Author: onpoint channel

“I’m a Newswriter, “I write about the trending news events happening all over the world.

ਗੁਰਦਾਸਪੁਰ, 07 ਜੁਲਾਈ – ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੀ ਹਰ ਇੱਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੇ ਲੰਗਰ ਹਾਲ ਅਤੇ ਹਸਪਤਾਲ ਦਾ ਦੌਰਾ ਵੀ ਕੀਤਾ ਗਿਆ ਅਤੇ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਮਿਲਿਆ ਗਿਆ। ਇਸ ਮੌਕੇ ਉਨ੍ਹਾਂ ਨੇ…

Read More

ਚੰਡੀਗੜ੍ਹ, 7 ਜੁਲਾਈ 2025- ਕੱਪੜਾ ਵਪਾਰੀ ਸੰਜੇ ਵਰਮਾ ਕਤਲ ਮਾਮਲੇ ‘ਚ DIG ਵੱਲੋਂ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਇਸ ਮਾਮਲੇ ‘ਚ ਸ਼ਾਮਿਲ ਹਨ, ਉਨ੍ਹਾਂ ਨੂੰ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਨੂੰ ਅਪਰਾਧੀਆਂ ਖਿਲਾਫ ਪੱਕੇ ਸਬੂਤ ਮਿਲ ਚੁੱਕੇ ਹਨ ਅਤੇ ਨਤੀਜੇ ਜਲਦ ਹੀ ਸਾਹਮਣੇ ਆਉਣਗੇ। DIG ਨੇ ਦੱਸਿਆ ਕਿ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਗੈਂਗਸਟਰਵਾਦ ਦੇ ਸਖ਼ਤ ਵਿਰੋਧ ‘ਚ ਹਨ ਅਤੇ ਇਨ੍ਹਾਂ ਉੱਤੇ ਹਮੇਸ਼ਾ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਸ ਸੋਸ਼ਲ ਮੀਡੀਆ ਪੇਜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ, ਉਹ ਪੇਜ ਵੀ ਪੁਲਿਸ ਨੇ ਪਛਾਣ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀਆਂ ਤੱਕ…

Read More

ਜਲੰਧਰ, 7 ਜੁਲਾਈ : ਭਾਰੀ ਬਾਰਿਸ਼ ਕਾਰਨ ਨਹਿਰਾਂ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਿਆ ਹੋਣ ਕਰਕੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਜ਼ਿਲ੍ਹਾ ਜਲੰਧਰ ਵਿੱਚ ਵਹਿੰਦੀਆਂ ਨਹਿਰਾਂ/ਦਰਿਆਵਾਂ ਵਿੱਚ ਨਹਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਿੰਡਾਂ ਦੇ ਸਰਪੰਚ/ਨੰਬਰਦਾਰ ਅਤੇ ਹੋਰ ਮੋਹਤਬਰ ਲੋਕ ਆਪਣੇ ਇਲਾਕੇ ਵਿੱਚ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣੀ ਯਕੀਨੀ ਬਣਾਉਣਗੇ ਅਤੇ ਨਹਿਰੀ ਵਿਭਾਗ ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਉਲੰਘਣਾ ਨਾ ਹੋਵੇ। ਇਸ ਤੋਂ ਇਲਾਵਾ…

Read More

ਲੁਧਿਆਣਾ, 7 ਜੁਲਾਈ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਲੁਧਿਆਣਾ ਡਿਵੀਜ਼ਨ ਦੀਆਂ ਵੱਖ-ਵੱਖ ਸ਼ਾਖਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਤਾਂ ਜੋ ਕਰਮਚਾਰੀਆਂ ਦੇ ਸਮੇਂ ਦੀ ਪਾਬੰਦਤਾ ਅਤੇ ਕਾਰਜਸ਼ੀਲ ਕੁਸ਼ਲਤਾ ਦਾ ਮੁਲਾਂਕਣ ਕੀਤਾ ਜਾ ਸਕੇ। ਇਸ ਨਿਰੀਖਣ ਦਾ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਨਿਰਵਿਘਨ ਕੰਮ ਕਰਨ ਅਤੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ‘ਤੇ ਧਿਆਨ ਕੇਂਦ੍ਰਤ ਕਰਨ। ਨਿਰੀਖਣ ਦੌਰਾਨ ਮੰਤਰੀ ਈ.ਟੀ.ਓ ਨੇ ਵੱਖ-ਵੱਖ ਸ਼ਾਖਾਵਾਂ ਵਿੱਚ ਸਟਾਫ ਦੀ ਮੌਜੂਦਗੀ ਦੀ ਪੁਸ਼ਟੀ ਕਰਨ ਲਈ ਹਾਜ਼ਰੀ ਰਜਿਸਟਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਉਨ੍ਹਾਂ ਨੇ ਸਮੇਂ ਦੀ ਪਾਬੰਦਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ, ਇਹ ਕਹਿੰਦੇ…

Read More

ਸੁਲਤਾਨਪੁਰ ਲੋਧੀ/ਸ਼ਾਹਕੋਟ 7 ਜੁਲਾਈ 2025 : ਸ਼ਾਹਕੋਟ ਦੇ ਨਜ਼ਦੀਕੀ ਪਿੰਡ ਕੋਟਲੀ ਗਾਜ਼ਰਾਂ ਵਿਖੇ ਹੋਏ ਐਨਕਾਊਂਟਰ ਦੌਰਾਨ ਸ਼ਾਹਕੋਟ ਪੁਲਿਸ ਵਲੋਂ 2 ਮੋਟਰਸਾਈਕਲ ਸਵਾਰ ਨਸ਼ਾਂ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਖੰਨਾ ਪੁੱਤਰ ਰਜਿੰਦਰ ਸਿੰਘ ਵਾਸੀ ਨਵਾਂ ਪਿੰਡ ਦੋਨੇਵਾਲ ਥਾਣਾ ਲੋਹੀਆਂ (ਜਲੰਧਰ) ਅਤੇ ਅਜੇ ਕੁਮਾਰ ਉਰਫ਼ ਅਜੈ ਬਾਬਾ ਪੁੱਤਰ ਕਸ਼ਮੀਰੀ ਲਾਲ ਵਾਸੀ ਪਿੰਡ ਕੰਦੋਲਾ ਕਲਾਂ ਥਾਣਾ ਨੂਰਮਹਿਲ (ਜਲੰਧਰ) ਵਜੋਂ ਹੋਈ ਹੈ। ਇਸ ਦੇ ਨਾਲ ਹੀ ਕਾਬੂ ਕੀਤੇ ਨਸ਼ਾ ਤਸਕਰਾਂ ਪਾਸੋਂ 32 ਬੋਰ ਦੇ 2 ਦੇਸੀ ਪਿਸਟਲ, 5 ਰੋਂਦ, 110 ਨਸ਼ੀਲੀਆਂ ਗੋਲੀਆਂ ਅਤੇ ਇਕ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਜ਼ਖ਼ਮੀ ਦੋਸ਼ੀਆਂ ਨੂੰ ਇਲਾਜ…

Read More

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸ਼ਾਮ 6 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਪਹਿਲਾਂ ਇਹ ਮੀਟਿੰਗ ਸਵੇਰੇ 10:30 ਵਜੇ ਹੋਣੀ ਸੀ, ਪਰ ਇਸ ਦੇ ਸ਼ਡਿਊਲ ਵਿੱਚ ਬਦਲਾਅ ਕੀਤਾ ਗਿਆ ਸੀ। ਹਾਲਾਂਕਿ, ਇਸਦਾ ਕਾਰਨ ਨਹੀਂ ਦੱਸਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਮੋਹਾਲੀ ਵਿੱਚ ਸੀ.ਐਮ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪ੍ਰੋਗਰਾਮ ਕਾਰਨ ਸਮਾਂ ਬਦਲਿਆ ਗਿਆ ਹੈ। ਇਹ ਉਦਯੋਗਪਤੀ ਸੰਜੀਵ ਅਰੋੜਾ ਦੀ ਪਹਿਲੀ ਕੈਬਨਿਟ ਮੀਟਿੰਗ ਹੈ, ਜੋ ਲੁਧਿਆਣਾ ਉਪ ਚੋਣ ਜਿੱਤਣ ਤੋਂ ਬਾਅਦ ਮੰਤਰੀ ਬਣੇ ਸਨ। ਅਹੁਦਾ ਸੰਭਾਲਦੇ ਸਮੇਂ ਅਰੋੜਾ ਨੇ ਕਿਹਾ ਸੀ ਕਿ ਉਨ੍ਹਾਂ ਦਾ ਧਿਆਨ…

Read More

Dubai News in Punjabi : ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਸਰਕਾਰ ਨੇ ਇਕ ਨਵੀਂ ਕਿਸਮ ਦਾ ਗੋਲਡਨ ਵੀਜ਼ਾ ਸ਼ੁਰੂ ਕੀਤਾ ਹੈ, ਜੋ ਕੁੱਝ ਸ਼ਰਤਾਂ ਦੇ ਨਾਲ ਨਾਮਜ਼ਦਗੀ ਉਤੇ ਆਧਾਰਤ ਹੋਵੇਗਾ। ਹੁਣ ਤਕ , ਭਾਰਤ ਤੋਂ ਦੁਬਈ ਦਾ ਗੋਲਡਨ ਵੀਜ਼ਾ ਪ੍ਰਾਪਤ ਕਰਨ ਦਾ ਇਕ ਤਰੀਕਾ ਜਾਇਦਾਦ ਵਿਚ ਨਿਵੇਸ਼ ਕਰਨਾ ਸੀ ਜਿਸ ਦੀ ਕੀਮਤ ਘੱਟੋ ਘੱਟ 20 ਲੱਖ ਏ.ਈ.ਡੀ. (4.66 ਕਰੋੜ ਰੁਪਏ) ਹੋਣੀ ਚਾਹੀਦੀ ਹੈ, ਜਾਂ ਦੇਸ਼ ਵਿਚ ਕਾਰੋਬਾਰ ਵਿਚ ਵੱਡੀ ਰਕਮ ਦਾ ਨਿਵੇਸ਼ ਕਰਨਾ ਸੀ। ਲਾਭਪਾਤਰੀਆਂ ਅਤੇ ਇਸ ਪ੍ਰਕਿਰਿਆ ਨਾਲ ਜੁੜੇ ਲੋਕਾਂ ਨੇ ਦਸਿਆ ਕਿ ਨਵੀਂ ਨਾਮਜ਼ਦਗੀ ਅਧਾਰਤ ਵੀਜ਼ਾ ਨੀਤੀ ਦੇ ਤਹਿਤ ਭਾਰਤੀ ਹੁਣ 1,00,000 ਏ.ਈ.ਡੀ. (ਲਗਭਗ 23.30 ਲੱਖ ਰੁਪਏ) ਦੀ ਫੀਸ…

Read More

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਅੱਵਲ ਸੂਬਾ ਬਣਾਉਣ ਦਾ ਸੰਕਲਪ ਲਿਆ। ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟ ਸਰਵੇ) ਵਿੱਚ ਪੰਜਾਬ ਦੇ ਸਰਵੋਤਮ ਪ੍ਰਦਰਸ਼ਨ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਅੱਜ ਇਸ ਸਰਵੇਖਣ ਵਿੱਚ ਪਹਿਲੇ ਸਥਾਨ ‘ਤੇ ਹੈ ਜਦੋਂ ਕਿ 2017 ਵਿੱਚ ਇਹ 29ਵੇਂ ਸਥਾਨ ‘ਤੇ ਸੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੇ ਪੰਜਾਬ ਨੂੰ ਨੰਬਰ ਇੱਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ…

Read More

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 241 ਵਿਗਿਆਨਕ ਅਫ਼ਸਰ, ਮਾਹਰ, ਪ੍ਰਸ਼ਾਸਨਿਕ ਅਫ਼ਸਰ, ਕਾਨੂੰਨੀ ਅਫ਼ਸਰ, ਟਿਊਟਰ, ਡੈਂਟਲ ਸਰਜਨ ਆਦਿ ਅਹੁਦਿਆਂ ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਮੁੱਖ ਜਾਣਕਾਰੀਆਂ ਕੁੱਲ ਅਸਾਮੀਆਂ: 241 ਆਨਲਾਈਨ ਅਰਜ਼ੀ ਸ਼ੁਰੂ: 28 ਜੂਨ 2025 ਆਖਰੀ ਮਿਤੀ: 17 ਜੁਲਾਈ 2025 ਉਮਰ ਸੀਮਾ: 30 ਤੋਂ 50 ਸਾਲ (ਅਹੁਦੇ ਅਨੁਸਾਰ ਵੱਖ-ਵੱਖ) ਅਰਜ਼ੀ ਫੀਸ: SC, ST, ਦਿਵਯਾਂਗ, ਸਾਬਕਾ ਸੈਨਿਕ: ਕੋਈ ਫੀਸ ਨਹੀਂ ਹੋਰ ਸ਼੍ਰੇਣੀਆਂ: ₹25 ਆਧਿਕਾਰਿਕ ਵੈੱਬਸਾਈਟ: upsc.gov.in ਅਹੁਦਾ ਅਸਾਮੀਆਂ ਸਪੈਸ਼ਲਿਸਟ 72 ਸੀਨੀਅਰ ਵਿਗਿਆਨਕ ਸਹਾਇਕ 20 ਮੈਨੇਜਰ ਗ੍ਰੇਡ-1/ਸੈਕਸ਼ਨ ਅਫਸਰ 19 ਸਹਾਇਕ ਵਿਧਾਨਕ ਵਕੀਲ 14 ਸਪੈਸ਼ਲਿਸਟ ਗ੍ਰੇਡ II (ਜੂਨੀਅਰ) 11 ਸਹਾਇਕ ਜ਼ਿਲ੍ਹਾ ਅਟਾਰਨੀ 9 ਪ੍ਰਸ਼ਾਸਨਿਕ ਅਧਿਕਾਰੀ 8…

Read More

ਸਮਾਣਾ, ਪਟਿਆਲਾ, 6 ਜੁਲਾਈ 2025 – 1947 ਦੇ ਹੱਲਿਆਂ ਦੇ ਚਸ਼ਮਦੀਦ ਗਵਾਹ ਰਹੇ ਬਾਪੂ ਰਾਮ ਕ੍ਰਿਸ਼ਨ ਸਿੰਘ ਗਹੀਰ ਜੋ ਕਿ 102 ਸਾਲਾਂ ਦੀ ਤੰਦਰੁਸਤ ਜਿੰਦਗੀ ਹੰਢਾ ਕੇ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਮੌਕੇ ਪਿੰਡ ਢੈਂਠਲ ਵਿਖੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਪਤਨੀ ਸਿਮਰਜੀਤ ਕੌਰ ਪਠਾਣਮਾਜਰਾ, ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਰਜਿੰਦਰ ਸਿੰਘ, ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਚੜ੍ਹਦੀਕਲਾ ਟਾਈਮ…

Read More