Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 6 ਜੁਲਾਈ 2025 – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 54,750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 127 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,784 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ…

Read More

ਨਵੀਂ ਦਿੱਲੀ, 6 ਜੁਲਾਈ, 2025 – ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਪੱਤਰ ਲਿਖ ਕੇ ਰਾਸ਼ਟਰੀ ਰਾਜਧਾਨੀ ਵਿੱਚ ‘ਮਿਆਦ ਖਤਮ ਹੋ ਚੁੱਕੀਆਂ ਮੋਟਰ ਗੱਡੀਆਂ’ ‘ਤੇ ਪਾਬੰਦੀ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰਨ ਦੀ ਅਪੀਲ ਕੀਤੀ ਹੈ। ਸਕਸੈਨਾ ਨੇ ਮੱਧ ਵਰਗ ‘ਤੇ ਪਾਬੰਦੀਆਂ ਦੇ ਭਾਵਨਾਤਮਕ ਅਤੇ ਵਿੱਤੀ ਬੋਝ ਨੂੰ ਉਜਾਗਰ ਕੀਤਾ ਅਤੇ ਸੁਪਰੀਮ ਕੋਰਟ ਦੇ 2018 ਦੇ ਆਦੇਸ਼ ਦੀ ਸਮੀਖਿਆ ਕਰਨ ਦੀ ਮੰਗ। ਆਪਣੇ ਪੱਤਰ ਵਿੱਚ, ਉਪ ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਅਜੇ ਤੱਕ ਅਜਿਹੀਆਂ ਸਖ਼ਤ ਪਾਬੰਦੀਆਂ ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਨਹੀਂ ਹੈ ਅਤੇ ਪਾਬੰਦੀ ਲਾਗੂ ਕਰਨ ਤੋਂ…

Read More

ਸੰਗਰੂਰ, 6 ਜੁਲਾਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਅੱਵਲ ਸੂਬਾ ਬਣਾਉਣ ਦਾ ਸੰਕਲਪ ਲਿਆ। ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟ ਸਰਵੇ) ਵਿੱਚ ਪੰਜਾਬ ਦੇ ਸਰਵੋਤਮ ਪ੍ਰਦਰਸ਼ਨ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਅੱਜ ਇਸ ਸਰਵੇਖਣ ਵਿੱਚ ਪਹਿਲੇ ਸਥਾਨ ‘ਤੇ ਹੈ ਜਦੋਂ ਕਿ 2017 ਵਿੱਚ ਇਹ 17ਵੇਂ ਸਥਾਨ ‘ਤੇ ਸੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੇ ਪੰਜਾਬ ਨੂੰ ਨੰਬਰ ਇੱਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਭਗਵੰਤ…

Read More

ਖੰਨਾ, (ਲੁਧਿਆਣਾ), 6 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਉਪਰਾਲੇ ਭਵਿੱਖ ਵਿੱਚ ਪੰਜਾਬ ਨੂੰ ਖੇਡਾਂ ਦੇ ਉੱਤਮ ਕੇਂਦਰ ਵਜੋਂ ਸਥਾਪਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਥਾਨਕ ਪ੍ਰਿੰਸੀਪਲ ਰਮੇਸ਼ ਚੰਦਰ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਵਿੱਚ ਇਨਾਮ ਵੰਡ ਸਮਾਰੋਹ ਵਿਖੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਖੇਡਾਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਖੇਡਦਾ ਪੰਜਾਬ, ਬਦਲਦਾ…

Read More

ਲੁਧਿਆਣਾ, 6 ਜੁਲਾਈ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਦੇ ਹਾਲ ਵਿੱਚ ਕਰਵਾਏ ਗਏ ‘ਸੰਕਲਪ ਸਨਮਾਨਿਤ ਸਮਾਗਮ’ ਦੌਰਾਨ ਸੰਕਲਪ ਰਾਹੀਂ ਸਾਲ 2024-25 ਦੀ ਸੰਘ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ) ਦੀ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕਰਦਿਆਂ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਦਾ ਗੌਰਵ ਅਤੇ ਮਾਣ ਦੱਸਿਆ। ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਵਿਖੇ ਕਰਵਾਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਸੰਕਲਪ ਦੀ ਪੂਰੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਲ 2024-25 ਵਿੱਚ 1009 ਨੌਜਵਾਨਾਂ ਨੇ ਸੰਘ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਪਾਸ ਕੀਤੀ ਜਿਨ੍ਹਾਂ ਵਿੱਚੋਂ 721 ਸੰਕਲਪ ਦੇ…

Read More

ਸੰਗਰੂਰ, 6 ਜੁਲਾਈ 2025 – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟਟ ਸਰਵੇ) ਵਿੱਚ ਪੰਜਾਬ ਨੇ ਸਰਵੋਤਮ ਦਰਜਾ ਹਾਸਲ ਕੀਤਾ ਹੈ। ਨੈਸ਼ਨਲ ਅਚੀਵਮੈਂਟਸ ਸਰਵੇ (ਐਨ.ਏ.ਐਸ.) ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਾਪਤੀ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਸ ਇਤਿਹਾਸਕ ਦਿਨ ਦਾ ਹਿੱਸਾ ਬਣਨਾ ਉਨ੍ਹਾਂ ਲਈ ਬਹੁਤ ਮਾਣ ਅਤੇ…

Read More

ਲੁਧਿਆਣਾ, 5 ਜੁਲਾਈ: ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਹਲਕਾ ਗਿੱਲ ਦੇ 17 ਪਰਿਵਾਰਾਂ ਨੂੰ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਬੰਧੀ 32.22 ਲੱਖ ਰੁਪਏ ਦੀ ਕਰਜ਼ਾ ਮੁਆਫੀ ਦੇ ਪੱਤਰ ਵੰਡੇ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਕੀਤੇ ਗਏ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ, ਉੱਥੇ ਲੋਕਾਂ ਦੀ ਜ਼ਿੰਦਗੀ ਨੂੰ ਸੌਖਿਆਂ ਕਰਨ ਵਾਸਤੇ ਕਈ ਇਤਿਹਾਸਕ ਫੈਸਲੇ ਲਏ ਗਏ ਹਨ। ਇਹਨਾਂ ਫੈਸਲਿਆਂ ਦੀ ਲੜੀ ਤਹਿਤ ਹੀ ਪੰਜਾਬ ਸਰਕਾਰ ਵੱਲੋਂ 31-03-2020 ਤਕ ਦੀ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਬੰਧੀ ਕਰਜ਼ੇ ਦੀ…

Read More

ਅੰਮ੍ਰਿਤਸਰ, 5 ਜੁਲਾਈ, 2025 : ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਅਤੇ ਮਲੇਸ਼ੀਆ ਵਿੱਚ ਸਥਿਤ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਹਥਿਆਰ-ਨਸ਼ੀਲੇ ਪਦਾਰਥਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਨੈੱਟਵਰਕ ਦੁਬਈ ਤੋਂ ਪਾਕਿਸਤਾਨ ਤੱਕ ਫੈਲਿਆ ਹੋਇਆ ਸੀ ਅਤੇ ਇਸਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਤੋਂ ਪੰਜ ਆਧੁਨਿਕ ਹਥਿਆਰ ਅਤੇ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜੋ ਅੰਤਰਰਾਸ਼ਟਰੀ ਸਰਹੱਦ ਰਾਹੀਂ ਡਰੋਨ ਰਾਹੀਂ ਭੇਜੀ ਗਈ ਸੀ। ਅਸੀਂ 9 ਐਮਐਮ ਦੇ ਤਿੰਨ ਗਲੌਕ ਪਿਸਤੌਲ ਅਤੇ ਦੋ .30 ਬੋਰ ਚੀਨੀ ਪਿਸਤੌਲ ਅਤੇ 1 ਕਿਲੋ ਹੈਰੋਇਨ…

Read More

ਜਲੰਧਰ, 5 ਜੁਲਾਈ : ਫੂਡ ਬਿਜ਼ਨਸ ਓਪਰੇਟਰਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਕੀਤੇ ਜਾਣ ਵਾਲੇ ਸੁਰੱਖਿਆ ਉਪਾਵਾਂ ਅਤੇ ਸਾਵਧਾਨੀਆਂ ਬਾਰੇ ਜਾਣੂ ਕਰਵਾਉਣ ਲਈ ਫੂਡ ਸੇਫ਼ਟੀ ਵਿੰਗ ਵੱਲੋਂ ਜਾਗਰੂਕਤਾ ਕੈਂਪ ਲਾਇਆ ਗਿਆ। ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤਪਾਲ ਸਿੰਘ ਦੀ ਅਗਵਾਈ ਵਿਚ ਫ਼ੂਡ ਸੇਫਟੀ ਅਫ਼ਸਰ ਮੁਕਲ ਗਿੱਲ ਵਲੋਂ ਲਗਾਏ ਗਏ ਇਸ ਕੈਂਪ ਵਿੱਚ ਵੱਖ-ਵੱਖ ਯੂਨੀਅਨਾਂ ਅਤੇ ਫੂਡ ਸ਼੍ਰੇਣੀਆਂ ਦੇ ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ। ਏ.ਸੀ.ਐਫ. ਡਾ. ਹਰਜੋਤਪਾਲ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਮੁਕਲ ਗਿੱਲ ਵੱਲੋਂ ਖਾਣ-ਪੀਣ ਵਾਲੇ ਪਦਾਰਥ ਵੇਚਣ ਵਾਲਿਆਂ ਨੂੰ ਬਰਸਾਤ ਦੇ ਦਿਨਾਂ ਵਿੱਚ ਸਾਫ-ਸਫਾਈ ਦਾ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਦੀ ਹਦਾਇਤ ਕੀਤੀ ਗਈ। ਫੂਡ ਸੇਫਟੀ ਵਿੰਗ ਨੇ ਉਨ੍ਹਾਂ ਨੂੰ ਇਹ…

Read More

ਗੁਰਦਾਸਪੁਰ, 05 ਜੁਲਾਈ – ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਅੱੈਸ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਤਹਿਤ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੁਆਰਾ ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਦੇ ਸਮੂਹ ਜੱਜ ਸਹਿਬਾਨਾਂ ਵੱਲੋਂ ਇਸ ਮੁਹਿੰਮ ਤਹਿਤ ਅਤੇ ਮਿਸ਼ਨ `ਇੱਕ ਜੱਜ ਇੱਕ ਰੁੱਖ` ਤਹਿਤ ਇੱਕ-ਇੱਕ ਪੌਦਾ ਲਗਾਇਆ ਗਿਆ। ਇਹ ਪੌਦੇ ਜੱਜ ਸਹਿਬਾਨਾਂ ਦੇ ਨਵੇਂ ਰਿਹਾਇਸ਼ੀ ਖੇਤਰ ਵਿੱਚ ਵਿੱਚ ਲਗਾਏ…

Read More