Author: onpoint channel

“I’m a Newswriter, “I write about the trending news events happening all over the world.

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਜਦੋਂ ਤਕ ਚੋਣਾਂ ਦੀ ‘ਚੋਰੀ’ ਹੋ ਰਹੀ ਹੈ, ਉਦੋਂ ਤਕ ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਵਧਦਾ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨ ਹੁਣ ‘ਨੌਕਰੀਆਂ ਦੀ ਚੋਰੀ’ ਅਤੇ ‘ਵੋਟਾਂ ਦੀ ਚੋਰੀ’ ਨੂੰ ਬਰਦਾਸ਼ਤ ਨਹੀਂ ਕਰਨਗੇ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੇ ‘ਐਕਸ’ ਉਤੇ ਇਕ ਪੋਸਟ ’ਚ ਕਿਹਾ, ‘‘ਬੇਰੁਜ਼ਗਾਰੀ ਭਾਰਤ ’ਚ ਨੌਜਵਾਨਾਂ ਨੂੰ ਦਰਪੇਸ਼ ਸੱਭ ਤੋਂ ਵੱਡੀ ਸਮੱਸਿਆ ਹੈ ਅਤੇ ਇਸ ਦਾ ਸਿੱਧਾ ਸਬੰਧ ‘ਵੋਟ ਚੋਰੀ’ ਨਾਲ ਹੈ। ਜਦੋਂ ਕੋਈ ਸਰਕਾਰ ਲੋਕਾਂ ਦਾ ਵਿਸ਼ਵਾਸ ਜਿੱਤਦੀ ਹੈ ਅਤੇ ਸੱਤਾ ਵਿਚ ਆਉਂਦੀ ਹੈ ਤਾਂ ਉਸ ਦਾ ਪਹਿਲਾ ਫ਼ਰਜ਼ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਮੌਕੇ ਪ੍ਰਦਾਨ…

Read More

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਇਥੇ ਨਾਭਾ ਜੇਲ੍ਹ ਵਿਚ ਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਦੋਵਾਂ ਦਰਮਿਆਨ ਇਹ ਮੁਲਾਕਾਤ ਅੱਧੇ ਘੰਟੇ ਦੇ ਕਰੀਬ ਚੱਲੀ। ਹਾਲਾਂਕਿ ਇਸ ਮੁਲਾਕਾਤ ਮਗਰੋਂ ਡੇਰਾ ਮੁਖੀ ਜੇਲ੍ਹ ਦੇ ਬਾਹਰ ਇਕੱਤਰ ਲੋਕਾਂ ਨੂੰ ਵੀ ਮਿਲੇ। ਉਧਰ, ਇਸ ਮੁਲਾਕਾਤ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-‘‘ਦਾਸ ਦੀ ਨਾ ਤਾਂ ਇਨੀ ਹੈਸੀਅਤ ਹੈ ਨਾ ਔਕਾਤ ਹੈ। ਇੱਕ ਨਿਮਾਣਾ ਭੁੱਲਣਹਾਰ ਜੀਵ ਹਾਂ ਅਤੇ ਮੇਰੇ ਕੋਲ ਯੋਗ ਸ਼ਬਦ ਵੀ ਨਹੀਂ ਜਿਨ੍ਹਾਂ ਨਾਲ ਮੈਂ ਅਤਿ ਸਤਿਕਾਰਤ ਬਾਬਾ ਜੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ…

Read More

 ਡੀ.ਐਸ.ਪੀ ਸਮਾਣਾ ਫ਼ਤਹਿ ਸਿੰਘ ਬਰਾੜ , ਐਸ.ਡੀ.ਐਮ ਅਤੇ ਬੀ.ਡੀ.ਪੀ.ਓ ਸਮਾਣਾ ਦੇ ਸਾਂਝੇ ਯਤਨਾਂ ਨਾਲ, ਥਾਣਾ ਸਦਰ ਸਮਾਣਾ ਦੇ ਹੌਟਸਪੌਟ ਪਿੰਡ ਬਾਲਮਗੜ੍ਹ ਵਿੱਚ ਪਰਾਲੀ ਸਾੜਨ ਵਿਰੋਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ , ਇਸ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ , ਮਾਹਿਰਾਂ ਵੱਲੋਂ ਦੱਸਿਆ ਗਿਆ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਿਤ ਹੁੰਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਨਾਲ ਹੀ ਮਨੁੱਖੀ ਸਿਹਤ ’ਤੇ ਵੀ ਗੰਭੀਰ ਅਸਰ ਪੈਂਦਾ ਹੈ ਅਧਿਕਾਰੀਆਂ ਨੇ ਕਿਸਾਨਾਂ ਨੂੰ ਵਿਕਲਪਕ ਅਤੇ ਵਾਤਾਵਰਣ ਅਨੁਕੂਲ ਤਰੀਕੇ, ਜਿਵੇਂ ਕਿ ਪਰਾਲੀ ਪ੍ਰਬੰਧਨ ਯੰਤਰਾਂ ਦੀ ਵਰਤੋਂ ਅਤੇ ਪਰਾਲੀ ਨੂੰ ਖਾਦ ਵਜੋਂ ਤਬਦੀਲ ਕਰਨ ਦੀਆਂ ਵਿਧੀਆਂ, ਅਪਣਾਉਣ ਲਈ ਉਤਸ਼ਾਹਿਤ ਕੀਤਾ…

Read More

ਧੂਰੀ ਪੁਲਿਸ ਨੇ ਗੈਰ ਕਾਨੂੰਨੀ ਤਰੀਕੇ ਨਾਲ ਤਿਆਰ ਕੀਤੇ ਜਾ ਰਹੇ ਛੋਟੇ ਪਟਾਕਿਆਂ ਦੇ ਕਾਰੋਬਾਰ ਦਾ ਪਰਦਾਫਾਸ਼ ਕੀਤਾ ਹੈ , ਸਰਤਾਜ ਸਿੰਘ ਚਾਹਲ, ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਰੂਰ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸ੍ਰ ਦਮਨਬੀਰ ਸਿੰਘ ਡੀ ਐੱਸ ਪੀ ਧੂਰੀ ਦੀ ਅਗਵਾਈ ਹੇਠ ਇੰਸ: ਕਰਨਵੀਰ ਸਿੰਘ ਮੁੱਖ ਅਫਸਰ ਥਾਣਾ ਸਦਰ ਧੂਰੀ ਦੀ ਟੀਮ ਵੱਲੋਂ ਪਿੰਡ ਭਸੌੜ ਵਿਖੇ ਨਜਾਇਜ਼ ਤੌਰ ਉੱਤੇ ਛੋਟੇ ਪਟਾਕੇ ਬਣਾਉਣ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ ਉਹਨਾਂ ਦੱਸਿਆ ਕਿ ਮਿਤੀ 19 ਸਤੰਬਰ ਨੂੰ ਸਹਾਇਕ ਥਾਣੇਦਾਰ ਓਂਕਾਰ ਸਿੰਘ, ਇੰਚਾਰਜ ਚੌਂਕੀ ਰਣੀਕੇ ਨੂੰ ਇਤਲਾਹ ਮਿਲੀ ਕਿ ਫਿਆਜ਼…

Read More

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਐਸ.ਏ.ਐਸ. ਨਗਰ (ਮੋਹਾਲੀ) ਹਲਕੇ ਵਿੱਚ 10 ਕਰੋੜ ਰੁਪਏ ਦੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਕੁੱਲ 13-14 ਮੁੱਖ ਸੜਕਾਂ ਦੇ ਟੈਂਡਰ ਕੀਤੇ ਗਏ ਸਨ, ਜਿਨ੍ਹਾਂ ਦੇ ਅਲਾਟਮੈਂਟ ਪੱਤਰ ਵੀ ਜਾਰੀ ਕਰ ਦਿੱਤੇ ਗਏ ਹਨ, ਅਤੇ ਕੁਝ ਥਾਵਾਂ ‘ਤੇ ਕੰਮ ਸ਼ੁਰੂ ਹੋ ਗਿਆ ਹੈ, ਜਦੋਂ ਕਿ ਬਾਕੀ ਅਗਲੇ ਹਫ਼ਤੇ ਦੇ ਅੰਦਰ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੋਹਾਲੀ ਦੇ ਸੜਕੀ ਸੰਪਰਕ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਵੱਲ ਸੂਬੇ ਦੀ ਭਗਵੰਤ ਸਿੰਘ ਮਾਨ ਸਰਕਾਰ ਦਾ ਇੱਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਰਾਹੀਆਂ ਅਤੇ ਨਿਵਾਸੀਆਂ ਨੂੰ ਲੰਬੇ…

Read More

ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਅਜਿਹੇ ਵਰਤਾਰੇ ’ਤੇ ਸਰਕਾਰਾਂ ਤੋਂ ਤੁਰੰਤ ਰੋਕ ਦੀ ਮੰਗ ਕੀਤੀ ਹੈ। ਦਫ਼ਤਰ ਤੋਂ ਜਾਰੀ ਬਿਆਨ ’ਚ ਐਡਵੋਕੇਟ ਧਾਮੀ ਨੇ ਕਿਹਾ ਕਿ ਏਆਈ ਤਕਨੀਕ ਨਾਲ ਤਿਆਰ ਅਜਿਹੀਆਂ ਵੀਡੀਓ ਨਾ ਸਿਰਫ਼ ਸਿੱਖੀ ਦੇ ਮੁੱਢਲੇ ਸਿਧਾਂਤਾਂ ਦਾ ਉਲੰਘਣ ਹੈ, ਸਗੋਂ ਵਿਸ਼ਵ ਪੱਧਰੀ ਧਾਰਮਿਕ ਸੰਵੇਦਨਸ਼ੀਲਤਾ ਨੂੰ ਵੀ ਠੇਸ ਪਹੁੰਚਾਉਣ ਵਾਲੀ ਹਰਕਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਨੁੱਖਤਾ…

Read More

ਨਵੀਂ ਦਿੱਲੀ: ਦੀਵਾਲੀ ਅਤੇ ਛੱਠ ਪੂਜਾ ‘ਤੇ ਘਰ ਜਾਣ ਵਾਲੇ ਯਾਤਰੀਆਂ ਲਈ ਭਾਰਤੀ ਰੇਲਵੇ ਨੇ ਇੱਕ ਵੱਡਾ ਐਲਾਨ ਕੀਤਾ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਇਸ ਸਾਲ ਤਿਉਹਾਰਾਂ ਦੇ ਸੀਜ਼ਨ ਦੌਰਾਨ ਰੇਲਵੇ ਲਗਭਗ 12,000 ਵਿਸ਼ੇਸ਼ ਰੇਲਗੱਡੀਆਂ ਚਲਾਉਣ ਦੀ ਯੋਜਨਾ ਬਣਾ ਰਿਹਾ ਹੈ। ਇਹ ਪਿਛਲੇ ਸਾਲ ਚਲਾਈਆਂ ਗਈਆਂ 7,500 ਰੇਲਗੱਡੀਆਂ ਨਾਲੋਂ ਬਹੁਤ ਜ਼ਿਆਦਾ ਹਨ। ਇਹ ਕਦਮ ਤਿਉਹਾਰਾਂ ਦੌਰਾਨ ਭੀੜ ਨੂੰ ਘਟਾਉਣ ਅਤੇ ਯਾਤਰੀਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। ਸਪੈਸ਼ਲ ਰੇਲਗੱਡੀਆਂ ਅਤੇ ਨਵੇਂ ਰੂਟ * ਇਹ ਵਿਸ਼ੇਸ਼ ਰੇਲਗੱਡੀਆਂ 1 ਅਕਤੂਬਰ ਤੋਂ 15 ਨਵੰਬਰ ਤੱਕ ਚੱਲਣਗੀਆਂ। ਰੇਲਵੇ ਨੇ ਹੁਣ ਤੱਕ 10,000 ਵਿਸ਼ੇਸ਼ ਰੇਲਗੱਡੀਆਂ ਦੀ ਨੋਟੀਫਿਕੇਸ਼ਨ ਜਾਰੀ ਕੀਤੀ…

Read More

ਇਟਾਨਗਰ (ਅਰੁਣਾਚਲ ਪ੍ਰਦੇਸ਼), 22 ਸਤੰਬਰ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦੇ ਉਦੇਸ਼ ਨਾਲ ਕਈ ਮੇਗਾ ਪ੍ਰੋਜੈਕਟਸ (Mega Projects) ਦੀ ਸ਼ੁਰੂਆਤ ਕੀਤੀ। ਇਟਾਨਗਰ ਦੇ ਇੰਦਿਰਾ ਗਾਂਧੀ ਪਾਰਕ (Indira Gandhi Park) ਵਿੱਚ ਆਯੋਜਿਤ ਸਮਾਰੋਹ ਦੌਰਾਨ ਉਨ੍ਹਾਂ ਨੇ ਸਿਓਮ ਸਬ-ਬੇਸਿਨ ਵਿੱਚ ਬਣਨ ਵਾਲੇ ਦੋ ਮੁੱਖ ਜਲ ਵਿਦਯੁਤ ਪ੍ਰੋਜੈਕਟ — ਹੀਓ (240 ਮੈਗਾਵਾਟ) ਅਤੇ ਤਾਤੋ-I (186 ਮੈਗਾਵਾਟ) ਦੀ ਨੀਂਹ ਰੱਖੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਤਵਾਂਗ ਵਿੱਚ ਕੰਵੇਂਸ਼ਨ ਸੈਂਟਰ (Convention Centre) ਅਤੇ ਸਿਹਤ, ਕਨੈਕਟਿਵਟੀ, ਅੱਗ ਸੁਰੱਖਿਆ (Fire Safety), ਤੇ ਮਹਿਲਾ ਛਾਤਰਾਵਾਸ ਵਗੈਰਾ ਲਈ 1,290 ਕਰੋੜ ਰੁਪਏ ਤੋਂ ਵੱਧ ਦੇ ਇੰਫਰਾਸਟ੍ਰਕਚਰ ਕੰਮ…

Read More

ਬਠਿੰਡਾ,22 ਸਤੰਬਰ 2025: ਬਠਿੰਡਾ ਜਿਲ੍ਹੇ ਦੇ ਪਿੰਡ ਕੋਟ ਸ਼ਮੀਰ ਦੀ ਬਹੁਮੰਤਵੀ ਪੇਂਡੂ ਸਹਿਕਾਰੀ ਸਭਾ ’ਚ ਲੱਖਾਂ ਦੇ ਘਪਲੇ ਦੀ ਚੁੰਝ ਚਰਚਾ ਹੈ ਜਿਸ ਨੂੰ ਲੈਕੇ ਪਿੰਡ ਵਿੱਚ ਜਿੰਨੇ ਮੂੰਹ ਓਨੀਆਂ ਹੀ ਗੱਲਾਂ ਕੀਤੀਆਂ ਜਾ ਰਹੀਆਂ ਹਨ। ਸਹਿਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਅੰਗਰੇਜ ਸਿੰਘ ਨਾਮੀ ਮੁਲਾਜਮ ਨੂੰ ਮੁਅੱਤਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਇਹ ਉਹੀ ਅੰਗਰੇਜ ਸਿੰਘ ਹੈ ਜਿਸ ਦੀ ਭਰਤੀ ਖਿਲਾਫ ਨਗਰ ਪੰਚਾਇਤ ਕੋਟਸ਼ਮੀਰ ਦੇ ਮੀਤ ਪ੍ਰਧਾਨ ਜਸਕਰਨ ਕੋਟਸ਼ਮੀਰ ਦੀ ਅਗਵਾਈ ਹੇਠ ਵਫਦ ਨੇ ਡਿਪਟੀ ਰਜਿਸ਼ਟਰਾਰ ਬਠਿੰਡਾ ਨੂੰ ਮੰਗ ਪੱਤਰ ਦੇਕੇ ਉਸ ਦੀ ਨਿਯੁਕਤੀ ਸਬੰਧੀ ਮਾਦੰਡਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਹੁਣ ਜਦੋਂ ਇਹ ਕਥਿਤ ਘਪਲਾ…

Read More

ਚੰਡੀਗੜ੍ਹ/ਅੰਮ੍ਰਿਤਸਰ, 22 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਸਪਲਾਈ ਵਿੱਚ ਸ਼ਾਮਲ , ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਆਧੁਨਿਕ ਹਥਿਆਰਾਂ ਅਤੇ 2.5 ਲੱਖ ਰੁਪਏ ਹਵਾਲਾ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਾਊ (22) ਵਾਸੀ ਮਾਝੀ ਮੇਓ (ਅੰਮ੍ਰਿਤਸਰ), ਮਨਬੀਰ ਸਿੰਘ (26) ਵਾਸੀ ਵਾਨ ਤਾਰਾ ਸਿੰਘ…

Read More