Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 7 ਜੂਨ 2025 – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ  ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 98ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 98 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,296 ਹੋ ਗਈ ਹੈ।ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ…

Read More

ਲੁਧਿਆਣਾ, 7 ਜੂਨ 2025 – ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਸਫਲਤਾ ਮਿਲੀ ਹੈ। ਵਾਰਡ ਨੰਬਰ 58 ਤੋਂ ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ, ਜੋ ਕੁਝ ਦਿਨ ਪਹਿਲਾਂ ‘ਆਪ’ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ, ਸ਼ਨੀਵਾਰ ਨੂੰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ, ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਭਤੀਜੇ ਪਰਮਵੀਰ ਸਿੰਘ ਰੌਣੀ ਵੀ ਪਾਰਟੀ ਵਿੱਚ ਵਾਪਸ ਰੋਣੀ ਹੋ ਗਏ।’ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਪਾਰਟੀ ਆਗੂ ਡਾ. ਸੰਨੀ ਆਹਲੂਵਾਲੀਆ ਅਤੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ…

Read More

ਚੰਡੀਗੜ੍ਹ/ਅੰਮ੍ਰਿਤਸਰ, 7 ਜੂਨ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਅੰਮ੍ਰਿਤਸਰ ਨੇ ਜੇਲ੍ਹ ਵਿੱਚ ਬੰਦ ਸਰਗਨਾ ਜੁਗਰਾਜ ਸਿੰਘ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ ਛੇ ਆਧੁਨਿਕ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਹਨ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਭਗਤਾਂਵਾਲਾ ਗੇਟ ਦੇ ਵਸਨੀਕ ਰਾਜਨ; ਅੰਮ੍ਰਿਤਸਰ ਵਿੱਚ ਘੰਨੂਪੁਰ ਦੇ ਹੀਰ ਹਾਲ ਦੇ…

Read More

ਲੁਧਿਆਣਾ, 7 ਜੂਨ 2025 – ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਸ਼ਨੀਵਾਰ ਨੂੰ ਸ਼ਹਿਰ ਦੇ ਸੈਂਕੜੇ ਕਾਂਗਰਸੀ ਆਗੂ, ਵਰਕਰ ਅਤੇ ਕਈ ਸਮਾਜ ਸੇਵਕ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ।’ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪਾਰਟੀ ਆਗੂ ਡਾ. ਸੰਨੀ ਆਹਲੂਵਾਲੀਆ ਅਤੇ ਸਥਾਨਕ ਆਗੂਆਂ ਦੀ ਮੌਜੂਦਗੀ ਵਿੱਚ ਸਾਰੇ ਨਵੇਂ ਮੈਂਬਰਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।ਲੁਧਿਆਣਾ ਵਾਰਡ ਨੰਬਰ-72 ਤੋਂ ਕਾਂਗਰਸ ਦੇ ਮੀਤ ਪ੍ਰਧਾਨ ਸ਼ਾਮਲਾਲ ਭਗਤ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਥੀ ਦੇਵਰਾਜ ਭਗਤ, ਅਸ਼ਵਨੀ…

Read More

ਬਾਬਾ ਬਕਾਲਾ ਸਾਹਿਬ 7 ਮਾਰਚ  ਅਕਾਲੀ -ਭਾਜਪਾ ਸਰਕਾਰ ਸਮੇ ਇੱਕ ਕੰਨਕਟਰ ਤੋ ਵਿਧਾਇਕ ਅਤੇ ਵਜੀਰੀ ਦਾ ਸੁੱਖ ਭੋਗ ਚੁੱਕੇ ਦਲਬਦਲੂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ , ਉਸ ਦੇ ਭਰਾ ਰਣਜੀਤ ਸਿੰਘ ਅਤੇ ਇੱਕ ਸਾਥੀ ਹਰਜੀਤ ਸਿੰਘ ਦੇ ਮਾਣਯੋਗ ਮਿਸ ਰਮਨਦੀਪ ਕੌਰ ਜੁਡੀਸ਼ੀਅਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਵੱਲੋ ਗਿਰਫਤਾਰੀ ਵਰੰਟ (ਗੈਰ ਜਮਾਨਤੀ ਵਰੰਟ) ਜਾਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ  ਪ੍ਰਾਪਤ ਜਾਣਕਾਰੀ ਅਨੁਸਾਰ ਅਕਾਲੀ ਸਰਕਾਰ ਦੇ ਸਮੇ ਮਿਤੀ 18-9-2015 ਨੂੰ ਪੁਲਿਸ ਥਾਣਾ ਖਿਲਚੀਆ ਵੱਲੋ ਇੱਕ ਗੈਰ ਰਿਹਾਸਤੀ ਕੇਸ ਵਿੱਚ ਉਤਪੰਨ ਹੋਏ ਝਗੜੇ ਤੋ ਬਾਅਦ ਉਸ ਸਮੇ ਦੇ ਅਕਾਲੀ ਵਿਧਾਇਕ ਮਨਜੀਤ ਸਿੰਘ ਮੰਨ੍ਹਾ , ਰਣਜੀਤ ਸਿੰਘ ਦੋਵੇ ਪੁੱਤਰਾਨ ਮਹਿੰਦਰ ਸਿੰਘ , ਹਰਜੀਤ ਸਿੰਘ ਪੁੱਤਰ…

Read More

ਲੁਧਿਆਣਾ, 7 ਜੂਨ, 2025: ਰਾਜ ਸਭਾ ਮੈਂਬਰ ਅਤੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਨੀਵਾਰ ਸਵੇਰੇ ਇੱਥੇ ਬੀਆਰਐਸ ਨਗਰ ਵਿਖੇ ਪ੍ਰਸਿੱਧ ਸਿੱਖ ਕੀਰਤਨੀ ਭਾਈ ਹਰਜਿੰਦਰ ਸਿੰਘ ਜੀ (ਸ੍ਰੀ ਨਗਰ ਵਾਲੇ) ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ।ਅਰੋੜਾ ਨੇ ਭਾਈ ਹਰਜਿੰਦਰ ਸਿੰਘ ਜੀ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਭਾਰਤ ਦੇ ਸਭ ਤੋਂ ਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ, ਵੱਕਾਰੀ ਪਦਮ ਸ਼੍ਰੀ ਪ੍ਰਦਾਨ ਕੀਤੇ ਜਾਣ ‘ਤੇ ਦਿਲੋਂ ਵਧਾਈ ਦਿੱਤੀ। ਇਹ ਪੁਰਸਕਾਰ ਭਾਈ ਹਰਜਿੰਦਰ ਸਿੰਘ ਜੀ ਦੇ ਗੁਰਬਾਣੀ ਕੀਰਤਨ ਦੀ ਕਲਾ ਪ੍ਰਤੀ ਦਹਾਕਿਆਂ ਪੁਰਾਣੇ ਸਮਰਪਣ ਨੂੰ ਮਾਨਤਾ ਦਿੰਦਾ ਹੈ, ਜਿਸ ਰਾਹੀਂ ਉਨ੍ਹਾਂ ਨੇ ਲੱਖਾਂ ਲੋਕਾਂ ਨੂੰ…

Read More

ਮੋਗਾ, 07 ਜੂਨ:ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲਣ ਸਮੇਂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਚੈਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਤਾਜ਼ਪੋਸੀ ਸਮਾਗਮ ਵਿੱਚ ਮੁਬਾਰਕਬਾਦ ਦਿੱਤੀ। ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੋੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਨਵਨਿਯੁਕਤ ਦੋਨੋਂ ਚੇਅਰਮੈਨ ਸ੍ਰ ਗੁਰਮੇਲ ਸਿੰਘ ਮੱਦੋਕੇ (ਅਜੀਤਵਾਲ) ਅਤੇ ਪਰਮਜੀਤ ਸਿੰਘ ਬੁੱਟਰ (ਬਧਨੀਂ ਕਲਾਂ) ਤਨਦੇਹੀ ਅਤੇ ਇਮਾਨਦਾਰੀ ਨਾਲ…

Read More

ਚੰਡੀਗੜ੍ਹ, 7 ਜੂਨ 2025- YouTuber Jasbir Singh ਦੋ ਦਿਨਾਂ ਹੋਰ ਪੁਲਿਸ ਰਿਮਾਂਡ ਤੇ ਹੈ। ਖ਼ਬਰਾਂ ਚੱਲ ਰਹੀਆਂ ਸਨ ਕਿ ਜਸਬੀਰ ਦੇ ਲਹਿੰਦੇ ਪੰਜਾਬ ਦੇ ਯੂਟਿਊਬਰ ਨਾਸਿਰ ਢਿੱਲੋਂ ਨਾਲ ਸਬੰਧ ਹਨ, ਜੋ ਸਾਬਕਾ ਸਬ ਇੰਸਪੈਕਟਰ ਵੀ ਹੈ। ਇਨ੍ਹਾਂ ਖ਼ਬਰਾਂ ਦਾ ਜਸਬੀਰ ਸਿੰਘ ਦੇ ਵਕੀਲ ਨੇ ਖੰਡਨ ਕੀਤਾ ਹੈ ਅਤੇ ਕਿਹਾ ਹੈ ਕਿ ਨਾਸਿਰ ਢਿੱਲੋਂ ਦੇ ਨਾਲ ਜਸਬੀਰ ਸਿੰਘ ਦੇ ਕੋਈ ਸਬੰਧ ਨਹੀਂ ਹਨ।ਵਕੀਲ ਨੇ ਕੁੱਝ ਮੀਡੀਆ ਅਦਾਰਿਆਂ ਤੇ ਵਰਦਿਆਂ ਕਿਹਾ ਕਿ, ਕੁੱਝ ਲੋਕ ਖ਼ਬਰਾਂ ਪਲਾਂਟ ਕਰਕੇ ਮਾਹੌਲ ਖ਼ਰਾਬ ਕਰਦੇ ਹਨ। ਜਸਬੀਰ ਅਜਿਹਾ ਨਹੀਂ ਹੈ ਅਤੇ ਪੁੱਛਗਿੱਛ ਦੌਰਾਨ ਉਸ ਕੋਲੋਂ ਕੁੱਝ ਵੀ ਨਹੀਂ ਮਿਲਿਆ ਹੈ। ਦੱਸ ਦੇਈਏ ਕਿ ਰੋਪੜ ਜ਼ਿਲ੍ਹੇ ਦੇ ਪਿੰਡ ਮਹਾਲਾਂ…

Read More

ਚੰਡੀਗੜ੍ਹ, 7 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਯੂ ਏ ਈ ਸਰਕਾਰ ਨਾਲ ਗੱਲਬਾਤ ਆਰੰਭ ਕੇ ਉਹਨਾਂ ਨੂੰ ਕ੍ਰਿਪਾਨ ਸਮੇਤ ਸਿੱਖਾਂ ਦੇ ਪੰਜ ਕੱਕਾਰਾਂ ਬਾਰੇ ਜਾਣੂ ਕਰਵਾਇਆ ਜਾਵੇ ਅਤੇ ਸਿੱਖਾਂ ਨੂੰ ਬੇਰੋਕ ਟੋਕ ਦੇ ਇਹ ਕੱਕਾਰ ਧਾਰਨ ਕਰਨ ਦੀ ਆਗਿਆ ਦਿੱਤੀ ਜਾਵੇ।ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਉਹ ਇਹ ਅਪੀਲ ਇਸ ਕਰ ਕੇ ਕਰ ਰਹੇ ਹਨ ਕਿਉਂਕਿ ਯੂ ਏ ਈ ਵਿਚ ਭਾਰਤੀ ਸਫਾਰਤਖਾਨੇ ਨੇ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਭਾਰਤੀ ਲੋਕ ਯੂ…

Read More

Fact Check Shahid Afridi Death: ਪਾਕਿਸਤਾਨ ਦੇ ਮਹਾਨ ਕ੍ਰਿਕਟਰ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ। ਦਰਅਸਲ, ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਇੱਕ ਵੀਡੀਓ ਨੇ ਕ੍ਰਿਕਟ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ।  ਆਓ ਜਾਣਦੇ ਹਾਂ ਪੂਰਾ ਸੱਚ ਕੀ ਹੈ? ਇਸ ਵਾਇਰਲ ਵੀਡੀਓ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਟੀਮ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ। ਉਸਨੂੰ ਕਰਾਚੀ ਵਿੱਚ ਦਫ਼ਨਾਇਆ ਗਿਆ, ਇਸ ਤੇ ਵਿਜ਼ਨ ਗਰੁੱਪ ਦੇ ਚੇਅਰਮੈਨ ਸਮੇਤ ਕਈ ਅਧਿਕਾਰੀਆਂ ਨੇ ਵੀ ਸ਼ੋਕ ਪ੍ਰਗਟ ਕਰਨ ਦਾ ਦਾਅਵਾ ਕੀਤਾ। ਜਾਂਚ…

Read More