Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 5 ਜੂਨ 2025 – ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਪ ਵੱਲੋਂ ਇਸ ਸੂਚੀ ‘ਚ 40 ਨਾਮ ਜਾਰੀ ਕੀਤੇ ਗਏ ਹਨ।

Read More

ਚੰਡੀਗੜ੍ਹ, 4 ਜੂਨ 2025 – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਆ ਰਹੇ ਲੋਕਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇੱਕ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ‘ਤੇ ਵਿਚਾਰ ਕਰ ਰਹੀ ਹੈ ਤਾਂ ਜੋ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ, ਜਿਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ…

Read More

ਜਲੰਧਰ, 4 ਜੂਨਵਿਸ਼ਵ ਵਾਤਾਵਰਨ ਦਿਵਸ ਦੀ ਪੂਰਬ ਸੰਧਿਆ ਤੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੁਲਤਾਨਪੁਰ ਲੋਧੀ ਵਿੱਚ ਦੇਸ਼ ਦੀ ਪਹਿਲ਼ੀ “ਗੁਰੁ ਨਾਨਕ ਦੇਵ ਵਾਤਾਵਰਨ” ਯੂਨੀਵਰਸਿਟੀ ਬਣਾਈ ਜਾਵੇ। ਉਨ੍ਹਾਂ ਇੱਥੋਂ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਵਾਤਾਵਰਨ ਦੇ ਪੱਖ ਤੋਂ ਪੰਜਾਬ ਬੜੀ ਨਾਜ਼ੁਕ ਸਥਿਤੀ ਵਿੱਚੋਂ ਲੰਘ ਰਿਹਾ ਹੈ। ਇੱਥੇ ਧਰਤੀ ਹੇਠਲਾ ਪਾਣੀ ਹੱਦ ਵੱਧ ਡੂੰਘਾ ਹੋ ਚੁੱਕਾ ਹੈ। ਦੇਸ਼ ਦੇ ਸਾਰੇ ਸੂਬਿਆਂ ਨਾਲੋਂ ਛੋਟੇ ਜਿਹੇ ਪੰਜਾਬ ਵਿੱਚ ਸਭ ਤੋਂ ਵੱਧ ਰਸਾਇਣਕ ਖਾਂਦਾਂ ਵਰਤੀਆਂ ਜਾ ਰਹੀਆਂ ਹਨ। ਸਾਡੀ ਫੂਡ ਚੇਨ ਵਿੱਚ ਵੀ ਜ਼ਹਿਰੀਲੇ ਤੱਤ ਆ ਚੁੱਕੇ ਹਨ।ਇੰਨ੍ਹਾਂ ਸਾਰੀਆਂ…

Read More

ਜਲੰਧਰ, 3 ਜੂਨ : ਅੱਜ ਪੰਜਾਬ ਵਿਧਾਨ ਸਭਾ ਵਿੱਚ ਹੋਈ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਦਲਿਤ ਭਾਈਚਾਰੇ ਲਈ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਹੈ।ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਸ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ 4 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਨੂੰ ਲਗਭਗ 68 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਹੈ।ਇਸ ਤਹਿਤ ਐੱਸ.ਸੀ. ਲੈਂਡ ਡਿਵੈਲਪਮੈਂਟ ਐਂਡ ਫਾਈਨਾਂਸ ਕਾਰਪੋਰੇਸ਼ਨ ਤੋਂ ਕਰਜ਼ਾ ਲੈਣ ਵਾਲੇ ਲਗਭਗ 4727 ਦਲਿਤ ਪਰਿਵਾਰਾਂ ਨੂੰ ਲਾਭ ਮਿਲੇਗਾ। ਜਾਣਕਾਰੀ ਮੁਤਾਬਕ, ਇਹ ਕਰਜ਼ਾ ਡਿਫਾਲਟ ਹੋ ਚੁੱਕਾ ਸੀ। ਕੁੱਲ 68 ਕਰੋੜ…

Read More

30 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧֹ’ ਤਹਿਤ ਅੱਜ ਇਕ ਹੋਰ ਨਸ਼ਾ ਤਸਕਰਾਂ ਦੀ ਗੈਰ ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ। ਨਸ਼ਿਆਂ ਵਿਰੁੱਧ ਵਿੱਢੀ ਇਸ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਰਾਮਾ ਮੰਡੀ ਵਿਖੇ ਇਸ ਗ਼ੈਰ-ਕਾਨੂੰਨੀ ਨਿਰਮਾਣ ਨੂੰ ਢਾਹਿਆ ਗਿਆ। ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨੂੰ ਨਸ਼ਾ ਤਸਕਰਾਂ ਬੰਟੀ ਅਤੇ ਸ਼ੰਟੀ (ਦੋਵੇਂ ਭਰਾ) ਵੱਲੋਂ ਇੱਕ ਗੈਰ-ਕਾਨੂੰਨੀ ਉਸਾਰੀ ਬਾਰੇ ਸੂਚਨਾ ਮਿਲੀ ਸੀ। ਇਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਸਮੇਤ 12 ਮਾਮਲੇ ਦਰਜ ਹਨ।…

Read More

ਜਲੰਧਰ, 3 ਜੂਨ : ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਲੜੀ ਤਹਿਤ ਫੂਡ ਸੇਫ਼ਟੀ ਟੀਮ ਜਲੰਧਰ ਵੱਲੋਂ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨੀਸਟ੍ਰੇਸ਼ਨ ਦਿਲਰਾਜ ਸਿੰਘ ਦੀਆਂ ਹਦਾਇਤਾਂ ’ਤੇ ਅੱਜ ਵੱਖ-ਵੱਖ ਇਲਾਕਿਆਂ ਵਿੱਚ ਨਿਰੀਖਣ ਦੌਰਾਨ ਖਾਣ-ਪੀਣ ਵਾਲੇ ਪਦਾਰਥਾਂ ਦੇ 8 ਸੈਂਪਲ ਭਰੇ ਗਏ। ਸਹਾਇਕ ਕਮਿਸ਼ਨਰ ਫੂਡ ਹਰਜੋਤ ਪਾਲ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਰਾਸ਼ੂ ਮਹਾਜਨ ਦੀ ਨਿਗਰਾਨੀ ਹੇਠ ਫੂਡ ਟੀਮ ਵੱਲੋਂ ਭੋਗਪੁਰ, ਕਿਸ਼ਨਗੜ੍ਹ ਅਤੇ ਸਰਮਸਤਪੁਰ ਇਲਾਕਿਆਂ ਵਿੱਚ ਖਾਧ ਪਦਾਰਥਾਂ ਨਾਲ ਸਬੰਧਤ ਅਦਾਰਿਆਂ ਦਾ ਨਿਰੀਖਣ ਕੀਤਾ ਗਿਆ ਅਤੇ ਅਗਲੇਰੀ ਜਾਂਚ ਲਈ ਆਟਾ, ਸਰ੍ਹੋਂ ਦਾ ਤੇਲ, ਗ੍ਰੇਵੀ, ਕਾਲਾ ਨਮਕ, ਪਾਨ ਮਸਾਲਾ, ਅੰਜੀਰ, ਬੇਸਨ ਸਮੇਤ ਖਾਣ-ਪੀਣ ਵਾਲੀਆਂ ਵਸਤੂਆਂ…

Read More

ਚੰਡੀਗੜ੍ਹ/ਜਲੰਧਰ, 4 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਜਿਸ ਵਿੱਚ 15,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਮਿਲੀ ਸ਼ਾਨਦਾਰ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਕੀਤਾ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤਾ।ਉਨ੍ਹਾਂ ਕਿਹਾ ਕਿ ਇਸ ਉਦੇਸ਼ ਦੀ ਪ੍ਰਾਪਤੀ ਲਈ ਨਸ਼ਿਆਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਦੋ-ਪੱਖੀ ਰਣਨੀਤੀ ਅਪਣਾਈ ਜਾ ਰਹੀ ਹੈ, ਜਿਸ ਵਿੱਚ ਵੱਡੇ ਨਸ਼ਾ ਸਪਲਾਇਰਾਂ/ਤਸਕਰਾਂ ਨੂੰ ਨਸ਼ਾ ਪੀੜਤਾਂ ਤੋਂ…

Read More

ਚੰਡੀਗੜ੍ਹ, 4 ਜੂਨ 2025 – ਸੀਨੀਅਰ ਕਾਂਗਰਸ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਹਰਿਆਣਾ ਕਾਂਗਰਸ ਦੇ ਨੇਤਾਵਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਹਰਿਆਣਾ ਕਾਂਗਰਸ ਸੰਗਠਨ ਨੂੰ ਮੁੜ ਸੁਰਜੀਤ ਕਰਨਾ ਸੀ ਜੋ ਪਿਛਲੇ 11 ਸਾਲਾਂ ਤੋਂ ਖੜੋਤ ਵਿੱਚ ਸੀ ਅਤੇ ਪਾਰਟੀ ਵਿੱਚ ਪ੍ਰਚਲਿਤ ਧੜੇਬੰਦੀ ਨੂੰ ਠੱਲ੍ਹ ਪਾਉਣਾ ਸੀ।ਰਾਹੁਲ ਗਾਂਧੀ ਨੇ ਹਰਿਆਣਾ ਕਾਂਗਰਸ ਦੇ ਸਾਰੇ ਸੀਨੀਅਰ ਆਗੂਆਂ ਨੂੰ ਸਖ਼ਤ ਸੰਦੇਸ਼ ਦਿੱਤਾ ਅਤੇ ਕਿਹਾ, “ਸੰਗਠਨ ਨੂੰ ਮਜ਼ਬੂਤ ​​ਕਰਨ ਲਈ ਸਾਰਿਆਂ ਦਾ ਸਮਰਥਨ ਜ਼ਰੂਰੀ ਹੈ, ਧੜੇਬੰਦੀ ਅਤੇ ਆਪਸੀ ਮਤਭੇਦ ਤੋਂ ਦੂਰ ਰਹੋ।” ਤਿੰਨ ਘੰਟੇ ਲੰਬੀ ਮੀਟਿੰਗ, ਸੀਨੀਅਰ ਆਗੂਆਂ ਤੋਂ…

Read More

ਲੁਧਿਆਣਾ, 4 ਜੂਨ, 2025 (000) – ਚੋਣ ਅਮਲੇ ਨੂੰ ਚੋਣ ਨਿਯਮਾਂ ਅਤੇ ਪ੍ਰਕਿਰਿਆਵਾਂ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਉਣ ਦੇ ਮੰਤਵ ਨਾਲ ਸਥਾਨਕ ਖਾਲਸਾ ਕਾਲਜ (ਲੜਕੀਆਂ), ਸਿਵਲ ਲਾਈਨਜ਼, ਲੁਧਿਆਣਾ ਵਿਖੇ ਪ੍ਰੀਜ਼ਾਈਡਿੰਗ ਅਫਸਰਾਂ (ਪੀ.ਆਰ.ਓ), ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ (ਏ.ਪੀ.ਆਰ.ਓ) ਅਤੇ ਪੋਲਿੰਗ ਅਫਸਰਾਂ (ਪੀ.ਓ) ਲਈ ਈ.ਵੀ.ਐਮ, ਵੀ.ਵੀ. ਪੈਟ ਮਸ਼ੀਨਾਂ ਅਤੇ ਈ.ਸੀ.ਆਈ. ਨੈਟ ਐਪਲੀਕੇਸ਼ਨ ‘ਤੇ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ। ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਜਨਰਲ ਆਬਜ਼ਰਵਰ ਰਾਜੀਵ ਕੁਮਾਰ, ਸਕੱਤਰ, ਭਾਰਤ ਚੋਣ ਕਮਿਸ਼ਨ (ਈ.ਸੀ.ਆਈ) ਅਸ਼ਵਨੀ ਕੁਮਾਰ ਮੋਹਲ, ਈ.ਸੀ.ਆਈ. ਤੋਂ ਆਈ.ਟੀ ਮਾਹਰ ਸੌਰਭ ਰਾਏ, ਈ.ਵੀ.ਐਮ ਨੋਡਲ ਅਫਸਰ ਬਿਹਾਰ ਤੋਂ ਦੀਰਾਜ ਕੁਮਾਰ, ਸੰਯੁਕਤ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ, ਵਧੀਕ…

Read More

ਖੰਨਾ, 4 ਜੂਨ, 2025 : “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਪੰਜਾਬ ਸਰਕਾਰ ਦੇ ਸਮਾਜਿਕ ਸੁਧਾਰ ਲਈ ਕੀਤੇ ਦ੍ਰਿੜ੍ਹ ਸੰਕਲਪ ਦਾ ਪ੍ਰਤੀਕ ਹੈ ਅਤੇ ਇਸੇ ਮੁਹਿੰਮ ਅਧੀਨ ਚੱਲ ਰਹੀ “ਨਸ਼ਾ ਮੁਕਤੀ ਯਾਤਰਾ” ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ। ਇਸ ਮੁਹਿੰਮ ਨੂੰ ਲੋਕਾਂ ਦੇ ਮਿਲ ਰਹੇ ਸ਼ਾਨਦਾਰ ਸਮਰਥਨ ਤੋਂ ਇਹ ਸਪਸ਼ਟ ਹੈ ਕਿ ਹੁਣ ਪੰਜਾਬ ਦੀ ਧਰਤੀ ‘ਤੇ ਨਸ਼ੇ ਬਹੁਤੀ ਦੇਰ ਤੱਕ ਨਹੀਂ ਰਹਿਣਗੇ। ਇਹ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਖੰਨਾ ਤੋਂ ਕੋਆਰਡੀਨੇਟਰ ਪਰਮਪ੍ਰੀਤ ਸਿੰਘ, ਸਿੱਖਿਆ ਕੋਆਰਡੀਨੇਟਰ ਸ੍ਰੀ ਅਵਤਾਰ ਸਿੰਘ ਅਤੇ ਭੁਪਿੰਦਰ ਸਿੰਘ ਸੌਂਦ ਨੇ ਪਿੰਡ ਪੰਜਰੁੱਖਾ,…

Read More