- ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ 24 ਘੰਟੇ ਚੌਕਸੀ ਰੱਖਣਗੇ
- ਲੋਕਾਂ ਨੂੰ 23 ਤੋਂ 25 ਨਵੰਬਰ ਤੱਕ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ
- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਹਿੰਦ ਦੀ ਚਾਦਰ’ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪਾਵਨ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਾਜ਼ਰੀ ਭਰੀ।
- ਕਾਨੂੰਨੀ ਲੜਾਈ ਅਤੇ ਸੜਕ ਤੋਂ ਸੰਸਦ ਤੱਕ ਜ਼ੋਰਦਾਰ ਵਿਰੋਧ ਦੇ ਨਾਲ ਦੋ-ਪੱਖੀ ਸੰਘਰਸ਼ ਵਿੱਢੇਗੀ ‘ਆਪ’
- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
Author: onpoint channel
“I’m a Newswriter, “I write about the trending news events happening all over the world.
ਜਲੰਧਰ, 13 ਜੁਲਾਈ :ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅੱਜ ਸੈਂਟ੍ਰਲ ਅਤੇ ਮਾਡਲ ਟਾਊਨ ਦੇ ਖੇਤਰਾਂ ਵਿੱਚ ਟਾਰਗੇਟਿਡ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਕਾਜੀ ਮੰਡੀ ਅਤੇ ਗੜ੍ਹਾ ਇਲਾਕਿਆਂ ਵਿੱਚ ਕੀਤੇ ਗਏ ਟਾਰਗੇਟਿਡ ਆਪਰੇਸ਼ਨ ਲਈ ਕੁੱਲ 77 ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ। ਵੱਖ-ਵੱਖ ਪ੍ਰਮੁੱਖ ਸਥਾਨਾਂ ‘ਤੇ ਨਾਕੇ ਲਗਾ ਕੇ ਸਖਤ ਜਾਂਚ ਅਤੇ ਚੌਕਸੀ ਵਰਤੀ ਗਈ। ਇਹ ਆਪਰੇਸ਼ਨ ਅਮਨਦੀਪ ਸਿੰਘ, ਏ.ਸੀ.ਪੀ ਸੈਂਟ੍ਰਲ ਅਤੇ ਰੂਪਦੀਪ ਕੌਰ, ਏ.ਸੀ.ਪੀ ਮਾਡਲ ਟਾਊਨ ਦੀ ਅਗਵਾਈ ਹੇਠ ਕੀਤੇ ਗਏ, ਜਿਨ੍ਹਾਂ ਨੂੰ ਸੰਬੰਧਤ ਐਸ.ਐਚ.ਓਜ਼ ਅਤੇ ਉਨ੍ਹਾਂ ਦੀ ਟੀਮ ਨੇ…
ਜਲੰਧਰ, 13 ਜੁਲਾਈ : ਸਾਫ਼-ਸੁਥਰੀਆਂ ਅਤੇ ਮਿਆਰੀ ਸੜਕਾਂ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਣ ਨਿਵੇਕਲੀ ਪਹਿਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਸਮੇਤ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ 10 ਕਿਲੋਮੀਟਰ ਤੱਕ ਦੀਆਂ 51 ਸੜਕਾਂ ਨੂੰ ਅਡਾਪਟ ਕੀਤਾ ਗਿਆ ਹੈ, ਜਿਸਦਾ ਉਦੇਸ਼ ਜ਼ਿਲ੍ਹੇ ਭਰ ਵਿੱਚ ਸੜਕਾਂ ਦੀ ਸਥਿਤੀ ਨੂੰ ਬਿਹਤਰ ਬਣਾਉਣਾ ਹੈ। ਡਿਪਟੀ ਕਮਿਸ਼ਨਰ ਵੱਲੋਂ ਜਲੰਧਰ-ਫਗਵਾੜਾ ਸੜਕ (ਜਲੰਧਰ ਦੀ ਹੱਦ ਤੱਕ) ਅਡਾਪਟ ਕੀਤੀ ਗਈ ਹੈ, ਜਿਸ ਦਾ ਉਹ ਵਿਅਕਤੀਗਤ ਤੌਰ ’ਤੇ ਧਿਆਨ ਰੱਖਣਗੇ। ਇਸ ਉਪਰਾਲੇ ਤਹਿਤ ਉਨ੍ਹਾਂ ਵੱਲੋਂ ਲੋਕਾਂ ਦੀ ਸਹੂਲਤ ਲਈ ਬਲੈਕ ਸਪਾਟਸ, ਇੰਜੀਨੀਅਰਿੰਗ ਦੇ ਨੁਕਸਾਂ ਨੂੰ ਦੂਰ ਕਰਨ, ਨਗਰ ਨਿਗਮ ਅਤੇ ਕੌਮੀ ਹਾਈਵੇ ਅਥਾਰਟੀ…
ਲੁਧਿਆਣਾ, 13 ਜੁਲਾਈ:ਤਿੰਨ ਸਰਪੰਚਾਂ ਅਤੇ 97 ਪੰਚਾਂ ਦੇ ਖਾਲੀ ਅਹੁਦਿਆਂ ਨੂੰ ਭਰਨ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ 14 ਜੁਲਾਈ (ਸੋਮਵਾਰ) ਤੋਂ ਸ਼ੁਰੂ ਹੋਵੇਗੀ ਅਤੇ 17 ਜੁਲਾਈ (ਵੀਰਵਾਰ) ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਜਾਰੀ ਰਹੇਗੀ। ਨਾਮਜ਼ਦਗੀਆਂ ਸਬੰਧਤ ਬੀ.ਡੀ.ਪੀ.ਓਜ਼ ਦੇ ਦਫ਼ਤਰਾਂ ਵਿੱਚ ਦਾਇਰ ਕੀਤੀਆਂ ਜਾ ਸਕਦੀਆਂ ਹਨ।ਨਾਮਜ਼ਦਗੀ ਪੱਤਰਾਂ ਦੀ ਪੜਤਾਲ ਸ਼ੁੱਕਰਵਾਰ, 18 ਜੁਲਾਈ, 2025 ਨੂੰ ਨਿਰਧਾਰਤ ਕੀਤੀ ਗਈ ਹੈ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਸ਼ਨੀਵਾਰ, 19 ਜੁਲਾਈ, 2025 ਨਿਰਧਾਰਤ ਕੀਤੀ ਗਈ ਹੈ। ਵੋਟਿੰਗ ਐਤਵਾਰ, 27 ਜੁਲਾਈ, 2025 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਜਿਸ ਤੋਂ ਬਾਅਦ ਪੋਲਿੰਗ…
ਰੂਪਨਗਰ, 13 ਜੁਲਾਈ, 2025: ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਲ 2017 ਤੋਂ 2022 ਤੱਕ ਵਿਧਾਇਕ ਰਹੇ ਅਮਰਜੀਤ ਸਿੰਘ ਸੰਦੋਆ ਨੂੰ ਆਮ ਆਦਮੀ ਪਾਰਟੀ ਵੱਲੋਂ ਇੱਕ ਪੱਤਰ ਜਾਰੀ ਕਰਕੇ ਆਮ ਆਦਮੀ ਪਾਰਟੀ ਵਿੱਚੋਂ ਸਸਪੈਂਡ ਕਰ ਦਿੱਤਾ ਗਿਆ। ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਉੱਤੇ ਇਹ ਕਾਰਵਾਈ ਉਦੋਂ ਹੋਈ ਜਦੋਂ ਉਹ ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਵਿੱਚ ਇੱਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲ਼ੀ ਔਰਤ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰਿਕ ਅਤੇ ਸਥਾਨਕ ਲੋਕਾਂ ਵੱਲੋਂ ਵਿੱਚ ਧਰਨੇ ਵਿੱਚ ਸ਼ਾਮਿਲ ਹੋਏ ਸਨ। ਧਰਨੇ ਵਿੱਚ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਪੂਰੇ ਜ਼ੋਰਾਂ ਸ਼ੋਰਾਂ ਨਾਲ਼ ਪੀੜਤ ਪਰਿਵਾਰ ਦੇ ਹੱਕ ਵਿੱਚ…
ਚੰਡੀਗੜ੍ਹ, 13 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 134ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 500 ਗ੍ਰਾਮ ਗਾਂਜਾ, 120 ਕਿਲੋ ਭੁੱਕੀ ਅਤੇ 24,210 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 134 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,819 ਹੋ ਗਈ ਹੈ।ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ…
ਚੰਡੀਗੜ੍ਹ, 13 ਜੁਲਾਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ।ਆਪਣੀ ਸਰਕਾਰੀ ਰਿਹਾਇਸ਼ ‘ਤੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਹਾਵਤ ਤੋਂ ਕੋਈ ਵੀ ਅਨਜਾਣ ਨਹੀਂ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ…
:12 ਜੁਲਾਈ () ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਵਾਰਡਾਂ ਚ ਕਰੀਬ 3 ਕਰੋੜ ਦੇ ਸੜਕੀ ਨਿਰਮਾਣ ਕਾਰਜਾਂ ਦੇ ਉਦਘਾਟਨ ਕੀਤੇ ਗਏ, ਇਸ ਦੌਰਾਨ ਮੁੱਖ ਤੌਰ ਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਵਿਸ਼ੇਸ਼ ਤੌਰ ਤੇ ਪੁੱਜੇ ।ਇਸ ਦੌਰਾਨ ਵਾਰਡ ਨੰਬਰ ਦੋ ਚ ਕਰੀਬ ਇਕ ਕਰੋੜ ਵਾਰਡ ਨੰਬਰ 11 ਚ ਇਕ ਕਰੋੜ 45 ਲੱਖ ਅਤੇ ਵਾਰਡ ਨੰਬਰ 13 ਚ 50 ਲੱਖ ਦੀ ਲਾਗਤ ਨਾਲ ਹੋਣ ਜਾ ਰਹੇ ਸੜਕਾਂ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਤੇ ਇਲਾਕਾ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ…
ਨਗਰ ਨਿਗਮ ਲੁਧਿਆਣਾ*ਵਿਧਾਇਕ ਪਰਾਸ਼ਰ ਨੇ ਬਰਸਾਤ ਦੇ ਮੌਸਮ ਦੌਰਾਨ ਢੋਕਾ ਮੁਹੱਲਾ, ਧਰਮਪੁਰਾ ਅਤੇ ਆਸ ਪਾਸ ਦੇ ਇਲਾਕਿਆਂ ਤੋਂ ਪਾਣੀ ਦੀ ਨਿਕਾਸੀ ਲਈ ਲਗਾਈਆਂ ਗਈਆਂ ਤਿੰਨ 170 ਐਚ.ਪੀ ਮੋਟਰਾਂ ਨੂੰ ਕੀਤਾ ਲਾਂਚ* ਲੁਧਿਆਣਾ, 12 ਜੁਲਾਈ:ਢੋਕਾ ਮੁਹੱਲਾ, ਧਰਮਪੁਰਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਿਯਮਤ ਯਤਨ ਕਰਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਨੀਵਾਰ ਨੂੰ ਇਨ੍ਹਾਂ ਇਲਾਕਿਆਂ ਵਿੱਚੋਂ ਪਾਣੀ ਦੀ ਨਿਕਾਸੀ ਲਈ ਲਗਾਈਆਂ ਗਈਆਂ ਤਿੰਨ ਨਵੀਆਂ 170 ਐਚ.ਪੀ ਮੋਟਰਾਂ ਨੂੰ ਲਾਂਚ ਕੀਤਾ।ਵਿਧਾਇਕ ਪਰਾਸ਼ਰ ਦੇ ਨਾਲ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਵਾਰਡ ਇੰਚਾਰਜ ਅਜੇ ਨਈਅਰ ਟੈਂਕੀ ਅਤੇ ਇਲਾਕਾ ਨਿਵਾਸੀ/ਵਲੰਟੀਅਰ ਵੀ ਮੌਜੂਦ ਸਨ।…
ਲੁਧਿਆਣਾ, 12 ਜੁਲਾਈ (000) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਮਹਾਰਾਜਾ ਪਲਾਜ਼ੋ ਮਾਰਕੀਟ, ਫੇਜ਼ 2, ਦੁੱਗਰੀ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਨੂੰ ਸੁਰੂ ਕਰਵਾਉਣ ਮੌਕੇ ਕੀਤਾ।ਇਸ ਮੌਕੇ ਕੌਂਸਲਰ ਯੁਵਰਾਜ ਸਿੰਘ ਸਿੱਧੂ ਅਤੇ ਜਤਿੰਦਰ ਸਿੰਘ ਸੇਵਕ ਵੀ ਮੌਜੂਦ ਸਨ।…
ਖੰਨਾ (ਲੁਧਿਆਣਾ), 12 ਜੁਲਾਈ : ਖੰਨਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਸਥਾਨਕ ਪ੍ਰਿੰਸੀਪਲ ਰਮੇਸ਼ ਚੰਦਰ ਸਟੇਡੀਅਮ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ।ਇਸ ਮੌਕੇ ਐਸ.ਐਸ.ਪੀ. ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਪਹਿਲਾਂ ਹੀ ਨਸ਼ਿਆਂ ਦੇ ਖਿਲਾਫ ਸ਼ਿਕੰਜਾ ਕੱਸਿਆ ਗਿਆ ਹੈ ਅਤੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਖੇਡ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ…

