Author: onpoint channel

“I’m a Newswriter, “I write about the trending news events happening all over the world.

ਜਲੰਧਰ, 18 ਜੂਨ : ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ ਹਰਦੇਵ ਸਿੰਘ ਆਸੀ ਨੇ ਅੱਜ ਜਲੰਧਰ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਜਲੰਧਰ ਦਾ ਵਾਧੂ ਚਾਰਜ ਸੰਭਾਲ ਲਿਆ। ਇਸ ਮੌਕੇ ਡਿਪਟੀ ਡਾਇਰੈਕਟਰ ਹਾਕਮ ਥਾਪਰ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਹਰਦੇਵ ਸਿੰਘ ਆਸੀ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਦ੍ਰਿੜਤਾ ਅਤੇ ਤਨਦੇਹੀ ਨਾਲ ਨਿਭਾੳਣਗੇ। ਉਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਣਾ ਅਤੇ ਮੀਡੀਆ ਰਾਹੀਂ ਉਨ੍ਹਾਂ ਨੂੰ ਹੇਠਲੇ ਪੱਧਰ ‘ਤੇ ਹਰੇਕ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਮੀਡੀਆ ਵਿਚਾਲੇ ਇਕ ਪੁਲ ਦੇ ਤੌਰ…

Read More

ਚੰਡੀਗੜ੍ਹ, 18 ਜੂਨ : ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 126 ਅਤੇ ਬੀਐਨਐਸ 2023 ਦੀ ਧਾਰਾ 223 ਦੇ ਤਹਿਤ 19 ਜੂਨ, 2025 ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਸੰਬੰਧ ਵਿੱਚ ਇੱਕ ਓਪੀਨੀਅਨ ਪੋਲ ਪ੍ਰਕਾਸ਼ਤ ਕਰਨ ਸਬੰਧੀ ਇੱਕ ਐਫਆਈਆਰ (ਨੰਬਰ 0030/2025) ਦਰਜ ਕੀਤੀ ਗਈ ਹੈ। ਓਪੀਨੀਅਨ ਪੋਲ ਦਾ ਪ੍ਰਕਾਸ਼ਨ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ, ਜਿਸ ਤਹਿਤ ਪੋਲਿੰਗ ਬੰਦ ਹੋਣ ਤੋਂ 48 ਘੰਟੇ ਪਹਿਲਾਂ ਦੌਰਾਨ ਇਲੈਕਟ੍ਰਾਨਿਕ ਮੀਡੀਆ ਵਿੱਚ ਓਪੀਨੀਅਨ ਪੋਲ ਦੇ ਪ੍ਰਕਾਸ਼ਨ ਜਾਂ ਪ੍ਰਸਾਰਣ ‘ਤੇ ਪਾਬੰਦੀ ਹੈ। ਇਹ ਸ਼ਿਕਾਇਤ ਰਸਮੀ ਤੌਰ ‘ਤੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਦੁਆਰਾ ਕੀਤੀ ਗਈ ਸੀ। ਅਜਿਹੇ…

Read More

ਜਲੰਧਰ, 17 ਜੂਨ : ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਜਲੰਧਰ ਵਿੱਚ ਦੋ ਸਾਲਾਂ ਦੀ ਅਲਾਟਮੈਂਟ ਵਾਸਤੇ 34 ਬੂਥਾਂ ਦੀ ਨਿਲਾਮੀ/ਬੋਲੀ ਕਚਿਹਰੀ ਕੰਪਾਊਂਡ ਰੂਲਜ਼-2003 ਮੁਤਾਬਿਕ ਮਿਤੀ 26.06.2025 ਨੂੰ ਸਵੇਰੇ 11:00 ਵਜੇ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬੋਲੀ ਸਬੰਧੀ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ ਮਿਤੀ 24-06-2025 ਨੂੰ ਬਾਅਦ ਦੁਪਹਿਰ 4 ਵਜੇ ਤੱਕ ਆਪਣੇ ਆਈ.ਡੀ.ਪਰੂਫ ਸਮੇਤ ਨਜ਼ਾਰਤ ਸ਼ਾਖਾ, ਦਫ਼ਤਰ, ਡਿਪਟੀ ਕਮਿਸ਼ਨਰ, ਜਲੰਧਰ ਕਮਰਾ ਨੰਬਰ 122 ਤੇ 123 ਵਿਖੇ ਜਮ੍ਹਾ ਕਰਵਾ ਸਕਦੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਬੂਥਾਂ ਦੀ ਡਿਟੇਲ ਅਤੇ ਬੋਲੀ ਦੀਆਂ ਸ਼ਰਤਾਂ ਕਿਸੇ ਵੀ…

Read More

ਲੁਧਿਆਣਾ, 17 ਜੂਨ, 2025 : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ 19 ਜੂਨ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਸਾਰੇ 194 ਪੋਲਿੰਗ ਸਟੇਸ਼ਨਾਂ ‘ਤੇ ਵੋਟਿੰਗ ਦੌਰਾਨ ਮਾਸਕ, ਸੈਨੀਟਾਈਜ਼ਰ ਅਤੇ ਹੋਰ ਜ਼ਰੂਰੀ ਸਪਲਾਈ ਦੇ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣਗੇ। ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਹਿਮਾਂਸ਼ੂ ਜੈਨ ਨੇ ਪ੍ਰਸ਼ਾਸਨ ਦੀ ਪਾਰਦਰਸ਼ੀ ਅਤੇ ਸੁਰੱਖਿਅਤ ਜ਼ਿਮਨੀ ਚੋਣਾਂ ਕਰਵਾਉਣ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਪੁਸ਼ਟੀ ਕੀਤੀ ਕਿ ਕੋਵਿਡ-19 ਸੁਰੱਖਿਆ ਪ੍ਰੋਟੋਕੋਲ, ਜਿਸ ਵਿੱਚ ਮਾਸਕ ਅਤੇ ਸੈਨੀਟਾਈਜ਼ਰ ਦੀ ਵਿਵਸਥਾ ਸ਼ਾਮਲ ਹੈ, ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲਾਗੂ ਕੀਤਾ ਜਾਵੇਗਾ। ਜੈਨ ਨੇ ਕਿਹਾ, “ਲੋਕਾਂ ਦੀ ਸੁਰੱਖਿਆ ਸਾਡੀ…

Read More

ਲੁਧਿਆਣਾ, 17 ਜੂਨ, 2025 : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੀਰਵਾਰ ਨੂੰ ਹੋਣ ਵਾਲੀ ਵੋਟਿੰਗ ਨੂੰ ਸੁਚਾਰੂ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ 18 ਜੂਨ ਬੁੱਧਵਾਰ ਨੂੰ 194 ਪੋਲਿੰਗ ਪਾਰਟੀਆਂ, ਜਿਨ੍ਹਾਂ ਵਿੱਚ 194 ਪ੍ਰੀਜ਼ਾਈਡਿੰਗ ਅਫਸਰ (ਪੀ.ਆਰ.ਓ), 194 ਸਹਾਇਕ ਪ੍ਰੀਜ਼ਾਈਡਿੰਗ ਅਫਸਰ (ਏ.ਪੀ.ਆਰ.ਓ) ਅਤੇ 388 ਪੋਲਿੰਗ ਅਫਸਰ (ਪੀ.ਓ) ਸ਼ਾਮਲ ਹਨ, ਨੂੰ ਪੋਲਿੰਗ ਸਟੇਸ਼ਨਾਂ ‘ਤੇ ਭੇਜਿਆ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓ) ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਡਿਸਪੈਚ ਸੈਂਟਰ ਖਾਲਸਾ ਕਾਲਜ (ਲੜਕੀਆਂ) ਲੁਧਿਆਣਾ ਤੋਂ ਪੋਲਿੰਗ ਪਾਰਟੀਆਂ ਨੂੰ ਉਨ੍ਹਾਂ ਦੇ ਨਿਰਧਾਰਤ ਪੋਲਿੰਗ ਸਟੇਸ਼ਨਾਂ ‘ਤੇ ਸਮੇਂ ਸਿਰ ਭੇਜਣ।…

Read More

ਲੁਧਿਆਣਾ, 17 ਜੂਨ, 2025 : ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੌਰਾਨ ਵੋਟਰਾਂ ਦੀ ਸਹੂਲਤ ਲਈ ਪ੍ਰਸ਼ਾਸਨ ਨੇ ਹਲਕੇ ਵਿੱਚ ਮਾਡਲ, ਗ੍ਰੀਨ, ਪੀ.ਡਬਲਯੂ.ਡੀ ਅਤੇ ਮਹਿਲਾ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਹਨ। ਜ਼ਿਮਨੀ ਚੋਣ ਲਈ ਵੋਟਿੰਗ 19 ਜੂਨ ਨੂੰ ਹੋਵੇਗੀ। ਵੇਰਵੇ ਦਾ ਖੁਲਾਸਾ ਕਰਦੇ ਹੋਏ ਡਿਪਟੀ ਕਮਿਸ਼ਨਰ (ਡੀ.ਸੀ)-ਕਮ-ਜ਼ਿਲ੍ਹਾ ਚੋਣ ਅਫਸਰ (ਡੀ.ਈ.ਓ) ਹਿਮਾਂਸ਼ੂ ਜੈਨ ਨੇ ਦੱਸਿਆ ਕਿ ਅਪੰਗ ਵਿਅਕਤੀਆਂ (ਪੀ.ਡਬਲਯੂ.ਡੀ) ਪੋਲਿੰਗ ਸਟੇਸ਼ਨ ਦਾ ਪ੍ਰਬੰਧਨ ਸਿਰਫ ਪੀ.ਡਬਲਯੂ.ਡੀ ਸਟਾਫ ਦੁਆਰਾ ਕੀਤਾ ਜਾਵੇਗਾ। ਇਸੇ ਤਰ੍ਹਾਂ ਮਹਿਲਾ ਪੋਲਿੰਗ ਸਟੇਸ਼ਨ ਦਾ ਪ੍ਰਬੰਧਨ ਮਹਿਲਾ ਸਟਾਫ ਦੁਆਰਾ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਅੱਗੇ ਦੱਸਿਆ ਕਿ ਗ੍ਰੀਨ ਪੋਲਿੰਗ ਸਟੇਸ਼ਨ ਵਿੱਚ ਹਰਿਆਲੀ ਅਤੇ ਪੌਦੇ ਲਗਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।…

Read More

3 ਪੀਬੀ ਗਰਲਜ਼ ਬਟਾਲੀਅਨ ਐਨਸੀਸੀ, ਲੁਧਿਆਣਾ ਦੁਆਰਾ ਆਯੋਜਿਤ ਸਾਲਾਨਾ ਸਿਖਲਾਈ ਕੈਂਪ (ਏਟੀਸੀ-54), 17 ਜੂਨ ਤੋਂ 26 ਜੂਨ 2025 ਤੱਕ ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਕੈਂਪ ਵਿੱਚ ਕੈਡਿਟਾਂ, ਪੀਆਈ ਸਟਾਫ, ਕਮਾਂਡਿੰਗ ਅਫਸਰ, ਸਿਵਲ ਸਟਾਫ, ਐਸੋਸੀਏਟ ਐਨਸੀਸੀ ਅਫਸਰ (ਏਐਨਓ), ਅਤੇ ਕੇਅਰ-ਟੇਕਿੰਗ ਅਫਸਰ (ਸੀਟੀਓ) ਦੀ ਸਰਗਰਮ ਭਾਗੀਦਾਰੀ ਸ਼ਾਮਲ ਹੈ। ਪਾਰਦਰਸ਼ਤਾ ਅਤੇ ਅਨੁਸ਼ਾਸਨ ਨੂੰ ਯਕੀਨੀ ਬਣਾਉਣ ਲਈ ਬਾਇਓਮੈਟ੍ਰਿਕ ਤਸਦੀਕ ਦੁਆਰਾ ਕੈਡਿਟਾਂ ਦੀ ਹਾਜ਼ਰੀ ਅਤੇ ਭਾਗੀਦਾਰੀ ਰਿਕਾਰਡ ਕੀਤੀ ਜਾ ਰਹੀ ਹੈ। ਕੈਂਪ ਸਰੀਰਕ ਸਿਖਲਾਈ, ਸ਼ਖਸੀਅਤ ਵਿਕਾਸ, ਲੀਡਰਸ਼ਿਪ ਹੁਨਰ ਅਤੇ ਰਾਸ਼ਟਰੀ ਏਕਤਾ ‘ਤੇ ਕੇਂਦ੍ਰਤ ਕਰਦਾ ਹੈ, ਜੋ ਕੈਡਿਟਾਂ ਲਈ ਇੱਕ ਸੰਪੂਰਨ ਅਨੁਭਵ ਪ੍ਰਦਾਨ ਕਰਦਾ ਹੈ। ਕੈਂਪ ਦੀ ਮਿਆਦ ਦੌਰਾਨ ਕੈਡਿਟਾਂ…

Read More

ਹੁਸ਼ਿਆਰਪੁਰ, 17 ਜੂਨ :ਪਿੰਡ ਸ਼ਾਹਪੁਰ ਦੇ ਵਾਸੀਆਂ ਲਈ ਵੱਡੀ ਰਾਹਤ ਦੀ ਖ਼ਬਰ ਆਈ ਹੈ। ਲੰਮੇ ਸਮੇਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਆਖ਼ਿਰਕਾਰ ਹੱਲ ਹੋ ਗਈ ਹੈ, ਜਿਸ ਦਾ ਸਿਹਰਾ ਸਿੱਧਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਹਲਕੇ ਦੇ ਐਮ.ਐਲ.ਏ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਜਾਂਦਾ ਹੈ। ਡਿਪਟੀ ਸਪੀਕਰ ਦੀ ਨਿੱਜੀ ਦਿਲਚਸਪੀ ਅਤੇ ਜ਼ਮੀਨੀ ਪੱਧਰ ‘ਤੇ ਲਗਾਤਾਰ ਯਤਨਾਂ ਕਾਰਨ, ਪਿੰਡ ਵਿਚ ਨਵੀਂ ਮੋਟਰ ਅਤੇ ਹੋਰ ਜ਼ਰੂਰੀ ਉਪਕਰਨ ਲਗਾ ਕੇ ਪਾਣੀ ਸਪਲਾਈ ਦੀ ਵਿਵਸਥਾ ਮੁੜ ਚਾਲੂ ਕੀਤੀ ਗਈ। ਹੁਣ ਪਿੰਡ ਵਾਸੀਆਂ ਨੂੰ ਰੋਜ਼ਾਨਾ ਸਾਫ਼ ਅਤੇ ਪੀਣਯੋਗ ਪਾਣੀ ਉਪਲਬੱਧ ਹੋਵੇਗਾ। ਸਥਾਨਕ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਨੇ ਖੁਸ਼ੀ ਦਾ…

Read More

ਚੰਡੀਗੜ੍ਹ, 17 ਜੂਨ 2025: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਨਾਗਰਿਕ ਇੱਕ ਨਿਰਧਾਰਿਤ ਪ੍ਰਕਿਰਿਆ ਅਪਣਾ ਕੇ ਇਸ ਰਾਹਤ ਦਾ ਲਾਭ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਹੁਣ ਬਿਨੈਕਾਰ ਆਪਣੇ ਪੁਰਾਣੇ ਵਹੀਕਲ ਅਤੇ ਡਰਾਈਵਿੰਗ ਲਾਇਸੰਸ ਨੂੰ ਆਨਲਾਈਨ ਕਰਵਾ ਸਕਦੇ ਹਨ…

Read More

ਚੰਡੀਗੜ੍ਹ, 17 ਜੂਨ : ਚੋਣਾਂ ਵਿੱਚ ਵੋਟਰਾਂ ਦੀ ਸਹੂਲਤ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਮੋਬਾਈਲ ਫੋਨ ਜਮ੍ਹਾਂ ਕਰਵਾਉਣ ਦੀ ਸੁਵਿਧਾ ਹਰ ਪੋਲਿੰਗ ਸਟੇਸ਼ਨ ‘ਤੇ ਉਪਲਬਧ ਕਰਵਾਈ ਜਾ ਰਹੀ ਹੈ। ਇਹ ਸਹੂਲਤ ਆ ਰਹੀਆਂ ਜ਼ਿਮਨੀ ਚੋਣਾਂ ਤੋਂ ਲਾਗੂ ਕੀਤੀ ਜਾ ਰਹੀ ਹੈ। ਇਸ ਵਿੱਚ 19 ਜੂਨ ਨੂੰ ਹੋਣ ਵਾਲੀ ਪੰਜਾਬ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਦੀ ਚੋਣ ਵੀ ਸ਼ਾਮਲ ਹੈ। ਇਹ ਨਵੀਂ ਸਹੂਲਤ ਭਾਰਤੀ ਚੋਣ ਕਮਿਸ਼ਨ ਵੱਲੋਂ 23 ਮਈ 2025 ਨੂੰ ਜਾਰੀ ਨਿਰਦੇਸ਼ਾਂ ਦੇ ਅਧਾਰ ‘ਤੇ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਵੋਟਰਾਂ…

Read More