ਦੇ ਕਾਰਜਸ਼ੀਲ ਹੋਣ ਤੋਂ ਬਾਅਦ ਸਥਾਨਕ ਵਸਨੀਕਾਂ ਨੂੰ ਪੀਣ…
ਜਲੰਧਰ, 10 ਸਤੰਬਰ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਦੇਸ਼ ਜਾਰੀ ਕੀਤੇ ਹਨ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਅਧਿਕਾਰਤ ਲਾਇਸੰਸਸ਼ੁਦਾ ਦੁਕਾਨਾਂ ਨੂੰ ਛੱਡ ਕੇ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ।ਸਾਈਲੈਂਸ ਜ਼ੋਨ (ਹਸਪਤਾਲ, ਵਿੱਦਿਅਕ ਅਦਾਰਿਆਂ ਦੇ ਨੇੜੇ) ਵਿਚ ਕਿਸੇ ਵੀ ਸਮੇਂ ਪਟਾਕੇ ਚਲਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਸੁੱਚੀ ਪਿੰਡ ਦੀ ਹੱਦ ਅੰਦਰ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਤੇਲ ਟਰਮੀਨਲਾਂ ਦੇ 500 ਗਜ਼ ਦੇ ਘੇਰੇ ਅੰਦਰ ਵੀ ਪਟਾਕੇ ਨਹੀਂ ਚਲਾਏ ਜਾਣਗੇ।ਹੁਕਮਾਂ ਵਿੱਚ…
ਜਲੰਧਰ, 10 ਸਤੰਬਰ : ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ ਮੇਹਰਚੰਦ ਜਲੰਧਰ ਵੱਲੋਂ ਸੈਸ਼ਨ 2025-26 ਲਈ ਵੱਖ-ਵੱਖ ਟਰੇਡਾਂ ਲਈ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਆਰਜ਼ੀ ਤੌਰ ’ਤੇ ਭਰਤੀ ਕੀਤੀ ਜਾਣੀ ਹੈ, ਜਿਸ ਦੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇੰਸਟੀਚਿਊਟ ਮੈਂਨੇਜਮੈਂਟ ਕਮੇਟੀ ਦੇ ਮੈਂਬਰ ਸਕੱਤਰ-ਕਮ-ਡੀ.ਡੀ.ਓ., ਸਰਕਾਰੀ ਆਈ.ਟੀ.ਆਈ ਮੇਹਰਚੰਦ ਜਸਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਵਿੱਚ ਪਲੰਬਰ, ਵੈਲਡਰ, ਆਰ.ਏ.ਸੀ., ਐਮ.ਐਮ.ਵੀ., ਮਸ਼ੀਨਿਸਟ ਅਤੇ ਡੀ.ਐਮ.ਸੀ. ਟਰੇਡ ਲਈ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਇਕ-ਇਕ ਅਸਾਮੀ ’ਤੇ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਲੋੜੀਂਦੀ ਯੋਗਤਾ ਲਈ ਡਾਇਰੈਕਟਰ ਜਨਰਲ ਟ੍ਰੇਨਿੰਗ ਦੀ ਵੈੱਬਸਾਈਟ https://dgt.gov.in/cts_datails ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਇੰਟਰਵਿਊ 18…
ਜਲੰਧਰ, 10 ਸਤੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਭਾਰਤੀ ਮਿਲਟਰੀ, ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੁਲਿਸ, ਆਰਮੀ, ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ. ਆਦਿ ਫੋਰਸਾਂ ਦੀਆਂ ਵਰਦੀਆਂ ਅਤੇ ਓਲਿਵ ਰੰਗ (ਮਿਲਟਰੀ ਰੰਗ) ਦੇ ਵਾਹਨ/ਮੋਟਰਸਾਈਕਲਜ਼ ਦੀ ਵਰਤੋਂ ਨਹੀਂ ਕਰੇਗਾ।ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।
ਜਲੰਧਰ , 10 ਸਤੰਬਰ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਭਾਰੀ ਬਰਸਾਤ ਅਤੇ ਹੜ੍ਹਾਂ ਕਰਕੇ ਘਰਾਂ ਦੇ ਹੋਏ ਨੁਕਸਾਨ ਦੀ ਤੁਰੰਤ ਜਾਂਚ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਪ੍ਰਭਾਵਿਤ ਪਰਿਵਾਰ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਸਹਾਇਤਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਭਗਤ ਨੇ ਪਟਵਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਬਿਨੈਕਾਰਾਂ ਵਲੋਂ ਘਰਾਂ ਨੂੰ ਹੋਏ ਨੁਕਸਾਨ ਸਬੰਧੀ ਸਹਾਇਤਾ ਲਈ ਬਿਨੈਪੱਤਰ ਦਿੱਤੇ ਹੋਏ ਹਨ, ਖੁਦ ਨਿੱਜੀ ਤੌਰ ’ਤੇ ਜਾ ਕੇ…
ਜਲੰਧਰ,10 ਸਤੰਬਰ: ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ 9 ਸਰਕਾਰੀ ਸਕੂਲਾਂ ਵਿੱਚ 11 ਅਤੇ 12 ਸਤੰਬਰ ਨੂੰ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਉਹ ਸਕੂਲ ਹਨ, ਜਿਨ੍ਹਾਂ ਸਕੂਲਾਂ ਨੂੰ ਨੁਕਸਾਨ ਪਹੁੰਚਿਆ ਹੈ ਜਾਂ ਜਿੱਥੇ ਰਾਹਤ ਕੈਂਪ ਬਣੇ ਹੋਏ ਹਨ। ਜਾਰੀ ਕੀਤੇ ਹੁਕਮ ਮੁਤਾਬਕ ਜਿਨ੍ਹਾਂ ਸਕੂਲਾਂ ਵਿੱਚ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਸਕੂਲਾਂ ਵਿੱਚ ਸਰਕਾਰੀ ਮਿਡਲ ਸਕੂਲ, ਫਤਿਹ ਜਲਾਲ, ਸਰਕਾਰੀ ਮਿਡਲ ਸਕੂਲ, ਬਸਤੀ ਪੀਰ ਦਾਦ, ਸਰਕਾਰੀ ਹਾਈ ਸਕੂਲ, ਲਿੱਧੜਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਸਤੀ ਸ਼ੇਖ, ਸਰਕਾਰੀ ਹਾਈ ਸਕੂਲ, ਮੁੰਧ, ਸਰਕਾਰੀ ਹਾਈ ਸਕੂਲ, ਬੋਪਾਰਾਏ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ, ਜਲਾਲਪੁਰ ਕਲਾਂ, ਲੋਹੀਆਂ ਖਾਸ, ਸਰਕਾਰੀ…
ਜਲੰਧਰ, 10 ਸਤੰਬਰ : ਹਾਲ ਹੀ ਵਿੱਚ ਪਈ ਭਾਰੀ ਬਾਰਿਸ਼ ਅਤੇ ਹੜ੍ਹਾਂ ਤੋਂ ਬਾਅਦ ਸੰਭਾਵਿਤ ਚੁਣੌਤੀਆਂ ਨਾਲ ਸੁਚੱਜੇ ਢੰਗ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਹਤ ਅਤੇ ਰੋਕਥਾਮ ਉਪਰਾਲਿਆਂ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ। ਡਾ. ਅਗਰਵਾਲ ਕੋਲ ਗੁਰਦਾਸਪੁਰ ਦਾ ਵਾਧੂ ਚਾਰਜ ਹੋਣ ਕਰਕੇ ਉਹ ਜਲੰਧਰ ਸਮੇਤ ਗੁਰਦਾਸਪੁਰ ਜ਼ਿਲ੍ਹੇ ਦਾ ਕੰਮ ਵੀ ਦੇਖ ਰਹੇ ਹਨ।ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ…
ਲੁਧਿਆਣਾ, 10 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਜੀਤ ਬੈਂਸ ਵੱਲੋਂ 04 ਅਕਤੂਬਰ ਤੋਂ 13 ਅਕਤੂਬਰ, 2025 ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਾਰਸ ਮੇਲੇ ਦੇ ਪ੍ਰਬੰਧਾਂ ਸਬੰਧੀ ਬੁੱਧਵਾਰ ਨੂੰ ਆਪਣੇ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਪ੍ਰਗਤੀ ਰਾਣੀ, ਸਹਾਇਕ ਕਮਿਸ਼ਨਰ ਜੀ.ਐਸ.ਟੀ ਸ੍ਰੀ ਦੀਪਕ ਭਾਟੀਆ ਅਤੇ ਸਹਾਇਕ ਮੇਲਾ ਅਫਸਰ ਸ੍ਰੀ ਜੀਵਨਦੀਪ ਸਿੰਘ ਈ.ਜੀ.ਐਸ.ਡੀ.ਟੀ.ਓ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਹ ਲੁਧਿਆਣਾ ਸ਼ਹਿਰ ਲਈ ਮਾਣ ਵਾਲੀ ਗੱਲ ਹੈ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੈਂਕੜੇ ਕਾਰੀਗਰ ਅਤੇ…
ਲੁਧਿਆਣਾ, 10 ਸਤੰਬਰ – ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ”ਮੁੱਖ ਮੰਤਰੀ ਰਾਹਤ ਫੰਡ” ਲਈ ਨਿੱਜੀ ਤੌਰ ‘ਤੇ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਦਿਆਂ, ਵਿਧਾਇਕ ਸੰਗੋਵਾਲ ਨੇ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਇਕੱਠੇ ਹੋ ਕੇ ਹੰਭਲਾ ਮਾਰਨਾ ਸਮੇਂ ਦੀ ਲੋੜ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਇਸ ਔਖੀ ਘੜੀ ਵਿੱਚ ਸਹਿਯੋਗ ਲਈ, ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਵਿੱਤੀ ਮਦਦ ਰਾਹਤ…

