- ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ
- ਡੀ.ਬੀ.ਈ.ਈ. ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ 16 ਜਨਵਰੀ ਨੂੰ
- ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਵਿੱਚ ਧੀਆਂ ਦੀ ਲੋਹੜੀ ਦਾ ਜ਼ਿਲ੍ਹਾ ਪੱਧਰੀ ਸਮਾਗਮ ਤਹਿਤ 111 ਨਵਜੰਮੀਆਂ ਧੀਆਂ ਦੀ ਲੋਹੜੀ ਮਨਾ ਕੇ ਦਿੱਤਾ ਲਿੰਗ ਸਮਾਨਤਾ ਦਾ ਸੰਦੇਸ਼
- ਔਰਤਾਂ ਨੂੰ ਜਲਦੀ ਹੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਫਰਵਰੀ ਤੋਂ
- ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਪੰਕਜ ਸ਼ਾਰਦਾ ਨੇ ਮੋਹਾਲੀ ਸਥਿਤ ਦਫਤਰ ਵਿੱਚ ਸੰਭਾਲਿਆ ਅਹੁਦਾ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ‘ਚ ਕਰੀਬ 2 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦਾ ਉਦਘਾਟਨ
- ਉਦਯੋਗਿਕ ਸਿਲਾਈ ਮਸ਼ੀਨ ਆਪਰੇਟਰ ਸਿਖਲਾਈ ਕੋਰਸ ਪਾਸ 36 ਸਫਲ ਉਮੀਦਵਾਰਾਂ ਨੂੰ ਸਰਟੀਫਿਕੇਟ ਤੇ ਇਨਾਮ ਕੀਤੇ ਤਕਸੀਮ
Author: onpoint channel
“I’m a Newswriter, “I write about the trending news events happening all over the world.
ਲੁਧਿਆਣਾ, 25 ਅਗਸਤ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.ਐਚ) ਨਾਲ ਸਾਂਝੇਦਾਰੀ ਵਿੱਚ ਮਿਸ਼ਨ ਸਵਸਥ ਕਵਚ ਅਧੀਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜੀਵਨ ਬਚਾਉਣ ਦੇ ਮਹੱਤਵਪੂਰਨ ਹੁਨਰਾਂ ਨਾਲ ਸਸ਼ਕਤ ਬਣਾਉਣ ਲਈ ਇੱਕ ਪਰਿਵਰਤਨਸ਼ੀਲ ਤਿੰਨ-ਰੋਜ਼ਾ ਵਰਕਸ਼ਾਪ ਦਾ ਉਦਘਾਟਨ ਕੀਤਾ, ਜੋ ਕਿ ਇੱਕ ਮਹੱਤਵਪੂਰਨ ਜਨਤਕ ਸਿਹਤ ਅਤੇ ਸਮਰੱਥਾ ਨਿਰਮਾਣ ਪਹਿਲਕਦਮੀ ਹੈ। ਹਿਮਾਂਸ਼ੂ ਜੈਨ ਨੇ ਕਿਹਾ ਕਿ ਵਰਕਸ਼ਾਪ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਤੋਂ ਸਿਖਲਾਈ ਪ੍ਰਾਪਤ ਸਿਹਤ ਸਲਾਹਕਾਰਾਂ ਦਾ ਇੱਕ ਕਾਡਰ ਬਣਾਉਣਾ ਦੱਸਿਆ, ਜੋ ਆਪਣੇ ਭਾਈਚਾਰਿਆਂ ਦੇ ਅੰਦਰ ਜ਼ਰੂਰੀ ਸਿਹਤ ਅਭਿਆਸਾਂ ਨੂੰ ਅੱਗੇ ਵਧਾਉਣਗੇ। ਇਹ ਪਹਿਲ ਕਾਰਡੀਓ ਪਲਮਨਰੀ ਰੀਸਸੀਟੇਸ਼ਨ (ਸੀ.ਪੀ.ਆਰ) ਅਤੇ ਬਲੱਡ…
ਜਲੰਧਰ, 25 ਅਗਸਤ : ਨੀਤੀ ਆਯੋਗ ਵੱਲੋਂ ਸ਼ੁਰੂ ਕੀਤੇ ਐਸਪੀਰੇਸ਼ਨਲ ਬਲਾਕਸ ਪ੍ਰੋਗਰਾਮ ਤਹਿਤ ਬਲਾਕ ਸ਼ਾਹਕੋਟ ਦਾ ਸੰਪੂਰਨਤਾ ਅਭਿਆਨ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬਲਾਕ ਸ਼ਾਹਕੋਟ ਨੂੰ ਇਸ ਵੱਕਾਰੀ ਪ੍ਰੋਗਰਾਮ ਤਹਿਤ ਦੇਸ਼ (ਜ਼ੋਨ II) ’ਚ ਅੱਵਲ ਨੰਬਰ ’ਤੇ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ। ਸਥਾਨਕ ਰੈੱਡ ਕਰਾਸ ਭਵਨ ਵਿਖੇ ਕਰਵਾਏ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੀਤੀ ਆਯੋਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਵੱਖ-ਵੱਖ ਖਾਸ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਚਲਾਇਆ ਗਿਆ ਸੀ, ਜਿਸ ਤਹਿਤ ਬਲਾਕ ਸ਼ਾਹਕੋਟ ਨੂੰ ਐਸਪੀਰੇਸ਼ਨਲ ਬਲਾਕ ਘੋਸ਼ਿਤ ਕੀਤਾ ਗਿਆ ਸੀ।…
ਤਪਾ, 25 ਅਗਸਤ 2025 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਲੋਕਾਂ ਲਈ ਸੰਜੀਵਨੀ ਦਾ ਕੰਮ ਕਰ ਕਹੇ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਬਲਾਕ ਤਪਾ ਅਧੀਨ ਪਿੰਡ ਸ਼ਹਿਣਾ, ਢਿਲਵਾਂ, ਉਗੋਕੇ ਤੇ ਭਦੌੜ ਵਿਖੇ ਆਮ ਆਦਮੀ ਕਲੀਨਿਕ ਚੱਲ ਰਹੇ ਹਨ | ਜਿੱਥੇ ਇਸ ਸਾਲ ਜਨਵਰੀ 2025 ਤੋਂ ਜੁਲਾਈ 2025 ਤੱਕ 43 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ ਇਲਾਜ ਕਰਵਾਇਆ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਤਪਾ ਡਾ. ਇੰਦੂ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਆਰੀ ਤੇ ਸਮਾਂਬੱਧ ਸਿਹਤ ਸੇਵਾਵਾਂ ਦਾ…
ਚੰਡੀਗੜ੍ਹ, 25 ਅਗਸਤ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਬੀਜੇਪੀ ‘ਤੇ ਰਾਸ਼ਨ ਚੋਰੀ ਕਰਨ ਦੀ ਕੋਸ਼ਿਸ਼ ਦਾ ਗੰਭੀਰ ਦੋਸ਼ ਲਾਇਆ ਹੈ। ਇੱਕ ਸੰਦੇਸ਼ ਰਾਹੀਂ ਉਨ੍ਹਾਂ ਨੇ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਸਰਕਾਰ ਦੀ ਇਸ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਗਰੀਬਾਂ ਦਾ ਰਾਸ਼ਨ ਹਰ ਹਾਲ ਵਿੱਚ ਉਨ੍ਹਾਂ ਤੱਕ ਪਹੁੰਚਾਉਣਾ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਪਹਿਲਾਂ ਜੁਲਾਈ ਮਹੀਨੇ ਪੰਜਾਬ ਦੇ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਕੇ, ਇਸ ਧੱਕੇ ਦੀ ਸ਼ੁਰੂਆਤ ਕੀਤੀ ਗਈ ਅਤੇ ਹੁਣ 30 ਸਤੰਬਰ ਤੋਂ 32 ਲੱਖ ਹੋਰ ਲੋਕਾਂ ਦੇ ਮੁਫ਼ਤ ਰਾਸ਼ਨ ਦੀ ਸਹੂਲਤ ਤੇ ਤਲਵਾਰ…
ਚੰਡੀਗੜ੍ਹ/ਐਸਬੀਐਸ ਨਗਰ, 24 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ, ਜੋ ਪਿਛਲੇ ਮਹੀਨੇ ਐਸ.ਬੀਐਸ. ਨਗਰ ਦੇ ਪੋਜੇਵਾਲ ਵਿਖੇ ਹੋਏ ਕਤਲ ਕਾਂਡ ਵਿੱਚ ਸ਼ਾਮਲ ਸਨ, ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਗੈਂਗਰ (25), ਜੋ ਕਿ ਹੁਸ਼ਿਆਰਪੁਰ ਦੇ ਪਿੰਡ ਰੋੜ ਮਜਾਰਾ ਦਾ ਵਸਨੀਕ…
3 ਪੀਬੀ (ਜੀ) ਬੀਐਨ ਐਨਸੀਸੀ ਲੁਧਿਆਣਾ ਨੇ 23-08-2025 ਨੂੰ ਰਾਸ਼ਟਰੀ ਪੁਲਾੜ ਦਿਵਸ ਬੜੇ ਮਾਣ ਨਾਲ ਮਨਾਇਆ, ਜਿਸ ਵਿੱਚ ਚਾਰ ਪ੍ਰਸਿੱਧ ਸੰਸਥਾਵਾਂ: ਕੁੰਦਨ ਵਿਦਿਆ ਮੰਦਰ, ਜੀਐਚਜੀ ਖਾਲਸਾ ਕਾਲਜ ਸੁਧਾਰ, ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ, ਅਤੇ ਭਾਰਤੀ ਵਿਦਿਆ ਮੰਦਰ, ਚੰਡੀਗੜ੍ਹ ਰੋਡ ਦੇ 180 ਕੈਡਿਟਾਂ ਨੂੰ ਇਕੱਠਾ ਕੀਤਾ ਗਿਆ। ਇਸ ਦਿਨ ਚੰਦਰਮਾ ਦੇ ਦੱਖਣੀ ਧਰੁਵ ਦੇ ਨੇੜੇ ਚੰਦਰਯਾਨ 3 ਦੇ ਇਤਿਹਾਸਕ ਲੈਂਡਿੰਗ ਦੀ ਯਾਦ ਦਿਵਾਈ ਗਈ, ਇਹ ਇੱਕ ਮੀਲ ਪੱਥਰ ਹੈ ਜਿਸਨੇ ਭਾਰਤ ਨੂੰ ਪੁਲਾੜ ਖੋਜ ਵਿੱਚ ਇੱਕ ਵਿਸ਼ਵਵਿਆਪੀ ਨੇਤਾ ਵਜੋਂ ਸਥਾਪਿਤ ਕੀਤਾ ਹੈ। ਇਸਦਾ ਉਦੇਸ਼ ਭਾਰਤ ਦੀ ਅਮੀਰ ਵਿਗਿਆਨਕ ਵਿਰਾਸਤ ਨੂੰ ਇਸਦੇ ਆਧੁਨਿਕ ਪੁਲਾੜ ਅਭਿਲਾਸ਼ਾਵਾਂ ਨਾਲ ਜੋੜਨਾ ਸੀ, ਨੌਜਵਾਨ ਮਨਾਂ ਨੂੰ…
ਸੂਬੇ ਦੇ ਗਰੀਬ ਲੋਕਾਂ ਦੀ ਰੋਟੀ ’ਤੇ ਡਾਕਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮੋਹਿੰਦਰ ਭਗਤ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦਾ ਰਾਸ਼ਨ ਖੋਹਣ ਦੀ ਕੋਝੀ ਸਾਜ਼ਿਸ਼ ਦੀ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾਕਿਹਾ, ਪੰਜਾਬ ਸਰਕਾਰ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਅੰਦੋਲਨ ਕਰਨ ਤੋਂ ਪਿੱਛੇ ਨਹੀਂ ਹਟੇਗੀਜਲੰਧਰ, 24 ਅਗਸਤ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦਾ ਰਾਸ਼ਨ ਖੋਹਣ ਦੀ ਕੋਝੀ ਸਾਜ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਗਰੀਬ ਲੋਕਾਂ ਦੀ ਰੋਟੀ…
ਜਲੰਧਰ, 24 ਅਗਸਤ: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਨਗਰ ਨਿਗਮ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਐਤਵਾਰ ਨੂੰ ਗੋਪਾਲ ਨਗਰ ਇਲਾਕੇ ਵਿੱਚ ਨਸ਼ਾ ਤੱਸਕਰੀ ਨਾਲ ਸਬੰਧਤ ਦੋ ਭਰਾਵਾਂ ਦੀ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ।ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਲਾਦ ਕੁਮਾਰ ਅਤੇ ਸੋਮਨਾਥ ਉਰਫ਼ ਮੰਨਾ ਵਾਸੀ ਗੋਪਾਲ ਨਗਰ ਜਲੰਧਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਲਾਦ ਕੁਮਾਰ ਅਤੇ ਸੋਮਨਾਥ ਉਰਫ ਮੰਨਾ ਦੋਵੇਂ ਨਸ਼ਾ ਤਸਕਰ ਹਨ, ਜਿਨ੍ਹਾਂ ਖਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਹੋਰ ਤਹਿਤ 10 ਮੁਕੱਦਮੇ ਦਰਜ ਹਨ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਡਰੱਗ…
ਰੋਹਿਤ ਗੁਪਤਾ ਗੁਰਦਾਸਪੁਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰ ਇਕਬਾਲ ਸਿੰਘ ਮਾਹਲ ਵੱਲੋਂ ਅੱਜ ਆਪਣੇ ਸੈਲਰ ਤੇ ਵਰਕਰਾਂ ਦੀ ਇੱਕ ਮੀਟਿੰਗ ਰੱਖੀ ਗਈ ਸੀ। ਜੋ ਕਿ ਦੇਖਦੇ ਹੀ ਦੇਖਦੇ ਇੱਕ ਰੈਲੀ ਦਾ ਰੂਪ ਧਾਰਨ ਕਰ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ ਦਾ ਇਕੱਠ ਦੇਖਣ ਨੂੰ ਮਿਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਮੀਤ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਪੁੱਜੇ । ਇਸ ਮੀਟਿੰਗ ਦੇ ਦੌਰਾਨ ਮਹੱਲਾ ਵਾਲਮੀਕ ਦੇ ਸੁਖਵਿੰਦਰ ਸਿੰਘ ਨਾਹਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੂੰ ਛੱਡ ਸੰਦੀਪ ਕੁਮਾਰ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਜਿਨਾਂ ਨੂੰ…
ਬਰਨਾਲਾ, 24 ਅਗਸਤ 2025 : ਬਰਨਾਲਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਬੰਬੀਹਾ ਗੈਂਗ ਨਾਲ ਸਬੰਧਤ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਬਦਮਾਸ਼ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ। ਇਨ੍ਹਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਨ੍ਹਾਂ ਨੇ ਪੁਲਿਸ ਨਾਕੇ ‘ਤੇ ਫਾਇਰਿੰਗ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਸੀਆਈਏ ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਬੰਬੀਹਾ ਗਰੁੱਪ ਦੇ ਕੁਝ ਅਨਸਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਹਨ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਪਿੰਡ ਖੁਡੀ ਨੇੜੇ ਨਾਕਾਬੰਦੀ ਕੀਤੀ…

