Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 4 ਜੂਨ – ਟਾਟਾ ਸਟੀਲ ਫਾਊਂਡੇਸ਼ਨ, ਜ਼ਿਲ੍ਹਾ ਪ੍ਰਸ਼ਾਸਨ, ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈ) ਅਤੇ ਰਾਜ ਆਜੀਵਿਕਾ ਮਿਸ਼ਨ ਪੰਜਾਬ ਦੇ ਸਹਿਯੋਗ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਪਿੰਡ ਜੀਵਨਪੁਰ ਵਿੱਚ ਵੱਖ-ਵੱਖ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ) ਦੀਆਂ ਔਰਤਾਂ ਅਤੇ ਵਿਅਕਤੀਆਂ ਲਈ ਜੂਟ ਬੈਗ ਉਤਪਾਦਾਂ ਬਾਰੇ ਇੱਕ ਸਿਖਲਾਈ ਦਾ ਆਯੋਜਨ ਕੀਤਾ ਗਿਆ। ਇਸਦਾ ਉਦੇਸ਼ ਪੇਂਡੂ ਔਰਤਾਂ ਨੂੰ ਸਸ਼ਕਤ ਬਣਾਉਣਾ ਅਤੇ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨਾ ਹੈ। ਇਸ ਪਹਿਲਕਦਮੀ ਨੇ ‘ਲੁਧਿਆਣਾ ਜੂਟ ਫੈਸ਼ਨ’ ਨਾਮਕ ਇੱਕ ਨਵੇਂ ਮਹਿਲਾ ਅਗਵਾਈ ਵਾਲੇ ਉੱਦਮ ਦਾ ਗਠਨ ਕੀਤਾ ਹੈ ਜਿਸ ਵਿੱਚ ਪੰਜ ਵੱਖ-ਵੱਖ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰ ਸ਼ਾਮਲ ਹਨ। ਸਮੂਹ ਨੇ ਬੈਂਕ ਲਿੰਕੇਜ ਪੂਰੇ…

Read More

ਚੰਡੀਗੜ੍ਹ, 3 ਜੂਨ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 94ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 140 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ, 3132 ਨਸ਼ੀਲੀਆਂ ਗੋਲੀਆਂ ਅਤੇ 17750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, 94 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 15,412 ਹੋ ਗਈ ਹੈ।ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ…

Read More

ਚੰਡੀਗੜ੍ਹ, 3 ਜੂਨ 2025 – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇਈਈ) ਐਡਵਾਂਸਡ ਪਾਸ ਕਰਕੇ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ, ਜਿਸ ਨਾਲ ਹੁਣ ਉਨ੍ਹਾਂ ਲਈ ਦੇਸ਼ ਦੀਆਂ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਟੈਕਨੋਲੌਜੀ (ਆਈਆਈਟੀ) ਵਿੱਚ ਦਾਖਲਾ ਲੈਣ ਦਾ ਰਾਹ ਪੱਧਰਾ ਹੋ ਗਿਆ ਹੈ।ਇਸ ਸ਼ਾਨਦਾਰ ਪ੍ਰਾਪਤੀ ਲਈ ਇਨ੍ਹਾਂ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਵਿਦਿਆਰਥੀ ਪੰਜਾਬ ਦਾ ਮਾਣ ਅਤੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ…

Read More

ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹੁਣ ਵੋਟਿੰਗ ਪ੍ਰਤੀਸ਼ਤਤਾ ਦੇ ਅਨੁਮਾਨਿਤ ਰੁਝਾਨਾਂ ਬਾਰੇ ਸਮੇਂ ਸਿਰ ਅਪਡੇਟ ਪ੍ਰਦਾਨ ਕਰਨ ਲਈ ਇੱਕ ਸੁਚਾਰੂ, ਤਕਨਾਲੋਜੀ-ਅਧਾਰਤ ਪ੍ਰਣਾਲੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਨਵੀਂ ਪ੍ਰਕਿਰਿਆ ਪਹਿਲਾਂ ਦੇ ਮੈਨੂਅਲ ਰਿਪੋਰਟਿੰਗ ਤਰੀਕਿਆਂ ਨਾਲ ਜੁੜੇ ਸਮੇਂ ਦੇ ਅੰਤਰ ਨੂੰ ਕਾਫ਼ੀ ਹੱਦ ਤੱਕ ਘੱਟ ਕਰੇਗੀ। ਇਹ ਪਹਿਲਕਦਮੀ ਕਮਿਸ਼ਨ ਦੀ ਸਮੇਂ ਸਿਰ ਲੋਕ ਸੰਪਰਕ ਦੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ, ਜਿਸ ’ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਕਈ ਵਾਰੀ ਜ਼ੋਰ ਦਿੱਤਾ ਗਿਆ ਹੈ।ਚੋਣ ਨਿਯਮ 1961 ਦੇ ਨਿਯਮ 49ਐਸ ਦੇ ਕਾਨੂੰਨੀ ਢਾਂਚੇ ਅਧੀਨ, ਪ੍ਰੀਜ਼ਾਈਡਿੰਗ ਅਫਸਰ (ਪੀ.ਆਰ.ਓ.) ਵੱਲੋਂ ਪੋਲਿੰਗ ਏਜੰਟਾਂ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ, ਤਰਨਤਾਰਨ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਗਨਦੀਪ ਸਿੰਘ ਪਿਛਲੇ…

Read More

ਮਹਿਕ ਅਰੋੜਾ 3 ਜੂਨ 2025 : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਨੂੰ ਲੈ ਕੇ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਨੂੰ “No War Zone” ਐਲਾਨਿਆ ਜਾਵੇ ਅਤੇ ਨਾਲ ਹੀ ਉਹਨਾਂ ਸ੍ਰੀ ਹਰਿਮੰਦਰ ਸਾਹਿਬ ਲਈ ਸਥਾਈ, ਗੈਰ-ਰਾਜਨੀਤਿਕ ਸੁਰੱਖਿਆ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ। ਪਾਕਿਸਤਾਨੀ ਹਵਾਈ ਸੈਨਾ ਵੱਲੋਂ ਕਥਿਤ ਹਮਲੇ ਦੀ ਸੰਭਾਵਨਾ ਤੋਂ ਬਾਅਦ ਮਾਮਲਾ ਗੰਭੀਰ ਹੋ ਗਿਆਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਭਾਰਤੀ ਫੌਜ ਦੇ ਇੱਕ ਮੇਜਰ ਜਨਰਲ ਨੇ ਦਾਅਵਾ ਕੀਤਾ ਸੀ ਕਿ ਪਾਕਿਸਤਾਨੀ ਹਵਾਈ ਫੌਜ ਨੇ ਸ੍ਰੀ…

Read More

ਚੰਡੀਗੜ੍ਹ, 3 ਜੂਨ: ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ ਨੂੰ ਲਾਭ ਪਹੁੰਚਿਆ।ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਦੇ ਕਰਜ਼ਦਾਰਾਂ ਲਈ 31 ਮਾਰਚ, 2020 ਤੱਕ ਵੰਡੇ ਗਏ ਕਰਜ਼ੇ ਮੁਆਫ਼ ਕਰਨ…

Read More

ਚੰਡੀਗੜ੍ਹ, 3 ਜੂਨ 2025 – ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾਕੁੰਨ ਕਾਰਵਾਈ ਨਾਲ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ ਜੋ 2 ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰਜ਼ਾ ਮੁਆਫ਼ੀ ਦੇ…

Read More

ਚੰਡੀਗੜ੍ਹ, 3 ਜੂਨ 2025 – ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀ ਖੁਦ ਨਸ਼ੇ ਵੇਚਦੇ ਸਨ ਜਦਕਿ ਉਨ੍ਹਾਂ ਦੀ ਸਰਕਾਰ ਦਾ ਕੋਈ ਵੀ ਵਿਅਕਤੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਹੀਂ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ…

Read More

ਪਟਿਆਲਾ, 3 ਜੂਨ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ ਨਾਲ ਵਿਸ਼ੇਸ਼ ਡੀਜੀਪੀ ਏ.ਐਨ.ਟੀ.ਐਫ. ਕੁਲਦੀਪ ਸਿੰਘ ਅਤੇ ਏ.ਐਨ.ਟੀ.ਐਫ. ਦੇ ਏ.ਡੀ.ਜੀ.ਪੀ. ਨਿਲਾਭ ਕਿਸ਼ੋਰ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ 1 ਕਰੋੜ ਰੁਪਏ ਦੀ ਲਾਗਤ ਨਾਲ 6,800 ਵਰਗ ਫੁੱਟ ਵਿੱਚ ਉਸਾਰੀ ਇਹ ਇੱਕ ਅਤਿ-ਆਧੁਨਿਕ, ਦੋ ਮੰਜ਼ਿਲਾ ਇਮਾਰਤ’ ਹੈ, ਜੋ ਨਸ਼ਾ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ…

Read More