Author: onpoint channel

“I’m a Newswriter, “I write about the trending news events happening all over the world.

ਰਾਜੂ ਗੁਪਤਾ ਜਲੰਧਰ, 18 ਜੂਨ 2025 – ਇਤਰਾਜ਼ਯੋਗ ਫੋਟੋ ਵਾਇਰਲ ਹੋਣ ਤੋਂ ਬਾਅਦ ਕੈਬਨਟ ਮੰਤਰੀ ਡਾਕਟਰ ਰਵਜੋਤ ਸਿੰਘ ਦੀ ਜਲੰਧਰ ਵਿਖੇ ਪ੍ਰੈਸ ਕਾਨਫਰੰਸ ਕੀਤੀ। ਗੱਲਬਾਤ ਦੌਰਾਨ ਕੈਬਨਟ ਮੰਤਰੀ ਡਾਕਟਰ ਨਵਜੋਤ ਸਿੰਘ ਨੇ ਕਿਹਾ ਕਿ ਬੀਤੇ ਦਿਨ ਬਿਕਰਮ ਸਿੰਘ ਮਜੀਠੀਆ ਵੱਲੋਂ ਇਤਰਾਜਯੋਗ ਫੋਟੋ ਜੋ ਕਿ ਮੇਰੀ ਵਾਇਰਲ ਕੀਤੀਆਂ ਗਈਆਂ ਨੇ, ਜਿਸ ਨੂੰ ਐਡਿਟ ਕਰ ਵਾਇਰਲ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਜੇਕਰ ਕਿਸੇ ਮਝੈਲ ਨੂੰ ਕੋਈ ਵੈਰ ਮੇਰੇ ਨਾਲ ਸੀ ਤਾਂ ਉਹ ਮੇਰੇ ਤੱਕ ਰੱਖਦੇ, ਕਿਸੀ ਧੀ, ਕਿਸੇ ਮਾਂ ਦੀ ਫੋਟੋ ਮੇਰੇ ਨਾਲ ਜੋੜ ਕੇ ਕਿਉਂ ਵਾਇਰਲ ਕੀਤੀਆਂ। ਉਹਨਾਂ ਕਿਹਾ ਜਿਨਾਂ ਨੇ ਫੋਟੋ ਵਾਇਰਲ ਕੀਤੀ ਹੈ ਮੈਂ ਉਸ ਦੇ ਖਿਲਾਫ ਹੁਸ਼ਿਆਰਪੁਰ ਵਿਖੇ…

Read More

ਚੰਡੀਗੜ੍ਹ, 18 ਜੂਨ 2025 – ਚੋਣ ਸੂਚੀ ਵਿੱਚ ਨਵੇਂ ਵੋਟਰਾਂ ਦੇ ਨਾਂ ਦਰਜ ਕਰਨ ਜਾਂ ਮੌਜੂਦਾ ਵੋਟਰਾਂ ਦੀ ਜਾਣਕਾਰੀ ‘ਚ ਕੋਈ ਤਬਦੀਲੀ ਹੋਣ ਦੀ ਸਥਿਤੀ ਵਿੱਚ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਤੇਜ਼ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਇੱਕ ਨਵੀਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਲਾਗੂ ਕੀਤੀ ਹੈ, ਜਿਸ ਤਹਿਤ ਵੋਟਰ ਫੋਟੋ ਪਹਿਚਾਣ ਪੱਤਰ 15 ਦਿਨਾਂ ਦੇ ਅੰਦਰ ਜਾਰੀ ਕੀਤਾ ਜਾਵੇਗਾ। ਇਹ ਪਹਿਲਕਦਮੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਵੱਲੋਂ ਵੋਟਰਾਂ ਦੀ ਸਹੂਲਤਾਂ ਲਈ ਕੀਤੇ ਜਾ ਰਹੇ ਵੱਖ-ਵੱਖ ਉਪਾਵਾਂ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਹੈ।ਇਹ ਨਵੀਂ ਪ੍ਰਣਾਲੀ ਵੋਟਰ ਫੋਟੋ…

Read More

ਗੁਰਦਾਸਪੁਰ 18 ਜੂਨ – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਜੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਪਹਿਲਾਂ ਵੀ ਅਣ-ਅਧਿਕਾਰਤ ਕਲੋਨੀਆਂ ਨੂੰ ਸਮੇ-ਸਮੇ ਤੇ ਪਾਪਰਾ ਐਕਟ 1995 ਦੀ ਉਲੰਘਣਾਂ ਤਹਿਤ ਨੋਟਿਸ ਜਾਰੀ ਕੀਤੇ ਗਏ ਅਤੇ ਸਮੇ-ਸਮੇ ਤੇ ਡਿਮੋਲਿਸ ਕੀਤਾ ਗਿਆ। ਅੱਜ 18 ਜੂਨ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਅਰੁਣ ਕੁਮਾਰ, ਡਿਊਟੀ ਮੈਜਿਸਟਰੇਟ ਦੀ ਨਿਗਰਾਨੀ ਹੇਠ ਸ੍ਰੀਮਤੀ ਰੀਤਿਕਾ ਅਰੋੜਾ ਜਿਲ੍ਹਾ ਨਗਰ ਯੋਜਨਾਕਾਰ, ਸ਼੍ਰੀ ਪੁਨੀਤ ਡਿਗਰਾ ਸਹਾਇਕ ਨਗਰ ਯੋਜਨਾਕਾਰ, ਸ਼੍ਰੀ ਪ੍ਰਭਜੋਤ ਸਿੰਘ ਸਹਾਇਕ ਨਗਰ ਯੋਜਨਾਕਾਰ, ਸ਼੍ਰੀ ਦਿਨੇਸ ਕੁਮਾਰ ਜੂਨੀਅਰ ਇੰਜੀਨੀਅਰ ਅਤੇ ਜ਼ਿਲ੍ਹਾ…

Read More

ਬਠਿੰਡਾ, 18 ਜੂਨ  2025:ਪੰਜਾਬ ਸਰਕਾਰ ਅਤੇ ਕਾਰਜਕਾਰੀ ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾ ਅਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸਿਹਤ ਵਿਭਾਗ ਬਠਿੰਡਾ ਵੱਲੋਂ ਹਾਇਪਰਟੈਂਸ਼ਨ (ਉੱਚ ਰਕਤ ਚਾਪ) ਬਾਰੇ ਜਨਤਾ ਵਿੱਚ ਜਾਗਰੂਕਤਾ ਵਧਾਉਣ ਲਈ ਇੱਕ ਟੈਲੀ ਫਿਲਮ ਜਾਰੀ ਕੀਤੀ ਗਈ। ਇਹ ਟੈਲੀ ਫਿਲਮ ਜੀ.ਐਨ.ਐਮ ਟ੍ਰੇਨਿੰਗ ਸਕੂਲ ਬਠਿੰਡਾ ਦੇ ਬੱਚਿਆ ਦੁਆਰਾ ਤਿਆਰ ਕੀਤੀ ਗਈ । ਇਹ ਟੈਲੀ ਫਿਲਮ ਉੱਚ ਰਕਤ ਚਾਪ ਦੀ ਸਮੱਸਿਆ, ਇਸਦੇ ਲੱਛਣ, ਕਾਰਣ, ਪ੍ਰਭਾਵ ਅਤੇ ਰੋਕਥਾਮ ਦੇ ਤਰੀਕਿਆਂ ਨੂੰ ਆਮ ਭਾਸ਼ਾ ਵਿੱਚ ਦਰਸਾਉਂਦੀ ਹੈ।           ਇਸ ਟੈਲੀ ਫਿਲਮ ਦੀ ਰਿਲੀਜ਼ ਮੌਕੇ ਜਿਲ੍ਹਾ ਪਰਿਵਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ…

Read More

ਫਾਜ਼ਿਲਕਾ: 18 ਜੂਨ 2025 – ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਅੱਜ ਫਾਜ਼ਿਲਕਾ ਪੁਲਿਸ ਵੱਲੋ ਥਾਣਾ ਅਰਨੀਵਾਲਾ ਦੇ ਨਸ਼ਾ ਤਸਕਰ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਉਰਫ ਦਾਰਾ ਸਿੰਘ ਵਾਸੀ ਅਰਨੀਵਾਲਾ ਅਤੇ ਉਸਦੀ ਪਤਨੀ ਅਮਰਜੀਤ ਕੌਰ ਦੇ ਘਰ ਨੂੰ ਢਾਹਿਆ ਗਿਆ ਹੈ, ਜੋ ਦੋਨੋ ਪਤੀ ਪਤਨੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਜਿੰਨ੍ਹਾਂ ਨੇ…

Read More

ਅੰਮ੍ਰਿਤਸਰ, 18 ਜੂਨ 2025 – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪਿਛਲੇ ਦਿਨੀਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ 67.84 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ। ਜਿਸ ਵਿਚੋਂ ਅੰਮ੍ਰਿਤਸਰ ਜਿਲ੍ਹੇ ਦੇ 582 ਲਾਭਪਾਤਰੀਆਂ ਦੇ 5 ਕਰੋੜ 82 ਲੱਖ ਦੇ ਕਰਜ਼ੇ ਮੁਆਫ਼ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸੂਬਾ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ…

Read More

ਫਰੀਦਕੋਟ 18 ਜੂਨ ( ) ਜਲ ਜੀਵਨ ਮਿਸ਼ਨ ਅਤੇ ਜਲ ਸ਼ਕਤੀ ਮਿਸ਼ਨ ਸਕੀਮਾਂ ਸਬੰਧੀ ਰੀਵਿਊ ਮੀਟਿੰਗ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਜਿਲ੍ਹੇ ਦੇ ਹਰ ਘਰ ਤੱਕ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੇ ਟੀਚਿਆਂ ਦੀ ਪ੍ਰਾਪਤੀ ਤੋਂ ਇਲਾਵਾ ਜਲ ਸੰਗ੍ਰਹਿ ( ਬਰਸਾਤੀ ਪਾਣੀ ਦਾ ਜਮੀਨ ਵਿੱਚ ਰਿਚਾਰਜ ), ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨਾ ਅਤੇ ਇਸ ਸਬੰਧੀ ਵੱਖ ਵੱਖ ਲੋਕਾਂ ਨੂੰ ਜਾਗਰੂਕ ਕਰਨ ਆਦਿ ਸਬੰਧੀ ਵਿਸਥਾਰ ਸਹਿਤ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ…

Read More

ਜਲੰਧਰ, 18 ਜੂਨ : ‘ਸੀ.ਐਮ. ਦੀ ਯੋਗਸ਼ਾਲਾ’ ਪਹਿਲਕਦਮੀ ਤਹਿਤ 19 ਜੂਨ ਨੂੰ ਪੀ.ਏ.ਪੀ. ਕੰਪਲੈਕਸ ਵਿਖੇ ਹੋਣ ਵਾਲੇ ਰਾਜ ਪੱਧਰੀ ‘ਪੰਜਾਬ ਯੋਗ ਸਮਾਗਮ 2025’ ਦੀ ਮੇਜ਼ਬਾਨੀ ਲਈ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਅੱਜ ਸਵੇਰੇ 5 ਵਜੇ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਵਿਅਕਤੀਗਤ ਤੌਰ ‘ਤੇ ਇਸ ਸ਼ਾਨਦਾਰ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ। ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਮਾਣ ਪ੍ਰਗਟ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਜਲੰਧਰ ਨੂੰ ਇਸ ਵੱਕਾਰੀ ਰਾਜ ਪੱਧਰੀ ਸਮਾਰੋਹ ਦੀ ਮੇਜ਼ਬਾਨੀ ਲਈ ਚੁਣਿਆ ਗਿਆ ਹੈ, ਜਿਸ…

Read More

ਜਲੰਧਰ, 17 ਜੂਨ : ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵੱਲੋਂ ਕੀਤੀ ਗਈ ਵਿਜੀਲੈਂਸ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ਜਿਸ ਵਿੱਚ ਧੂਤ ਵੱਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਆਪਣੀ ਜਾਇਜ਼ ਕਮਾਈ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਸੀ । ਬੁਲਾਰੇ ਨੇ ਅੱਗੇ ਕਿਹਾ ਕਿ…

Read More

ਜਲੰਧਰ, 18 ਜੂਨ – ਪੰਜਾਬ ਸਰਕਾਰ ਦੀ ਤੇਜ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਖਿਆ ਅਤੇ ਪੁਲਿਸ ਵਿਭਾਗਾਂ ਨੂੰ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ. ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਦੇ ਨਾਲ, ਸਿੱਖਿਆ ਵਿਭਾਗ ਨੂੰ ਸਕੂਲਾਂ ਦਾ, ਖਾਸ ਕਰਕੇ ਨਸ਼ੀਲੇ ਪਦਾਰਥਾਂ ਦੇ ਹੌਟਸਪੌਟ ਵਜੋਂ ਪਛਾਣੇ ਗਏ ਖੇਤਰਾਂ ਵਿੱਚ ਮੌਜੂਦ ਸਕੂਲਾਂ ਦੇ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦਾ ਡੂੰਘਾਈ ਨਾਲ ਨਿਰੀਖਣ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ…

Read More