Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 09 ਜੁਲਾਈ – ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦਫ਼ਤਰ ਐਸ.ਡੀ.ਐਮ. ਲੁਧਿਆਣਾ (ਪੂਰਬੀ) ਦੀ ਸਰਕਾਰੀ ਬੋਲੈਰੋ ਗੱਡੀ ਦੀ ਨਿਲਾਮੀ 21 ਜੁਲਾਈ ਨੂੰ ਕੀਤੀ ਜਾਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਹੀਕਲ ਦਾ ਨੰਬਰ PB10CJ-0082, ਮਾਡਲ 2010 ਅਤੇ ਨਿਰਮਾਤਾ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੱਡੀ ਦੀ ਨਿਲਾਮੀ ਤਹਿਸੀਲਦਾਰ ਲੁਧਿਆਣਾ ਪੂਰਬੀ ਵੱਲੋਂ 21 ਜੁਲਾਈ ਨੂੰ ਸਵੇਰੇ 11 ਵਜੇ ਕੀਤੀ ਜਾਵੇਗੀ। ਗੱਡੀ ਦੀ ਰਿਜ਼ਰਵ ਕੀਮਤ 1,45,000/- ਰੁਪਏ ਨਿਰਧਾਰਿਤ ਕੀਤੀ ਗਈ ਹੈ ਅਤੇ ਵਧੇਰੇ ਜਾਣਕਾਰੀ ਲਈ ਦਫਤਰ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Read More
ਡੇਰਾ ਬਾਬਾ ਨਾਨਕ/ਗੁਰਦਾਸਪੁਰ, 09 ਜੁਲਾਈ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਇਤਿਹਾਸਕ ਕਦਮ ਪੁੱਟਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਲਾਗੂ ਕੀਤੀ ਜਾ ਰਹੀ ਹੈ, ਜਿਸ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਹੁਣ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਦੀ ਸਹੂਲਤ ਮਿਲੇਗੀ। ਇਹ ਯੋਜਨਾ
Read More

ਗੁਰਦਾਸਪੁਰ , 9 ਜੁਲਾਈ 2025- ਸ਼ਹਿਰ ਵਿੱਚ ਦਿਨੋ ਦਿਨ ਵਿਗੜਦੀ ਜਾ ਰਹੀ ਟ੍ਰੈਫਿਕ ਸਮੱਸਿਆ ਨੂੰ  ਸੁਚਾਰੂ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਜਿੰਦਰ ਸਿੰਘ ਬੇਦੀ ਵੱਲੋਂ ਆਪ ਕਵਾਇਦ ਸ਼ੁਰੂ ਕੀਤੀ ਗਈ ਹੈ । ਇਸ ਤੋਂ ਪਹਿਲਾਂ ਵੀ ਕਈ ਵਾਰ ਏਡੀਸੀ ਬੇਦੀ ਵੱਲੋਂ ਵੱਖ-ਵੱਖ ਬਜ਼ਾਰਾਂ ਵਿੱਚ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਦੁਕਾਨਾਂ ਦੇ ਬਾਹਰ ਨਾ ਤਾਂ ਸਮਾਨ  ਲਗਾਉਣ ਤੇ ਨਾ ਹੀ ਕਿਸੇ ਨੂੰ ਮੋਟਰਸਾਈਕਲ, ਸਕੂਟਰ ਜਾਂ ਗੱਡੀਆਂ ਦੀ ਪਾਰਕਿੰਗ ਕਰਨ ਦੇਣ ਪਰ ਅੱਜ ਏਡੀਸੀ ਬੇਦੀ ਮੁੜ ਤੋਂ ਬਿਨਾਂ ਕਿਸੇ ਅਗੇਤੀ ਸੂਚਨਾ ਦੇ ਬਾਜ਼ਾਰਾਂ ਵਿੱਚ ਨਿਕਲ ਆਏ ਅਤੇ ਟਰੈਫਿਕ ਪੁਲਿਸ ਚਾਰਜਤੇ ਕਰਮਚਾਰੀਆਂ ਨੂੰ ਵੀ ਮੌਕੇ ਤੇ ਬੁਲਾ ਲਿਆ। ਬਾਜ਼ਾਰ…

Read More

ਗੁਰਦਾਸਪੁਰ, 9 ਜੁਲਾਈ – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਨੂੰ ਮਿਆਰੀ ਖੇਤੀ ਸਮਗਰੀ ਖ਼ਾਸ ਕਰਕੇ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਸਮੂਹ ਬਲਾਕਾਂ ਵਿਚ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਯੂਰੀਆ ਖਾਦ ਦੀ ਕਾਲਾਬਾਜ਼ਾਰੀ ਜਾਂ ਜਮ੍ਹਾਖ਼ੋਰੀ ਨੂੰ ਰੋਕਿਆ ਜਾ ਸਕੇ। ਇਸ ਚੈਕਿੰਗ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਦੀ ਲਵਾਈ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਜੋ ਅਗਲੇ ਕੁਝ ਦਿਨਾਂ…

Read More

ਚੰਡੀਗੜ੍ਹ, 9 ਜੁਲਾਈ 2025- ਲੁਧਿਆਣਾ ਤੋਂ ਚੁਣੇ ਗਏ ਆਪ ਵਿਧਾਇਕ ਸੰਜੀਵ ਅਰੋੜਾ ਦੇ ਕੈਬਨਿਟ ਵਿੱਚ ਸ਼ਾਮਲ ਹੋਣ ਮਗਰੋਂ ਮੁੱਖ ਮੰਤਰੀ ਸਮੇਤ 16 ਮੰਤਰੀਆਂ ਦੀ ਨਵੀਂ Seniority ਸਰਕਾਰ ਵੱਲੋਂ ਬਣਾਈ ਗਈ ਹੈ। ਹੇਠਾਂ ਪੜ੍ਹੋ ਮੰਤਰੀਆਂ ਦੇ ਨਾਮ ਅਤੇ ਅਹੁਦਾ

Read More

ਜਲੰਧਰ, 9 ਜੁਲਾਈ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਦਾ ਮਾਸਟਰ ਆਫ਼ ਸਾਇੰਸ ਇਨ ਆਈ.ਟੀ.(ਐਲ.ਈ.) ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਆਫ ਸਾਇੰਸ ਇੰਨ ਆਈ.ਟੀ. (ਐਲ.ਈ.) ਦੇ ਚੌਥੇ ਸਮੈਸਟਰ ਵਿੱਚ ਅਮਨਦੀਪ ਕੌਰ ਨੇ 7.83 ਐਸ.ਜੀ.ਪੀ.ਏ. ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਭਵਨੀਤ ਕੌਰ ਅਤੇ ਰਾਹੁਲ ਸਿੰਘ ਕੋਹਲ ਨੇ 7.67 ਐਸ.ਜੀ.ਪੀ.ਏ. ਲੈ ਕੇ ਦੂਜਾ ਅਤੇ ਸਪਨਾ ਨੇ 7.33 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਨ੍ਹਾਂ…

Read More

ਗੁਰਦਾਸਪੁਰ, 8 ਜੁਲਾਈ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਗੁਰਦਾਸਪੁਰ ਪੁਲਿਸ ਨੇ 12 ਦੋਸ਼ੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ ਨੇ ਕਿਹਾ ਕਿ ਪੰਜਾਬ ਸਰਕਾਰ ਚਲਾਏ ਜਾ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆਕਿ ਥਾਣਾ ਕਾਹਨੂੰਵਾਨ ਵਿਖੇ ਵਿਜੇ ਮਸੀਹ ਅਤੇ ਅਕਾਸ਼ਦੀਪ…

Read More

ਅਬੋਹਰ (ਫਾਜ਼ਿਲਕਾ), 8 ਜੁਲਾਈ 2025- ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਆਈਪੀਐਸ ਨੇ ਅੱਜ ਇੱਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਹੈ ਕਿ ਅਬੋਹਰ ਵਿਖੇ ਬੀਤੇ ਦਿਨ ਕਪੜਾ ਵਪਾਰੀ ਸੰਜੈ ਵਰਮਾ ਦੇ ਕਤਲ ਕੇਸ ਵਿਚ ਸ਼ਾਮਿਲ ਦੋ ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਪੜਤਾਲ ਤੇਜੀ ਨਾਲ ਅੱਗੇ ਵੱਧ ਰਹੀ ਹੈ ਅਤੇ ਜਲਦ ਹੀ ਸਾਰੇ ਦੋਸ਼ੀ ਪੁਲਿਸ ਗ੍ਰਿਫ਼ਤ ਵਿਚ ਹੋਣਗੇ। ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਕੇਸ ਵਿਚ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਦੇ ਵੱਖ ਵੱਖ ਵਿੰਗ ਕੰਮ ਕਰ ਰਹੇ ਹਨ ਅਤੇ ਵੱਖ ਵੱਖ ਟੀਮਾਂ ਗਹਿਣ ਜਾਂਚ ਕਰ ਰਹੀਆਂ ਹਨ।…

Read More

ਸ੍ਰੀ ਮੁਕਤਸਰ ਸਾਹਿਬ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਵਰੁਣ ਕੁਮਾਰ ਸਹੋਤਾ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਤਹਿਤ ਆਉਂਦੇ ਇਲਾਕੇ ਵਿੱਚ ਮੰਨਜੂਰਾ ਦੇਵੀ ਪਤਨੀ ਰਸੀਦ ਖਾਨ ਵਾਸੀ ਆਦਰਸ਼ ਨਗਰ ਗਲੀ ਨੰਬਰ 04 ਸ੍ਰੀ ਮੁਕਤਸਰ ਸਾਹਿਬ ਵੱਲੋਂ ਕਬਰਾਂ ਦੇ ਨਜ਼ਦੀਕ ਗੈਰ ਕਾਨੂੰਨੀ…

Read More

ਲੁਧਿਆਣਾ, 8 ਜੁਲਾਈ 2025: ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਪੀ.ਐਸ.ਸੀ.ਪੀ.ਸੀ.ਆਰ) ਵੱਲੋਂ ਸਾਰੇ ਮੀਡੀਆ ਹਾਊਸਾਂ, ਪੱਤਰਕਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮਾਂ ਨੂੰ ਇੱਕ ਸਲਾਹ ਜਾਰੀ ਕੀਤੀ ਗਈ ਹੈ। ਇਸ ਸਲਾਹ ਵਿੱਚ ਕਿਹਾ ਗਿਆ ਹੈ ਕਿ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਦੀ ਧਾਰਾ 74 ਦੇ ਅਧੀਨ ਬੱਚਿਆਂ ਦੀ ਪਛਾਣ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦਾ ਖੁਲਾਸਾ ਕਰਨਾ ਕਾਨੂੰਨੀ ਤੌਰ ’ਤੇ ਸਖ਼ਤ ਮਨਾਹੀ ਹੈ। ਇਸ ਵਿੱਚ ਉਹ ਬੱਚੇ ਵੀ ਸ਼ਾਮਲ ਹਨ ਜੋ ਕਿਸੇ ਵੀ ਤਰੀਕੇ ਦੀ ਕਾਨੂੰਨੀ ਕਾਰਵਾਈ ਵਿਚ ਪੀੜਤ, ਗਵਾਹ ਜਾਂ ਸੰਭਾਲ ਅਧੀਨ ਹਨ। ਮਨਾਹੀ ਕੀਤੀ ਗਈ ਜਾਣਕਾਰੀ ਵਿੱਚ ਨਾਮ, ਪਤਾ, ਸਕੂਲ, ਫੋਟੋ, ਵੀਡੀਓ ਜਾਂ ਹੋਰ ਕੋਈ…

Read More