Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 14 ਜੂਨ, 2025 : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲੜ ਰਹੇ 14 ਉਮੀਦਵਾਰਾਂ ਦੇ ਖਾਤਿਆਂ ਦੀ ਦੂਜੀ ਜਾਂਚ ਸ਼ੁੱਕਰਵਾਰ ਨੂੰ ਖਰਚ ਨਿਗਰਾਨ ਇੰਦਾਨਾ ਅਸ਼ੋਕ ਕੁਮਾਰ ਆਈ.ਆਰ.ਐਸ ਦੀ ਨਿਗਰਾਨੀ ਹੇਠ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਅਤੇ ਖਰਚ ਨਿਗਰਾਨ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ। ਇੱਕ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਕਾਹਲੋਂ ਗੈਰਹਾਜ਼ਰ ਸੀ। ਖਰਚ ਨਿਗਰਾਨ ਨੇ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਚਤ ਭਵਨ ਵਿਖੇ ਬਾਕੀ 13 ਚੋਣ ਲੜ ਰਹੇ ਉਮੀਦਵਾਰਾਂ ਦੇ ਸ਼ੈਡੋ ਰਜਿਸਟਰਾਂ ਦੀ ਉਨ੍ਹਾਂ ਦੇ ਰਜਿਸਟਰਾਂ ਨਾਲ ਕਰਾਸ-ਚੈਕਿੰਗ ਕੀਤੀ। 14 ਚੋਣ ਲੜ ਰਹੇ ਉਮੀਦਵਾਰਾਂ ਦੁਆਰਾ ਰੱਖੇ ਗਏ ਰਜਿਸਟਰਾਂ ਨਾਲ…

Read More

ਲੁਧਿਆਣਾ, 13 ਜੂਨ, 2025: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਬਦਲਾਅ ਦੀਆਂ ਹਵਾਵਾਂ ਲੁਧਿਆਣਾ ਪੱਛਮੀ ਤੋਂ ਵਗਣੀਆਂ ਸ਼ੁਰੂ ਹੋਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਇਹ ਜਿਮਨੀ ਚੋਣ ਰਿਕਾਰਡ ਅੰਤਰ ਨਾਲ ਜਿੱਤੇਗੀ।ਇੱਥੇ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ ਜਿਮਨੀ ਚੋਣਾਂ ਵਿੱਚ ਪਾਰਟੀ ਦੀਆਂ ਸੰਭਾਵਨਾਵਾਂ ਬਾਰੇ ਪੁੱਛਣ ਤੇ ਵੜਿੰਗ ਨੇ ਟਿੱਪਣੀ ਕੀਤੀ ਕਿ ਕਾਂਗਰਸ ਦੀ ਜਿੱਤ ਕੰਧ ‘ਤੇ ਲਿੱਖੀ ਹੋਈ ਹੈ ਅਤੇ ਤੁਸੀਂ ਖੁਦ ਦੇਖ ਸਕਦੇ ਹੋ ਕਿ ਪਾਰਟੀ ਦੇ ਸੀਟ ਜਿੱਤਣ ਬਾਰੇ ਕਿਸੇ ਨੂੰ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਜਿੱਥੇ ਵੀ ਜਾਂਦੇ ਹਨ ਅਤੇ ਜਿਸਨੂੰ ਵੀ ਮਿਲਦੇ ਹਨ, ਉਹ ਸਿਰਫ਼ ਇੱਕ…

Read More

ਚੰਡੀਗੜ੍ਹ, 13 ਜੂਨ, 2025: ਸ਼ਹਿਰੀ ਸਵੱਛਤਾ ਨੂੰ ਆਧੁਨਿਕ ਬਣਾਉਣ ਦੀ ਦਿਸ਼ਾਂ ਵਿੱਚ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ 150 ਨਗਰਪਾਲਿਕਾਵਾਂ ਲਈ 39.56 ਕਰੋੜ ਰੁਪਏ ਦੀ ਲਾਗਤ ਵਾਲੀਆਂ 730 ਉੱਨਤ ਸਫਾਈ ਮਸ਼ੀਨਾਂ ਦੇ ਬੇੜੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਸੂਬੇ ਭਰ ਵਿੱਚ ਸੀਵਰਾਂ ਦੀ ਹੱਥੀਂ ਸਫਾਈ ਤੋਂ ਮਸ਼ੀਨੀ ਸਫਾਈ ਵੱਲ ਇੱਕ ਫੈਸਲਾਕੁੰਨ ਕਦਮ ਹੈ।ਇਸ ਵਿਆਪਕ ਮਸ਼ੀਨੀਕਰਨ ਪ੍ਰੋਗਰਾਮ ਵਿੱਚ ਅਜਿਹੇ ਵਿਸ਼ੇਸ਼ ਉਪਕਰਣ ਸ਼ਾਮਲ ਹਨ ਜੋ ਸਫਾਈ ਸਬੰਧੀ ਹਰ ਚੁਣੌਤੀ ਨੂੰ ਹੱਲ ਕਰਨ ਲਈ ਤਿਆਰ ਕੀਤੇ ਗਏ ਅਤੇ ਸੀਵਰ ਲਾਈਨਾਂ ਵਿੱਚ ਮਨੁੱਖੀ ਦਾਖਲੇ ਦੀ ਜ਼ਰੂਰਤ ਨੂੰ ਖਤਮ ਕਰਦੇ ਹਨ। ਇਸ ਫਲੀਟ ਵਿੱਚ…

Read More

ਚੰਡੀਗੜ੍ਹ/ਅੰਮ੍ਰਿਤਸਰ, 13 ਜੂਨ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਾਰਕੋਟਿਕਸ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 4.5 ਕਿਲੋ ਹੈਰੋਇਨ ਤੇ 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ ਉਰਫ ਭੇਜਾ, ਵਾਸੀ ਪਿੰਡ ਧਨੋਏ ਖੁਰਦ ਤੇ ਮੌਜੂਦਾ ਸਮੇਂ…

Read More

ਚੰਡੀਗੜ੍ਹ, 13 ਜੂਨ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 46 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਸੂਬੇ ਭਰ ਵਿੱਚ ਐਮਰਜੈਂਸੀ ਡਾਕਟਰੀ ਸੇਵਾਵਾਂ ਦਾ ਹੋਰ ਵਿਸਥਾਰ ਕਰਨਗੀਆਂ। ਨਵੀਆਂ ਐਂਬੂਲੈਂਸਾਂ ਸ਼ਾਮਲ ਕਰਨ ਨਾਲ ਪੰਜਾਬ ਦੇ ਐਮਰਜੈਂਸੀ ਐਂਬੂਲੈਂਸ ਫਲੀਟ ਦੀ ਗਿਣਤੀ 371 ਹੋ ਗਈ ਹੈ, ਜਿਸ ਨਾਲ ਇਸ ਦੀਆਂ ਜੀਵਨ ਰੱਖਿਅਕ ਸਮਰੱਥਾਵਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ।ਇਹਨਾਂ ਨਵੀਂਆਂ ਸ਼ਾਮਲ ਕੀਤੀਆਂ ਐਂਬੂਲੈਂਸਾਂ ਵਿੱਚ 7 ‘ਚਾਈਲਡ ਮੈਮੋਰੀਅਲ…

Read More

ਜਲੰਧਰ, 13 ਜੂਨ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸੱਤਿਅਮ ਕਾਲਜ ਸਕਿੱਲ ਸੈਂਟਰ, ਲੋਹੀਆਂ ਖਾਸ ਵਿਖੇ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਰਵਾਏ ਗਏ ਇਸ ਸੈਸ਼ਨ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤੋਂ ਕੈਰੀਅਰ ਕਾਊਂਸਲਰ ਭਾਰਤੀ ਸ਼ਰਮਾ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਜਲੰਧਰ ਤੋਂ ਬੀ.ਟੀ.ਐਮ. ਮਨਦੀਪ ਕੌਰ ਨੇ ਬਤੌਰ ਸਪੀਕਰ ਭਾਗ ਲਿਆ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦਾ ਉਦੇਸ਼ ਮੌਜੂਦਾ ਨੌਕਰੀ ਬਾਜ਼ਾਰ ਵਿੱਚ ਹੁਨਰਮੰਦ ਕਰਮਚਾਰੀਆਂ ਦੀ ਮਹੱਤਤਾ ਅਤੇ ਵਧਦੀ ਮੰਗ ਬਾਰੇ ਭਾਗੀਦਾਰਾਂ ਵਿੱਚ ਜਾਗਰੂਕਤਾ ਪੈਦਾ ਕਰਨਾ…

Read More

ਲੁਧਿਆਣਾ, 13 ਜੂਨ, 2025 : ਖਰਚ ਨਿਗਰਾਨ ਇੰਦਾਨਾ ਅਸ਼ੋਕ ਕੁਮਾਰ ਨੇ ਆਉਣ ਵਾਲੀਆਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੀ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਵਾਲੀਆਂ ਵੱਖ-ਵੱਖ ਏਜੰਸੀਆਂ ਦੇ ਮੁੱਖ ਅਧਿਕਾਰੀਆਂ ਨਾਲ ਸ਼ੁੱਕਰਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਰਿਟਰਨਿੰਗ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ ਦੇ ਨਾਲ-ਨਾਲ ਜ਼ੋਨਲ ਲਾਇਸੈਂਸਿੰਗ ਅਥਾਰਟੀ (ਡਰੱਗਜ਼), ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.), ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ), ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ), ਡਿਪਟੀ ਕਮਿਸ਼ਨਰ (ਸਟੇਟ ਟੈਕਸ) ਅਤੇ ਕਸਟਮਜ਼ ਦੇ ਅਧਿਕਾਰੀ ਸ਼ਾਮਲ ਸਨ।ਵਿਚਾਰ-ਵਟਾਂਦਰੇ ਚੌਕਸੀ ਵਧਾਉਣ ਅਤੇ ਚੋਣ ਗਲਤੀਆਂ ਨੂੰ ਰੋਕਣ ਲਈ ਸਖ਼ਤ ਉਪਾਅ ਲਾਗੂ ਕਰਨ ‘ਤੇ ਕੇਂਦ੍ਰਿਤ ਸਨ। ਇੰਦਾਨਾ…

Read More

ਜਲੰਧਰ, 13 ਜੂਨ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਲਈ ਚੋਣ ਤਹਿਸੀਲਦਾਰ, ਜਲੰਧਰ ਸੁਖਦੇਵ ਸਿੰਘ ਵੱਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਅਤੇ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ।ਚੋਣ ਤਹਿਸੀਲਦਾਰ ਵੱਲੋਂ ਭਾਰਤ ਚੋਣ ਕਮਿਸ਼ਨ ਵੱਲੋਂ ਰਿਵਾਈਜ਼ ਕੀਤੇ ਬੀ.ਐਲ.ਏ.-2 (BLA-2) ਫਾਰਮ ਬਾਰੇ ਵੀ…

Read More

ਲੁਧਿਆਣਾ, 13 ਜੂਨ, 2025 : ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੌਰਾਨ ਵੋਟਰਾਂ ਦੀ ਸਹੂਲਤ ਨੂੰ ਵਧਾਉਣ ਅਤੇ ਚੋਣ ਪ੍ਰਕਿਰਿਆ ਦੀ ਇਕਸਾਰਤਾ ਨੂੰ ਬਣਾਈ ਰੱਖਣ ਲਈ 19 ਜੂਨ ਨੂੰ (ਪੋਲਿੰਗ ਵਾਲੇ ਦਿਨ) ਹਰੇਕ ਪੋਲਿੰਗ ਸਟੇਸ਼ਨ ਦੇ ਬਾਹਰ ਇੱਕ ਮੋਬਾਈਲ ਡਿਪਾਜ਼ਿਟ ਸਹੂਲਤ ਉਪਲਬਧ ਹੋਵੇਗੀ। ਜ਼ਿਲ੍ਹਾ ਚੋਣ ਅਫਸਰ (ਡੀ.ਈ.ਓ) ਹਿਮਾਂਸ਼ੂ ਜੈਨ ਨੇ ਕਿਹਾ ਕਿ ਇਹ ਪਹਿਲਕਦਮੀ ਭਾਰਤ ਚੋਣ ਕਮਿਸ਼ਨ (ਈ.ਸੀ.ਆਈ) ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੀ ਹੈ ਜੋ ਕਿ ਸੁਚਾਰੂ ਵੋਟਿੰਗ ਦੇ ਅਨੁਭਵ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਮੋਬਾਈਲ ਫੋਨ ਸਿਰਫ਼ ਤਾਂ ਹੀ ਲਿਆਉਣ ਦੀ ਇਜਾਜ਼ਤ ਹੋਵੇਗੀ ਜੇਕਰ ਉਹ ਬੰਦ ਹੋਣ ਹਾਲਾਂਕਿ ਫ਼ੋਨ ਕਿਸੇ…

Read More

ਲੁਧਿਆਣਾ, 13 ਜੂਨ – ਲੁਧਿਆਣਾ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ 24 ਘੰਟੇ ਸਾਫ਼ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਨਵੇਂ ਪਾਈਪਲਾਈਨ ਪ੍ਰੋਜੈਕਟ ਦਾ ਰਸਮੀ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਛੀਨਾ ਦੀ ਅਗਵਾਈ ਹੇਠ, ਵਿਸ਼ਵ ਬੈਂਕ ਦੇ ਸਹਿਯੋਗ ਨਾਲ ਨਹਿਰੀ ਪਾਣੀ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਪ੍ਰੋਜੈਕਟ ਤਹਿਤ ਮਿੰਨੀ ਰੋਜ਼ ਗਾਰਡਨ ਤੋਂ 33 ਫੁੱਟਾ ਰੋਡ ਤੱਕ ਇੱਕ ਨਵੀਂ ਪਾਈਪਲਾਈਨ ਵਿਛਾਈ ਜਾਵੇਗੀ। ਇਸ ਯੋਜਨਾ ਰਾਹੀਂ, ਨਹਿਰੀ ਪਾਣੀ ਸਿੱਧਾ ਹਰ ਘਰ ਤੱਕ ਪਹੁੰਚੇਗਾ, ਜਿਸ ਨਾਲ ਸਾਫ਼, ਸਿਹਤਮੰਦ ਅਤੇ ਨਿਰੰਤਰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਵਿਧਾਇਕ ਛੀਨਾ ਨੇ ਕਿਹਾ…

Read More