Author: onpoint channel

“I’m a Newswriter, “I write about the trending news events happening all over the world.

ਐੱਸ.ਏ.ਐੱਸ ਨਗਰ 21 ਜੁਲਾਈ,2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ  ਚਲਾਈ ਗਈ ਮੁਹਿੰਮ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪ੍ਰੋਗਰਾਮ ਕੀਤੇ ਜਾ ਰਹੇ ਹਨ, ਇਸੇ ਲੜੀ ਦੇ ਤਹਿਤ ਫੇਸ-6 ਵਿਖੇ ਸਾਬਕਾ ਕੌਂਸਲਰ ਆਰ.ਪੀ. ਸ਼ਰਮਾ ਦੀ ਅਗਵਾਈ ਹੇਠ ਜਦਕਿ ਵਾਰਡ ਨੰਬਰ -50 ਵਿਖੇ ਕੌਂਸਲਰ ਗੁਰਮੀਤ ਕੌਰ ਦੀ ਅਗਵਾਈ ਦੇ ਵਿੱਚ ਅਤੇ ਸੈਕਟਰ 57 ਵਿਖੇ ਹਰਪਾਲ ਸਿੰਘ ਬਰਾੜ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਵਿਜੇ ਡੋਗਰਾ-ਪ੍ਰਧਾਨ ਮੰਦਰ ਕਮੇਟੀ  ਵੀ ਮੌਜੂਦ ਰਹੇ, ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਤਹਿਤ ਇਹਨਾਂ ਸਮਾਗਮਾਂ ਦੇ ਵਿੱਚ…

Read More

ਜਲੰਧਰ, 21 ਜੁਲਾਈ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਟੀਮ ਨੇ ਇੱਕ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ।ਮਨਪ੍ਰੀਤ ਸਿੰਘ ਢਿੱਲੋਂ, ਡੀਸੀਪੀ (ਜਾਂਚ), ਜਯੰਤ ਪੁਰੀ ਏਡੀਸੀਪੀ (ਜਾਂਚ) ਅਤੇ ਪਰਮਜੀਤ ਸਿੰਘ ਏਡੀਸੀਪੀ ਦੀ ਅਗਵਾਈ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ ਇੰਚਾਰਜ ਸੀਆਈਏ ਸਟਾਫ ਸਮੇਤ ਪੁਲਿਸ ਟੀਮ ਵਲੋਂ ਦੋ ਮੁਲਜ਼ਮਾਂ ਨੂੰ 1 ਕਿਲੋ ਹੈਰੋਇਨ ਸਮੇਤ 2 ਗੈਰ-ਕਾਨੂੰਨੀ ਪਿਸਤੌਲ .32 ਬੋਰ, 2 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਜਲੰਧਰ ਨੇ ਵੇਰਵਾ ਸਾਂਝਾ ਕਰਦਿਆਂ ਹੋਇਆਂ ਕਿਹਾ ਕਿ 18 ਜੁਲਾਈ ਨੂੰ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ…

Read More

ਜਲੰਧਰ, 21 ਜੁਲਾਈ : ਕੈਂਸਰ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਮੁਫ਼ਤ ਕੀਮੋਥੈਰੇਪੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਇਥੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਇਸ ਸਹੂਲਤ ਦੇ ਸ਼ੁਰੂ ਹੋਣ ਨਾਲ ਕੈਂਸਰ ਦੇ ਮਰੀਜ਼ਾਂ ਨੂੰ ਬਹੁਤ ਫਾਇਦਾ ਹੋਵੇਗਾ, ਜਿਨ੍ਹਾਂ ਨੂੰ ਪਹਿਲਾਂ ਇਲਾਜ ਲਈ ਚੰਡੀਗੜ੍ਹ ਅਤੇ ਅੰਮ੍ਰਿਤਸਰ ਜਾਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸੈਂਟਰ ਦੇ ਖੁੱਲ੍ਹਣ ਨਾਲ ਕੈਂਸਰ ਦੇ ਮਰੀਜ਼ਾਂ ਦੀਆਂ ਸਿਹਤ ਦੇ ਨਾਲ-ਨਾਲ…

Read More

ਲੁਧਿਆਣਾ, 21-07-2025 — ਐਨ.ਸੀ.ਸੀ. ਗਰੁੱਪ ਲੁਧਿਆਣਾ ਦੇ 16 ਕੈਡੇਟਾਂ ਲਈ “ਡਰੋਨਾਂ ਦੀ ਜਾਣ-ਪਛਾਣ, ਸੰਚਾਲਨ ਅਤੇ ਸੰਭਾਲ” ਸਿਰਲੇਖ ਵਾਲਾ ਇੱਕ ਹਫ਼ਤੇ ਦਾ (21-07-2025 ਤੋਂ 25-07-2025) ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਜਾਵੇਗਾ। ਇਹ ਸਿਖਲਾਈ ਰੋਜ਼ਾਨਾ ਸਵੇਰੇ 10:00 ਵਜੇ ਤੋਂ ਸ਼ਾਮ 5:30 ਵਜੇ ਤੱਕ ਨਿਰਧਾਰਤ ਕੀਤੀ ਗਈ ਹੈ, ਜੋ ਕਿ ਡਰੋਨ ਹੈਂਡਲਿੰਗ, ਸੰਚਾਲਨ ਅਤੇ ਰੱਖ-ਰਖਾਅ ਦੇ ਤਕਨੀਕੀ ਅਤੇ ਵਿਹਾਰਕ ਪਹਿਲੂਆਂ ‘ਤੇ ਕੇਂਦ੍ਰਿਤ ਹੈ। ਸੈਨ.ਸੈਕ. ਸਕੂਲ ਲੁਧਿਆਣਾ ਦੇ ਵੱਖ-ਵੱਖ ਕਾਲਜਾਂ ਦੀਆਂ ਗਰਲ ਐਨ.ਸੀ.ਸੀ. ਕੈਡੇਟਸ ਸੀਨੀਅਰ ਪੇਸ਼ੇਵਰਾਂ ਦੇ ਮਾਹਰ ਮਾਰਗਦਰਸ਼ਨ ਹੇਠ ਰਾਸ਼ਟਰੀ ਹੁਨਰ ਸਿਖਲਾਈ ਸੰਸਥਾ (ਐਨ.ਐਸ.ਟੀ.ਐਲ.) ਵਿਖੇ ਡਰੋਨ ਸਿਖਲਾਈ ਲੈ ਰਹੀਆਂ ਹਨ। ਐਨਸੀਸੀ ਗਰਲ ਕੈਡਿਟਾਂ ਲਈ ਡਰੋਨ ਸਿਖਲਾਈ ਦਾ ਸਮਰਥਨ ਕਰਨ ਵਾਲੇ ਕਾਲਜਾਂ ਵਿੱਚ ਖਾਲਸਾ ਕਾਲਜ…

Read More

ਲੁਧਿਆਣਾ, 21 ਜੁਲਾਈ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ ਲੁਧਿਆਣੇ ਦੇ ਚਾਰ ਪਿੰਡਾਂ ਨੂੰ ਵੈਕਿਊਮ ਟੈਂਕਰ ਦਿੱਤੇ। ਇੰਨ੍ਹਾਂ ਚਾਰ ਟੈਂਕਰਾਂ ਲਈ ਜਿਹੜੇ ਚਾਰ ਪਿੰਡਾਂ ਨੂੰ 15 ਲੱਖ ਦੀ ਗਰਾਂਟ ਦਿੱਤੀ ਗਈ ਹੈ, ਉਨ੍ਹਾਂ ਵਿੱਚ ਭੂਖੜੀ ਖੁਰਦ, ਭਾਮੀਆ ਖੁਰਦ, ਅਮਰ ਕਲੋਨੀ ਅਤੇ ਗੁਰੁ ਰਾਮਦਾਸ ਕਲੋਨੀ ਸ਼ਾਮਿਲ ਹਨ। ਅੱਜ ਇੰਨ੍ਹਾਂ ਟੈਂਕਰਾਂ ਨੂੰ ਪਿੰਡਾਂ ਦੇ ਸਰਪੰਚ ਦੇ ਹਵਾਲੇ ਕਰਨ ਦੀ ਰਸਮ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਖੰਡ ਮਿੱਲ ਬੁੱਢੇਵਾਲ ਦੇ ਚੇਅਰਮੈਨ ਜ਼ੋਰਾ ਸਿੰਘ ਮੁੰਡੀਆਂ ਅਤੇ ਮੇਅਰ ਇੰਦਰਜੀਤ ਕੌਰ ਗਿੱਲ ਨੇ ਸਾਂਝੇ ਤੌਰ ‘ਤੇ ਕੀਤੀ। ਇੰਨ੍ਹਾਂ ਪਿੰਡਾਂ ਦੀਆਂ ਡੇਅਰੀਆਂ ਦਾ ਗੰਦਾ ਪਾਣੀ ਤੇ ਗੋਹਾ ਬੁੱਢੇ…

Read More

ਧੂਰੀ (ਸੰਗਰੂਰ), 21 ਜੁਲਾਈ : ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ।ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਇਸ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ…

Read More

ਚੰਡੀਗੜ੍ਹ 20 ਜੁਲਾਈ 2025: ਆਪ ਪ੍ਰਧਾਨ ਅਮਨ ਅਰੋੜਾ ਨੇ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਅਨਮੋਲ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਹੈ, ਜਿਸਨੂੰ ਅਨਮੋਲ ਨੇ ਸਵੀਕਾਰ ਕਰ ਲਿਆ ਹੈ। ਮਤਲਬ ਕਿ ਅਨਮੋਲ ਵਿਧਾਇਕ ਬਣੇ ਰਹਿਣਗੇ। ਅਮਨ ਅਰੋੜਾ ਨੇ ਟਵੀਟ ਕਰਕੇ ਲਿਖਿਆ ਕਿ, ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ। ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਉਨ੍ਹਾਂਨੇ ਸਵੀਕਾਰ ਕੀਤਾ। ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ। ਅਨਮੋਲ ਅਰਵਿੰਦ ਕੇਜਰੀਵਾਲ ਅਤੇ ਆਮ…

Read More

ਪਟਿਆਲਾ, 20 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਅਤੇ ਮਨੂ ਅਗਵਾਨ ਵੱਲੋਂ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਤਿੰਨ ਮੈਂਬਰਾਂ , ਜੋ ਪਟਿਆਲਾ ਦੇ ਬਾਦਸ਼ਾਹਪੁਰ ਅਤੇ ਹਰਿਆਣਾ ਦੇ ਅਜੀਮਗੜ੍ਹ ਵਿਖੇ ਪੁਲਿਸ ਚੌਕੀਆਂ ’ਤੇ ਗ੍ਰਨੇਡ ਹਮਲਿਆਂ ਵਿੱਚ ਸ਼ਾਮਲ ਸਨ, ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਇਹ ਆਪ੍ਰੇਸ਼ਨ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ),…

Read More

ਧੂਰੀ (ਸੰਗਰੂਰ), 20 ਜੁਲਾਈ 2025 – ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 1.59 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਨਵੀਂ ਜਨਤਕ ਲਾਇਬ੍ਰੇਰੀ ਦਾ ਉਦਘਾਟਨ ਕਰਨ ਲਈ ਆ ਕੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੋ ਮੰਜ਼ਿਲਾ ਇਮਾਰਤ ਦਾ ਖੇਤਰ 3,710 ਵਰਗ ਫੁੱਟ ਹੈ ਅਤੇ ਇਹ ਵਾਈ-ਫਾਈ, ਸੂਰਜੀ ਊਰਜਾ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ…

Read More

ਕੇਰਲਾ, 20 ਜੁਲਾਈ 2025 – ਕੇਰਲ ਹਾਈਕੋਰਟ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਸੰਬੰਧੀ ਇੱਕ ਮਹੱਤਵਪੂਰਨ ਆਦੇਸ਼ ਜਾਰੀ ਕੀਤਾ ਹੈ। ਇਸਨੇ ਅਦਾਲਤਾਂ ਨੂੰ ਨਿਆਂਇਕ ਅਧਿਕਾਰੀਆਂ ਅਤੇ ਹੋਰ ਸਟਾਫ ਨੂੰ ਆਦੇਸ਼ ਜਾਰੀ ਕਰਨ ਲਈ ਏਆਈ ਟੂਲਸ (ਜਿਵੇਂ ਕਿ ਚੈਟਜੀਪੀਟੀ) ਦੀ ਵਰਤੋਂ ਨਾ ਕਰਨ ਲਈ ਕਿਹਾ। ਅਦਾਲਤ ਨੇ ਇਸ ਸਬੰਧ ਵਿੱਚ ਖਾਸ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਆਦੇਸ਼ ਜਾਰੀ ਕਰਨ ਵਿੱਚ ਕਲਾਉਡ-ਅਧਾਰਤ ਏਆਈ ਟੂਲਸ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਉਲੰਘਣਾ ਕਰਨ ‘ਤੇ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਏਆਈ ਦੀ ਵਰਤੋਂ ਸਿੱਟੇ ਕੱਢਣ, ਆਦੇਸ਼ ਜਾਰੀ ਕਰਨ ਜਾਂ ਫੈਸਲੇ ਲੈਣ…

Read More