Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 4 ਜੁਲਾਈ 2025 – ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰ ਬਿਨਾਂ ਮੁਬਾਬਲੇ ਦੇ ਜੇਤੂ ਰਹੇ ਹਨ। ਅਮਰਜੀਤ ਮਹਿਤਾ ਪ੍ਰਧਾਨ ਬਣੇ ਤੇ ਦੀਪਕ ਬਾਲੀ ਉਪ ਪ੍ਰਧਾਨ ਤੇ ਵਿਧਾਇਕ ਕੁਲਵੰਤ ਸਿੰਘ ਸਕੱਤਰ ਨਿਯੁਕਤ ਕੀਤੇ ਗਏ ਹਨ। ਦੱਸ ਦਈਏ ਕਿ ਪਹਿਲੀ ਵਾਰ, ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਸਮੇਤ ਦੋ ਆਮ ਆਦਮੀ ਪਾਰਟੀ (ਆਪ) ਆਗੂਆਂ ਨੇ ਇਸ ਮਹੀਨੇ ਦੇ ਅੰਤ ਵਿਚ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੀਆਂ ਆਉਣ ਵਾਲੀਆਂ ਚੋਣਾਂ ਲਈ ਕ੍ਰਮਵਾਰ ਸਕੱਤਰ ਅਤੇ ਉਪ-ਪ੍ਰਧਾਨ ਦੇ ਅਹੁਦੇ ਲਈ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ।ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਤੋਂ ਬਾਅਦ ਪੀ.ਸੀ.ਏ. ਵੈੱਬਸਾਈਟ ‘ਤੇ ਪੋਸਟ ਕੀਤੇ ਇਕ…

Read More

Mohali News in Punjabi : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਪਿਛਲੇ ਸਾਲ ਸ਼ੁਰੂ ਹੋਇਆ ਸੀ ਜਿਸ ’ਚ ਦੁਨੀਆ ਭਰ ਦੇ ਬੱਚੇ ਹਿੱਸਾ ਲੈ ਸਕਦੇ ਹਨ। ਅੱਜ ਇਸ ਓਲੰਪੀਆਡ ਨੂੰ ਜਿੱਤਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਬਹੁਤ ਵਧੀਆ ਹੈ ਜਿੱਥੇ ਦੇਸ਼-ਵਿਦੇਸ਼ ਵਿੱਚ ਬੈਠੇ ਪੰਜਾਬੀ ਆਪਣੀ ਪੰਜਾਬੀ ਭਾਸ਼ਾ ਲਈ ਕੰਮ ਕਰ ਸਕਦੇ ਹਨ। ਪ੍ਰਿੰਸੀਪਲਾਂ ਦੀ ਘੱਟ ਭਰਤੀ ‘ਤੇ ਉਨ੍ਹਾਂ ਦੱਸਿਆ ਕਿ ਸਾਲ 2018 ਵਿੱਚ ਨਿਯਮ 75% ਤਰੱਕੀ ਰੱਖਣ ਦਾ ਸੀ ਨਾ ਕਿ 25% ਪ੍ਰਿੰਸੀਪਲਾਂ ਨੂੰ, ਜਿਸ ਨੂੰ ਬਦਲ ਕੇ 50-50 ਕਰ…

Read More

ਮੋਹਾਲੀ, 4 ਜੁਲਾਈ 2025 : “ਕੇਜਰੀਵਾਲ ਮਾਡਲ” ‘ਤੇ ਆਧਾਰਿਤ ਇੱਕ ਵਿਸ਼ੇਸ਼ ਕਿਤਾਬ, ਜੋ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਲੇਖਕ ਜੈਸਮੀਨ ਸ਼ਾਹ ਵੱਲੋਂ ਲਿਖੀ ਗਈ ਹੈ, 8 ਜੁਲਾਈ ਨੂੰ ਮੋਹਾਲੀ ਵਿਖੇ ਰਿਲੀਜ਼ ਕੀਤੀ ਜਾਵੇਗੀ। ਕਿਤਾਬ ਦੀ ਵਿਸ਼ੇਸ਼ਤਾਵਾਂ ਇਹ ਕਿਤਾਬ ਅਰਵਿੰਦ ਕੇਜਰੀਵਾਲ ਦੇ ਗਵਰਨੈਂਸ ਮਾਡਲ ਤੋਂ ਪ੍ਰਭਾਵਿਤ ਹੋ ਕੇ ਲਿਖੀ ਗਈ ਹੈ।ਕਿਤਾਬ ਵਿੱਚ ਵਿਕਸਿਤ ਭਾਰਤ ਦੇ ਨਿਰਮਾਣ ਲਈ ਨਵੇਂ ਅਤੇ ਦਲੇਰਾਨਾ ਪਹੁੰਚ ਵਾਲੇ ਨਕਸ਼ੇ ਦੀ ਚਰਚਾ ਕੀਤੀ ਗਈ ਹੈ। ਲੇਖਕ ਜੈਸਮੀਨ ਸ਼ਾਹ ਨੇ ਆਪਣੇ ਤਜਰਬੇ ਅਤੇ ਵਿਚਾਰਾਂ ਰਾਹੀਂ ਕੇਜਰੀਵਾਲ ਮਾਡਲ ਦੀ ਵਿਸਥਾਰ ਨਾਲ ਵਿਆਖਿਆ ਕੀਤੀ ਹੈ। ਰਿਲੀਜ਼ ਸਮਾਗਮ ਮੁੱਖ ਮਹਿਮਾਨ: ਅਰਵਿੰਦ ਕੇਜਰੀਵਾਲ (ਆਪ ਦੇ ਰਾਸ਼ਟਰੀ ਸੰਯੋਜਕ)ਪੰਜਾਬ ਦੇ ਮੁੱਖ ਮੰਤਰੀ:…

Read More

ਚੰਡੀਗੜ੍ਹ, 4 ਜੁਲਾਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਫਸਲਾਂ ਲਈ ਨਹਿਰੀ ਪਾਣੀ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੀਆਂ ਫਸਲਾਂ ਲਈ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ ਅਤੇ ਨਾਲ ਹੀ ਨਹਿਰੀ ਪਾਣੀ ਵਿੱਚ ਮਿਨਰਲਸ ਹੋਣ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਫਸਲਾਂ ਦੀ ਕੁਆਲਟੀ ਵੀ ਵਧੇਗੀ।ਮੁੱਖ ਮੰਤਰੀ ਨੇ ਕਿਹਾ, “ਮੁੜ ਕਿਸਾਨਾਂ ਦੇ ਚਿਹਰਿਆਂ ‘ਤੇ ਰੌਣਕਾਂ ਪਰਤਣ ਲੱਗੀਆਂ ਹਨ। ਸਾਡੇ ਕਿਸਾਨ ਭਰਾਵਾਂ ਨੂੰ ਹੁਣ ਨਿਰਵਿਘਨ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਮਿਲ ਰਿਹਾ ਹੈ। ਅਸੀਂ ਪੰਜਾਬ…

Read More

ਜਲੰਧਰ, 4 ਜੁਲਾਈ : ਜ਼ਿਲ੍ਹਾ ਜਲੰਧਰ ਨੇ ਇਕ ਮਹੱਤਵਪੂਰਣ ਸਫ਼ਲਤਾ ਹਾਸਿਲ ਕਰਦਿਆਂ ਨੀਤੀ ਆਯੋਗ ਦੇ ਐਸਪੀਰੇਸ਼ਨਲ ਬਲਾਕਸ ਪ੍ਰੋਗਰਾਮ (ਏ.ਬੀ.ਪੀ.) ਤਹਿਤ ਦੇਸ਼ (ਜ਼ੋਨ II) ਵਿੱਚ ਪਹਿਲਾ ਇਨਾਮ ਹਾਸਿਲ ਕੀਤਾ ਹੈ, ਜਿਸ ਤਹਿਤ ਬਲਾਕ ਸ਼ਾਹਕੋਟ ਨੇ ਇਸ ਪ੍ਰਾਜੈਕਟ ਅਧੀਨ ਪ੍ਰਮੁੱਖ ਮਾਪਦੰਡਾਂ ਨੂੰ ਹੋਰ ਬਿਹਤਰ ਬਣਾਉਣ ਲਈ 1.5 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਪ੍ਰਾਪਤ ਕੀਤੀ ਹੈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨੀਤੀ ਆਯੋਗ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਦੌਰਾਨ ਉਨ੍ਹਾਂ ਨੂੰ ਜ਼ਿਲ੍ਹੇ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ, ਜਿਸ ਵਿੱਚ ਮੁੱਖ ਮਾਪਦੰਡਾਂ ਦੇ ਆਧਾਰ ’ਤੇ ਸ਼ਾਹਕੋਟ ਬਲਾਕ ਦੇ ਪ੍ਰਦਰਸ਼ਨ ਨੂੰ ਉੱਚਾ ਚੁੱਕਣ ਲਈ ਕੀਤੇ ਗਏ ਉਪਰਾਲਿਆਂ ਤੋਂ ਜਾਣੂ ਕਰਵਾਇਆ। ਇਸ ਤੋਂ ਬਾਅਦ ਸ਼ਾਹਕੋਟ ਬਲਾਕ ਨੂੰ…

Read More

ਲੁਧਿਆਣਾ, 4 ਜੁਲਾਈ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸ਼ੁੱਕਰਵਾਰ ਸਵੇਰੇ ਪੁਲਿਸ ਸਟੇਸ਼ਨ ਲਾਡੋਵਾਲ ਅਧੀਨ ਪੈਂਦੇ ਪਿੰਡ ਤਲਵੰਡੀ ਵਿਖੇ ਚਲਾਏ ਕਾਸੋ ਅਪ੍ਰੇਸ਼ਨ ਤਹਿਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾਂ ਨੇ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 8 ਵਿਅਕਤੀਆਂ ‘ਤੇ ਪੁਲਿਸ ਵੱਲੋਂ ਨਿਗਰਾਨੀ ਰੱਖੀ ਗਈ ਜਿਸ ਵਿਚੋਂ 5 ਵਿਅਕਤੀ ਫੜੇ ਗਏ ਹਨ ਜਿਨ੍ਹਾਂ ਕੋਲੋ ਵੱਖ-ਵੱਖ ਬਰਾਮਦਗੀਆਂ ਹੇਠ 150 ਅਤੇ 170 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਕੋਲ ਉਪਲਬਧ ਜਾਣਕਾਰੀ ਅਤੇ ਲੋਕ ਸ਼ਿਕਾਇਤਾਂ ਦੇ ਆਧਾਰ ‘ਤੇ ਪਿਛਲੇ ਕਈ ਦਿਨਾਂ ਤੋਂ ਪਿੰਡ ਤਲਵੰਡੀ ਦੇ 8…

Read More

ਚੰਡੀਗੜ੍ਹ 3 ਜੁਲਾਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮਹਾਰਾਸ਼ਟਰ ਵਿੱਚ ਸਿਰਫ਼ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਅਸੀਂ ਕਹਿ ਸਕਦੇ ਹਾਂ ਕਿ ਪ੍ਰਤੀ ਦਿਨ ਲਗਭਗ ਅੱਠ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ ਜੋ ਕਿ ਬਹੁਤ ਮੰਦਭਾਗਾ ਅਤੇ ਦਰਦਨਾਕ ਹੈ। ਇਹ ਸਿਰਫ਼ ਅੰਨਦਾਤਾ ਦੀ ਖੁਦਕੁਸ਼ੀ ਨਹੀਂ ਹੈ, ਇਹ ਸਾਡੇ ਸਿਸਟਮ ਦੀ ਪੂਰੀ ਅਸਫਲਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ 376 ਕਿਸਾਨ ਪਰਿਵਾਰਾਂ ਨੂੰ ਸਰਕਾਰੀ ਸਹਾਇਤਾ ਮਿਲੀ ਅਤੇ ਬਾਕੀ ਪਰਿਵਾਰਾਂ ਨੂੰ ਮੌਤ ਤੋਂ ਬਾਅਦ ਵੀ ਕੁਝ ਨਹੀਂ ਮਿਲਿਆ। ਜਿਨ੍ਹਾਂ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਪਰ ਉਹ…

Read More

ਚੰਡੀਗੜ੍ਹ, 3 ਜੁਲਾਈ 2025 – ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਬਿਹਤਰ ਜੀਵਨ ਨਿਰਵਾਹ ਲਈ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਸਿਵਲ ਸਕੱਤਰੇਤ ਵਿਖੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਮੰਤਰੀ ਨੇ ਪੈਸਕੋ ਦੇ ਕੰਮਕਾਜੀ ਢਾਂਚੇ, ਵਿੱਤੀ ਸਥਿਤੀ ਅਤੇ ਕਰਮਚਾਰੀ ਭਲਾਈ ਉਪਾਵਾਂ ਦਾ ਮੁਲਾਂਕਣ ਕੀਤਾ। ਇਹ ਵਿਚਾਰ-ਵਟਾਂਦਰੇ ਮੁੱਖ ਤੌਰ ਤੇ ਪੈਸਕੋ ਰਾਹੀਂ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਮੌਕੇ ਵਧਾਉਣ ਉੱਤੇ ਕੇਂਦਰਿਤ ਰਿਹਾ।ਪੈਸਕੋ ਦੇ ਪ੍ਰਬੰਧ ਨਿਰਦੇਸ਼ਕ, ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ), ਅਤੇ ਜਨਰਲ ਮੈਨੇਜਰ (ਸੁਰੱਖਿਆ), ਐਸ.ਪੀ ਸਿੰਘ ਨੇ ਮੰਤਰੀ ਨੂੰ…

Read More

ਜਲੰਧਰ, 3 ਜੁਲਾਈ : ਜ਼ਿਲ੍ਹੇ ਵਿੱਚ ਹਰਿਆਵਲ ਵਧਾਉਣ ਲਈ ਜਲੰਧਰ ਪ੍ਰਸ਼ਾਸਨ ਇਸ ਮਾਨਸੂਨ ਵਿੱਚ ਬੂਟੇ ਲਗਾਉਣ ਦੀ ਵਿਆਪਕ ਮੁਹਿੰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੁਹਿੰਮ ਦਾ ਉਦੇਸ਼ ਜ਼ਿਲ੍ਹੇ ਭਰ ਵਿੱਚ 3.5 ਲੱਖ ਤੋਂ ਵੱਧ ਬੂਟੇ ਲਗਾਉਣਾ ਹੈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਦੀ ਬੂਟੇ ਲਗਾਉਣ ਦੀ ਮੁਹਿੰਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗੀ, ਜਿਸ ਵਿੱਚ ਸਰਕਾਰੀ ਵਿਭਾਗਾਂ, ਗੈਰ-ਸਰਕਾਰੀ ਸੰਗਠਨਾਂ ਦੇ ਨਾਲ-ਨਾਲ ਆਮ ਜਨਤਾ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। 15 ਅਗਸਤ, 2025 ਤੱਕ ਮੁਕੰਮਲ ਹੋਣ ਵਾਲੀ ਇਹ ਮੁਹਿੰਮ ਜਲੰਧਰ ਦੇ ਸਾਰੇ ਪਿੰਡਾਂ,…

Read More

ਲੁਧਿਆਣਾ, 3 ਜੁਲਾਈ (000) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਪ੍ਰੋਜੈਕਟ ਜੰਗੀ ਪੱਧਰ ‘ਤੇ ਚੱਲ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 33 ਅਧੀਨ ਸਤਿਸੰਗ ਘਰ ਤੋਂ ਬਾਪੂ ਮਾਰਕੀਟ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ ਕਰੀਬ 57 ਲੱਖ ਰੁਪਏ ਦੀ ਲਾਗਤ ਆਵੇਗੀ।ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਸੜਕਾਂ ਨੂੰ ਹਮੇਸ਼ਾਂ ਅਣਗੋਲਿਆ ਕੀਤਾ…

Read More