Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 8 ਜੂਨ 2025: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਫਿਲੋਰ ਦੇ ਨੰਗਲ ਗੇਟ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਦੂਸਰੇ ਵਾਰ ਹੋਈ ਬੇਹੁਰਮਤੀ ਦੇ ਮਾਮਲੇ ਨੂੰ  ਬਹੁਤ ਗੰਭੀਰਤਾ ਨਾਲ ਲਿਆ ਹੈ ਜਿਸ ਲਈ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਘਟਨਾ ਸਥਾਨ ਦਾ ਦੌਰਾ ਕਰਕੇ ਬੁੱਤ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ…

Read More

ਰੂਪਨਗਰ, 08 ਜੂਨ 2025: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਰੂਪਨਗਰ ਅੰਦਰ ਨਸ਼ਾ ਅਤੇ ਹੋਰ ਵਰਜਿਤ ਵਸਤੂਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ।ਐੱਸਐੱਸਪੀ ਰੂਪਨਗਰ ਨੇ ਦੱਸਿਆ ਕਿ ਦੋਸ਼ੀ ਕਰਮਚਾਰੀ ਹੋਲਦਾਰ ਕੁਲਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 101 ਗ੍ਰਾਮ ਚਰਸ, 154 ਨਸ਼ੀਲੇ ਕੈਪਸੂਲ, 80 ਨਸ਼ੀਲੀਆਂ ਗੋਲੀਆਂ ਅਤੇ 06 ਤੰਬਾਕੂ ਦੀ ਪੂੜੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਰੂਪਨਗਰ ਵੱਲੋਂ 02 ਜੂਨ 2025 ਨੂੰ ਇਤਲਾਹ ਮਿਲੀ ਸੀ ਕਿ ਜੇਲ੍ਹ ਅੰਦਰ ਡਿਊਟੀ ਕਰਦੇ ਹੋਲਦਾਰ ਕੁਲਦੀਪ ਸਿੰਘ ਨੰਬਰ 259/80 ਪੀ.ਏ.ਪੀ ਵਾਸੀ ਪੀ.ਏ.ਪੀ .ਲਾਈਨ ਜਲੰਧਰ ਪਾਸੋਂ ਵਰਜਿਤ ਵਸਤੂਆਂ ਮਿਲੀਆਂ ਹਨ,…

Read More

ਅੰਮ੍ਰਿਤਸਰ, 8 ਜੂਨ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ।ਅੱਜ ਇੱਥੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲਾਂ ਨੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਲਈ ਆਪਣੀ ਸਿਆਸੀ ਤਾਕਤ ਦੀ ਦੁਰਵਰਤੋਂ ਕੀਤੀ ਅਤੇ ਇੱਥੋਂ ਤੱਕ ਕਿ ਆਪਣੇ ਨਿੱਜੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਨਿਯੁਕਤੀ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਨਹੀਂ ਰੱਖੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੈਸੇ ਦੀ ਲਾਲਸਾ ਵਿੱਚ…

Read More

ਚੰਡੀਗੜ੍ਹ, 8 ਜੂਨ 2025 – ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ  ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤੰਬਰ 2025 ਤੱਕ ਅਬੋਹਰ ਵਿੱਚ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ ਤਿਆਰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੈਗਰੈਕਸੋ) ਵੱਲੋਂ ਪ੍ਰਤੀ ਘੰਟਾ ਪੰਜ ਟਨ ਸਮਰੱਥਾ ਵਾਲਾ ਇਹ ਚਿੱਲੀ ਪ੍ਰੋਸੈਸਿੰਗ ਪਲਾਂਟ ਇੱਕ ਏਕੜ ਜ਼ਮੀਨ ’ਤੇ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਦੇ ਖੇਤੀਬਾੜੀ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ…

Read More

ਚੰਡੀਗੜ੍ਹ, 8 ਜੂਨ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 99ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 144 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.7 ਕਿਲੋਗ੍ਰਾਮ ਹੈਰੋਇਨ ਅਤੇ 440 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 99 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 16,492 ਹੋ ਗਈ ਹੈ।ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਮੁੱਖ…

Read More

ਲੁਧਿਆਣਾ, 8 ਜੂਨ 2025 – ਆਮ ਆਦਮੀ ਪਾਰਟੀ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਵਿਰੁੱਧ ਲਗਾਏ ਗਏ ਝੂਠੇ ਦੋਸ਼ਾਂ ਦਾ ਸਖ਼ਤ ਜਵਾਬ ਦਿੱਤਾ ਹੈ। ਸਿਰਸਾ ਨੂੰ ਆੜੇ ਹੱਥੀਂ ਲੈਂਦਿਆਂ ਕਲਸੀ ਨੇ ਕਿਹਾ ਮੈਂ ਸੁਣਿਆ ਸੀ ਕਿ ਸਿਆਸਤਦਾਨ ਝੂਠ ਬੋਲਦੇ ਹਨ, ਪਰ ਇੰਨਾ ਨੰਗਾ ਅਤੇ ਸਫ਼ੇਦ ਝੂਠ ਕੋਈ ਬੋਲੇਗਾ, ਇਹ ਪਹਿਲੀ ਵਾਰ ਦੇਖਿਆ ਹੈ।ਸ਼ੈਰੀ ਕਲਸੀ ਨੇ ਕਿਹਾ ਕਿ ਸਿਰਸਾ ਦਾ ਪ੍ਰੈੱਸ ਕਾਨਫ਼ਰੰਸ ਵਿੱਚ ਇਹ ਬਿਆਨ ਕਿ ਆਮ ਆਦਮੀ ਪਾਰਟੀ ਕਾਰਨ ਪੰਜਾਬ ਦੇ ਹਰ ਘਰ ਵਿੱਚ ਨਸ਼ਾ ਪਹੁੰਚ ਗਿਆ ਹੈ, ਇੱਕ ਸਰਾਸਰ ਝੂਠ ਅਤੇ ਸ਼ਰਮਨਾਕ ਬਿਆਨ ਹੈ। ਉਨ੍ਹਾਂ ਸਿਰਸਾ…

Read More

ਲੁਧਿਆਣਾ, 8 ਜੂਨ, 2025 :ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਜਮੀਨ ਦੇ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਲਗਤਾਰ ਗਿਰਾਵਟ ਅਤੇ ਝੋਨੇ ਦੀ ਫ਼ਸਲ ਦੇ ਮੰਡੀਕਰਨ ਵਿੱਚ ਪੈਦਾ ਹੋ ਰਹੀ ਸਮੱਸਿਆ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਦੀ ਸਿਫਾਰਿਸ਼ ਤੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਵਿਕਰੀ ਅਤੇ ਬਿਜਾਈ ਤੇ ਰੋਕ ਲਗਾਈ ਗਈ ਹੈ। ਜਿਸ ਦੀ ਪਾਲਣਾ ਹਿੱਤ ਇਸ ਵਾਰ ਜਿਲ੍ਹਾ ਲੁਧਿਆਣਾ ਵਿੱਚ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਵਿਕਰੀ ਨਹੀਂ ਹੋਈ।ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਜੇਕਰ ਅਸੀਂ ਲੰਮੇ ਸਮੇਂ ਵਾਲੀਆਂ ਕਿਸਮਾਂ ਦੀ ਬਿਜਾਈ…

Read More

ਲੁਧਿਆਣਾ, 8 ਜੂਨ, 2025 :ਸਹਾਇਕ ਕਮਿਸ਼ਨਰ ਸਟੇਟ ਟੈਕਸ ਲੁਧਿਆਣਾ-3 ਸ਼੍ਰੀਮਤੀ ਸ਼ੀਨੀ ਸਿੰਘ ਦੇ ਨਿਰਦੇਸ਼ਾਂ ‘ਤੇ ਮਾਤਾ ਰਾਣੀ ਚੌਕ ਜਿਸਨੂੰ ਇਲੈਕਟ੍ਰਾਨਿਕ ਸਾਮਾਨ ਅਤੇ ਮੋਬਾਈਲ ਫੋਨਾਂ ਦਾ ਕੇਂਦਰ ਕਿਹਾ ਜਾਂਦਾ ਹੈ ਅਤੇ ਅਕਾਲਗੜ੍ਹ ਮਾਰਕੀਟ ਜੋ ਕਿ ਰੈਡੀਮੇਡ ਕੱਪੜਿਆਂ ਅਤੇ ਹੌਜ਼ਰੀ ਸਾਮਾਨ ਦੀ ਥੋਕ ਮਾਰਕੀਟ ਵਜੋਂ ਮਸ਼ਹੂਰ ਹੈ ਵਿਖੇ ਦੋ ਜੀ.ਐਸ.ਟੀ ਰਜਿਸਟ੍ਰੇਸ਼ਨ ਜਾਗਰੂਕਤਾ ਕੈਂਪ ਲਗਾਏ ਗਏ। ਇਸ ਕੈਂਪ ਦੌਰਾਨ ਕਈ ਛੋਟੇ ਦੁਕਾਨਦਾਰਾਂ ਨੂੰ ਜੀ.ਐਸ.ਟੀ ਰਜਿਸਟ੍ਰੇਸ਼ਨ ਦੇ ਲਾਭਾਂ ਅਤੇ ਕਾਨੂੰਨੀ ਪਾਲਣਾ ਬਾਰੇ ਜਾਗਰੂਕ ਕੀਤਾ ਗਿਆ। ਇਲੈਕਟ੍ਰਾਨਿਕ ਸਾਮਾਨ, ਮੋਬਾਈਲ ਸੈੱਟ ਅਤੇ ਰੈਡੀਮੇਡ ਕੱਪੜਿਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਵੱਖ-ਵੱਖ ਅਹੁਦੇਦਾਰਾਂ ਨੇ ਕੈਂਪਾਂ ਵਿੱਚ ਸ਼ਿਰਕਤ ਕੀਤੀ। ਰਾਜ ਜੀ.ਐਸ.ਟੀ ਵਿਭਾਗ ਲੁਧਿਆਣਾ-3 ਦੇ ਅਧਿਕਾਰੀ ਸ਼੍ਰੀ ਸੁਖਵਿੰਦਰ…

Read More

ਲੁਧਿਆਣਾ, 8 ਜੂਨ 2025 – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਪਲਟਵਾਰ ਕਰਦੇ ਹੋਏ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਲੁਧਿਆਣਾ ਪੱਛਮੀ ਵਿੱਚ ਯਕੀਨੀ ਜਿੱਤ ਬਾਰੇ ਵੜਿੰਗ ਦੇ ਸ਼ੇਖੀ ਭਰੇ ਦਾਅਵੇ ਨਾ ਤਾਂ ਵਿਸ਼ਵਾਸ ਅਤੇ ਨਾ ਹੀ ਤਾਕਤ ਨੂੰ ਦਰਸਾਉਂਦੇ ਹਨ, ਸਿਰਫ਼ ਭਰਮ ਨੂੰ ਦਰਸਾਉਂਦੇ ਹਨ। ਕਲਸੀ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਕਾਂਗਰਸ ਆਪਣਾ ਅਧਾਰ ਗੁਆ ਚੁੱਕੀ ਹੈ, ਆਪਣੀ ਭਰੋਸੇਯੋਗਤਾ ਗੁਆ ਚੁੱਕੀ ਹੈ।ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ਸ਼ੈਰੀ ਕਲਸੀ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੇ ਉਨ੍ਹਾਂ ਦੀ ਡੂੰਘੀ ਅੰਦਰੂਨੀ ਲੜਾਈ…

Read More

ਚੰਡੀਗੜ੍ਹ, 8 ਜੂਨ 2025 – ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਭਾਜਪਾ ਆਗੂ ਰਵਨੀਤ ਬਿੱਟੂ ਦੇ ਬਿਆਨ ਦਾ ਸਖ਼ਤ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਬਿੱਟੂ ਵਿੱਚ ਇੰਨੀ ਹਿੰਮਤ ਸੀ ਤਾਂ ਉਨ੍ਹਾਂ ਨੇ ਇਸ ਚੋਣ ਵਿੱਚ ਆਪਣੇ ਪਰਿਵਾਰ ‘ਚੋਂ ਕਿਸੇ ਨੂੰ ਵੀ ਕਿਉਂ ਨਹੀਂ ਖੜ੍ਹਾ ਕੀਤਾ?ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੇ ਬਿੱਟੂ ਨੂੰ ਖੁਦ ਚੋਣ ਲੜਨ ਜਾਂ ਆਪਣੇ ਪਰਿਵਾਰ ਵਿੱਚੋਂ ਕਿਸੇ ਨੂੰ ਚੋਣ ਲੜਨ ਲਈ ਭੇਜਣ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਜੇਕਰ ਉਹ ਚੋਣ ਲੜਦੇ ਹਨ ਤਾਂ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ। ਇਸ…

Read More