Author: onpoint channel

“I’m a Newswriter, “I write about the trending news events happening all over the world.

ਬਠਿੰਡਾ,1 ਜੁਲਾਈ 2025:ਬਠਿੰਡਾ ਪਲਿਸ ਨੇ ਅਪਰਾਧੀਆਂ ਖਿਲਾਫ ਕਾਰਵਾਈ ਕਰਦਿਆਂ ਇਰਾਦਾ ਕਤਲ ਦੇ ਦੋ ਵੱਖ ਵੱਖ ਮਾਮਲਿਆਂ ਵਿੱਚ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਡੀਐਸਪੀ ਸਰਵਜੀਤ ਸਿੰਘ ਨੇ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਸ ਸਬੰਧ ਵਿੱਚ ਜਾਣਕਾਰੀ ਦਿੱਤੀ ਹੈ। ਪਹਿਲਾ ਮਾਮਲਾ ਬੇਅੰਤ ਨਗਰ ਬਠਿੰਡਾ ਦੇ ਹੈ ਜਿੱਥੇ ਬੱਚਿਆਂ ਨੂੰ ਗਲੀ ’ਚ ਖੇਡ੍ਹਣ ਤੋਂ ਹੋਈ ਲੜਾਈ ਦੌਰਾਨ ਤਿੰਨ ਔਰਤਾਂ ਤੇ ਜਾਨ ਲੇਵਾ ਹਮਲਾ ਕਰ ਦਿੱਤਾ ਗਿਆ। ਡੀਐਸਪੀ ਨੇ ਦੱਸਿਆ ਕਿ ਮੁਦਈ ਸ਼ਿਵ ਲਾਲ ਭੋਲਾ ਵਾਸੀ ਬੇਅੰਤ ਨਗਰ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਕਿ ਮੁਲਜਮ ਗੁਰਲਾਲ ਸਿੰਘ ਉਰਫ ਨੇ ਉਸ ਦੀ ਨੂੰਹ ਪੂਨਮ ਰਾਣੀ…

Read More

ਬਟਾਲਾ, 1 ਜੁਲਾਈ ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਹਰ ਵਰਗ ਦੇ ਹਿੱਤ ਵਿੱਚ ਲੋਕ ਭਲਾਈ ਨੀਤੀਆਂ ਲਾਗੂ ਗਈਆਂ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਲਗਾਤਾਰ ਹਲਕੇ ਦੇ ਵਿਕਾਸ ਕੰਮਾਂ ਲਈ ਉਹ ਯਤਨਸ਼ੀਲ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ…

Read More

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਬੀਤੀ ਰਾਤ ਤੋਂ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਨੇ ਤਬਾਹੀ ਦੀ ਸਥਿਤੀ ਪੈਦਾ ਕਰ ਦਿੱਤੀ ਹੈ। ਬਿਆਸ ਦਰਿਆ ਉਛਾਲ ‘ਤੇ ਹੈ ਅਤੇ ਇਸ ਦੇ ਕੰਢੇ ਵਸੇ ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਕਈ ਥਾਵਾਂ ‘ਤੇ ਪਾਣੀ ਘਰਾਂ ਤੱਕ ਪਹੁੰਚ ਗਿਆ ਹੈ ਅਤੇ ਸਥਾਨਕ ਲੋਕ ਸੁਰੱਖਿਅਤ ਥਾਵਾਂ ਦੀ ਭਾਲ ਕਰ ਰਹੇ ਹਨ। ਭਾਰਤ ਮੌਸਮ ਵਿਭਾਗ (IMD) ਨੇ ਰਾਜ ਲਈ ‘ਰੈੱਡ ਅਲਰਟ’ ਜਾਰੀ ਕੀਤਾ ਹੈ, ਜਿਸ ਕਾਰਨ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਹਿਮਾਚਲ ਵਿੱਚ ਰੈੱਡ ਅਲਰਟ, ਅਗਲੇ 48 ਘੰਟਿਆਂ ਤੱਕ ਭਾਰੀ ਮੀਂਹ ਦੀ ਚੇਤਾਵਨੀ ਆਈਐਮਡੀ ਨੇ ਕਿਹਾ ਕਿ ਮੰਡੀ, ਕਾਂਗੜਾ, ਸ਼ਿਮਲਾ, ਚੰਬਾ…

Read More

ਗੁਰਦਾਸਪੁਰ , 1 ਜੁਲਾਈ 2025- ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਸਕੂਲ ਖੁੱਲਣ ਦਾ ਪਹਿਲਾ ਦਿਨ ਸੀ। ਜਦੋਂ ਪੀਟਰ ਪੁੱਤਰ ਸਾਹਿਲ ਮੁਹੱਲਾ ਪ੍ਰਤਾਪ ਨਗਰ ਨੂੰ ਉਸ ਦੀ ਭੂਆ ਆਂਗਨਵਾੜੀ ਸੈਂਟਰ ਕਾਦੀਆਂ ਵਿੱਚ ਛੱਡਣ ਗਈ ਤਾਂ ਮੈਡਮ ਉਸ ਨੂੰ ਸਕੂਲ ਦੇ ਅੰਦਰ ਲੈ ਗਈ। ਜਦ ਭੂਆ ਘਰ ਵਾਪਿਸ ਆਈ ਤਾਂ ਸੈਂਟਰ ਤੋਂ ਫੋਨ ਆ ਗਿਆ ਕਿ ਤੁਹਾਡਾ ਬੱਚਾ ਨਹੀਂ ਮਿਲ ਰਿਹਾ। ਇਹ ਸੁਣ ਕੇ ਘਰ ਵਾਲਿਆਂ ਦੇ ਹੋਸ਼ ਉਡ ਗਏ ਅਤੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ। ਕਾਦੀਆਂ ਪੁਲਸ ਨੇ ਬੱਚੇ ਨੂੰ ਇਕ ਘੰਟੇ ਦੇ ਅੰਦਰ ਹੀ ਨੂਰ ਹਸਪਤਾਲ ਚੌਂਕ ਤੋਂ ਲੱਭ ਕੇ ਵਾਰਸਾਂ ਦੇ ਹਵਾਲੇ ਕੀਤਾ। ਦਰਅਸਲ, ਬੱਚਾ ਸਕੂਲ ਤੋਂ…

Read More

ਲੁਧਿਆਣਾ, 1 ਜੁਲਾਈ : ਮੌਨਸੂਨ ਸੀਜਨ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਤਿਆਰੀਆਂ ਨੂੰ ਅੰਤਮ ਰੂਪ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਸਬੰਧਤ ਵਿਭਾਗਾਂ ਨੂੰ ਹਰ ਪੱਖੋਂ ਲੋੜੀਂਦੇ ਅਤੇ ਪੁਖਤਾ ਇੰਤਜਾਮ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ। ਹੜ੍ਹਾਂ ਦੀ ਸਥਿਤੀ ਪੈਦਾ ਹੋਣ ‘ਤੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪ੍ਰਬੰਧਕੀ ਕੰਪਲੈਕਸ ਸਮੇਤ ਸਬ-ਡਵੀਜ਼ਨਾਂ ਵਿੱਚ 8 ਕੰਟਰੋਲ ਰੂ੍ਮ ਸਥਾਪਤ ਕੀਤੇ ਗਏ ਜਿੱਥੇ 24×7 ਜਾਣਕਾਰੀ ਦਿੱਤੀ ਅਤੇ ਲਈ ਜਾ ਸਕੇਗੀ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਨੇ ਜ਼ਿਲ੍ਹੇ ਅੰਦਰ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾ ਰਹੇ…

Read More

ਜਲੰਧਰ, 1 ਜੁਲਾਈ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਜ਼ਿਲ੍ਹਾ ਵਾਤਾਵਰਣ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਵਾਤਾਵਰਣ ਪੱਖੀ ਸਰਗਰਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਇਥੇ ਜ਼ਿਲ੍ਹਾ ਪ੍ਰਬਧਕੀ ਕੰਪਲੈਕਸ ਵਿਖੇ ਕਮਿਸ਼ਨਰ ਜਲੰਧਰ ਨਗਰ ਨਿਗਮ ਗੌਤਮ ਜੈਨ ਸਮੇਤ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨੇ ਕਾਲਾ ਸੰਘਿਆ ਡਰੇਨ ਵਿੱਚ ਡੇਅਰੀਆਂ ਅਤੇ ਸੀਵਰੇਜ ਵੇਸਟ ਦੇ ਸਿੱਧੇ ਪ੍ਰਵਾਹ ਨੂੰ ਰੋਕਣ ’ਤੇ ਜ਼ੋਰ ਦਿੱਤਾ। ਉਨ੍ਹਾਂ ਜਲੰਧਰ ਨਗਰ ਨਿਗਮ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ’ਤੇ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਅਜਿਹੇ ਪਿੰਡਾਂ, ਜਿਨ੍ਹਾਂ ਦਾ ਪਾਣੀ ਸਿੱਧਾ…

Read More

ਅੰਮ੍ਰਿਤਸਰ 30 ਜੂਨ 2025- ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜਗਾਰ ਦੇ ਵੱਧ ਤੋਂ ਵੱਧ ਅਵਸਰ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਸਾਡੇ ਨੌਜਵਾਨ ਵਿਦੇਸ਼ਾਂ ਵੱਲ ਨਾ ਜਾਣ, ਬਲਕਿ ਇਥੇ ਰਹਿ ਕੇ ਹੀ ਆਪਣਾ ਕਾਰੋਬਾਰ ਸਥਾਪਤ ਕਰ ਸਕਣ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਰੁਜਗਾਰ ਉਤਪਤੀ ਅਤੇ ਸਿਖਲਾਈ ਸ੍ਰੀ ਅਮਨ ਅਰੋੜਾ ਪੰਜਾਬ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਸ਼ੁਰੂ ਕੀਤੇ ਗਏ “ਫਿਊਚਰ ਟਾਈਕੂਨ” ਦੇ ਗ੍ਰੈਂਡ ਫਿਨਾਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਬੱਚਿਆਂ ਨੂੰ…

Read More

ਚੰਡੀਗੜ੍ਹ, 30 ਜੂਨ 2025- ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਉਦਯੋਗਾਂ ਅਤੇ ਆਮ ਨਾਗਰਿਕਾਂ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਐਕਟ, 2024 ਲਾਗੂ ਕੀਤਾ ਗਿਆ ਹੈ। 27 ਜੂਨ ਨੂੰ ਡਾਇਰੈਕਟੋਰੇਟ ਆਫ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ਼ (ਸਥਾਨਕ ਸਰਕਾਰਾਂ ਵਿਭਾਗ) ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਅਨੁਸਾਰ ਉਦਯੋਗਿਕ ਇਮਾਰਤਾਂ ਦੀ ਆਗਿਆਯੋਗ ਉਚਾਈ ਹੁਣ 18 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕਰ ਦਿੱਤੀ ਗਈ ਹੈ।ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ…

Read More

ਬਾਦਸ਼ਾਹਪੁਰ/ਪਾਤੜਾਂ/ਪਟਿਆਲਾ, 30 ਜੂਨ 2025- ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਦਸ਼ਾਹਪੁਰ ਅਤੇ ਹਰਚੰਦਪੁਰਾ ਵਿਖੇ ਘੱਗਰ ਦਰ‌ਿਆ ਦਾ ਦੌਰਾ ਕਰਕੇ ਵਹਿ ਰਹੇ ਪਾਣੀ ਦਾ ਨਿਰੀਖਣ ਕੀਤਾ।ਇਸ ਮੌਕੇ ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਤੇ ਡਰੇਨੇਜਵਿਭਾਗ ਵੱਲੋਂ ਪਾਣੀ ਦੇ ਵਹਾਅ ਦੀ ਸਥਿਤੀ ‘ਤੇ ਪਲ-ਪਲ ਦੀ ਨਿਗਰਾਨੀ ਰੱਖੀ ਜਾ ਰਹੀ ਹੈ, ਜਿਸ ਲਈ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਅਤੇ ਨਾ ਹੀ ਕਿਸੇ ਕਿਸਮ ਦੀਆਂ ਅਫ਼ਵਾਹਾਂ ‘ਤੇ ਯਕੀਨ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਨਾਗਰਿਕਾਂ ਦੀ ਜਾਨ ਤੇ ਮਾਲ…

Read More

ਜਲੰਧਰ, 30 ਜੂਨ: ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕੁੱਲ 13.1 ਕਿਲੋ ਹੈਰੋਇਨ, 5 ਗੈਰ-ਕਾਨੂੰਨੀ .32 ਬੋਰ ਪਿਸਤੌਲ, 12 ਜ਼ਿੰਦਾ ਕਾਰਤੂਸ, 3 ਮੈਗਜ਼ੀਨ, 3 ਲਗਜ਼ਰੀ ਵਾਹਨ ਅਤੇ 22,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਕਮਿਸ਼ਨਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਮਈ, 2025 ਨੂੰ ਹੋਈ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਉਨ੍ਹਾਂ ਵੱਲੋਂ ਦੋ ਮੁੱਖ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦਾ ਖੁਲਾਸਾ…

Read More