Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 19 ਜੂਨ, 2025: ਲੁਧਿਆਣਾ (ਪੱਛਮੀ) ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵੀਰਵਾਰ ਸਵੇਰੇ ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ ਵਿਖੇ ਸਥਾਪਿਤ ਪੋਲਿੰਗ ਬੂਥ ‘ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਅਰੋੜਾ, ਜੋ ਆਪਣੇ ਪਰਿਵਾਰ – ਪਤਨੀ ਸੰਧਿਆ ਅਰੋੜਾ, ਪੁੱਤਰ ਕਾਵਿਆ ਅਰੋੜਾ, ਧੀ ਕੇਤਕੀ ਅਰੋੜਾ ਅਤੇ ਨੂੰਹ ਗੁਨੀਤ ਅਰੋੜਾ ਨਾਲ ਵੋਟ ਪਾਉਣ ਤੋਂ ਬਾਅਦ ਬਾਹਰ ਆਏ, ਉਤਸ਼ਾਹਿਤ ਅਤੇ ਆਤਮਵਿਸ਼ਵਾਸੀ ਦਿਖਾਈ ਦਿੱਤੇ। ਵੋਟ ਪਾਉਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ, ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਦਿਨ ਦੀ ਸ਼ੁਰੂਆਤ ਪਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਅਧਿਆਤਮਿਕ ਯਾਤਰਾਵਾਂ ਨਾਲ ਕੀਤੀ। ਪੋਲਿੰਗ ਬੂਥ ‘ਤੇ…

Read More

ਬਟਾਲਾ, 19 ਜੂਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਵੱਡੇ ਵਿਕਾਸ ਕਾਰਜ ਕਰਵਾਏ ਹਨ ਅਤੇ ਲੋਕ ਭਲਾਈ ਸਕੀਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਅੱਗੇ…

Read More

ਜਲੰਧਰ, 19 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਲੋਕਾਂ ਨੂੰ ਲੂਅ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।ਡਾ. ਅਗਰਵਾਲ ਨੇ ਕਿਹਾ ਕਿ ਜੁਲਾਈ ਤੱਕ ਚੱਲਣ ਵਾਲੀਆਂ ਗਰਮ ਹਵਾਵਾਂ ਤੋਂ ਬਚਣ ਲਈ ਜਾਗਰੂਕਤਾ ਤੇ ਸਾਵਧਾਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾ ਗਰਮੀ ਹੋਣ ’ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ, ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ…

Read More

ਜਲੰਧਰ, 19 ਜੂਨ : ਜਲੰਧਰ ਸ਼ਹਿਰ ਵਿੱਚ ਅੱਜ ਯੋਗ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। 21,000 ਤੋਂ ਵੱਧ ਯੋਗਾ ਪ੍ਰੇਮੀਆਂ ਨੇ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜੋ ਕਿ ਯੋਗ ਸਬੰਧੀ ਇਕ ਹੀ ਪ੍ਰੋਗਰਾਮ ਵਿੱਚ ਲੋਕਾਂ ਦੀ ਮੌਜੂਦਗੀ ਦਾ ਇੱਕ ਨਵਾਂ ਰਿਕਾਰਡ ਹੈ। ਸਮਾਗਮ ਵਿੱਚ 17,000 ਯੋਗ ਮੈਟਸ ਦਾ ਪ੍ਰਬੰਧ ਕੀਤਾ ਗਿਆ ਸੀ, ਪਰ ਲੋਕਾਂ ਦੇ ਭਰਵੇਂ ਹੁੰਗਾਰੇ ਸਦਕਾ ਜਨਤਕ ਸ਼ਮੂਲੀਅਤ ਦਾ ਅੰਕੜਾ ਸਭ ਦੀਆਂ ਉਮੀਦਾਂ ਨੂੰ ਪਾਰ ਕਰ ਗਿਆ।ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਲੋਕਾਂ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ। …

Read More

ਲੁਧਿਆਣਾ: 19 ਜੂਨ 2025 : 19 ਜੂਨ 25 ਨੂੰ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ‘ਇੱਕ ਧਰਤੀ, ਇੱਕ ਸਿਹਤ ਲਈ ਯੋਗ’ ਥੀਮ ਵਾਲਾ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ (IDY) ਮਨਾਇਆ ਗਿਆ। ਵਾਯੂ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਯੋਗ ਸਮਾਗਮ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਹਵਾਈ ਯੋਧਿਆਂ ਨੇ ਆਪਣੀ ਮੁਹਾਰਤ ਨਾਲ ਯੋਗ ਇੰਸਟ੍ਰਕਟਰ ਵਜੋਂ ਸਿਖਲਾਈ ਲਈ ਅਤੇ ਸਾਂਝੇ ਯੋਗ ਪ੍ਰੋਟੋਕੋਲ ਦੀ ਪਾਲਣਾ ਕਰਕੇ ਸਮੂਹਿਕ ਯੋਗ ਗਤੀਵਿਧੀਆਂ ਦਾ ਸੰਚਾਲਨ ਕੀਤਾ।

Read More

ਲੁਧਿਆਣਾ, 19 ਜੂਨ, 2025 : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਵੀਰਵਾਰ ਨੂੰ ਦੁਪਹਿਰ 3 ਵਜੇ ਤੱਕ 41.04 ਪ੍ਰਤੀਸ਼ਤ ਵੋਟਰਾਂ ਨੇ ਵੋਟਿੰਗ ਦਰਜ ਕੀਤੀ ਹੈ। ਜ਼ਿਲ੍ਹਾ ਚੋਣ ਅਫ਼ਸਰ (ਡੀ.ਈ.ਓ) ਹਿਮਾਂਸ਼ੂ ਜੈਨ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਦੋ ਘੰਟਿਆਂ (ਸਵੇਰੇ 7 ਵਜੇ ਤੋਂ 9 ਵਜੇ ਤੱਕ) ਵਿੱਚ ਵੋਟਿੰਗ ਪ੍ਰਤੀਸ਼ਤਤਾ 8.5 ਪ੍ਰਤੀਸ਼ਤ ਸੀ, ਸਵੇਰੇ 11 ਵਜੇ ਤੱਕ 21.51 ਪ੍ਰਤੀਸ਼ਤ ਰਹੀ ਅਤੇ ਦੁਪਹਿਰ 1 ਵਜੇ ਤੱਕ 33.42% ਵੋਟਿੰਗ ਹੋਈ। ਜ਼ਿਲ੍ਹਾ ਚੋਣ ਅਫਸਰ ਨੇ ਵੀਰਵਾਰ ਨੂੰ ਕਈ ਪੋਲਿੰਗ ਸਟੇਸ਼ਨਾਂ ਦੇ ਆਪਣੇ ਦੌਰੇ ਦੌਰਾਨ ਪੋਲਿੰਗ…

Read More

ਸਾਹਨੇਵਾਲ (ਲੁਧਿਆਣਾ), 19 ਜੂਨ : ਸੂਬੇ ਨੂੰ ਭ੍ਰਿਸ਼ਟਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਵਾਸੀਆਂ ਨੂੰ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਭ੍ਰਿਸ਼ਟ ਅਨਸਰਾਂ ਦੇ ਖਿਲਾਫ਼ ਸਰਕਾਰ ਸਖਤ ਤੋਂ ਸਖ਼ਤ ਕਾਰਵਾਈ ਕਰੇਗੀ। ਅੱਜ ਇੱਥੇ ਸਬ-ਤਹਿਸੀਲ ਦਫ਼ਤਰ ਅਤੇ ਸੇਵਾ ਕੇਂਦਰ ਸਾਹਨੇਵਾਲ ਦਾ ਅਚਨਚੇਤੀ ਦੌਰਾ ਕਰਨ ਮੌਕੇ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਲੈਣ ਦੀ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ…

Read More

ਲੁਧਿਆਣਾ, 19 ਜੂਨ, 2025 : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਵੀਰਵਾਰ ਨੂੰ ਦੂਜੇ ਪੜਾਅ ਦੀਆਂ ਵੋਟਾਂ ਵਿੱਚ ਸਵੇਰੇ 11 ਵਜੇ ਤੱਕ 21.51 ਪ੍ਰਤੀਸ਼ਤ ਵੋਟਰਾਂ ਨੇ ਵੋਟਿੰਗ ਦਰਜ ਕੀਤੀ ਹੈ। ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਦੋ ਘੰਟਿਆਂ (ਸਵੇਰੇ 7 ਵਜੇ ਤੋਂ 9 ਵਜੇ ਤੱਕ) ਵਿੱਚ ਵੋਟਿੰਗ ਪ੍ਰਤੀਸ਼ਤਤਾ 8.5 ਪ੍ਰਤੀਸ਼ਤ ਸੀ ਅਤੇ ਸਵੇਰੇ 11 ਵਜੇ ਤੱਕ 21.51 ਪ੍ਰਤੀਸ਼ਤ ਸੀ। 2022 ਵਿੱਚ ਲੁਧਿਆਣਾ ਪੱਛਮੀ ਦੀ ਪਿਛਲੀ ਵਿਧਾਨ ਸਭਾ ਚੋਣ ਦੌਰਾਨ, ਸਵੇਰੇ 11 ਵਜੇ ਤੱਕ ਵੋਟਿੰਗ ਪ੍ਰਤੀਸ਼ਤਤਾ 9.75 ਪ੍ਰਤੀਸ਼ਤ…

Read More

ਚੰਡੀਗੜ੍ਹ, 18 ਜੂਨ 2025 – ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਤੈਅ ਸਮੇਂ ਦੇ ਅੰਦਰ 99.98 ਫੀਸਦ ਜ਼ਰੂਰੀ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕਰ ਕੇ ਲੋਕ-ਪੱਖੀ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ ਜਿਸ ਨਾਲ ਪੰਜਾਬ ਦੇਸ਼ ਭਰ ਵਿੱਚ ਸੇਵਾ ਪ੍ਰਦਾਨ ਕਰਨ ਵਿੱਚ ਸਭ ਤੋਂ ਘੱਟ ਲੰਬਤਾ (ਪੈਂਡੈਂਸੀ) ਵਾਲਾ ਸੂਬਾ ਬਣ ਗਿਆ ਹੈ।ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਥੇ ਮੈਗਸੀਪਾ ਵਿਖੇ ਸਮੀਖਿਆ ਮੀਟਿੰਗ ਉਪਰੰਤ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ…

Read More

ਚੰਡੀਗੜ੍ਹ, 18 ਜੂਨ 2025 – ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ।ਅੱਜ…

Read More