Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 26 ਦਸੰਬਰ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਸਥਾਨਾਂ ‘ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪ੍ਰਚਾਰ ਸਮੱਗਰੀ ਵੰਡੀ ਗਈ। ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਸਕੂਲਾਂ/ਕਾਲਜ਼ਾਂ ਅਤੇ ਹੋਰ ਵੱਖ-ਵੱਖ ਸਥਾਨਾਂ ‘ਤੇ ਜਾ ਕੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਕੂਲਾਂ ਕਾਲਜ਼ਾਂ ਵਿੱਚ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ…

Read More

ਜਲੰਧਰ, 26 ਦਸੰਬਰ : ਜ਼ਿਲ੍ਹਾ ਸਲਾਹਕਾਰ ਕਮੇਟੀ/ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ, ਜਲੰਧਰ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਿੱਤੀ ਸਾਲ 2025-26 ਦੀ ਸਲਾਨਾ ਕਰਜ਼ਾ ਯੋਜਨਾ ਦੀ 30 ਸਤੰਬਰ, 2025 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਟੀਚੇ ਅਤੇ ਨਤੀਜਿਆਂ ਦੀ ਸਮੀਖਿਆ ਕੀਤੀ ਗਈ।ਜ਼ਿਲ੍ਹੇ ਵਿੱਚ ਕੰਮ ਕਰਦੇ ਸਾਰੇ ਸਰਕਾਰੀ, ਸਹਿਕਾਰੀ ਅਤੇ ਗੈਰ ਸਰਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪ੍ਰਮੁੱਖ ਜ਼ਿਲ੍ਹਾ ਪ੍ਰਬੰਧਕ (ਐਲ.ਡੀ.ਐਮ.) ਐੱਮ. ਐੱਸ. ਮੋਤੀ ਨੇ ਕਮੇਟੀ ਦੇ ਸਨਮੁੱਖ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਤਿਮਾਹੀ ਵਿੱਚ ਸੀ.ਡੀ. ਰੇਸ਼ੋ 33.06 % ਰਹੀ ਹੈ। ਇਸ ’ਤੇ ਵਧੀਕ ਡਿਪਟੀ ਕਮਿਸ਼ਨਰ ਇਸ ਵਿੱਚ ਹੋਰ…

Read More

ਜਲੰਧਰ, 26 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪਸ਼ੂਆਂ ਨੂੰ ਸੜਕਾਂ ’ਤੇ ਬੇਸਹਾਰਾ ਛੱਡਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਐਲਿਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਰਾਤ ਸਮੇਂ ਵਧੇਰੇ ਚੌਕਸੀ ਵਰਤਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੜਕਾਂ ’ਤੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।…

Read More

ਨਵੀਂ ਦਿੱਲੀ, 26 ਦਸੰਬਰ 2025: ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲ੍ਹੇ ਦੇ ਪਿੰਡ ਝਰਨਪੁਰਾ ਹਰਲਾਲਪੁਰ ਦੇ ਵਸਨੀਕ, 9 ਸਾਲਾ ਅਜੈਰਾਜ ਦੀ ਹਿੰਮਤ ਦੀ ਕਹਾਣੀ ਅੱਜ ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਸਨੇ ਆਪਣੀ ਜਾਨ ਖਤਰੇ ਵਿੱਚ ਪਾ ਕੇ ਆਪਣੇ ਪਿਤਾ ਨੂੰ ਮਗਰਮੱਛ ਦੇ ਜਬਾੜਿਆਂ ਵਿੱਚੋਂ ਬਚਾਇਆ। ਉਸਦੀ ਬਹਾਦਰੀ ਨੂੰ ਮਾਨਤਾ ਦਿੰਦੇ ਹੋਏ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਖੁਦ ਰਾਸ਼ਟਰਪਤੀ ਭਵਨ ਵਿੱਚ ਅਜੈਰਾਜ ਨੂੰ ਸਨਮਾਨਿਤ ਕੀਤਾ, ਜਿਸ ਨਾਲ ਪੂਰੇ ਪਿੰਡ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਹ ਘਟਨਾ ਜੁਲਾਈ 2025 ਵਿੱਚ ਵਾਪਰੀ ਸੀ। ਅਜੈਰਾਜ ਦੇ ਪਿਤਾ ਅਤੇ ਕਿਸਾਨ ਵੀਰਭਾਨ ਚਾਹਰ ਆਗਰਾ-ਧੋਲਪੁਰ ਸਰਹੱਦ ‘ਤੇ ਸਥਿਤ ਚੰਬਲ ਨਦੀ ਤੋਂ ਪਾਣੀ ਲੈਣ ਗਏ…

Read More

ਦਿੜਬਾ ਮੰਡੀ, 25 ਦਸੰਬਰ ਸਤਪਾਲ ਖਡਿਆਲ ਮਹਾਨ ਸ਼ਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੇੜਲੇ ਪਿਂਡ ਖਡਿਆਲ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਪਿੰਡ ਵਿੱਚ ਨਗਰ ਕੀਰਤਨ ਵੀ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।ਇਸ ਮੌਕੇ ਜਿੱਥੇ ਢਾਡੀ ਜਥੇ ਵਲੋਂ ਵਾਰਾਂ ਗਾਈਆਂ ਗਈਆਂ ਉੱਥੇ ਹੀ ਗੁਰਮਤਿ ਧਾਰਮਿਕ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਬਾਬਾ ਗੁਰਤੇਜ ਸਿੰਘ ਦੀ ਅਗਵਾਈ ਵਿੱਚ ਨਿਹੰਗ ਸਿੰਘ ਬੱਚਿਆਂ ਵਲੋਂ ਗੱਤਕਾ ਦੇ ਜੌਹਰ ਦਿਖਾਏ ਗਏ। ਇਸ ਮੌਕੇ ਥਾਂ ਥਾਂ ਉੱਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ, ਲੰਗਰਾਂ ਦੇ ਪ੍ਬੰਧ ਕੀਤੇ ਗਏ।ਸ੍ਰੀ…

Read More

ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤਹਿਤ ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜ਼ਿਲ੍ਹਾ ਲੁਧਿਆਣਾ ਵਿਖੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਜੋ ਕਿ ਮਿਤੀ 06.12.2025 ਤੋਂ 06.01.2026 ਤੱਕ ਚਲਾਈ ਗਈ ਹੈ, ਜਿਸ ਵਿੱਚ ਅੱਜ ਮਿਤੀ 25.12.2025 ਨੂੰ ਜ਼ਿਲ੍ਹਾ ਲੁਧਿਆਣਾ ਸਮੇਤ ਸਬ ਤਹਿਸੀਲ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ, ਐਸ.ਡੀ.ਜੇ.ਐਮ., ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਦੱਸਿਆ ਗਿਆ ਅਤੇ ਪੈੰਫਲੈਟ ਵੀ ਵੰਡੇ ਗਏ। ਇਸ ਮੁਹਿੰਮ…

Read More

ਲੁਧਿਆਣਾ, 25 ਦਸੰਬਰ: ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਦੇ ਨਿਰਦੇਸ਼ਾਂ ‘ਤੇ, ਇਸਦੇ ਰੈਗੂਲੇਟਰੀ ਵਿੰਗ ਨੇ ਪਿੰਡ ਥਰੀਕੇ ਵਿੱਚ ਪੰਜ ਅਣਅਧਿਕਾਰਤ ਇਮਾਰਤਾਂ ਨੂੰ ਸੀਲ ਕਰ ਦਿੱਤਾ ਹੈ। ਡਿਵੈਲਪਰਾਂ ਨੇ ਨੋਟਿਸ ਦੇਣ ਦੇ ਬਾਵਜੂਦ ਗੈਰ-ਕਾਨੂੰਨੀ ਉਸਾਰੀ ਦਾ ਕੰਮ ਨਹੀਂ ਰੋਕਿਆ। ਇੱਕ ਵਿਸ਼ੇਸ਼ ਟੀਮ ਨੇ ਸੀਲਿੰਗ ਮੁਹਿੰਮ ਚਲਾਈ ਜੋ ਬਿਨਾਂ ਕਿਸੇ ਵਿਰੋਧ ਦੇ ਪੂਰੀ ਹੋਈ। ਗਲਾਡਾ ਨੇ ਡਿਵੈਲਪਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਦੀ ਵੀ ਸਿਫਾਰਸ਼ ਕੀਤੀ ਹੈ। ਇੱਕ ਬੁਲਾਰੇ ਨੇ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ ‘ਤੇ ਵਿਸ਼ੇਸ਼ ਧਿਆਨ ਕੇਂਦ੍ਰਤ ਕਰਦੇ ਹੋਏ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ…

Read More

ਖੰਨਾ, (ਲੁਧਿਆਣਾ), 25 ਦਸੰਬਰ: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਅਤੇ ‌ਮਾਤਾ ਗੁਜਰ ਕੌਰ ਜੀ ਦੀ ਧਰਮ ਹਿੱਤ ਦਿੱਤੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਵੀਰਵਾਰ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ, ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਨਾਲ ਗੁਰਦੁਆਰਾ ਸ੍ਰੀ ਸੁੱਖ ਸਾਗਰ ਸਾਹਿਬ, ਖੰਨਾ ਤੋਂ ਪਾਠ ਅਤੇ ਅਰਦਾਸ ਬੇਨਤੀ ਕਰਨ ਉਪਰੰਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਸਤਿਨਾਮ ਸ਼੍ਰੀ ਵਾਹਿਗੁਰੂ ਜੀ ਦਾ ਜਾਪ ਕਰਦੇ ਹੋਏ ਪੈਦਲ ਯਾਤਰਾ ਸ਼ੁਰੂ…

Read More

ਜਲੰਧਰ, 25 ਦਸੰਬਰ :` ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁੱਟ–ਖੋਹ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 02 ਨਾਜਾਇਜ਼ ਪਿਸਟਲ ਬਰਾਮਦ ਕੀਤੇ ਗਈ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਪੁਲਿਸ ਜਲੰਧਰ ਸ਼੍ਰੀਮਤੀ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ, DCP/INV, ਸ੍ਰੀ ਜਯੰਤ ਪੁਰੀ, ADCP/INV, ਸ਼੍ਰੀਮਤੀ ਆਕਰਸ਼ੀ ਜੈਨ, ADCP-I, ਸ੍ਰੀ ਸੰਜੈ ਕੁਮਾਰ, ACP/North ਅਤੇ ਸ੍ਰੀ ਅਮਰਬੀਰ ਸਿੰਘ, ACP/D ਦੀ ਯੋਗ ਨਿਗਰਾਨੀ ਹੇਠ ਇੰਚਾਰਜ CIA-ਸਟਾਫ ਜਲੰਧਰ ਅਤੇ SHO ਥਾਣਾ ਡਵੀਜ਼ਨ ਨੰਬਰ 8 ਜਲੰਧਰ ਦੀਆਂ ਪੁਲਿਸ ਟੀਮਾਂ ਵੱਲੋਂ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ…

Read More

ਸ਼ਾਸਨ ਵਿੱਚ ਲੋਕਾਂ ਨੂੰ ਪਹਿਲ ਦੇਣ ਦਾ ਸਪੱਸ਼ਟ ਮਾਪਦੰਡ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦਾ ਹਰੇਕ ਪ੍ਰਸ਼ਾਸਕੀ ਫੈਸਲਾ ਆਮ ਆਦਮੀ ਦੀ ਭਲਾਈ ਤੇ ਰਾਹਤ ਲਈ ਹੋਵੇ। ਇੱਥੇ ਵਿਸ਼ੇਸ਼ ਫਾਉਂਡੇਸ਼ਨ ਕੋਰਸ (ਐਸ.ਐਫ.ਸੀ.) ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਵਿੱਚ ਪੁੱਜੇ 32 ਆਈ.ਪੀ.ਐਸ., ਆਈ.ਆਰ.ਐਸ. ਤੇ ਹੋਰ ਸੇਵਾਵਾਂ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਅਹੁਦੇ ਨਾਲ ਜ਼ਿੰਮੇਵਾਰੀ ਵੀ ਆਉਂਦੀ ਹੈ ਅਤੇ ਸ਼ਾਸਨ ਦਾ ਮੁਲਾਂਕਣ ਨਾਗਰਿਕਾਂ ਦੇ ਜੀਵਨ ਉੱਤੇ ਇਸ ਦੇ ਪ੍ਰਭਾਵ ਰਾਹੀਂ…

Read More