Author: onpoint channel

“I’m a Newswriter, “I write about the trending news events happening all over the world.

ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਅਤੇ ਅਕੀਦਤ ਵਿੱਚ “ਸਫ਼ਰ-ਏ-ਸ਼ਹਾਦਤ” ਸੱਤ ਦਿਨਾਂ ਐਨ.ਐੱਸ.ਐੱਸ. ਵਿਸ਼ੇਸ਼ ਕੈਂਪ ਦੀ ਸ਼ੁਰੂਆਤ ਕੀਤੀ ਗਈ। ਇਹ ਕੈਂਪ 30 ਦਸੰਬਰ 2025 ਤੱਕ ਕਰਵਾਇਆ ਜਾ ਰਿਹਾ ਹੈ, ਜਿਸਦਾ ਮੁੱਖ ਉਦੇਸ਼ ਸ਼ਹਾਦਤ ਦੀ ਯਾਦ ਨੂੰ ਸਿਰਫ਼ ਭਾਵਨਾਵਾਂ ਤੱਕ ਸੀਮਤ ਨਾ ਰੱਖ ਕੇ, ਉਸਨੂੰ ਸੇਵਾ, ਅਨੁਸ਼ਾਸਨ ਅਤੇ ਕਰਮਾਂ ਰਾਹੀਂ ਜੀਵੰਤ ਰੱਖਣਾ ਹੈ। ਕੈਂਪ ਦੀ ਸ਼ੁਰੂਆਤ “ਸਫ਼ਰ-ਏ-ਸ਼ਹਾਦਤ” ਦੇ ਅਧੀਨ ਇੱਕ ਵਿਸ਼ੇਸ਼ ਲੈਕਚਰ ਨਾਲ ਹੋਈ, ਜਿਸ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਲੈਕਚਰ ਦਾ ਸਿਰਲੇਖ “ਇੱਕ ਵਿਲੱਖਣ ਇਤਿਹਾਸਿਕ ਸਫ਼ਰ: ਮਾਤਾ ਗੁਜਰੀ ਜੀ ਦੀ ਅੱਖੋਂ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਆਪਣੇ ਸੰਬੋਧਨ ਵਿੱਚ ਮਾਤਾ ਗੁਜਰੀ…

Read More

ਜਲੰਧਰ, 24 ਦਸੰਬਰ : ਨਿਰਧਾਰਿਤ ਸਮੇਂ ਸੀਮਾਂ ਦੇ ਅੰਦਰ ਨਾਗਰਿਕ ਸੇਵਾਵਾਂ ਸਬੰਧੀ ਸਭ ਤੋਂ ਵੱਧ ਅਰਜ਼ੀਆਂ ਦਾ ਸੁਚਾਰੂ ਢੰਗ ਨਾਲ ਨਿਪਟਾਰਾ ਕਰਕੇ ਜ਼ਿਲ੍ਹਾ ਜਲੰਧਰ ਨੇ ਈ-ਗਵਰਨੈਂਸ ਸੇਵਾ ਨਿਪਟਾਰੇ ’ਚ ਪੰਜਾਬ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਇਹ ਪ੍ਰਾਪਤੀ ਜ਼ਿਲ੍ਹਾ ਪ੍ਰਸ਼ਾਸਨ ਦੀ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਸਮਾਂਬੱਧ ਸਪੁਰਦਗੀ ‘ਤੇ ਨਿਰੰਤਰ ਤਵਜੋਂ ਨੂੰ ਦਰਸਾਉਂਦੀ ਹੈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡਾ. ਸੁਮਿਤਾ ਅਬਰੋਲ, ਲੋਕਲ ਰਜਿਸਟਰਾਰ (ਜਨਮ ਅਤੇ ਮੌਤ), ਨਗਰ ਨਿਗਮ ਜਲੰਧਰ ਅਤੇ ਡਾ. ਜੋਤੀ ਫੁਲੇਕਾ, ਸਹਾਇਕ ਜ਼ਿਲ੍ਹਾ ਰਜਿਸਟਰਾਰ (ਏ.ਡੀ.ਆਰ.), ਸਿਵਲ ਸਰਜਨ ਦਫ਼ਤਰ, ਜਲੰਧਰ ਨੂੰ ਇਸ ਪ੍ਰਾਪਤੀ ਵਿੱਚ ਉਨ੍ਹਾਂ ਦੇ ਮਿਸਾਲੀ ਯੋਗਦਾਨ ਲਈ ਸਨਮਾਨਿਤ ਕੀਤਾ। ਇਨ੍ਹਾਂ ਦੇ ਸੁਹਿਰਦ ਯਤਨਾਂ ਨੇ ਜਲੰਧਰ…

Read More

ਚੰਡੀਗੜ੍ਹ, 24 ਦਸੰਬਰ:*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਾਲ 2025 ਵਿੱਚ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਸਕਾਰਾਤਮਕ ਬਦਲਾਅ ਆਏ ਹਨ। ਇਸ ਸਾਲ ਸੂਬਾ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਦੇ ਭਾਅ ਵਿੱਚ ਕੀਤੇ ਰਿਕਾਰਡ ਵਾਧੇ, ਫਸਲੀ ਵਿਭਿੰਨਤਾ ਮੁਹਿੰਮ ਅਤੇ ਟਿਕਾਊ ਅਭਿਆਸਾਂ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਸਦਕਾ ਸੂਬੇ ਵਿੱਚ ਖੇਤੀ ਖੁਸ਼ਹਾਲੀ ਲਈ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ।ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਾਲ ਦੀਆਂ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਨਾਲ ਨਾਲ ਵਾਤਾਵਰਣਕ ਸਥਿਰਤਾ ਨੂੰ…

Read More

ਚੰਡੀਗੜ੍ਹ, 24 ਦਸੰਬਰਆਰਥਿਕ ਨੀਤੀ ਅਤੇ ਯੋਜਨਾਬੰਦੀ ਬੋਰਡ, ਪੰਜਾਬ ਦੇ ਨਵ-ਨਿਯੁਕਤ ਉਪ ਚੇਅਰਮੈਨ (ਕੈਬਨਿਟ ਰੈਂਕ) ਗੁਲਜ਼ਾਰਇੰਦਰ ਸਿੰਘ ਚਾਹਲ ਨੇ ਅੱਜ ਵਧੀਕ ਮੁੱਖ ਸਕੱਤਰ ਯੋਜਨਾਬੰਦੀ ਜਸਪ੍ਰੀਤ ਤਲਵਾੜ, ਵਧੀਕ ਸਕੱਤਰ ਯੋਜਨਾਬੰਦੀ ਜਗਜੀਤ ਸਿੰਘ ਅਤੇ ਡਾਇਰੈਕਟਰ ਯੋਜਨਾਬੰਦੀ ਅਨੁਪਮ ਦੀ ਮੌਜੂਦਗੀ ਵਿੱਚ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਸੂਬੇ ਪ੍ਰਤੀ ਸੇਵਾਵਾਂ ਦਾ ਮੌਕਾ ਦੇਣ ਲਈ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਵਾਈਸ ਚੇਅਰਮੈਨ ਚਾਹਲ ਨੇ ਯੋਜਨਾਬੰਦੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੁਚਾਰੂ ਢੰਗ ਨਾਲ ਲੋਕ-ਪੱਖੀ ਨੀਤੀਆਂ ਲਾਗੂ…

Read More

ਖੰਨਾ, (ਲੁਧਿਆਣਾ), 24 ਦਸੰਬਰ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੁੱਧਵਾਰ ਨੂੰ ਸਿਵਲ ਹਸਪਤਾਲ ਖੰਨਾ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਗਈ ਨਵੀਂ ਕੰਪਿਊਟਰ ਰੇਡੀਓਗ੍ਰਾਫੀ ਮਸ਼ੀਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅੱਜ ਖੰਨਾ ਲਈ ਬਹੁਤ ਵੱਡਾ ਦਿਨ ਹੈ। ਸਿਵਲ ਹਸਪਤਾਲ ਖੰਨਾ ਵਿੱਚ ਨਵੀਂ ਕੰਪਿਊਟਰ ਰੇਡੀਓਗ੍ਰਾਫੀ ਮਸ਼ੀਨ ਆਈ ਹੈ। ਇਹ ਕੰਪਿਊਟਰ ਰੇਡੀਓਗ੍ਰਾਫੀ ਮਸ਼ੀਨ ਐਕਸ-ਰੇ ਕਰਨ ਤੋਂ…

Read More

ਲੁਧਿਆਣਾ, 24 ਦਸੰਬਰ (0000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਆਗਾਮੀ ਨਵੇਂ ਸਾਲ ਅਤੇ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ, ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਉਨ੍ਹਾਂ ਨਸ਼ਿਆਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕਣ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ‘ਤੇ ਜ਼ੋਰ ਦਿੱਤਾ।ਇਸ ਮੌਕੇ ਏ.ਸੀ.ਪੀ ਇੰਡਸਟਰੀਅਲ ਏਰੀਆ-ਏ, ਏ.ਸੀ.ਪੀ ਇੰਡਸਟਰੀਅਲ ਏਰੀਆ-ਬੀ, ਸਮੂਹ ਐਸ.ਐਚ.ਓਜ ਅਤੇ ਚੌਂਕੀ ਇੰਚਾਰਜ ਵੀ ਮੌਜੂਦ ਸਨ।ਵਿਧਾਇਕ ਛੀਨਾ ਨੇ ਕਿਹਾ ਕਿ ਤਿਉਹਾਰਾਂ ਦੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਰੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਭੀੜ ਵਾਲੇ ਇਲਾਕਿਆਂ, ਬਾਜ਼ਾਰਾਂ ਅਤੇ ਧਾਰਮਿਕ ਸਥਾਨਾਂ ਵਿੱਚ ਪੁਲਿਸ ਦੀ ਗਸ਼ਤ…

Read More

* ਲੁਧਿਆਣਾ, 24 ਦਸੰਬਰ (000) – ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਵਿਸ਼ਵ ਹੁਨਰ ਮੁਕਾਬਲੇ ਅਧੀਨ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਖ-ਵੱਖ ਜਿਲਿਆਂ ਦੇ ਬੱਚਿਆਂ ਨੇ ਭਾਗ ਲਿਆ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਥਿਤ ਸਕਿਲ ਸੈਂਟਰ ਵਿਖੇ ਇਹਨਾਂ ਮੁਕਾਬਲਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ।ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕਾਬਲੇ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਕਰਵਾਏ ਜਾ ਰਹੇ ਹਨ ਅਤੇ ਇਹਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਹੁਨਰ ਲਈ ਤਿਆਰ ਕਰਨਾ, ਉਹਨਾਂ ਦੇ ਹੁਨਰ ਨੂੰ ਪਰਖਣਾ, ਹੁਨਰ ਲਈ ਅੱਗੇ ਵਧਣ ਲਈ ਰਾਸ਼ਟਰੀ ਤੇ…

Read More

ਚੰਡੀਗੜ੍ਹ, 24 ਦਸੰਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 300 ਦਿਨ ਪੂਰੇ ਕਰ ਲਏ ਹਨ। ਇਹ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਸੂਬੇ ਦੀ ਯੋਜਨਾਬੱਧ ਲੜਾਈ ਵਿੱਚ ਇੱਕ ਵੱਡੀ ਮੀਲ ਪੱਥਰ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਇਸ ਮੁਹਿੰਮ ਨੂੰ ਇੱਕ ਇਤਿਹਾਸਕ ਅਤੇ ਜਨਤਕ ਅੰਦੋਲਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦਾ ਪੱਧਰ, ਨੀਅਤ ਅਤੇ ਅਮਲ ਨਾ ਸਿਰਫ਼ ਭਾਰਤ ਵਿੱਚ, ਸਗੋਂ ਪੂਰੀ ਦੁਨੀਆ ਵਿੱਚ ਬੇਮਿਸਾਲ ਹੈ। 1 ਮਾਰਚ 2025 ਤੋਂ 23…

Read More

ਚੰਡੀਗੜ੍ਹ, 24 ਦਸੰਬਰਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ ‘ਤੇ ਰਾਜ ਦੇ ਪੈਨਸ਼ਨਰਾਂ ਦੀ 100% ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਇਥੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਹਰੇਕ ਬੈਂਕ ਦੇ ਕੇਸ ਲੋਡ ਦੇ ਅਨੁਸਾਰ ਇਸ ਕਾਰਜ਼ ਨੂੰ ਪੂਰਾ ਕਰਨ ਲਈ ਸਮਾਂ-ਸੀਮਾਵਾਂ ਜਾਰੀ ਕੀਤੀਆਂ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਡਿਜੀਟਲ ਤਬਦੀਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਇੱਕ ਪ੍ਰਮੁੱਖ ਤਰਜੀਹ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਸਰਕਾਰ ਦੇ ਪੈਨਸ਼ਨਰ ਸਰਕਾਰੀ ਦਫਤਰਾਂ ਵਿੱਚ ਜਾਏ ਬਿਨਾਂ…

Read More

ਜਲੰਧਰ, 23 ਦਸੰਬਰ : ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰ. 56 ਅਧੀਨ ਪੈਂਦੇ ਕ੍ਰਿਸ਼ਨਾ ਨਗਰ, ਹਰਬੰਸ ਨਗਰ ਅਤੇ ਜੇ.ਪੀ. ਨਗਰ ਵਿਖੇ 1.22 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਕ੍ਰਿਸ਼ਨਾ ਨਗਰ ਵਿਖੇ 80 ਲੱਖ ਰੁਪਏ ਦੀ ਲਾਗਤ ਨਾਲ ਮੇਨ ਰੋਡ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਵਾਸੀਆਂ ਦੀ ਪ੍ਰਮੁੱਖ ਮੰਗ ਪੂਰੀ ਹੋਣ ਦੇ ਨਾਲ-ਨਾਲ ਆਉਣ-ਜਾਣ ਵਾਲੇ ਲੋਕਾਂ ਲਈ ਆਵਾਜਾਈ ਆਸਾਨ ਹੋਵੇਗੀ। ਸ਼੍ਰੀ…

Read More