Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 06 ਜੂਨ – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਸਮੂਹ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ/ਨੁਮਾਇੰਦਿਆਂ ਨੂੰ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ਸਬੰਧੀ ਟ੍ਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਟ੍ਰੇਨਿੰਗ ਸੈਸ਼ਨ ਦੌਰਾਨ, ਲੁਧਿਆਣਾ ਪੱਛਮੀ ਜਿਮਨੀ ਚੋਣ ਖਰਚਾ ਆਬਜ਼ਰਵਰ ਸ੍ਰੀ ਇੰਡਾਨਾ ਅਸ਼ੋਕ ਕੁਮਾਰ, ਆਈ.ਆਰ.ਐਸ., ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਰਜੀਤ ਬੈਂਸ, ਏ.ਸੀ.ਐਫ.ਏ. ਸ. ਹਰਜਸਦੀਪ ਸਿੰਘ ਸਿੱਧੂ, ਏ.ਸੀ.ਐਫ.ਏ. ਸ੍ਰੀ ਰਾਕੇਸ਼ ਬਾਂਸਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵੱਖ-ਵੱਖ 14 ਉਮੀਦਵਾਰਾਂ/ਨੁਮਾਇੰਦਿਆਂ ਦੀ, ਚੋਣਾਂ ਦੌਰਾਨ ਕੀਤੇ ਜਾ ਸਕਣ ਵਾਲੇ ਖਰਚੇ ਅਤੇ ਮਾਡਲ ਕੋਡ…

Read More

ਲੁਧਿਆਣਾ, 5 ਜੂਨ 2025 :ਵੀਰਵਾਰ ਨੂੰ ਲਗਾਤਾਰ ਦੂਜੇ ਦਿਨ ਖਾਲਸਾ ਕਾਲਜ (ਲੜਕੀਆਂ), ਸਿਵਲ ਲਾਈਨਜ਼ ਲੁਧਿਆਣਾ ਵਿੱਚ ਪ੍ਰੀਜ਼ਾਈਡਿੰਗ ਅਫਸਰਾਂ (ਪੀ.ਆਰ.ਓ) ਲਈ ਈ.ਵੀ.ਐਮ, ਵੀ.ਵੀ ਪੈਟ ਮਸ਼ੀਨਾਂ ਅਤੇ ਈ.ਸੀ.ਆਈ ਨੈਟ ਐਪਲੀਕੇਸ਼ਨ ‘ਤੇ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ।ਸਿਖਲਾਈ ਅਭਿਆਸ ਕਰਵਾਉਣ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੋਲਿੰਗ ਕਰਮਚਾਰੀ ਚੋਣ ਨਿਯਮਾਂ ਅਤੇ ਪ੍ਰਕਿਰਿਆਵਾਂ ਤੋਂ ਪੂਰੀ ਤਰ੍ਹਾਂ ਜਾਣੂ ਹੋਣ। ਅਧਿਕਾਰੀਆਂ ਨੇ ਦੱਸਿਆ ਕਿ ਪੋਲਿੰਗ ਕਰਮਚਾਰੀਆਂ ਦੇ ਸਮੂਹ ਬਣਾਏ ਗਏ ਸਨ ਅਤੇ ਸਿਖਲਾਈ ਅਭਿਆਸ ਦੋ ਦਿਨਾਂ ਤੱਕ ਜਾਰੀ ਰਿਹਾ।ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਦੇ ਸਕੱਤਰ ਅਸ਼ਵਨੀ ਕੁਮਾਰ ਮੋਹਲ, ਈ.ਵੀ.ਐਮ ਨੋਡਲ ਅਫਸਰ ਬਿਹਾਰ ਦੀਰਾਜ ਕੁਮਾਰ, ਐਸ.ਡੀ.ਐਮ ਜਸਲੀਨ ਭੁੱਲਰ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਸਿਖਲਾਈ ਸੈਸ਼ਨਾਂ ਦੀ ਨਿਗਰਾਨੀ…

Read More

*ਲੁਧਿਆਣਾ, 5 ਜੂਨ, 2025*ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਖਰਚਾ ਨਿਗਰਾਨ ਇੰਦਾਨਾ ਅਸ਼ੋਕ ਕੁਮਾਰ 9, 13 ਅਤੇ 17 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਚਤ ਭਵਨ ਵਿਖੇ 14 ਚੋਣ ਲੜ ਰਹੇ ਉਮੀਦਵਾਰਾਂ ਦੁਆਰਾ ਰੱਖੇ ਗਏ ਰਜਿਸਟਰਾਂ ਨਾਲ ਸ਼ੈਡੋ ਰਜਿਸਟਰਾਂ ਦੀ ਕਰਾਸ-ਚੈਕਿੰਗ ਕਰਨਗੇ। ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਸੰਜੀਵ ਅਰੋੜਾ, ਇੰਡੀਅਨ ਨੈਸ਼ਨਲ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ, ਭਾਜਪਾ ਦੇ ਜੀਵਨ ਗੁਪਤਾ, ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ, ਰਾਸ਼ਟਰੀ ਲੋਕ ਸੇਵਾ ਪਾਰਟੀ ਦੇ ਜਤਿੰਦਰ ਕੁਮਾਰ ਸ਼ਰਮਾ ਅਤੇ ਸ਼੍ਰੋਮਣੀ ਅਕਾਲ ਦਲ (ਅੰਮ੍ਰਿਤਸਰ) ਦੇ ਨਵਨੀਤ…

Read More

05 ਜੂਨ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ -2025 ਮੌਕੇ ਅੱਜ ਜ਼ਿਲ੍ਹਾ ਕਚਹਿਰੀਆਂ ਲੁਧਿਆਣਾ ਵਿਖੇ ‘ਰੁੱਖ ਲਗਾਓ’ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹਦਾਇਤਾਂ, ਮੈਡਮ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਸੈਸ਼ਨਜ਼ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੀ ਰਹਿਨੁੰਮਾਈ ਹੇਠ ਜ਼ਿਲ੍ਹਾ ਕਚਹਿਰੀਆਂ ਲੁਧਿਆਣਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਰੁੱਖ ਲਗਾਓ ਮੁਹਿੰਮ ਪੂਰਾ ਇੱਕ ਮਹੀਨਾ ਜਾਰੀ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਮੈਡਮ ਸਾਰੂ ਮਹਿਤਾ, ਮਾਨਯੋਗ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਸੰਦੀਪ ਸਿੰਘ ਬਾਜਵਾ ਮਾਨਯੋਗ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਜਸਪਿੰਦਰ ਸਿੰਘ, ਮਾਨਯੋਗ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼…

Read More

ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਗੁਰੂ ਕੀ ਵਡਾਲੀ ਦੇ ਵਿਸ਼ਾਲ ਸਿੰਘ (23), ਅੰਮ੍ਰਿਤਸਰ ਦੇ ਪਿੰਡ ਜਠੌਲ ਦੇ ਦੀਦਾਰ ਸਿੰਘ ਉਰਫ਼ ਕਾਲੀ (50), ਤਰਨਤਾਰਨ ਦੇ ਪਿੰਡ ਬੁਰਜ ਸਰਾਏ ਅਮਾਨਤ ਖਾਨ…

Read More

ਚੰਡੀਗੜ੍ਹ, 5 ਜੂਨ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਿੱਖਿਆ ਖੇਤਰ ਨੂੰ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਪਹਿਲਕਦਮੀ ਨੇ ਇੱਕ ਵਾਰ ਫਿਰ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਸਥਾਪਤ ਕਰ ਦਿੱਤਾ ਹੈ ਅਤੇ ਪੰਜਾਬ ਦੇ ਨੌਜਵਾਨ ਆਏ ਦਿਨ ਸਫ਼ਲਤਾ ਦਾ ਨਵਾਂ ਅਧਿਆਏ ਲਿਖ ਰਹੇ ਹਨ।ਸਰਕਾਰੀ ਸਕੂਲਾਂ ਦੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਦੇ ਸਨਮਾਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਵਿੱਚ ਸਫ਼ਲ ਹੋਣ ਲਈ ਇੱਕ ਅਦੁੱਤੀ ਜਜ਼ਬਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਕ੍ਰਾਂਤੀ ਨੇ ਨੌਜਵਾਨਾਂ…

Read More

ਚੰਡੀਗੜ੍ਹ, 5 ਜੂਨ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਲਈ ਪੰਜਾਬ ਭਰ ਵਿੱਚ ਮਾਸਟਰ ਪਲਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪੁਖ਼ਤਾ ਯੋਜਨਾਬੰਦੀ ਦੀ ਲੋੜ `ਤੇ ਜ਼ੋਰ ਦਿੱਤਾ।ਹੜ੍ਹ ਸੁਰੱਖਿਆ ਦੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਆਪਣੀ ਸਰਕਾਰੀ ਰਿਹਾਇਸ਼ `ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਸਟਰ ਪਲਾਨ ਨਾ ਸਿਰਫ਼ ਫੰਡਾਂ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਏਗਾ, ਸਗੋਂ ਹੜ੍ਹ ਪੀੜਤਾਂ ਨੂੰ ਫਸਲਾਂ ਦੇ ਨੁਕਸਾਨ ਅਤੇ ਜਾਇਦਾਦ ਦੇ ਨੁਕਸਾਨ ਲਈ ਮੁਆਵਜ਼ਾ ਦੇਣ `ਤੇ ਖ਼ਰਚੇ ਜਾ ਰਹੇ ਕਰੋੜਾਂ ਰੁਪਏ ਦੀ ਬੱਚਤ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ…

Read More

ਚੰਡੀਗੜ੍ਹ, 5 ਜੂਨ 2025 – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਅਕਾਦਮਿਕ ਉੱਤਮਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਉਣ ਵਾਲੇ ਸੈਸ਼ਨ ਵਿੱਚ ਇੰਡੀਅਨ ਇੰਸਟੀਚਿਊਟਜ਼ ਆਫ ਟੈਕਨੋਲੌਜੀ (ਆਈ.ਆਈ.ਟੀਜ਼.) ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਕਰਨ ਦਾ ਟੀਚਾ ਰੱਖਿਆ ਹੈ।ਇਹ ਕਦਮ ਇਸ ਸਾਲ 44 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਖ਼ਤ ਮੁਕਾਬਲੇ ਵਾਲੀ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਨੂੰ ਪਾਸ ਕਰਨ ਤੋਂ ਬਾਅਦ ਚੁੱਕਿਆ ਗਿਆ ਹੈ।ਅੱਜ ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਇਸ ਸਫ਼ਲਤਾ ਦਾ…

Read More

ਚੰਡੀਗੜ੍ਹ, 5 ਜੂਨ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਬ੍ਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਤ ਕੀਤਾ।ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੇਂ ਚੁਣੇ ਗਏ 26 ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਸਦਾ ਸਿਹਰਾ ਉਨ੍ਹਾਂ ਦੀ ਸਖ਼ਤ ਮਿਹਨਤ, ਵਚਨਬੱਧਤਾ ਅਤੇ ਲਗਨ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਇਨ੍ਹਾਂ ਉਮੀਦਵਾਰਾਂ ਦੀ ਚੋਣ ਹੋ ਗਈ ਹੈ ਤਾਂ ਉਨ੍ਹਾਂ ਨੂੰ ਯੋਗਤਾ ਅਨੁਸਾਰ ਕੇਡਰ ਅਲਾਟ ਕਰਨ ਦੇ…

Read More

ਲੁਧਿਆਣਾ, 5 ਜੂਨ 2025 – ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਫਿਰ ਵੱਡੀ ਕਾਮਯਾਬੀ ਮਿਲੀ ਹੈ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ, ਜ਼ਿਮਨੀ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਚੰਦਨ ਚਨਾਲੀਆ ਸਮੇਤ ਲਗਭਗ ਦੋ ਦਰਜਨ ਕਾਂਗਰਸੀ ਪਰਿਵਾਰ ‘ਆਪ’ ਵਿੱਚ ਸ਼ਾਮਲ ਹੋ ਗਏ।ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਤੋਂ ‘ਆਪ’ ਉਮੀਦਵਾਰ ਸੰਜੀਵ ਅਰੋੜਾ ਅਤੇ ਪਾਰਟੀ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੀ ਮੌਜੂਦਗੀ ਵਿੱਚ ਸਾਰੇ ਆਗੂਆਂ ਅਤੇ ਪਰਿਵਾਰਾਂ ਦਾ ਰਸਮੀ ਤੌਰ ‘ਤੇ ਪਾਰਟੀ ਵਿੱਚ ਸਵਾਗਤ ਕੀਤਾ।ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਿੱਖਿਆ ਸ਼ਾਸਤਰੀ ਸਿੰਮੀ ਚੋਪੜਾ ਪਸ਼ਾਨ, ਵਿਨਾਇਕ…

Read More