Author: onpoint channel

“I’m a Newswriter, “I write about the trending news events happening all over the world.

ਜਲੰਧਰ, 4 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੈਂਦੇ ਸਾਰੇ ਮੈਡੀਕਲ ਸਟੋਰਾਂ ਦੇ ਮਾਲਕ ਡਾਕਟਰ ਦੀ ਸਲਾਹ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਬਿਨ੍ਹਾਂ ਪਾਬੰਦੀਸ਼ੁਦਾ ਦਵਾਈਆਂ (ਸ਼ਡਿਊਲਡ ਐਕਸ ਅਤੇ ਐਚ ਡਰੱਗਜ਼) ਦੀ ਵਿਕਰੀ ਨਹੀਂ ਕਰਨਗੇ।ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਾਰੇ ਮੈਡੀਕਲ ਸਟੋਰਾਂ ਦੇ ਮਾਲਕ ਆਪਣੇ-ਆਪਣੇ ਅਦਾਰੇ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ ਅਤੇ ਸ਼ਡਿਊਲਡ ਐਕਸ ਅਤੇ ਐਚ ਡਰੱਗਜ਼ ਦੀ ਵਿਕਰੀ ਡਾਕਟਰੀ ਸਲਾਹ ਨਾਲ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ…

Read More

ਜਲੰਧਰ, 4 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੈਂਦੇ ਪੈਟਰੋਲ ਪੰਪਾਂ ਅਤੇ ਬੈਂਕਾ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਕੈਮਰਿਆਂ ਅੰਦਰ ਘੱਟੋ-ਘੱਟ ਸੱਤ ਦਿਨਾਂ ਦੀ ਰਿਕਾਰਡਿੰਗ ਰਹਿਣੀ ਚਾਹੀਦੀ ਹੈ।ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨਿਆਂ ਤੱਕ ਲਾਗੂ ਰਹੇਗਾ।

Read More

ਜਲੰਧਰ, 4 ਨਵੰਬਰ : ਸਹਾਇਕ ਡਾਇਰੈਕਟਰ ਮੱਛੀ ਪਾਲਣ ਬਿਕਰਮਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਛੀ ਪਾਲਣ ਵਿਭਾਗ ਵਲੋਂ ਮੱਛੀ ਪਾਲਣ ਕਿੱਤੇ ਸਬੰਧੀ ਪੰਜ ਦਿਨਾ ਮੁੱਢਲੀ ਸਿਖ਼ਲਾਈ 17 ਤੋਂ 21 ਨਵੰਬਰ 2025 ਤੱਕ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਸਥਾਨ ਨਕੋਦਰ ਰੋਡ ਨੇੜੇ ਵਡਾਲਾ ਚੌਕ, ਦੂਰਦਰਸ਼ਨ ਇਨਕਲੇਵ, ਗਲੀ ਨੰਬਰ 4, ਕੋਠੀ ਨੰਬਰ 92, ਜਲੰਧਰ ਹੋਵੇਗਾ ਅਤੇ ਸਿਖ਼ਲਾਈ ਲੈਣ ਦੇ ਚਾਹਵਾਨ 17 ਨਵੰਬਰ ਨੂੰ ਸਵੇਰੇ 10:30 ਵਜੇ ਤੋਂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਟ੍ਰੇਨਿੰਗ ਵਿੱਚ ਭਾਗ ਲੈਣ ਦੇ ਚਾਹਵਾਨ ਨੌਜਵਾਨ ਲਈ ਪੰਜਾਬ ਦਾ ਵਸਨੀਕ ਹੋਣਾ ਜ਼ਰੂਰੀ ਹੈ ਅਤੇ ਉਮੀਦਵਾਰ ਰਜਿਸਟ੍ਰੇਸ਼ਨ ਲਈ ਆਪਣਾ ਆਧਾਰ ਕਾਰਡ ਅਸਲ ਸਮੇਤ ਫੋਟੋ…

Read More

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ’ਚ ਸੋਮਵਾਰ ਨੂੰ ਦੁਪਹਿਰ ਸਮੇਂ ਇਕ ਵਾਰ ਫਿਰ ਤੋਂ ਮਾਹੌਲ ਗਰਮਾ ਗਿਆ। ਪੁਲਿਸ ਅਤੇ ਵਿਦਿਆਰਥੀਆਂ ’ਚ ਧੱਕਾ-ਮੁੱਕੀ ਹੋਈ। ਵਿਦਿਆਰਥੀਆਂ ਨੇ ਗੇਟ ਨੰਬਰ ਦੋ ਨੂੰ ਬੰਦ ਕਰਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਸਥਿਤ ਤਣਾਅਪੂਰਨ ਬਣਦਿਆਂ ਦੇਖ ਵਾਧੂ ਪੁਲਿਸ ਬੁਲਾਈ ਗਈ। ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਚੰਡੀਗੜ੍ਹ ਪੁਲਿਸ ਵਾਪਸ ਜਾਓ ਦੇ ਨਾਅਰੇ ਵੀ ਲਗਾਏ।ਫਰੀਦਕੋਟ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਵਿਦਿਆਰਥੀਆਂ ਦੇ ਵਿਰੋਧ ਵਿਚ ਸ਼ਾਮਲ ਹੋਏ। ਸੰਸਦ ਮੈਂਬਰ ਨੇ ਵਿਦਿਆਰਥੀਆਂ ਨਾਲ ਆਪਣੀ ਇਕਜੁੱਟਤਾ ਪ੍ਰਗਟਾਈ ਅਤੇ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ। ਯੂਨੀਵਰਸਿਟੀ ਦੇ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਦੇ ਵਿਦਿਆਰਥੀ ਅਭਿਸ਼ੇਕ…

Read More

ਰਨਤਾਰਨ (ਪੰਜਾਬ), 3 ਨਵੰਬਰ, 2025 : ਪੰਜਾਬ ਦੇ ਤਰਨਤਾਰਨ (Tarn Taran) ਵਿਖੇ ਹੋਣ ਵਾਲੀ ਅਹਿਮ ਜ਼ਿਮਨੀ ਚੋਣ (by-election) ਲਈ ਪ੍ਰਚਾਰ ਹੁਣ ਆਪਣੇ ਸਿਖਰ ‘ਤੇ ਪਹੁੰਚ ਗਿਆ ਹੈ। ਭਾਰਤੀ ਜਨਤਾ ਪਾਰਟੀ (BJP) ਆਪਣੇ ਉਮੀਦਵਾਰ ਹਰਜੀਤ ਸੰਧੂ (Harjeet Sandhu) ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਲਗਾ ਰਹੀ ਹੈ। ਇਸੇ ਕੜੀ ਤਹਿਤ, ਪਾਰਟੀ ਦੀ ਪ੍ਰਚਾਰ ਮੁਹਿੰਮ (campaigning) ਨੂੰ ਤੇਜ਼ ਕਰਨ ਲਈ ਮੋਹਾਲੀ (Mohali) ਜਿਲ੍ਹੇ ਦੇ ਦੋ ਸੀਨੀਅਰ ਭਾਜਪਾ ਆਗੂ ਵੀ ਤਰਨਤਾਰਨ ਪਹੁੰਚ ਗਏ ਹਨ। ਸੈਣੀ ਅਤੇ ਗਿੱਲ ਨੇ ਸੰਭਾਲਿਆ ਮੋਰਚਾ 1. ਕੌਣ ਪਹੁੰਚਿਆ: ਡੇਰਾ ਬੱਸੀ (Dera Bassi) ਤੋਂ ਗੁਰਦਰਸ਼ਨ ਸਿੰਘ ਸੈਣੀ (Gurdarshan Singh Saini) ਅਤੇ ਖਰੜ (Kharar) ਤੋਂ ਰਣਜੀਤ ਸਿੰਘ ਗਿੱਲ (Ranjit…

Read More

ਲੁਧਿਆਣਾ, 03 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ, ਲੁਧਿਆਣਾ ਸ਼ਹਿਰ ਨੂੰ ਜੋੜਨ ਵਾਲੇ ਪ੍ਰਮੁੱਖ ਪੁਰਾਣੇ ਲੱਕੜ ਬ੍ਰਿਜ ‘ਤੇ ਨਵੀਂ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਸ਼੍ਰੀ ਦੰਡੀ ਸਵਾਮੀ ਮੰਦਿਰ ਦੇ ਸ਼੍ਰੀ ਰਾਜ ਕੁਮਾਰ ਸ਼ਰਮਾ ਦੇ ਸ਼ੁਭ ਆਸ਼ੀਰਵਾਦ ਨਾਲ ਕੀਤਾ। ਇਸ ਮੌਕੇ ਕੰਮ ਦੀ ਗੁਣਵੱਤਾ ਦਾ ਨੀਰੀਖਣ ਕਰਨ ਲਈ ਨਗਰ ਨਿਗਮ ਕਮਿਸ਼ਨਰ ਅਦਿਤਿਆ ਡੇਚਲਵਾਲ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ ਅਤੇ ਵੱਡੀ ਗਿਣਤੀ ਦੇ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।ਵਿਧਾਇਕ ਬੱਗਾ ਨੇ ਦੁਹਰਾਇਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

Read More

ਜਲੰਧਰ, 3 ਨਵੰਬਰ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 4 ਨਵੰਬਰ ਨੂੰ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵਧ-ਚੜ੍ਹ ਕੇ ਪਹੁੰਚਣ ਦਾ ਸੱਦਾ ਦਿੱਤਾ।ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਸਮੇਤ ਮੀਡੀਆ ਦੇ ਰੂ-ਬਰੂ ਹੁੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ…

Read More

ਪੰਜਾਬ ਸਰਕਾਰ ਨੇ ਹੁਣ ਤੱਕ ਆਪਣੇ ਪ੍ਰਮੁੱਖ ਪ੍ਰਾਜੈਕਟ ਜੀਵਨਜੋਤ ਤੇ ਜੀਵਨਜੋਤ 2.0 ਤਹਿਤ 704 ਬੱਚਿਆਂ ਨੂੰ ਬਾਲ ਭੀਖ ਮੰਗਣ ਵਾਲਿਆਂ ਦੇ ਚੁੰਗਲ ਤੋਂ ਬਚਾਇਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰਾਜੈਕਟ ਜੀਵਨਜੋਤ ਜੁਲਾਈ 2024 ਤੋਂ ਪੰਜਾਬ ਭਰ ’ਚ ਲਾਗੂ ਕੀਤਾ ਗਿਆ, ਜੋ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਹਰ ਮਹੀਨੇ ਦੇ ਦੂਜੇ ਹਫ਼ਤੇ ਦੌਰਾਨ ਮਾਸਿਕ ਬਚਾਅ ਮੁਹਿੰਮਾਂ ਚਲਾਉਣ ’ਤੇ ਕੇਂਦ੍ਰਿਤ ਹੈ। ਭੀਖ ਮੰਗਣ ਤੋਂ ਬਚਾਏ ਗਏ ਬੱਚਿਆਂ ਦਾ ਉਨ੍ਹਾਂ ਦੀ ਉਮਰ, ਯੋਗਤਾ ਤੇ ਦਸਤਾਵੇਜ਼ਾਂ ਦੀ ਉਪਲਬਧਤਾ ਅਨੁਸਾਰ ਵੱਖ-ਵੱਖ ਭਲਾਈ ਸਕੀਮਾਂ ਰਾਹੀਂ ਪੁਨਰਵਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਸਮੱਗਲਿੰਗ ਤੇ ਸੰਗਠਿਤ ਭੀਖ ਮੰਗਣ…

Read More

ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਤੋਂ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ ਵੀ 26 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਨੇ ਤਰਨਾਤਰਨ ‘ਚ ਰੋਡ ਸ਼ੋਅ ਕੀਤਾ ਸੀ। ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦਾ ਭਾਰੀ ਇਕੱਠ ਨਜ਼ਰ ਆਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਹਰਮੀਤ ਸਿੰਘ ਸਿੱਧੂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਉਮੀਦਵਾਰ ਹਰਮੀਤ ਸਿੰਘ ਸਣੇ ‘ਆਪ’ ਵਰਕਰ ਮੌਜੂਦ ਰਹੇ ।\ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੀ 11 ਤਰੀਕ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੇ ਨਾਂ ‘ਤੇ…

Read More

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸਜਾਏ ਜਾ ਰਹੇ ਨਗਰ ਕੀਰਤਨ ਨੂੰ ਲੈ ਕੇ 4 ਨਵੰਬਰ ਮੰਗਲਵਾਰ ਦੀ ਛੁੱਟੀ ਐਲਾਨੀ ਗਈ ਹੈ। ਇਹ ਛੁੱਟੀ ਸਿਰਫ ਸੁਲਤਾਨਪੁਰ ਲੋਧੀ ਵਿਖੇ ਰਹੇਗੀ। ਡਿਪਟੀ ਕਮਿਸ਼ਨਰ ਕਪੂਰਥਲ਼ਾ ਅਮਿਤ ਕੁਮਾਰ ਪੰਚਾਲ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ 4 ਨਵੰਬਰ ਨੂੰ ਸਰਕਾਰੀ, ਗੈਰ ਸਰਕਾਰੀ, ਸਕੂਲਾਂ/ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।  ਇਸ ਸੰਬੰਧੀ ਜਾਣਕਾਰੀ ਨੋਟੀਫਿਕੇਸ਼ਨ ਵਿਚ ਬਕਾਇਦਾ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। ਇਹ ਯਕੀਨੀ ਬਣਾਇਆ…

Read More