Author: onpoint channel

“I’m a Newswriter, “I write about the trending news events happening all over the world.

ਸਾਹਨੇਵਾਲ, 19 ਜੁਲਾਈ (000) – ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਗੋਬਿੰਦ ਨਗਰ, ਭਾਮੀਆਂ ਖੁਰਦ ਵਿਖੇ ਆਯੋਜਿਤ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਕੈਂਪ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਵੀ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਮੁੰਡੀਆਂ ਨੇ ਲੋਕਾਂ ਨੂੰ ਜਿੱਥੇ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਆਪਣੇ ਰੁਕੇ ਹੋਏ ਕੰਮ ਕਰਵਾਉਣ ਲਈ ਪ੍ਰੇਰਤ ਕੀਤਾ ਉੱਥੇ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ।…

Read More

ਜਲੰਧਰ, 19 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਦੁਨੀਆਂ ਦਾ ਹਰ ਧਰਮ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ ਅਤੇ ਮਨੁੱਖਤਾ ਦੀ ਸੇਵਾ ਤੋਂ ਵੱਡੀ ਹੋਰ ਕੋਈ ਸੇਵਾ ਨਹੀਂ ਹੈ।ਇਥੇ ਹੋਲੀ ਟ੍ਰਿਨਿਟੀ ਚਰਚ ਵਿਖੇ ਡਾਇਸਸ ਆਫ ਜਲੰਧਰ ਦੇ ਨਵੇਂ ਬਿਸ਼ਪ ਡਾ. ਜੋਸ ਸਬੈਸਟੀਅਨ ਦੇ ਸਵਾਗਤ ਵਿੱਚ ਹੋਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਇਹ ਧਰਤੀ ਹਰ ਢੰਗ ਨਾਲ ਈਸ਼ਵਰ ਨੂੰ ਮੰਨਣ ਵਾਲਿਆਂ ਦਾ ਦਿਲੋਂ ਸਤਿਕਾਰ ਕਰਦੀ ਹੈ। ਇਸ ਮੌਕੇ ਪੰਜਾਬ ਦੇ ਵਿੱਤ…

Read More

ਜਲੰਧਰ, 19 ਜੁਲਾਈ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਇਸਾਈ ਭਾਈਚਾਰੇ ਵੱਲੋਂ ਆਪਣੀਆਂ ਸਿੱਖਿਆ ਸੰਸਥਾਵਾਂ ਰਾਹੀਂ ਸੱਭਿਅਕ ਸਮਾਜ ਦੀ ਸਿਰਜਣਾ ਵਿੱਚ ਮਹੱਤਵਪੂਰਣ ਯੋਗਦਾਨ ਪਾਇਆ ਜਾ ਰਿਹਾ ਹੈ। ਇਥੇ ਹੋਲੀ ਟ੍ਰਿਨਿਟੀ ਚਰਚ ਵਿਖੇ ਡਾਇਸਸ ਆਫ਼ ਜਲੰਧਰ ਦੇ ਨਵੇਂ ਬਿਸ਼ਪ ਡਾ. ਜੋਸ ਸਬੈਸਟੀਅਨ ਦੇ ਸਵਾਗਤ ਵਿੱਚ ਹੋਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੱਭਿਅਕ ਸਮਾਜ ਦੇ ਨਿਰਮਾਣ ਵਿੱਚ ਸਿੱਖਿਆ ਦਾ ਸਭ ਤੋਂ ਅਹਿਮ ਰੋਲ ਹੁੰਦਾ ਹੈ। ਸਮਾਜ ਜਿੰਨਾ ਪੜ੍ਹਿਆ-ਲਿਖਿਆ ਹੋਵੇਗਾ, ਓਨਾ ਹੀ ਸੱਭਿਅਕ ਹੋਵੇਗਾ। ਉਨ੍ਹਾਂ ਕਿਹਾ ਕਿ ਇਸਾਈ ਭਾਈਚਾਰੇ ਵੱਲੋਂ ਆਪਣੇ ਸਕੂਲਾਂ ਰਾਹੀਂ ਸਿੱਖਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰਹੀ…

Read More

ਲੁਧਿਆਣਾ, 19 ਜੁਲਾਈ (000) – ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ ) ਦਾ ਲਾਭ ਲੈਣ ਲਈ ਭਾਰਤ ਸਰਕਾਰ ਵੱਲੋਂ 31 ਜੁਲਾਈ, 2025 ਤੱਕ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਅਧੀਨ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਭਾਰਤ ਸਰਕਾਰ ਵੱਲੋਂ ਨਵੇਂ ਲਾਭਪਾਤਰੀਆਂ ਦੀ ਸ਼ਨਾਖ਼ਤ ਕਰਨ ਲਈ ਮੋਬਾਇਲ ਐਪ “ਆਵਾਸ ਪਲਸ 2024” ਨੂੰ 15 ਮਈ 2025 ਤੱਕ ਖੋਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਪੇਂਡੂ ਖੇਤਰ ਅਧੀਨ ਕੁੱਲ 39117 ਲਾਭਪਾਤਰੀਆਂ ਵਲੋ ਲਾਭ ਲੈਣ ਲਈ ਆਪਣਾ ਨਾਮ ਦਰਜ ਕਰਵਾਇਆ ਗਿਆ…

Read More

ਚੰਡੀਗੜ੍ਹ 19 ਜੁਲਾਈ 2025: ਅਨਮੋਲ ਗਗਨ ਮਾਨ ਦੇ ਵੱਲੋਂ ਅੱਜ ਐਮਐਲਏ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਸਿਆਸਤ ਵਿੱਚ ਤੜਥੱਲੀ ਮਚਾ ਦਿੱਤੀ ਹੈ। ਜਿੱਥੇ ਵਿਰੋਧੀਆਂ ਨੇ ਆਪ ਸਰਕਾਰ ਨੂੰ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਤੇ ਵਿਅੰਗ ਕੱਸੇ ਹਨ, ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਨਮੋਲ ਦੇ ਅਸਤੀਫ਼ੇ ਬਾਰੇ ਮੈਨੂੰ ਥੋੜ੍ਹਾ ਜਿਹਾ ਪਤਾ ਲੱਗਿਆ ਹੈ, ਜਲਦੀ ਹੀ ਅਸੀਂ ਪਾਰਟੀ ਮੀਟਿੰਗ ਕਰਾਂਗੇ।

Read More

ਚੰਡੀਗੜ੍ਹ 19 ਜੁਲਾਈ 2025: AAP ਪ੍ਰਧਾਨ ਅਮਨ ਅਰੋੜਾ ਦਾ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਤੇ ਪਹਿਲਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ, ਸਾਡੀ ਪਾਰਟੀ ਇੱਕ ਟੀਮ ਦੀ ਤਰ੍ਹਾਂ ਕੰਮ ਕਰਦੀ ਹੈ, ਅਸੀਂ ਮਿਲ ਬੈਠ ਕੇ ਗੱਲਬਾਤ ਕਰਾਂਗੇ।

Read More

ਲੁਧਿਆਣਾ, 18 ਜੁਲਾਈ (000) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਪ-ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੱਛਮੀ)-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਡਾ. ਪੂਨਮ ਪ੍ਰੀਤ ਕੌਰ ਦੀ ਅਗਵਾਈ ਹੇਠ ਹਲਕਾ 068 ਦਾਖਾ ਦੀ ਸਪੈਸ਼ਲ ਬੀ.ਐਲ.ਓ. ਟ੍ਰੇਨਿੰਗ ਦਾ ਇੱਕ ਰੋਜ਼ਾ ਪ੍ਰੋਗਰਾਮ ਗੁਰੂ ਨਾਨਕ ਦੇਵ ਭਵਨ ਦੇ ਆਡੀਟੋਰੀਅਮ ਵਿਖੇ ਸਫਲਤਾ ਪੂਰਵਕ ਕਰਵਾਇਆ ਗਿਆ। ਇਸ ਮੌਕੇ ਇਲੈਕਸ਼ਨ ਏ.ਈ.ਆਰ.ਓ-2 ਮਨਦੀਪ ਸਿੰਘ ਐਕਸੀਅਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਇਲੈਕਸ਼ਨ ਕਾਨੂੰਗੋ ਅਸ਼ਵਨੀ ਕੁਮਾਰ ਅਤੇ ਸਵੀਪ ਨੋਡਲ ਅਫਸਰ ਜਸਪ੍ਰੀਤ ਕੌਰ (ਪ੍ਰਿੰਸੀਪਲ) ਨੇ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਜਸਬੀਰ ਸਿੰਘ ਸੰਧੂ (ਏ.ਐਲ.ਐਮ.ਟੀ), ਗੁਰਪਿੰਦਰ ਸਿੰਘ(ਏ.ਐਲ.ਐਮ.ਟੀ), ਜਗਦੀਪ ਸਿੰਘ ਧਾਲੀਵਾਲ (ਨੈਸ਼ਨਲ ਟ੍ਰੇਨਰ), ਗੁਰਦੀਪ ਸਿੰਘ ਚੀਮਾ (ਏ.ਐਲ.ਐਮ.ਟੀ) ਅਤੇ ਰਣਜੀਤ ਸਿੰਘ (ਏ.ਐਲ.ਐਮ.ਟੀ) ਨੇ ਮਾਸਟਰ ਟ੍ਰੇਨਰ…

Read More

ਖੰਨਾ, (ਲੁਧਿਆਣਾ), 18 ਜੁਲਾਈ: ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਅਧੀਨ ਪੈਂਦੇ ਪਿੰਡ ਇਕੋਲਾਹਾ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ।ਕੈਂਪ ਦਾ ਉਦਘਾਟਨ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਕੀਤਾ। ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਉਨ੍ਹਾਂ ਦਾ ਹੱਲ ਕੀਤਾ ਗਿਆ।ਇਸ ਕੈਂਪ ਵਿੱਚ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕਰਦਿਆਂ ਲੋਕਾਂ…

Read More

ਲੁਧਿਆਣਾ, 18 ਜੁਲਾਈ (000) – ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪਿੰਡ ਸਾਇਆ ਖੁਰਦ, ਸਾਇਆ ਕਲਾਂ, ਗੋਪਾਲਪੁਰ, ਰੰਗੀਆਂ ਅਤੇ ਡੇਹਲੋਂ ‘ਚ ਲੋਕ ਮਿਲਣੀਆਂ ਕੀਤੀਆਂ ਗਈਆਂ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਨਸ਼ਿਆਂ ਆਮ ਲੋਕਾਂ ਦਾ ਨਸ਼ਿਆਂ ਦੇ ਖਾਤਮੇ ਵਿਰੁੱਧ ਲਾਮਬੰਦ ਹੋਣਾ ਸਮੇਂ ਦੀ ਲੋੜ ਹੈ ਅਤੇ ਬਿਨ੍ਹਾਂ ਇਕਜੁੱਟ ਹੋਏ ਇਸ ਕੋਹੜ ਦਾ ਖਾਤਮਾ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਪੰਜਾਬ ਸਰਕਾਰ ਦੇ ਸਮਾਜਿਕ ਸੁਧਾਰ ਲਈ ਕੀਤੇ ਦ੍ਰਿੜ੍ਹ ਸੰਕਲਪ ਦਾ ਪ੍ਰਤੀਕ ਹੈ ਅਤੇ ਇਸੇ ਮੁਹਿੰਮ ਅਧੀਨ ਚੱਲ ਰਹੀ “ਨਸ਼ਾ ਮੁਕਤੀ ਯਾਤਰਾ” ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ। ਵਿਧਾਇਕ ਸੰਗੋਵਾਲ…

Read More

ਲੁਧਿਆਣਾ, 18 ਜੁਲਾਈ:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਐਸ.ਸੀ.ਡੀ ਸਰਕਾਰੀ ਕਾਲਜ (ਲੜਕੇ) ਲੁਧਿਆਣਾ ਵਿਖੇ ਸਰਕਾਰੀ ਸੈਕੰਡਰੀ ਸਕੂਲਾਂ ਅਤੇ ਕਾਲਜਾਂ ਦੇ ਕਰੀਅਰ ਗਾਈਡੈਂਸ ਸਲਾਹਕਾਰਾਂ ਨੂੰ ਸਿਖਲਾਈ ਦੇਣ ਦੀ ਪਹਿਲਕਦਮੀ, ਪ੍ਰੋਜੈਕਟ ਸਾਰਥੀ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਕਟ ਹਿਊਮਨ ਹਰਲੀਨ ਕੌਰ ਦੀ ਅਗਵਾਈ ਵਾਲੀ ਇੱਕ ਐਨ.ਜੀ.ਓ ਦੁਆਰਾ ਆਯੋਜਿਤ ਇਸ ਪ੍ਰੋਗਰਾਮ ਵਿੱਚ ਲੁਧਿਆਣਾ ਦੇ 393 ਸਲਾਹਕਾਰਾਂ ਨੇ ਹਿੱਸਾ ਲਿਆ।ਸੰਜੀਵ ਅਰੋੜਾ ਨੇ ਖੇਤੀਬਾੜੀ, ਤਕਨਾਲੋਜੀ, ਉੱਦਮਤਾ, ਵਿਗਿਆਨ, ਸਿਵਲ ਸੇਵਾਵਾਂ, ਦਵਾਈ ਅਤੇ ਇੰਜੀਨੀਅਰਿੰਗ ਵਰਗੇ ਵਿਭਿੰਨ ਕਰੀਅਰ ਵੱਲ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਕਰਨ ਲਈ ਸਲਾਹਕਾਰਾਂ ਨੂੰ ਹੁਨਰਾਂ ਨਾਲ ਲੈਸ ਕਰਕੇ ਜੀਵਨ ਬਦਲਣ ਦੀ ਪਹਿਲਕਦਮੀ ਦੀ ਸੰਭਾਵਨਾ ਦੀ ਸ਼ਲਾਘਾ…

Read More