- ਸੜਕ ਸੁਰੱਖਿਆ ਮਹੀਨੇ ਤਹਿਤ ਅੱਖਾਂ ਦਾ ਚੈੱਕਅਪ ਕੈਂਪ ਲਾਇਆ, 76 ਲੋਕਾਂ ਦੀਆਂ ਅੱਖਾਂ ਦੀ ਜਾਂਚ
- ਦੋਰਾਹਾ ਵਿੱਚ ਨਸ਼ਿਆਂ ਵਿਰੁੱਧ ਵੱਡੀ ਰੈਲੀ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤੀ ਅਗਵਾਈ
- ਵਿਧਾਇਕ ਸਿੱਧੂ ਨੇ ਵਾਰਡ ਨੰਬਰ 51 ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਦੀ ਕੀਤੀ ਅਗਵਾਈ
- ਐੱਸ.ਐੱਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਪੈਰਵੀ ਸੈੱਲ ਅਤੇ ਅਦਾਲਤੀ ਅਮਲੇ ਨਾਲ ਅਹਿਮ ਮੀਟਿੰਗ
- ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਬਾਰੇ ਸਮੀਖਿਆ ਮੀਟਿੰਗ
- ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਉਦਯੋਗਿਕ ਸੁਰੱਖਿਆ ਲਈ ਸਮੀਖਿਆ ਮੀਟਿੰਗ
- ਕੈਬਨਿਟ ਮੰਤਰੀ ਮੁੰਡੀਆਂ ਨੇ ਪਾਰਕ ਦੇ ਸੁੰਦਰੀਕਰਨ ਕਾਰਜ਼ਾਂ ਦਾ ਕੀਤਾ ਉਦਘਾਟਨ
- ਲੁਧਿਆਣਾ ਵਿੱਚ ਦਿਸ਼ਾ ਕਮੇਟੀ ਦੀ ਮੀਟਿੰਗ, ਸੰਸਦ ਮੈਂਬਰ ਰਾਜਾ ਵੜਿੰਗ ਨੇ ਕੇਂਦਰੀ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Author: onpoint channel
“I’m a Newswriter, “I write about the trending news events happening all over the world.
ਲੁਧਿਆਣਾ, 01 ਅਗਸਤ – ਪੰਜਾਬ ਰਿਮੋਟ ਸੈਸਿੰਗ ਸੈਂਟਰ (ਪੀ.ਆਰ.ਐਸ.ਸੀ) ਵਿਖੇ ਇੰਡੀਅਨ ਸੋਸਾਇਟੀ ਆਫ ਰਿਮੋਟ ਸੈਸਿੰਗ ਸੈਂਟਰ, ਲੁਧਿਆਣਾ ਚੈਪਟਰ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਣ ਦਿਵਸ-2025 ਤਹਿਤ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਉਨ੍ਹਾਂ “ਬੀਟ ਪਲਾਸਟਿਕ ਪ੍ਰਦੂਸ਼ਣ” ਸਿਰਲੇਖ ਵਾਲੇ ਲੇਖ ਅਤੇ ਡਰਾਇੰਗ ਮੁਕਾਬਲਿਆਂ ਲਈ ਪੁਰਸਕਾਰ ਵੀ ਵੰਡੇ। ਜ਼ਿਕਰਯੋਗ ਹੈ ਕਿ ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਸਾਨੂੰ ਕੁਦਰਤ ਪ੍ਰਤੀ ਸਾਡੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ ਅਤੇ ਲੋਕਾਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕ ਕਰਦਾ ਹੈ। ਇਸ ਦਿਨ ਦਾ ਜਸ਼ਨ 1972 ਵਿੱਚ ਸ਼ੁਰੂ ਹੋਇਆ ਸੀ, ਉਦੋਂ ਤੋਂ ਇਹ ਦਿਨ ਹਰ ਸਾਲ 5 ਜੂਨ ਨੂੰ…
ਲੁਧਿਆਣਾ, 1 ਅਗਸਤ: ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਅਧੀਨ ਪੈਂਦੇ ਪਿੰਡ ਗੋਹ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ ਅਤੇ ਉਪ ਮੰਡਲ ਮੈਜਿਸਟ੍ਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕੀਤਾ। ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਉਨ੍ਹਾਂ ਦਾ ਹੱਲ ਕੀਤਾ ਗਿਆ। ਕੈਂਪ ਵਿੱਚ ਕਈ ਵਿਅਕਤੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ, ਸੀਨੀਅਰ ਸਿਟੀਜ਼ਨ ਕਾਰਡ, ਅਨੁਸੂਚਿਤ ਜਾਤੀ ਸਰਟੀਫਿਕੇਟ, ਆਧਾਰ ਅਪਡੇਟ ਅਤੇ ਹੋਰ ਸਬੰਧਤ ਸੇਵਾਵਾਂ ਪ੍ਰਾਪਤ ਕੀਤੀਆਂ। ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਭਲਾਈ ਸਕੀਮਾਂ ਦਾ ਲਾਭ…
ਲੁਧਿਆਣਾ, 01 ਅਗਸਤ – ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਅਮਰੀਕਾ ਵਿੱਚ ਗਲੋਬਲ ਲੈਜਿਸਲੇਟਿਵ ਕਾਨਫਰੰਸ ਵਿੱਚ ਹਿੱਸਾ ਲੈਣਗੇ ਜਿਸਦੇ ਤਹਿਤ ਉਹ ਬੀਤੇ ਕੱਲ੍ਹ ਵੀਰਵਾਰ ਨੂੰ ਅਮਰੀਕਾ ਲਈ ਰਵਾਨਾ ਹੋਏ। ਵਿਧਾਇਕ ਛੀਨਾ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ 4-6 ਅਗਸਤ ਤੱਕ ਬੋਸਟਨ, ਅਮਰੀਕਾ ਵਿੱਚ ਨੈਸ਼ਨਲ ਕਾਨਫਰੰਸ ਆਫ਼ ਸਟੇਟ ਲੈਜਿਸਲੇਚਰਜ਼ (ਐਨ.ਸੀ.ਐਸ.ਐਲ.) ਵੱਲੋਂ ਆਯੋਜਿਤ ਕੀਤੀ ਜਾ ਰਹੀ ਕਾਨਫਰੰਸ ਵਿੱਚ ਸ਼ਾਮਲ ਹੋਣਗੇ, ਜੋ ਕਿ ਵਿਸ਼ਵ ਪੱਧਰ ‘ਤੇ ਵਿਧਾਇਕਾਂ ਵਿਚਕਾਰ ਸਹਿਯੋਗ ਵਧਾਉਣ ਲਈ ਇੱਕ ਵਿਸ਼ੇਸ਼ ਪਹਿਲਕਦਮੀ ਦੇ ਹਿੱਸੇ ਵਜੋਂ ਹੈ। ਭਾਰਤੀ ਵਿਧਾਇਕਾਂ ਦਾ ਇਹ ਅਧਿਐਨ ਦੌਰਾ ਨੈਸ਼ਨਲ ਲੈਜਿਸਲੇਚਰ ਕਾਨਫਰੰਸ ਇੰਡੀਆ (ਐਨ.ਐਲ.ਸੀ.ਇੰਡੀਆ) ਦੇ ਸਮਰਥਨ ਨਾਲ ਸੰਭਵ ਹੋ ਰਿਹਾ ਹੈ।…
ਲੁਧਿਆਣਾ, 31 ਜੁਲਾਈ (000) – ਡਾਕ ਵਿਭਾਗ, ਲੁਧਿਆਣਾ ਵੱਲੋਂ ਅਗਲੇ ਪੜਾਅ ਵਿੱਚ ਇੱਕ ਉੱਨਤ ਡਾਕ ਤਕਨਾਲੋਜੀ ਐਪਲੀਕੇਸ਼ਨ ਲਾਗੂ ਕੀਤੀ ਜਾ ਰਹੀ ਹੈ ਜੋ ਡਿਜੀਟਲ ਸੁਰੱਖਿਆ ਅਤੇ ਨਵੀਨਕਰਨ ਵੱਲ ਇੱਕ ਵੱਡਾ ਕਦਮ ਹੈ। ਇਹ ਨਵੀਂ ਆਧੁਨਿਕ ਡਿਜੀਟਲ ਪ੍ਰਣਾਲੀ 4 ਅਗਸਤ 2025 ਤੋਂ ਲੁਧਿਆਣਾ ਸ਼ਹਿਰ ਦੇ ਸਾਰੇ ਡਾਕ ਦਫ਼ਤਰਾਂ ਵਿੱਚ ਲਾਗੂ ਕੀਤੀ ਜਾਵੇਗੀ। ਇਹ ਨਵੀਨਤਮ ਡਿਜੀਟਲ ਪਲੇਟਫਾਰਮ ਕੰਮ ਕਰਨ ਦੇ ਢੰਗ ਤਰੀਕੇ ਨੂੰ ਸੁਰੱਖਿਅਤ ਅਤੇ ਵਧੇਰੇ ਭਰੋਸੇਯੋਗ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ। ਨਵੀਂ ਪ੍ਰਣਾਲੀ ਦੇ ਸੁਚਾਰੂ ਅਤੇ ਸਫਲ ਕਾਰਜਸ਼ੀਲਤਾ ਲਈ, 2 ਅਗਸਤ 2025 (ਸ਼ਨੀਵਾਰ) ਨੂੰ ਸਾਰੀਆਂ ਜਨਤਕ ਸੇਵਾਵਾਂ ਡਾਊਨਟਾਈਮ (ਬੰਦ) ਰਹਿਣਗੀਆਂ ਕਿਉਂਕਿ ਇਸ ਦੌਰਾਨ ਪ੍ਰਣਾਲੀ ਦੀ ਜਾਂਚ, ਤਸਦੀਕ ਅਤੇ ਢਾਂਚਾ ਤਿਆਰ ਕਰਨ…
ਨਗਰ ਨਿਗਮ ਲੁਧਿਆਣਾ*ਵਿਧਾਇਕ ਪਰਾਸ਼ਰ ਨੇ ਇਸਲਾਮ ਗੰਜ ਇਲਾਕੇ ਵਿੱਚ ਗਲੀਆਂ ਬਣਾਉਣ ਲਈ 42 ਲੱਖ ਰੁਪਏ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ* ਲੁਧਿਆਣਾ, 31 ਜੁਲਾਈ:ਗੁਣਵੱਤਾ ਵਾਲੇ ਸੜਕੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵਾਰਡ ਨੰਬਰ 75 ਦੇ ਇਸਲਾਮ ਗੰਜ ਇਲਾਕੇ ਵਿੱਚ ਗਲੀਆਂ ਬਣਾਉਣ ਲਈ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਇਹ ਪ੍ਰੋਜੈਕਟ ਲਗਭਗ 42 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ ਅਤੇ ਇਲਾਕੇ ਵਿੱਚ ਕੰਕਰੀਟ ਦੀਆਂ ਸੜਕਾਂ ਬਣਾਈਆਂ ਜਾਣਗੀਆਂ।ਉਦਘਾਟਨ ਸਮਾਰੋਹ ਦੌਰਾਨ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ (ਰਾਜੂ ਬਾਬਾ) ਸਮੇਤ ਹੋਰ ਇਲਾਕਾ ਨਿਵਾਸੀ ਅਤੇ ਵਲੰਟੀਅਰ ਵਿਧਾਇਕ ਪਰਾਸ਼ਰ ਦੇ ਨਾਲ ਸਨ। ਵਿਧਾਇਕ ਪਰਾਸ਼ਰ ਨੇ ਕਿਹਾ ਕਿ…
ਜਲੰਧਰ, 31 ਜੁਲਾਈ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਿਰਵਿਘਨ ਆਕਸੀਜ਼ਨ ਤੇ ਬਿਜਲੀ ਸਪਲਾਈ, ਅੱਗ ਬੁਝਾਊ ਪ੍ਰਣਾਲੀਆਂ, ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਇਕ ਮਜ਼ਬੂਤ ਚਾਰ-ਪਰਤੀ ਬੈਕਅੱਪ ਸਿਸਟਮ ਸਥਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਭਵਿੱਖ ਵਿੱਚ ਮਰੀਜ਼ਾਂ ਦੀ ਸੁਰੱਖਿਆ ਵਿੱਚ ਹੋਣ ਵਾਲੀ ਕਿਸੇ ਵੀ ਗਲਤੀ ਨੂੰ ਰੋਕਣ ਲਈ ਕ੍ਰਿਟੀਕਲ ਕੇਅਰ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ।ਕੈਬਨਿਟ ਮੰਤਰੀ ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦਾ ਦੌਰਾ ਕਰ ਰਹੇ ਸਨ, ਜਿੱਥੇ ਉਨ੍ਹਾਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵਿਵਸਥਾ…
ਚੰਡੀਗੜ੍ਹ, 31 ਜੁਲਾਈ 2025- ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਆਪਦਾ ਪ੍ਰਬੰਧਨ ਵਿਭਾਗ (ਸਟੈਂਪ ਅਤੇ ਰਜਿਸਟ੍ਰੇਸ਼ਨ ਸ਼ਾਖਾ) ਨੇ ਸਾਰੇ ਡਿਪਟੀ ਕਮਿਸ਼ਨਰਜ਼ ਨੂੰ ਰਜਿਸਟਰੀ ਕਲਰਕ/ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਨੂੰ ਸਹਿਯੋਗ ਦੇਣ ਵਾਲੇ ਕਲਰਕ ਦੀ ਤੈਨਾਤੀ ਕਰਨ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਨੇ ਆਪਣੇ ਜਾਰੀ ਹੁਕਮਾਂ ਵਿੱਚ ਲਿਖਿਆ ਹੈ ਕਿ, ਕੇਵਲ 10-15 ਪ੍ਰਤੀਸਤ ਯੋਗ ਕਰਮਚਾਰੀਆਂ ਨੇ ਹੀ ਰਜਿਸਟਰੀ ਕਲਰਕ ਦਾ ਇਮਤਿਹਾਨ ਪਾਸ ਕੀਤਾ ਹੈ। ਇਸ ਕਰਕੇ ਮੁੜ-ਮੁੜ ਕੇ ਉਹੀ ਕਰਮਚਾਰੀ ਰਜਿਸਟਰੀ ਕਲਰਕ ਲਗਦੇ ਹਨ। ਇਸ ਨਾਲ ਰਿਸ਼ਵਤਖੋਰੀ ਦਾ Nexus ਤੋੜਨ ਵਿੱਚ ਮੁਸ਼ਕਿਲ ਆ ਰਹੀ ਹੈ। ਇਸ ਲਈ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜੋ ਕਰਮਚਾਰੀ ਇਸ ਵੇਲੇ ਬਤੌਰ ਰਜਿਸਟਰੀ ਕਲਰਕ…
ਜਲੰਧਰ, 31 ਜੁਲਾਈ : ਹਵਾ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਦਾ ਵਧਦਾ ਜਾ ਰਿਹਾ ਸੰਕਟ ਹਰ ਗੁਜ਼ਰਦੇ ਦਿਨ ਦੇ ਨਾਲ ਸਿਹਤ ਅਤੇ ਵਾਤਾਵਰਣ ਲਈ ਗੰਭੀਰ ਚੁਣੌਤੀਆਂ ਪੈਦਾ ਕਰ ਰਿਹਾ ਹੈ।ਸਮੂਹਿਕ ਤੇ ਸਥਾਨਕ ਪੱਧਰ ‘ਤੇ ਆਧਾਰਿਤ ਹੱਲ ਦੀ ਜ਼ਰੂਰਤ ਨੂੰ ਪਛਾਣਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ ਸਾਫ਼ ਹਵਾ ਅਤੇ ਸਿਹਤਮੰਦ ਭਾਈਚਾਰਿਆਂ ਲਈ ਨਿਰੰਤਰ ਕਾਰਵਾਈ ਨੂੰ ਅੱਗੇ ਵਧਾਉਣ ਲਈ ਲੰਗ ਕੇਅਰ ਫਾਊਂਡੇਸ਼ਨ ਨਾਲ ਐਮ.ਓ.ਯੂ. ‘ਤੇ ਹਸਤਾਖਰ ਕੀਤੇ ਗਏ ਹਨ। ਇਸ ਐਮ.ਓ.ਯੂ ‘ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ ਅਤੇ ਡਾ. ਰਾਜੀਵ ਖੁਰਾਨਾ, ਫਾਊਂਡਰ-ਟਰੱਸਟੀ, ਲੰਗ ਕੇਅਰ ਫਾਊਂਡੇਸ਼ਨ ਵੱਲੋਂ ਦਸਤਖ਼ਤ ਕੀਤੇ ਗਏ, ਜਿਨ੍ਹਾਂ ਨੇ ਜ਼ਿਲ੍ਹਾ ਜਲੰਧਰ ਵਿੱਚ ਸਾਫ਼ ਹਵਾ ਨੂੰ ਉਤਸ਼ਾਹਿਤ ਕਰਨ, ਸਿਹਤ ਸਬੰਧੀ…
ਜਲੰਧਰ, 31 ਜੁਲਾਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਵੀਰਵਾਰ ਨੂੰ ਪੱਕਾ ਬਾਗ ਇਲਾਕੇ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹ ਦਿੱਤੀ ਗਈ। ਕਾਰਵਾਈ ਦੀ ਅਗਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਪੱਕਾ ਬਾਗ ਇਲਾਕੇ ਵਿੱਚ ਹਰਵਿੰਦਰ ਸਿੰਘ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ । ਹਰਵਿੰਦਰ ਸਿੰਘ ਇੱਕ ਬਦਨਾਮ ਨਸ਼ਾ ਤਸਕਰ ਹੈ, ਜਿਸ ਖਿਲਾਫ਼ ਐਨ.ਡੀ.ਪੀ.ਐਸ. ਐਕਟ, ਸ਼ਰਾਬ ਤਸਕਰੀ ਅਤੇ ਹੋਰ ਤਹਿਤ 18 ਐਫ.ਆਈ.ਆਰ. ਦਰਜ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਡਰੱਗ ਮਾਫੀਆ ਲਈ ਸਖ਼ਤ…
ਅੰਮ੍ਰਿਤਸਰ -ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਵਲ ਹਸਪਤਾਲ ਅੰਮ੍ਰਿਤਸਰ ਦਾ ਅਚਾਨਕ ਦੌਰਾ ਕੀਤਾ ਅਤੇ ਐਮਰਜੈਂਸੀ ਵਾਰਡ ਦੀ ਚੈਕਿੰਗ ਕਰਦਿਆਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਦੇ ਹੋਏ ਤੁਰੰਤ ਹੀ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਇੰਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਤੁਰੰਤ ਕੀਤਾ ਜਾਵੇ ਅਤੇ ਕਿਸੇ ਵੀ ਮਰੀਜ਼ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਡੀ. ਸੀ ਨੇ ਉਥੇ ਚੱਲ ਰਹੇ ਆਕਸੀਜਨ ਪਲਾਂਟ ਦਾ ਨਿਰੀਖਣ ਕਰਦੇ ਹੋਏ ਸੰਬੰਧਤ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ-ਸਮੇਂ ਸਿਰ ਆਕਸੀਜਨ ਪਲਾਂਟ ਦੀ ਜਾਂਚ ਕਰਵਾਉਣ ਤਾਂ ਜੋ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਡੀ. ਸੀ ਨੇ ਹਸਪਾਲ ਵਿਖੇ ਇਲਾਜ ਕਰਵਾਉਣ ਵਾਲੇ…

