Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 22 ਦਸੰਬਰ:ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਜ਼ਰਾਈਲ ਦੇ ਸਫ਼ਾਰਤਖ਼ਾਨੇ ਦੇ ਮੰਤਰੀ, ਡਿਪਟੀ ਮਿਸ਼ਨ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਉੱਚ-ਪੱਧਰੀ ਮੀਟਿੰਗ ਕੀਤੀ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਹਿਯੋਗ ਚਾਰ ਮੁੱਖ ਖੇਤਰਾਂ ‘ਤੇ ਕੇਂਦਰਿਤ ਹੋਵੇਗਾ, ਜਿਨ੍ਹਾਂ ਵਿੱਚ ਇਜ਼ਰਾਈਲ ਨੂੰ ਅਨਾਜ ਬੀਜਾਂ ਦੀ ਬਰਾਮਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਅਤੇ ਇਜ਼ਰਾਈਲੀ ਸੰਸਥਾਵਾਂ ਦਰਮਿਆਨ ਅਕਾਦਮਿਕ ਆਦਾਨ-ਪ੍ਰਦਾਨ, ਸਿਟਰਸ ਫਲਾਂ ਦਾ ਲੈਣ-ਦੇਣ…

Read More

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਸਕੂਲੀ ਬੱਚਿਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀਆਂ ਕੱਢੀਆਂ**- ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਜਾਰੀ*ਲੁਧਿਆਣਾ, 22 ਦਸੰਬਰ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੈਲੀਆਂ ਕੱਢੀਆਂ ਗਈਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਸਕੂਲਾਂ/ਕਾਲਜ਼ਾਂ ਵਿੱਚ ਜਾ ਕੇ ਵਕੀਲਾਂ, ਪੈਰਾ ਲੀਗਲ…

Read More

41 ਵੀਂ ਜੂਨੀਅਰ ਕਬੱਡੀ ਚੈਪੀਅਨਸ਼ਿਪ ਉੱਤੇ ਸੰਗਰੂਰ ਦਾ ਕਬਜ਼ਾਵਿੱਤ ਮੰਤਰੀ ਐਡਵੋਕੇਟ ਚੀਮਾਂ ਨੇ ਖਿਡਾਰੀਆਂ ਨੂੰ ਅਸ਼ੀਰਵਾਦਦਿੜਬਾ ਮੰਡੀ, 22 ਦਸੰਬਰ ਸਤਪਾਲ ਖਡਿਆਲਪੰਜਾਬ ਕਬੱਡੀ ਐਸੋਸੀਏਸ਼ਨ ਦੀ ਅਗਵਾਈ ਵਿੱਚ ਜਿਲਾ ਕਬੱਡੀ ਐਸੋਸੀਏਸ਼ਨ ਸੰਗਰੂਰ ਵਲੋਂ ਪਿੰਡ ਢੰਡੋਲੀ ਕਲਾਂ ਵਿਖੇ 41 ਵੀਂ ਜੂਨੀਅਰ ਕਬੱਡੀ ਚੈਪੀਅਨਸ਼ਿਪ ਸਰਕਲ ਸਟਾਈਲ ਲੜਕੇ ਕਰਵਾਈ ਗਈ । ਜਿਸ ਵਿੱਚ ਪੰਜਾਬ ਦੇ ਵੱਖ ਵੱਖ ਜਿਲਿਆਂ ਨਾਲ ਸਬੰਧਤ ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਸ੍ ਹਰਪਾਲ ਸਿੰਘ ਚੀਮਾਂ ਨੇ ਉੱਚੇਚੇ ਤੌਰ ਤੇ ਸਿਰਕਤ ਕੀਤੀ। ਜਿਨ੍ਹਾਂ ਟੀਮਾਂ ਨਾਲ ਮੁਲਾਕਾਤ ਕਰਕੇ ਖਿਡਾਰੀਆਂ ਦਾ ਹੌਂਸਲਾ ਵਧਾਇਆ। ਉਨ੍ਹਾਂ ਪਿੰਡ ਪਿੰਡ ਬਣ ਰਹੇ ਖੇਡ ਸਟੇਡੀਅਮ ਜਰੀਏ ਪੰਜਾਬ ਦੀ ਖੇਡ ਪ੍ਤਿਭਾ ਨੂੰ ਉਭਾਰਨ ਲਈ…

Read More

ਲੁਧਿਆਣਾ, 22 ਦਸੰਬਰ – ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਦੇ ਨਿਰਦੇਸ਼ਾਂ ‘ਤੇ ਗਲਾਡਾ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਸੋਮਵਾਰ ਨੂੰ ਲੁਧਿਆਣਾ ਦੇ ਪਿੰਡ ਕਨੀਜਾ ਵਿੱਚ ਤਿੰਨ ਅਣਅਧਿਕਾਰਤ ਕਲੋਨੀਆਂ ਢਾਹ ਦਿੱਤੀਆਂ। ਜਦੋਂ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਵੀ ਉਨ੍ਹਾਂ ਗੈਰ-ਕਾਨੂੰਨੀ ਉਸਾਰੀ ਦਾ ਕੰਮ ਨਹੀਂ ਰੋਕਿਆ ਤਾਂ ਸ਼ੁੱਕਰਵਾਰ ਨੂੰ ਇੱਕ ਵਿਸ਼ੇਸ਼ ਟੀਮ ਨੇ ਢਾਹੁਣ ਦੀ ਮੁਹਿੰਮ ਚਲਾਈ ਜੋ ਬਿਨਾਂ ਕਿਸੇ ਵਿਰੋਧ ਦੇ ਹੋਈ। ਗਲਾਡਾ ਨੇ ਡਿਵੈਲਪਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਦੀ ਵੀ ਸਿਫਾਰਸ਼ ਕੀਤੀ ਹੈ। ਇੱਕ ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਕਲੋਨੀਆਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ…

Read More

ਲੁਧਿਆਣਾ, 22 ਦਸੰਬਰ (000) – ਸਮਾਜਿਕ ਭਾਈਚਾਰੇ ਨੂੰ ਬਣਾਉਣ ਵਾਲੀ ਵਿਚਾਰਧਾਰਾ ਨੂੰ ਉਤਸ਼ਾਹਤ ਕਰਨ ਲਈ ਭਾਰਤੀ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੀਆਂ ਲਿਖਤਾਂ ਤੇ ਭਾਸ਼ਣ ਮੁੜ ਪੜੇ ਜਾਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ, ਭਾਰਤੀ ਸੰਵਿਧਾਨ ਨਿਰਮਾਤਾ, ਮਹਿਲਾ ਮੁਕਤੀ ਦਾਤਾ, ਸਮਾਜ ਦੇ ਦੱਬੇ ਕੁਚਲੇ ਲੋਕਾਂ ਦੇ ਮਸੀਹਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਮਹਾਂ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਸਥਾਨਕ ਜਲੰਧਰ ਬਾਈ ਪਾਸ ਸਥਿਤ ਪੰਜਾਬ ਦੇ ਸੱਭ ਤੋਂ ਵੱਡੇ ਡਾ. ਬੀ. ਆਰ. ਅੰਬੇਡਕਰ ਭਵਨ ਵਿਖੇ “ਜਾਤੀ ਤੋੜੋ ਸਮਾਜ ਜੋੜੋ” ਥੀਮ…

Read More

ਜਲੰਧਰ, 22 ਦਸੰਬਰ: ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਅਗਨੀਵੀਰ, ਟੀ.ਏ. ਆਰਮੀ ਅਤੇ ਐਸ.ਐਸ.ਸੀ. ਦੀ ਭਰਤੀ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਥੇਹ ਕਾਂਜਲਾ ਵਿਖੇ ਮੁਫ਼ਤ ਟ੍ਰੇਨਿੰਗ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪ੍ਰਾਰਥੀਆਂ ਨੇ ਆਰਮੀ ਅਗਨੀਵੀਰ ਦਾ ਲਿਖਤੀ ਟੈਸਟ ਪਾਸ ਕਰ ਲਿਆ ਹੈ, ਉਹ ਫਿਜ਼ੀਕਲ ਟੈਸਟ ਦੀ ਟ੍ਰੇਨਿੰਗ ਲਈ ਅਤੇ ਜਿਨ੍ਹਾਂ ਬਿਨੈਕਾਰਾਂ ਨੇ ਟੀ.ਏ.ਆਰਮੀ ਦਾ ਫਿਜ਼ੀਕਲ ਟੈਸਟ ਪਾਸ ਕਰ ਲਿਆ ਹੈ, ਉਹ ਲਿਖਤੀ ਪੇਪਰ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਵਿਖੇ ਮੁਫ਼ਤ ਟ੍ਰੇਨਿੰਗ ਦੀ ਸਹੂਲਤ ਲਈ ਸੰਪਰਕ ਕਰ ਸਕਦੇ ਹਨ ।ਉਨ੍ਹਾਂ ਦੱਸਿਆ ਕਿ ਕੈਂਪ…

Read More

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਾਲਜੀਅਮ ਨੇ ਜੱਜਾਂ ਦੀ ਨਿਯੁਕਤੀ ਸੰਬੰਧੀ ਇੱਕ ਵੱਡਾ ਫੈਸਲਾ ਲਿਆ ਹੈ। ਕਾਲਜੀਅਮ ਨੇ ਸਰਬਸੰਮਤੀ ਨਾਲ ਪੰਜਾਬ ਅਤੇ ਹਰਿਆਣਾ ਬਾਰ ਕੋਟੇ ਦੇ 7 ਵਕੀਲਾਂ ਦੇ ਨਾਵਾਂ ਦੀ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਸਿਫਾਰਸ਼ ਕੀਤੀ ਹੈ। ਕਾਲਜੀਅਮ ਦੀ ਰਿਪੋਰਟ ਦੇ ਅਨੁਸਾਰ, ਸਬੰਧਤ ਵਕੀਲਾਂ ਦੇ ਕੰਮ, ਮੁਹਾਰਤ, ਪੇਸ਼ੇਵਰ ਆਮਦਨ ਅਤੇ ਸਾਖ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਉਪਲਬਧ ਸਰੋਤਾਂ ਤੋਂ ਇਕੱਠੀ ਕੀਤੀ ਜਾਣਕਾਰੀ ਦੇ ਆਧਾਰ ‘ਤੇ, ਇਹ ਪਾਇਆ ਗਿਆ ਕਿ ਸਾਰੇ ਉਮੀਦਵਾਰਾਂ ਦੀ ਚੰਗੀ ਸਾਖ ਹੈ ਅਤੇ ਉਨ੍ਹਾਂ ਦੀ ਇਮਾਨਦਾਰੀ ਬਾਰੇ ਕੋਈ ਪ੍ਰਤੀਕੂਲ ਤੱਥ ਨਹੀਂ ਮਿਲੇ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇੱਕ ਉਮੀਦਵਾਰ ਨੂੰ…

Read More

ਅਸ਼ੋਕ ਵਰਮਾਬਠਿੰਡਾ, 21 ਦਸੰਬਰ 2025: ਪੰਜਾਬ ਸਰਕਾਰ ਵੱਲੋਂ ਬਠਿੰਡਾ ਦਾ ਨਵਾਂ ਬੱਸ ਅੱਡਾ ਬਨਾਉਣ ਦੇ ਐਲਾਨ ਤੋਂ ਬਾਅਦ ਪੁਰਾਣੇ ਬੱਸ ਅੱਡੇ ਦੇ ਨਜ਼ਦੀਕੀ ਦੁਕਾਨਦਾਰਾਂ ’ਚ ਦਹਿਸ਼ਤ ਦਾ ਮਹੌਲ ਹੈ। ਪਹਿਲਾਂ ਬਠਿੰਡਾ ਥਰਮਲ ਵਾਲੀ ਜ਼ਮੀਨ ਚੋਂ 30 ਏਕੜ ਜ਼ਮੀਨ ’ਤੇ ਬੱਸ ਅੱਡੇ ਦੀ ਉਸਾਰੀ ਸਬੰਧੀ ਕਿਹਾ ਗਿਆ ਪਰ ਹੁਣ ਇਸ ਪ੍ਰਜੈਕਟ ਲਈ 10 ਏਕੜ ਜਮੀਨ ਰਾਖਵੀਂ ਕੀਤੀ ਗਈ ਹੈ। ਸ਼ਨੀਵਾਰ ਨੂੰ ਪੰਜਾਬ ਵਜ਼ਾਰਤ ਵੱਲੋਂ ਲਏ ਫੈਸਲੇ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਪੁਰਾਣੇ ਬੱਸ ਅੱਡੇ ਲਾਗਲੇ ਦੁਕਾਨਦਾਰਾਂ ਤੋਂ ਇਲਾਵਾ ਮਹਿਣਾ ਚੌਕ ਆਦਿ ਇਲਾਕਿਆਂ ’ਚ ਲੋਕ ਸੁੰਨ ਹੋ ਗਏ ਹਨ। ਕਾਰੋਬਾਰੀਆਂ ਨੂੰ ਉਮੀਦ ਸੀ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ…

Read More

ਕੋਲਕਾਤਾ, 21 ਦਸੰਬਰ 2025 : ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਐਤਵਾਰ ਨੂੰ ਕੋਲਕਾਤਾ ਵਿੱਚ ਇੱਕ ਸਮਾਗਮ ਦੌਰਾਨ ਬੰਗਲਾਦੇਸ਼ ਵਿੱਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ‘ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਭਾਰਤ ਸਰਕਾਰ ਨੂੰ ਇਸ ਮਾਮਲੇ ‘ਤੇ ਕਾਰਵਾਈ ਕਰਨ ਦੀ ਅਪੀਲ ਕੀਤੀ। ਬੰਗਲਾਦੇਸ਼ ਦੇ ਹਿੰਦੂਆਂ ‘ਤੇ ਚਿੰਤਾ ਆਰਐਸਐਸ ਮੁਖੀ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀ ਵਿੱਚ ਹਨ ਅਤੇ ਉੱਥੇ ਸਥਿਤੀ ਬਹੁਤ ਮੁਸ਼ਕਲ ਹੈ।ਏਕਤਾ ਦੀ ਅਪੀਲ: ਉਨ੍ਹਾਂ ਨੇ ਉੱਥੋਂ ਦੇ ਹਿੰਦੂਆਂ ਨੂੰ ਵੱਧ ਤੋਂ ਵੱਧ ਸੁਰੱਖਿਆ ਲਈ ਇਕਜੁੱਟ ਰਹਿਣ ਦੀ ਅਪੀਲ ਕੀਤੀ।ਵਿਸ਼ਵਵਿਆਪੀ ਸਹਾਇਤਾ: ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਹਿੰਦੂਆਂ ਨੂੰ ਬੰਗਲਾਦੇਸ਼ ਦੇ ਹਿੰਦੂਆਂ ਦੀ ਮਦਦ…

Read More

ਅਸ਼ੋਕ ਵਰਮਾਮਾਨਸਾ, 21 ਦਸੰਬਰ 2025: ਜ਼ਿਲ੍ਹਾ ਮਾਨਸਾ ਦੇ ਪਿੰਡ ਕੁਲਰੀਆਂ ਦੀ ਅਮਨਜੀਤ ਕੌਰ ਫੁੱਲਾਂ ਦੀ ਕਾਸ਼ਤ ਨਾਲ ਜਿੱਥੇ ਨੌਜਵਾਨਾਂ ਲਈ ਉਦਾਹਰਨ ਬਣੀ ਹੈ, ਉੱਥੇ ਉਸ ਨੂੰ ਆਪਣੇ ਪਰਿਵਾਰ ਦਾ ਸਹਾਰਾ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ। ਦਰਅਸਲ ਅਮਨਜੀਤ ਕੌਰ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਦੀ ਸੀ ਤਾਂ ਇਸ ਦੌਰਾਨ ਉਸ ਦੇ ਮਨ ਵਿਚ ਫੁੱਲਾਂ ਦੀ ਖੇਤੀ ਕਰਨ ਦਾ ਵਿਚਾਰ ਆਇਆ ਸੀ। ਫਿਰ ਜਦੋਂ ਹੌਂਸਲੇ ਨੇ ਸਿਰੜ ਦੀ ਉਡਾਣ ਭਰੀ ਤਾਂ ਨਤੀਜਾ ਸਭ ਦੇ ਸਾਹਮਣੇ ਹੈ। ਜੋ ਲੋਕ ਇੱਕ ਲੜਕੀ ਨੂੰ ਅਜਿਹਾ ਕਰਦਿਆਂ ਦੇਖ ਸੋਚਦੇ ਸਨ ਕਿ ਇੰਜ ਸਫਲਤਾ ਮੁਸ਼ਕਿਲ ਹੈ ਪਰ ਅਮਨਜੀਤ ਦੇ ਦ੍ਰਿੜ ਇਰਾਦੇ…

Read More