- ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ 24 ਘੰਟੇ ਚੌਕਸੀ ਰੱਖਣਗੇ
- ਲੋਕਾਂ ਨੂੰ 23 ਤੋਂ 25 ਨਵੰਬਰ ਤੱਕ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ
- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਹਿੰਦ ਦੀ ਚਾਦਰ’ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪਾਵਨ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਾਜ਼ਰੀ ਭਰੀ।
- ਕਾਨੂੰਨੀ ਲੜਾਈ ਅਤੇ ਸੜਕ ਤੋਂ ਸੰਸਦ ਤੱਕ ਜ਼ੋਰਦਾਰ ਵਿਰੋਧ ਦੇ ਨਾਲ ਦੋ-ਪੱਖੀ ਸੰਘਰਸ਼ ਵਿੱਢੇਗੀ ‘ਆਪ’
- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
Author: onpoint channel
“I’m a Newswriter, “I write about the trending news events happening all over the world.
ਸੁਲਤਾਨਪੁਰ ਲੋਧੀ, 05 ਜੁਲਾਈ 2025 – ਕੋਲੰਬੀਆਂ ਦੇ ਜੰਗਲਾਂ ਵਿੱਚ ਡੌਕਰਾਂ ਤੋਂ ਜਾਨ ਬਚਾ ਕੇ ਨਿਕਲੇ 25 ਸਾਲਾਂ ਨੌਜਵਾਨ ਬਲਵਿੰਦਰ ਸਿੰਘ ਦੇ ਪਰਿਵਾਰ ਨੇ ਰੌਂਗੰਟੇ ਖੜੇ ਕਰਨ ਵਾਲੀ ਘਟਨਾ ਦੱਸਦਿਆ ਕਿਹਾ ਕਿ ਉਨ੍ਹਾਂ ਨੇ ਆਪਣੇ ਲੜਕੇ ਨੂੰ ਅਮਰੀਕਾ ਲਈ ਭੇਜਿਆ ਸੀ। ਪਰ ਏਜੰਟਾਂ ਵੱਲੋਂ ਉਹਨਾਂ ਦੇ ਲੜਕੇ ਸਮੇਤ ਚਾਰ ਹੋਰ ਨੌਜਵਾਨਾਂ ਨੂੰ ਡੌਕਰਾਂ ਹਵਾਲੇ ਕਰ ਦਿੱਤਾ, ਜਿਨ੍ਹਾਂ ਵੱਲੋਂ ਉਹਨਾਂ ਨੂੰ 5 ਮਹੀਨੇ ਤੱਕ ਬੰਦੀ ਬਣਾ ਕਿ ਰੱਖਿਆ ਗਿਆ। ਪੀੜਤ ਪਰਿਵਾਰ ਨੇ ਦਾਅਵਾ ਕੀਤਾ ਕਿ ਡੌਕਰਾਂ ਨੇ ਤਿੰਨ ਨੌਜਵਾਨਾਂ ਨੂੰ ਤਾਂ ਤਸੀਹੇ ਦੇ-ਦੇ ਕੇ ਮਾਰ ਦਿੱਤਾ। ਜਿਨ੍ਹਾਂ ਦੀ ਕੁੱਝ ਸਮਾਂ ਪਹਿਲਾਂ ਸ਼ੋਸ਼ਲ ਮੀਡੀਆ ਤੇ ਵੀਡੀਓ ਵੀ ਕਾਫੀ ਵਾਇਰਲ ਹੋਈਆਂ। ਉਹਨਾਂ ਦੱਸਿਆ…
ਚੰਡੀਗੜ੍ਹ, 5 ਜੁਲਾਈ, 2025: ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਬੇਅਦਬੀ ਬਾਰੇ ਇਤਿਹਾਸਕ ਕਾਨੂੰਨੀ ਲਿਆਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਇਹ ਸੈਸ਼ਨ 10 ਅਤੇ 11 ਜੁਲਾਈ ਨੂੰ ਹੋਵੇਗਾ ਜਿਸ ਵਿਚ ਬੇਅਦਬੀਆਂ ਖਿਲਾਫ ਕਾਨੂੰਨ ਪਾਸ ਕੀਤਾ ਜਾਵੇਗਾ। ਲੰਬੇ ਸਮੇਂ ਤੋਂ ਪੰਜਾਬ ਵਿਚ ਬੇਅਦਬੀਆਂ ਖਿਲਾਫ ਕਾਨੂੰਨ ਦੀ ਮੰਗ ਹੁੰਦੀ ਰਹੀ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਾਂਗੇ।
ਚੰਡੀਗੜ੍ਹ, 5 ਜੁਲਾਈ, 2025 ਯੂਟੀ ਚੰਡੀਗੜ੍ਹ ਵੱਲੋਂ ਆਯੋਜਿਤ ਵਣ ਮਹੋਤਸਵ 2025 ਦੇ ਮੌਕੇ ਤੇ ਅੱਜ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਸੈਕਟਰ 20ਡੀ, ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ, ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਾਲਜ ਕੈਂਪਸ ਵਿੱਚ ਪੌਦੇ ਲਗਾਏ ਅਤੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ‘ਤੇ ਸ਼੍ਰੀ ਮਨਦੀਪ ਬਰਾੜ, ਆਈਏਐਸ, ਗ੍ਰਹਿ ਸਕੱਤਰ, ਯੂਟੀ ਚੰਡੀਗੜ੍ਹ; ਸ਼੍ਰੀ ਸੌਰਭ ਕੁਮਾਰ, ਆਈਐਫਐਸ, ਚੀਫ਼ ਕੰਜ਼ਰਵੇਟਰ ਆਫ਼ ਫਾਰੈਸਟ; ਸ਼੍ਰੀ ਅਨੂਪ ਸੋਨੀ, ਆਈਐਫਐਸ, ਕੰਜ਼ਰਵੇਟਰ ਆਫ਼ ਫਾਰੈਸਟ; ਸ਼੍ਰੀ ਨਵਨੀਤ ਸ਼੍ਰੀਵਾਸਤਵ, ਆਈਐਫਐਸ, ਡਿਪਟੀ ਕੰਜ਼ਰਵੇਟਰ ਆਫ਼ ਫਾਰੈਸਟ, ਸ਼੍ਰੀ ਰਾਜ ਕੁਮਾਰ ਸਿੰਘ, ਡਾਇਰੈਕਟਰ…
ਮੋਹਾਲੀ, 5 ਜੁਲਾਈ 2025:ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਆਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਹੁਣ ਆਪਣਾ ਯੂਟਿਊਬ ਚੈਨਲ ਸ਼ੁਰੂ ਕਰੇਗਾ, ਜਿਸ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਣਵੱਤਾ ਪੂਰਨ ਅਤੇ ਪ੍ਰਭਾਵਸ਼ਾਲੀ ਸਿੱਖਿਆ ਸਮੱਗਰੀ ਆਨਲਾਈਨ ਉਪਲਬਧ ਕਰਵਾਈ ਜਾਵੇਗੀ। ਇਹ ਐਲਾਨ ਉਨ੍ਹਾਂ ਨੇ ਅੰਤਰ-ਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ 2024 ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਮੌਕੇ ਕੀਤਾ। ਵਿਦਿਆਰਥੀਆਂ ਲਈ ਨਵੇਂ ਮੌਕੇ ਆਧੁਨਿਕ ਤਕਨੀਕ ਨਾਲ ਸਿੱਖਿਆ: ਯੂਟਿਊਬ ਚੈਨਲ ਰਾਹੀਂ ਵਿਦਿਆਰਥੀਆਂ ਨੂੰ ਘਰ ਬੈਠੇ ਆਸਾਨੀ ਨਾਲ ਪਾਠ ਸਮੱਗਰੀ, ਲੈਕਚਰ ਅਤੇ ਹੋਰ ਸਿੱਖਣ ਵਾਲੀਆਂ ਵੀਡੀਓਜ਼ ਮਿਲਣਗੀਆਂ। ਬੋਰਡ ਵਿਦੇਸ਼ੀ ਦੂਤਾਵਾਸਾਂ ਅਤੇ ਅੰਤਰਰਾਸ਼ਟਰੀ ਸਿੱਖਿਆ ਸੰਸਥਾਵਾਂ ਨਾਲ ਸੰਪਰਕ…
ਪਾਇਲ, (ਲੁਧਿਆਣਾ), 05 ਜੁਲਾਈ: ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ਼ਨੀਵਾਰ ਨੂੰ ਪਿੰਡ ਰੱਬੋਂ ਉੱਚੀ ਵਿਖੇ ਮਹਾਨ ਸਿੱਖ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਬਾਬਾ ਮਹਾਰਾਜ ਸਿੰਘ ਜੀ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਪਿੰਡ ਰੱਬੋ ਉੱਚੀ, ਪਾਇਲ, (ਲੁਧਿਆਣਾ) ਵਿਖੇ ਹੋਏ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ। ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਨੇ…
ਜਲੰਧਰ, 5 ਜੁਲਾਈ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ‘ਗ੍ਰੀਨ ਓਥ ਡੇ’ ਨੂੰ ‘ਮਿਸ਼ਨ ਵਨ ਜੱਜ-ਵਨ ਟ੍ਰੀ’ ਤਹਿਤ ਮਨਾਇਆ ਗਿਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨਿਰਭਉ ਸਿੰਘ ਗਿੱਲ ਦੀ ਅਗਵਾਈ ਹੇਠ ਕੀਤੇ ਇਸ ਉਪਰਾਲੇ ਤਹਿਤ ਜਲੰਧਰ, ਨਕੋਦਰ ਅਤੇ ਫਿਲੌਰ ਦੇ ਜੁਡੀਸ਼ੀਅਲ ਅਫ਼ਸਰਾਂ ਵੱਲੋਂ ਇੱਕ-ਇੱਕ ਬੂਟਾ ਲਗਾ ਕੇ ਸਾਂਭ-ਸੰਭਾਲ ਲਈ ਇਨ੍ਹਾਂ ਨੂੰ ਅਡਾਪਟ ਕੀਤਾ ਗਿਆ। ਸਥਾਨਕ ਸਰਕਾਰੀ ਮਾਡਲ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ, ਲਾਡੋਵਾਲੀ ਰੋਡ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ ਵਿਖੇ ਇਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ, ਜਿਸ ਦੌਰਾਨ ਵਾਤਾਵਰਣ ਦੀ ਸੰਭਾਲ ਲਈ ਬੂਟੇ…
Punjab News in Punjabi : ਸੁਖਜਿੰਦਰ ਰੰਧਾਵਾ ਨੇ ਕਾਂਗਰਸੀ ਆਗੂਆਂ ਨੂੰ ਸਲਾਹ ਦੇਣ ਦਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਹੈ ਕਿ ‘‘ਸਾਨੂੰ ਕਾਂਗਰਸ ਨੂੰ ਜਿਤਾਉਣ ਦੀ ਗੱਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਤਾਂ ਹੀ ਬਣਾਂਗੇ, ਜੇ ਪਾਰਟੀ ਜਿੱਤੇਗੀ। ਜੇ ਪਹਿਲਾਂ ਹੀ CM ਬਣ ਗਏ ਤਾਂ ਪਾਰਟੀ ਕਦੀ ਨਹੀਂ ਜਿੱਤੇਗੀ। ਮੁੱਖ ਮੰਤਰੀ ਦੀ ਕੁਰਸੀ ਦੀ ਲੜਾਈ ਛੱਡ ਕੇ ਪਾਰਟੀ ਨੂੰ ਜਿਤਾਓ।’’ https://www.instagram.com/p/DLrrY1uT3ne/?igsh=MXJiamppOHh3ZDIxNA==
ਬਠਿੰਡਾ, 4 ਜੁਲਾਈ 2025: ਜ਼ਮੀਨ ਵਿਵਾਦ ਸੰਬੰਧੀ ਦਰਜ ਹੋਏ ਪਰਚੇ ’ਚੋਂ ਪਿਓ ਤੇ 2 ਪੁੱਤਾਂ ਦੇ ਨਾਮ ਕਢਵਾਉਣ ਦੇ ਮਾਮਲੇ ’ਚ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਗ੍ਰਿਫਤਾਰ ਰੀਡਰ ਰਾਜ ਕੁਮਾਰ ਦੇ ਮਾਮਲੇ ’ਚ ਹੁਣ ਵਿਜੀਲੈਂਸ ਵੱਲੋਂ ਡੀਐਸਪੀ ਖਿਲਾਫ ਐਕਸ਼ਨ ਦੀ ਥਾਂ ਮਿਹਰਬਾਨ ਹੋਣ ਦੀ ਚੁੰਝ ਚਰਚਾ ਛਿੜ ਗਈ ਹੈ। ਗ੍ਰਿਫਤਾਰ ਰੀਡਰ ਰਾਜ ਕੁਮਾਰ ਨੂੰ ਰਿਮਾਂਡ ਖਤਮ ਹੋਣ ਉਪਰੰਤ ਅੱਜ ਅਦਾਲਤ ’ਚ ਪੇਸ਼ ਕਰਕੇ ਇੱਕ ਦਿਨ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਮੰਗ ਮੰਨਣ ਦੀ ਥਾਂ ਮੁਲਜਮ ਨੂੰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ। ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਡੀਐਸਪੀ ਨੂੰ ਤਲਬ ਕੀਤਾ ਜਾ…
ਪਟਿਆਲਾ, 4 ਜੁਲਾਈ 2025 – 1947 ਦੇ ਹੱਲਿਆਂ ਦੇ ਚਸਮਦੀਦ ਗਵਾਹ ਬਾਪੂ ਰਾਮ ਕ੍ਰਿਸ਼ਨ ਸਿੰਘ 102 ਸਾਲਾਂ ਦੀ ਤੰਦਰੁਸਤ ਜਿੰਦਗੀ ਹੰਢਾ ਕੇ ਮਿਤੀ 1 ਜੁਲਾਈ 2025 ਨੂੰ ਆਪਣੇ ਜੱਦੀ ਪਿੰਡ ਢੈਂਠਲ ਵਿਖੇ ਵਾਹਿਗੁਰੂ-ਵਾਹਿਗੁਰੂ ਕਰਦੇ ਅਕਾਲ ਚਲਾਣਾ ਕਰ ਗਏ ਹਨ।ਇੱਕ ਸਦੀ ਤੋਂ ਵੱਧ ਸਮਾਂ ਜਿਉਣ ਵਾਲੇ ਬਾਪੂ ਦੀ ਭਰ ਜਵਾਨੀ ਦੇ 24 ਸਾਲਾਂ ਦੀ ਉਮਰ ‘ਚ ਵਾਪਰੇ 1947 ਦੇ ਹੱਲਿਆਂ ਦੀ ਚੀਸ ਅੰਤਿਮ ਸਵਾਸਾਂ ਤੱਕ ਉਨ੍ਹਾਂ ਦੇ ਸੀਨੇ ‘ਚ ਰਹੀ, ਕਿਉਂਕਿ ਉਨ੍ਹਾਂ ਦੇ ਪਿਤਾ ਜਿਊਣ ਸਿੰਘ ਨੂੰ ਮੁਸਲਿਮ ਬਹੁਗਿਣਤੀ ਵਾਲੇ ਸਮਾਣਾ ਇਲਾਕੇ ਦੇ ਮੁਸਲਮਾਨ ਦੰਗਈਆਂ ਦੀ ਭੀੜ ਨੇ ਕੋਹ-ਕੋਹ ਕੇ ਮਾਰ ਦਿੱਤਾ ਸੀ। ਪਰ ਇਸ ਗੱਲ ਦੀ ਤਸੱਲੀ ਵੀ ਸੀ ਕਿ…
Punjab News in Punjabi : ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ), ਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਚਹੁੰਪਖੀ ਵਿਕਾਸ ਅਤੇ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਦਿਨ-ਰਾਤ ਕਾਰਜ ਕਰ ਰਹੀ ਹੈ, ਜਿਸ ਤੋਂ ਲੋਕ ਬਹੁਤ ਖੁਸ਼ ਹਨ। ਇਸਦਾ ਸਬੂਤ ਹਾਲ ਹੀ ਵਿੱਚ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ…

