Author: onpoint channel

“I’m a Newswriter, “I write about the trending news events happening all over the world.

ਗੁਰਦਾਸਪੁਰ, 26 ਜੂਨ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀ ਹਰੀਸ਼ ਨਈਅਰ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਸ. ਮਨਜਿੰਦਰ ਸਿੰਘ ਬਾਜਵਾ ਚੋਣ ਤਹਿਸੀਲਦਾਰ ਤੋਂ ਇਲਾਵਾ ਨੋਡਲ ਅਫ਼ਸਰ ਈ.ਵੀ.ਐਮਜ਼. ਸ੍ਰੀ ਗਗਨਦੀਪ ਸਿੰਘ, ਹੋਰ ਅਧਿਕਾਰੀ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ । ਵੋਟਿੰਗ ਮਸ਼ੀਨਾਂ ਦੇ ਵੇਅਰ ਹਾਊਸ ਦੇ ਨਿਰੀਖਣ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਨੇ ਵੇਅਰ ਹਾਊਸ ਦੀ ਲਾਗ-ਬੁੱਕ ਚੈੱਕ ਕਰਨ ਦੇ ਨਾਲ…

Read More

ਗੁਰਦਾਸਪੁਰ, 26 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 30,598 ਦੁਧਾਰੂ ਪਸ਼ੂਆਂ ਦਾ ਬੀਮਾ ਕਰਵਾ ਕੇ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਕੌਮੀ ਪਸ਼ੂ-ਧਨ ਮਿਸ਼ਨ ਦੀ ਜੋਖ਼ਮ ਪ੍ਰਬੰਧਨ ਅਤੇ…

Read More

ਬਠਿੰਡਾ, 26 ਜੂਨ 2025 :ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਾ ਰਮਨਦੀਪ ਸਿੰਗਲਾ ਸਿਵਲ ਸਰਜਨ ਬਠਿੰਡਾ ਦੀ ਹਦਾਇਤਾਂ ਅਤੇ ਡਾ ਅਰੁਣ ਬਾਂਸਲ ਜਿਲ੍ਹਾ ਨੋਡਲ ਅਫ਼ਸਰ ਦੀ ਅਗਵਾਈ ਹੇਠ ਜਿਲ੍ਹਾ ਨਸ਼ਾ ਛੁਡਾਊ ਕੇਂਦਰ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਡਾ ਅਰੁਣ ਬਾਂਸਲ, ਡਾ ਤਨੂਪ੍ਰੀਤ,ਡਾ ਸ਼ਰਨਜੀਤ ਕੌਰ,ਡਿਪਟੀ ਮਾਸ ਮੀਡੀਆ ਅਫ਼ਸਰ ਮਲਕੀਤ ਕੌਰ ਅਤੇ ਰੋਹਿਤ ਜਿੰਦਲ, ਜਿਲ੍ਹਾ ਬੀਸੀਸੀ ਨਰਿੰਦਰ ਕੁਮਾਰ, ਬੀ.ਈ.ਈ ਹਰਜਿੰਦਰ ਕੌਰ, ਸੋਮਾ ਰਾਣੀ ਕੌਂਸਲਰ,ਸਟਾਫ ਨਰਸ ਮੇਲ ਜਤਿੰਦਰ ਕੁਮਾਰ, ਸਟਾਫ ਨਰਸ ਗੀਤਾਂਜਲੀ ਸ਼ਰਮਾ, ਨੀਤੂ ਰਾਣੀ,ਜੋਤੀ ਅਤੇ ਜਸਪ੍ਰੀਤ ਕੌਰ ਹਾਜ਼ਰ ਸਨ। ਇਸ ਮੌਕੇ ਡਾ ਰਮਨਦੀਪ ਸਿੰਗਲਾ ਸਿਵਲ ਸਰਜਨ ਬਠਿੰਡਾ ਨੇ ਕਿਹਾ…

Read More
ਚੰਡੀਗੜ੍ਹ, 26 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ ਦੀ ਇਜਾਜ਼ਤ ਦਿੰਦੀ ਪੰਜਾਬ ਦੀ ਤਬਾਦਲਾ ਨੀਤੀ ਵਿੱਚ ਅਹਿਮ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ
Read More

ਚੰਡੀਗੜ੍ਹ, 26 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਛੋਟੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਦੀ ਵਾਰੀ ਹੈ ਅਤੇ ਉਨ੍ਹਾਂ ਨੂੰ ਇਸ ਕਾਰੋਬਾਰ ਵਿੱਚ ਆਪਣੀ ਸ਼ਮੂਲੀਅਤ ਦੇ ਨਤੀਜੇ ਭੁਗਤਣੇ ਪੈਣਗੇ। ਆਪਣੀ ਅਧਿਕਾਰਕ ਰਿਹਾਇਸ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਨਸ਼ਿਆਂ ਅਤੇ ਇਸ ਕਾਲੇ ਕਾਰੋਬਾਰ ਵਿੱਚ ਸ਼ਾਮਲ ਤੇ ਸਰਪ੍ਰਸਤੀ ਦੇਣ ਵਾਲੇ ਪ੍ਰਭਾਵਸ਼ਾਲੀ ਵਿਅਕਤੀਆਂ ਬਾਰੇ ਆਪਣੀ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਨੀਤੀ ਦੁਹਰਾਈ। ਉਨ੍ਹਾਂ ਕਿਹਾ ਕਿ ਛੋਟੇ ਤਸਕਰ ਸਿਰਫ਼ ਡਿਸਟ੍ਰੀਬਿਊਟਰਾਂ ਵਾਂਗ ਕੰਮ ਕਰਦੇ ਹਨ, ਜਦੋਂ ਕਿ ਸਾਰਾ ਨੈੱਟਵਰਕ ਚਲਾਉਣ ਵਾਲੇ ਵੱਡੇ ਤਸਕਰ ਲੰਮੇ ਸਮੇਂ ਤੋਂ ਜਵਾਬਦੇਹੀ ਤੋਂ ਬਚ…

Read More

ਜਲੰਧਰ, 26 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਪੂਰੀ ਪਾਰਦਸ਼ਤਾ, ਨਿਰਵਿਘਨ ਤੇ ਤੈਅ ਸਮਾਂ ਸੀਮਾ ਵਿੱਚ ਮਿਲਣੀਆਂ ਯਕੀਨੀ ਬਣਾਈਆਂ ਜਾਣ ਅਤੇ ਆਪਣੇ ਕੰਮਕਾਜ ਲਈ ਦਫ਼ਤਰਾਂ ਆਉਣ ਵਾਲੇ ਵਿਅਕਤੀਆਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਜਾਵੇ। ਬੁੱਧਵਾਰ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੀ ਸ਼ਾਮ ਤੋਂ ਦੇਰ ਤੱਕ ਚੱਲੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੇਰਾ ਘਰ ਮੇਰੇ ਨਾਮ’, ਖਸਰਾ ਮੈਪਿੰਗ, ਰਿਕਵਰੀ ਕੇਸਾਂ, ਇੰਤਕਾਲ, ਰੈਵੇਨਿਊ ਕੋਰਸ ਕੇਸਾਂ, ਈ-ਸੇਵਾ ਪੈਂਡੈਂਸੀ, ਜਮ੍ਹਾਬੰਦੀਆਂ ਦੀ ਡਿਜੀਟਾਈਜ਼ੇਸ਼ਨ ਆਦਿ ਦੀ ਪ੍ਰਗਤੀ ਸਮੇਤ ਜਲੰਧਰ ਵਿੱਚ ‘ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ’ ਲਾਗੂ…

Read More

ਲੁਧਿਆਣਾ, 26 ਜੂਨ 2025 – 3 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ., ਲੁਧਿਆਣਾ ਵੱਲੋਂ 17 ਜੂਨ 2025 ਤੋਂ 26 ਜੂਨ 2025 ਤੱਕ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਆਯੋਜਿਤ ਸਾਲਾਨਾ ਸਿਖਲਾਈ ਕੈਂਪ (ਏ.ਟੀ.ਸੀ.-54) ਕਰਨਲ ਆਰ.ਐਸ. ਚੌਹਾਨ, ਕਮਾਂਡਿੰਗ ਅਫਸਰ ਦੀ ਅਗਵਾਈ ਹੇਠ ਇੱਕ ਜੀਵੰਤ ਸੱਭਿਆਚਾਰਕ ਸ਼ਾਮ ਦੇ ਨਾਲ ਸਮਾਪਤ ਹੋਇਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਬ੍ਰਿਗੇਡੀਅਰ ਪੀ.ਐਸ. ਚੀਮਾ, ਐਸ.ਐਮ., ਵੀ.ਐਸ.ਐਮ., ਗਰੁੱਪ ਕਮਾਂਡਰ, ਐਨ.ਸੀ.ਸੀ. ਗਰੁੱਪ ਹੈੱਡਕੁਆਰਟਰ ਲੁਧਿਆਣਾ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਕੈਡਿਟਾਂ ਦੀ ਅਨੁਸ਼ਾਸਨ, ਦ੍ਰਿੜਤਾ ਅਤੇ ਰਾਸ਼ਟਰਵਾਦੀ ਭਾਵਨਾ ਦੀ ਪ੍ਰਸ਼ੰਸਾ ਕੀਤੀ। ਸ਼ਾਮ ਨੂੰ ਹੋਰ ਵੀ ਸਨਮਾਨਿਤ ਮਹਿਮਾਨ – ਡਾ. (ਸ਼੍ਰੀਮਤੀ) ਕਮਲਜੀਤ ਗਰੇਵਾਲ, ਪ੍ਰਿੰਸੀਪਲ, ਖਾਲਸਾ ਕਾਲਜ ਫਾਰ ਵੂਮੈਨ ਦੀ ਮੌਜੂਦਗੀ ਨਾਲ ਸਨਮਾਨਿਤ ਕੀਤਾ ਗਿਆ। 10…

Read More

ਲੁਧਿਆਣਾ, 26 ਜੂਨ : ਜ਼ਿਲ੍ਹੇ ਵਿੱਚ ਹਰਿਆਵਲ ਲਹਿਰ ਨੂੰ ਹੋਰ ਹੁਲਾਰਾ ਦੇਣ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਜੁਲਾਈ ਮਹੀਨੇ ਵਿੱਚ ਜ਼ਿਲੇ ਅੰਦਰ ਇੱਕ ਲੱਖ ਬੂਟੇ ਲਗਵਾਏਗਾ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਇਸ ਸੰਬੰਧ ਵਿੱਚ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜੁਲਾਈ ਮਹੀਨੇ ਤੋਂ ਵੱਡੇ ਪੱਧਰ ‘ਤੇ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਿਆਵਲ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਅਤੇ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓ) ਨੂੰ ਇੱਕ ਲੱਖ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਦਿੱਤਾ ਗਿਆ ਹੈ ਜੋ ਸਾਰਿਆਂ ਦੇ ਸਹਿਯੋਗ ਨਾਲ ਸਰ ਕੀਤਾ ਜਾਵੇਗਾ।…

Read More

ਬਟਾਲਾ, 25  : ਜੂਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸੁਪਨੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਸੂਬੇ ਨਹਿਰੀ ਖਾਲਿਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰਾਂ ਦੀਆਂ ਟੇਲਾਂ ਤੱਕ ਸਿੰਚਾਈ…

Read More

ਜਲੰਧਰ, 25 ਜੂਨ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਇਸ ਮੌਕੇ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਸਬੰਧੀ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਨਸ਼ਿਆਂ ਖਿਲਾਫ਼ ਪ੍ਰਣ ਕਰਵਾਏ ਜਾਣਗੇ । ਉਨ੍ਹਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਐਨ.ਸੀ.ਸੀ., ਐਨ.ਐਸ.ਐਸ., ਐਨ.ਜੀ.ਓਜ਼ ਅਤੇ ਸਪੋਰਟਸ ਵਲੰਟੀਅਰਾਂ ਦੀ ਮਦਦ ਨਾਲ ਵੱਖ-ਵੱਖ ਗਤੀਵਿਧੀਆਂ ਰਾਹੀਂ ਆਮ ਲੋਕਾਂ ਵਿਚ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਈ…

Read More