- ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ 24 ਘੰਟੇ ਚੌਕਸੀ ਰੱਖਣਗੇ
- ਲੋਕਾਂ ਨੂੰ 23 ਤੋਂ 25 ਨਵੰਬਰ ਤੱਕ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ
- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਹਿੰਦ ਦੀ ਚਾਦਰ’ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪਾਵਨ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਾਜ਼ਰੀ ਭਰੀ।
- ਕਾਨੂੰਨੀ ਲੜਾਈ ਅਤੇ ਸੜਕ ਤੋਂ ਸੰਸਦ ਤੱਕ ਜ਼ੋਰਦਾਰ ਵਿਰੋਧ ਦੇ ਨਾਲ ਦੋ-ਪੱਖੀ ਸੰਘਰਸ਼ ਵਿੱਢੇਗੀ ‘ਆਪ’
- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ, 25 ਜੂਨ 2025-ਪੰਜਾਬ ਵਿਜੀਲੈਂਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਕੋਈ ਰਾਹਤ ਨਹੀਂ ਮਿਲੇਗੀ ਅਤੇ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋ ਜਾਂਦਾ। ਕੁਲਦੀਪ ਸਿੰਘ ਧਾਲੀਵਾਲ ਨੇ ਕੀ ਕਿਹਾ? ਮਜੀਠੀਆ ਵਿਰੁੱਧ ਕਾਰਵਾਈ ‘ਤੇ ਬੋਲਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਜਦੋਂ ਨਵੰਬਰ 2013 ਵਿੱਚ ਭੋਲਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਤਾਂ ਉਸਨੇ…
ਲੁਧਿਆਣਾ, 25 ਜੂਨ – ਜਲ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਬਿਹਤਰ ਬਣਾਉਣ ਵੱਲ ਇੱਕ ਕਦਮ ਵਧਾਉਂਦੇ ਹੋਏ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 33 ਅਧੀਨ ਨਿਊ ਅੰਬੇਡਕਰ ਨਗਰ ਵਿੱਚ ਇੱਕ ਨਵੀਂ ਪਾਣੀ ਦੀ ਲਾਈਨ ਵਿਛਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ 5 ਇੰਚ ਦੀਆਂ ਪਾਈਪਾਂ ਵਿਛਾਈਆਂ ਜਾਣਗੀਆਂ ਜਿਸ ‘ਤੇ ਲਗਭਗ 35 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਲੋਕ ਗੰਧਲਾ ਪਾਣੀ ਪੀਣ ਲਈ ਮਜਬੂਰ ਸਨ ਅਤੇ ਵਸਨੀਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਅੱਖੋਂ ਪਰੋਖੇ ਰੱਖਿਆ ਗਿਆ। ਉਨ੍ਹਾਂ ਸਪੱਸ਼ਟ ਕੀਤਾ…
ਜਲੰਧਰ, 24 ਜੂਨ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਟਾਖਾ ਮਾਰਕੀਟ ਲਈ ਨਵੀਂ ਥਾਂ ਨਿਰਧਾਰਿਤ ਕਰਨ ਲਈ ਨਗਰ ਨਿਗਮ ਜਲੰਧਰ ਨੂੰ ਸ਼ਹਿਰੀ ਖੇਤਰ ’ਚ ਉਪਲਬਧ ਵੱਡੀਆਂ ਗਰਾਊਂਡਾਂ ਜਾਂ ਖਾਲੀ ਥਾਵਾਂ ਦੀ ਸੂਚੀ 10 ਦਿਨਾਂ ਦੇ ਅੰਦਰ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਸ਼ਹਿਰ ਵਿੱਚ ਹਰ ਸਾਲ ਦਿਵਾਲੀ ਦੇ ਤਿਉਹਾਰ ਮੌਕੇ ਪਟਾਖਾ ਮਾਰਕਿਟ ਬਰਲਟਨ ਪਾਰਕ ਵਿਖੇ ਲਗਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਉਕਤ ਸਥਾਨ ’ਤੇ ਉਸਾਰੀ ਅਤੇ ਨਵੀਨੀਕਰਨ ਦੇ ਕੰਮ ਚੱਲਦੇ ਹੋਣ ਕਰਕੇ ਬਲਰਟਨ ਪਾਰਕ ਨੂੰ ਆਰਜੀ ਪਟਾਖਾ ਮਾਰਕੀਟ ਲਈ ਵਰਤਣਾ ਸੁਰੱਖਿਆ ਪੱਖੋਂ ਉਚਿਤ…
ਜਲੰਧਰ, 25 ਜੂਨ : ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਜ਼ਿਲ੍ਹੇ ਵਿੱਚ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ 15 ਜੁਲਾਈ ਤੱਕ ਹਰ ਹਾਲ ਵਿੱਚ ਲਾਇਬ੍ਰੇਰੀਆਂ ਦਾ ਕਾਰਜ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ, ਤਾਂ ਜੋ ਇਨ੍ਹਾਂ ਨੂੰ ਜਲਦ ਤੋਂ ਜਲਦ ਲੋਕਾਂ ਖਾਸ ਕਰ ਨੌਜਵਾਨਾਂ ਲਈ ਖੋਲ੍ਹਿਆ ਜਾ ਸਕੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀ ਰਾਜ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ…
ਜਲੰਧਰ, 25 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਇਕ ਹੋਰ ਨਸ਼ਾ ਤਸਕਰ ਦੀ ਅਣ-ਅਧਿਕਾਰਤ ਉਸਾਰੀ ਨੂੰ ਢਾਹਿਆ ਗਿਆ ਹੈ। ਇਹ ਕਾਰਵਾਈ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਸਥਾਨਕ ਉਪਕਾਰ ਨਗਰ ਵਿੱਚ ਅਮਲ ਵਿੱਚ ਲਿਆਂਦੀ ਗਈ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਜਲੰਧਰ ਨੂੰ ਕੁਲਵੰਤ ਸਹੋਤਾ ਵਾਸੀ ਉਪਕਾਰ ਨਗਰ, ਜਿਸ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ 5 ਮੁਕੱਦਮੇ ਦਰਜ ਹਨ, ਵੱਲੋਂ ਇਕ ਗੈਰ-ਕਾਨੂੰਨੀ ਉਸਾਰੀ ਬਾਰੇ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਸਹਾਇਕ ਕਮਿਸ਼ਨਰ…
ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਬਾਰੇ ਜਾਗਰੂਕ ਕਰਨ ਲਈ 1 ਜੁਲਾਈ ਤੋਂ ਗ੍ਰਾਮ ਪੰਚਾਇਤ ਪੱਧਰ ’ਤੇ ਲਗਾਏ ਜਾਣਗੇ ਕੈਂਪ
ਜਲੰਧਰ, 25 ਜੂਨ : ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਤਿੰਨ ਮਹੀਨਿਆਂ ਲਈ ਚਲਾਈ ਜਾਣ ਵਾਲੀ ‘ਵਿੱਤੀ ਸਮਾਵੇਸ਼ ਸੰਤ੍ਰਿਪਤੀ’ ਮੁਹਿੰਮ ਸਬੰਧੀ ਅੱਜ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਗ੍ਰਾਮ ਪੰਚਾਇਤ ਪੱਧਰ ’ਤੇ ਕੈਂਪ ਲਾ ਕੇ ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਪਹਿਲੀ ਜੁਲਾਈ ਤੋਂ 30 ਸਤੰਬਰ 2025 ਤੱਕ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਤਿੰਨ ਮਹੀਨੇ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਬੈਕਾਂ ਵਿੱਚ ਵਿੱਤੀ ਸਮਾਵੇਸ਼ ਤਹਿਤ ਚੱਲ ਰਹੀਆਂ…
ਲੁਧਿਆਣਾ 25 ਜੂਨ 2025 ਨੌਜਵਾਨਾਂ ਵਿੱਚ ਡਿਜੀਟਲ ਸਾਖਰਤਾ ਅਤੇ ਸੁਰੱਖਿਆ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਵਿੱਚ, 24 ਜੂਨ 2025 ਨੂੰ ਲੁਧਿਆਣਾ ਗਰੁੱਪ ਹੈੱਡਕੁਆਰਟਰ ਦੀਆਂ 510 ਐਨਸੀਸੀ ਗਰਲ ਕੈਡੇਟਸ ਲਈ ਯੂਨਾਈਟਿਡ ਸਰਵਿਸ ਇੰਸਟੀਚਿਊਸ਼ਨ (ਯੂਐਸਆਈ), ਨਵੀਂ ਦਿੱਲੀ ਦੇ ਸੰਪਰਕ ਵਿੱਚ 3 ਪੰਜਾਬ ਗਰਲਜ਼ ਬਟਾਲੀਅਨ ਐਨਸੀਸੀ ਲੁਧਿਆਣਾ ਦੁਆਰਾ ਐਨਸੀਸੀ ਜੀਪੀ ਹੈੱਡਕੁਆਰਟਰ ਲੁਧਿਆਣਾ ਦੀ ਅਗਵਾਈ ਹੇਠ “ਸਾਈਬਰ ਫਸਟ ਰਿਸਪਾਂਡਰ” ‘ਤੇ ਇੱਕ ਔਨਲਾਈਨ ਵਰਕਸ਼ਾਪ ਆਯੋਜਿਤ ਕੀਤੀ ਗਈ।ਇਹ ਡਿਜੀਟਲ ਸਸ਼ਕਤੀਕਰਨ ਸੈਸ਼ਨ ਬ੍ਰਿਗੇਡੀਅਰ ਪੀ.ਐਸ. ਚੀਮਾ, ਐਸ.ਐਮ., ਵੀ.ਐਸ.ਐਮ., ਗਰੁੱਪ ਕਮਾਂਡਰ, ਐਨਸੀਸੀ ਗਰੁੱਪ ਹੈੱਡਕੁਆਰਟਰ ਲੁਧਿਆਣਾ ਦੀ ਅਗਵਾਈ ਹੇਠ ਅਤੇ ਮੇਜਰ ਜਨਰਲ ਜੇ.ਐਸ. ਦੇ ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ ਸੀ। ਚੀਮਾ, ਏਡੀਜੀ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ (ਪੀਐਚਐਚਪੀ…
ਗੁਰਦਾਸਪੁਰ , 25 ਜੂਨ 2025 : ਜ਼ਹਿਰੀਲੀ ਸ਼ਰਾਬ ਦੀ ਵਿਕਰੀ ਅਤੇ ਵਰਤੋ ਰੋਕਣ ਲਈ ਐਕਸਾਈਜ਼ ਵਿਭਾਗ ਅਤੇ ਪੁਲਿਸ ਲਗਾਤਾਰ ਸਰਗਰਮ ਹੈ। ਬਿਆਸ ਦਰਿਆ ਦੇਖ ਕਿਨਾਰੇ ਸਥਿਤ ਭੈਨੀ ਮੀਆਂ ਖਾਂ ਕਸਬੇ ਦਾ ਪਿੰਡ ਮੌਜਪੁਰ ਨਜਾਇਜ਼ ਸ਼ਰਾਬ ਦੀ ਵਿਕਰੀ ਲਈ ਬਦਨਾਮ ਇਲਾਕਾ ਹੈ । ਇਥੋਂ ਦੇ ਕਈ ਪਰਿਵਾਰ ਜਹਰੀਲੀ ਸ਼ਰਾਬ ਦਾ ਧੰਦਾ ਕਰਦੇ ਹਨ ਅਤੇ ਪੁਲਿਸ ਅਤੇ ਆਪਕਾਰੀ ਵਿਭਾਗ ਦੀ ਕਾਰਵਾਈ ਤੋਂ ਬਚਣ ਲਈ ਦਰਿਆ ਦੇ ਅੱਧ ਵਿਚਕਾਰ ਜਾਂ ਫਿਰ ਕਿਨਾਰਿਆਂ ਤੇ ਵੱਡੇ ਵੱਡੇ ਟੋਏ ਕੱਢ ਕੇ ਤਰਪਾਲਾ ਵਿੱਚ ਭਰ ਕੇ ਲਾਹਨ ਅਤੇ ਨਜਾਇਜ਼ ਸ਼ਰਾਬ ਲੁਕਾ ਦਿੰਦੇ ਹਨ ਪਰ ਆਪਕਾਰੀ ਵਿਭਾਗ ਅਤੇ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ ਤੇ ਵੱਡੀ ਮਾਤਰਾ ਵਿੱਚ ਸ਼ਰਾਬ…
ਬਠਿੰਡਾ, 19 ਜੂਨ 2025 : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਪੰਜਾਬ ਜੇਲ੍ਹ ਰੂਲਜ਼, 2022 ਤਹਿਤ ਜੇਲ੍ਹਾ ਵਿੱਚ ਲਾਗੂ ਹੋਣ ਵਾਲੇ ਕਿਸੇ ਹੋਰ ਕਾਨੂੰਨ ਦੇ ਅਧੀਨ ਕੇਂਦਰੀ ਜੇਲ੍ਹ ਬਠਿੰਡਾ ਅੰਦਰ ਗੈਰ ਕਾਨੂੰਨੀ ਅਪਰਾਧਿਕ ਗਤੀਵਿਧੀਆਂ ਅਤੇ ਅਜਿਹੀਆਂ ਪਾਬੰਦੀਸ਼ੁਦਾ ਵਸਤੂਆਂ ਰੱਖਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ’ਚ ਮੌਜ਼ੂਦ ਹਵਾਈ ਅੱਡੇ ਦੇ ਘੇਰੇ ਤੋਂ ਦੋ ਕਿਲੋਮੀਟਰ ਅੰਦਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਆਦਿ ਦੀ ਵਰਤੋਂ ’ਤੇ ਰੋਕ ਲਗਾਈ ਹੈ। ਜਾਰੀ ਹੁਕਮ ਅਨੁਸਾਰ ਸ਼ਡਿਊਲ ‘ਐਕਸ’ ਤੇ…
ਚੰਡੀਗੜ੍ਹ, 19 ਜੂਨ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਵੋਟਾਂ ਜ਼ਰੂਰ ਪਾਉਣ।ਉਹਨਾਂ ਟਵੀਟ ਕਰ ਕੇ ਲਿਖਿਆ, ’’ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਿਓ। ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ।’’

