Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 11 September 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਮੋਹਾਲੀ ਤੋਂ ਛੁੱਟੀ ਮਿਲ ਗਈ ਹੈ। ਦੱਸ ਦਈਏ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਮੱਸਿਆ ਦੇ ਕਾਰਨ ਹਸਪਤਾਲ ਦਾਖਲ ਹੋਏ ਸਨ। ਅੱਜ ਸ਼ਾਮ ਕਰੀਬ ਸਾਢੇ 4 ਵਜੇ ਉਹਨਾਂ (ਭਗਵੰਤ ਮਾਨ) ਨੂੰ ਡਾਕਟਰਾਂ ਦੇ ਵੱਲੋਂ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸੀਐਮ ਮਾਨ ਸਿੱਧਾ ਹੁਣ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਜਣਗੇ।

Read More

ਅੰਮ੍ਰਿਤਸਰ, 11 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕਰਦਿਆਂ ਪ੍ਰਭਾਵਿਤ ਲੋਕਾਂ ਵਾਸਤੇ ਵੱਖ-ਵੱਖ ਖੇਤਰਾਂ ਲਈ ਵੱਡੇ ਫੈਸਲੇ ਕੀਤੇ ਗਏ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਨਾਲ ਜਿਥੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋਈਆਂ ਹਨ, ਉਥੇ ਹੀ ਜ਼ਮੀਨਾਂ ਵਿਚ ਆਈ ਰੇਤ ਨੇ ਵੀ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕੀਤੀ ਹੈ। ਪ੍ਰਭਾਵਿਤ ਪਿੰਡਾਂ ਦੇ ਗੁਰੂ-ਘਰਾਂ ਦਾ…

Read More

ਚੰਡੀਗੜ੍ਹ/ਅੰਮ੍ਰਿਤਸਰ, 11 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਮੈਂਬਰਾਂ ਨੂੰ 6 ਆਧੁਨਿਕ ਹਥਿਆਰਾਂ ਅਤੇ 5.75 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਸੰਗਠਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਗਟ ਸਿੰਘ ਵਾਸੀ ਪਿੰਡ ਵਾਨ ਤਾਰਾ ਸਿੰਘ, ਤਰਨਤਾਰਨ; ਅਜੈਬੀਰ ਸਿੰਘ ਉਰਫ਼ ਅਜੈ ਵਾਸੀ ਗਲੀ ਪੰਜਾਬ ਸਿੰਘ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਾਲ ਐਵੇਨਿਊ,…

Read More

ਨਵੀਂ ਦਿੱਲੀ – ਸਤੰਬਰ 11, 2025: ਰਾਊਸ ਐਵੇਨਿਊ ਕੋਰਟ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ ਖਿਲਾਫ਼ ਦਾਇਰ ਕੀਤੀ ਗਈ ਇੱਕ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਪਟੀਸ਼ਨ ਵਿੱਚ ਉਨ੍ਹਾਂ ‘ਤੇ ਭਾਰਤੀ ਨਾਗਰਿਕਤਾ ਪ੍ਰਾਪਤ ਕਰਨ ਤੋਂ ਪਹਿਲਾਂ ਹੀ ਵੋਟਰ ਸੂਚੀ ਵਿੱਚ ਆਪਣਾ ਨਾਂ ਸ਼ਾਮਲ ਕਰਵਾਉਣ ਦੇ ਦੋਸ਼ ਲਗਾਏ ਗਏ ਸਨ।ਪਟੀਸ਼ਨਕਰਤਾ, ਵਕੀਲ ਵਿਕਾਸ ਤ੍ਰਿਪਾਠੀ, ਨੇ ਅਦਾਲਤ ਵਿੱਚ ਦਾਅਵਾ ਕੀਤਾ ਸੀ ਕਿ ਸੋਨੀਆ ਗਾਂਧੀ ਨੂੰ 30 ਅਪ੍ਰੈਲ 1983 ਨੂੰ ਨਾਗਰਿਕਤਾ ਮਿਲੀ ਸੀ, ਜਦੋਂ ਕਿ ਉਨ੍ਹਾਂ ਦਾ ਨਾਮ 1980 ਦੀ ਵੋਟਰ ਸੂਚੀ ਵਿੱਚ ਸ਼ਾਮਲ ਸੀ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਸੀ ਕਿ 1981-82 ਵਿੱਚ ਵੀ ਉਨ੍ਹਾਂ ਦਾ ਨਾਮ ਨਵੀਂ ਦਿੱਲੀ…

Read More

ਚੰਡੀਗੜ੍ਹ, 11ਸਤੰਬਰ 2025 : ਪੰਜਾਬ ਦੇ ਇੱਕ ਦਲਿਤ ਪ੍ਰੀਵਾਰ ਦੀ ਧੀਅ ਨੇ ਧਮਕੀਆਂ ਅਤੇ ਦਬਕਿਆਂ ਨੂੰ ਠੋਕਰ ਮਾਰਦਿਆਂ ਪੁਲਿਸ ਵੱਲੋਂ ਆਪਣੇ ਨਾਲ ਕੀਤੇ ਬੇਰਹਿਮੀ ਭਰੇ ਧੱਕੇ ਦਾ ਅਦਾਲਤ ਰਾਹੀਂ ਇਨਸਾਫ ਹਾਸਲ ਕਰਨ ’ਚ ਸਫਲਤਾ ਹਾਸਲ ਕਰ ਲਈ ਹੈ। ਮਾਮਲਾ 3 ਮਾਰਚ, 2013 ਨੂੰ ਤਰਨ ਤਾਰਨ ਦੀ ਗੋਇੰਦਵਾਲ ਸਾਹਿਬ ਸੜਕ ’ਤੇ ਸਥਿਤ ਇੱਕ ਪੈਲੇਸ ਵਿੱਚ ਇੱਕ ਔਰਤ ਨਾਲ ਸ਼ਰੇਆਮ ਕੁੱਟਮਾਰ ਕਰਨ ਅਤੇ ਉਸ ਦੇ ਕਪੜੇ ਤੱਕ ਪਾੜ ਦੇਣ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਵਿੱਚ ਖਡੂਰ ਸਾਹਿਬ ਤੋਂ ਹਾਕਮ ਧਿਰ ‘ਆਮ ਆਦਮੀ ਪਾਰਟੀ’ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 11 ਜਣਿਆਂ ਨੂੰ ਤਰਨਤਾਰਨ ਅਦਾਲਤ ਨੇ ਦੋਸ਼ੀ ਠਹਿਰਾਇਆ ਹੈ ਜਿੰਨ੍ਹਾਂ ਨੂੰ 12…

Read More

ਜਲੰਧਰ, 11 ਸਤੰਬਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸਖ਼ਤ ਕਾਰਵਾਈਆਂ ਕਰਦੇ ਹੋਏ 7 ਮੁਲਜ਼ਮਾਂ ਨੂੰ 150 ਗ੍ਰਾਮ ਹੈਰੋਇਨ, 20,250 ਐਮ.ਐਲ. ਸ਼ਰਾਬ ਅਤੇ 31 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਸ਼ਹਿਰ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀਆਂ ਕੀਤੀਆਂ ਗਈਆਂ, ਜਿਸ ਦੌਰਾਨ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ 6 ਮੁਕੱਦਮੇ ਦਰਜ ਕੀਤੇ ਗਏ ਹਨ। ਗ੍ਰਿਫ਼ਤਾਰੀਆਂ ਦੌਰਾਨ ਇਨ੍ਹਾਂ ਵਿਅਕਤੀਆਂ ਕੋਲੋਂ 150 ਗ੍ਰਾਮ ਹੈਰੋਇਨ, 20,250 ਐਮ.ਐਲ. ਸ਼ਰਾਬ ਅਤੇ 31 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ…

Read More

ਲੁਧਿਆਣਾ, 11 ਸਤੰਬਰ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵੀਰਵਾਰ ਨੂੰ ਹਾਈਵੇ ਇੰਡਸਟਰੀਜ਼ ਲਿਮਟਿਡ ਵੱਲੋਂ ਹੜ੍ਹ ਖੇਤਰ ਵਿੱਚ ਹੜ੍ਹ ਰਾਹਤ ਪਹਿਲਕਦਮੀਆਂ ਲਈ 11 ਲੱਖ ਰੁਪਏ ਦੇ ਉਦਾਰ ਦਾਨ ਲਈ ਦਿਲੋਂ ਧੰਨਵਾਦ ਕੀਤਾ। ਚੇਅਰਮੈਨ ਉਮੇਸ਼ ਮੁੰਜਾਲ ਅਤੇ ਡਾਇਰੈਕਟਰ ਅੰਕੁਰ ਮੁੰਜਾਲ ਨੇ ਡਿਪਟੀ ਕਮਿਸ਼ਨਰ ਨੂੰ ਚੈੱਕ ਸੌਂਪਿਆ। ਡਿਪਟੀ ਕਮਿਸ਼ਨਰ ਨੇ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਦੇ ਸਮੇਂ ਸਿਰ ਅਤੇ ਉਦਾਰ ਸਮਰਥਨ ਲਈ ਉਨ੍ਹਾਂ ਦਾ ਬਹੁਤ ਧੰਨਵਾਦੀ ਹੈ। ਇਹ ਯੋਗਦਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਸਹਾਇਤਾ ਕਰੇਗਾ।

Read More

ਲੁਧਿਆਣਾ, 11 ਸਤੰਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 46 ਵਿਖੇ ਪੀਣ ਵਾਲੇ ਪਾਣੀ ਦਾ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਟਿਊਬਵੈਲ ਕਾਰਜ਼ਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਾਰਡ ਨੰਬਰ 46 ਅਧੀਨ ਜਨਤਾ ਨਗਰ, ਗਲੀ ਨੰਬਰ 8 ਵਿਖੇ ਨਵੇਂ 25 ਹਾਰਸ ਪਾਵਰ ਦਾ ਟਿਊਬਵੈਲ ਲਗਾਇਆ ਜਾ ਰਿਹਾ ਹੈ ਜਿਸ ‘ਤੇ ਕਰੀਬ 12.50 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਟਿਊਬਵੈਲ ਦੇ ਕਾਰਜਸ਼ੀਲ ਹੋਣ ਤੋਂ ਬਾਅਦ ਸਥਾਨਕ ਵਸਨੀਕਾਂ ਨੂੰ ਪੀਣ…

Read More

ਜਲੰਧਰ, 10 ਸਤੰਬਰ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਦੇਸ਼ ਜਾਰੀ ਕੀਤੇ ਹਨ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਅਧਿਕਾਰਤ ਲਾਇਸੰਸਸ਼ੁਦਾ ਦੁਕਾਨਾਂ ਨੂੰ ਛੱਡ ਕੇ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ।ਸਾਈਲੈਂਸ ਜ਼ੋਨ (ਹਸਪਤਾਲ, ਵਿੱਦਿਅਕ ਅਦਾਰਿਆਂ ਦੇ ਨੇੜੇ) ਵਿਚ ਕਿਸੇ ਵੀ ਸਮੇਂ ਪਟਾਕੇ ਚਲਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਸੁੱਚੀ ਪਿੰਡ ਦੀ ਹੱਦ ਅੰਦਰ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਤੇਲ ਟਰਮੀਨਲਾਂ ਦੇ 500 ਗਜ਼ ਦੇ ਘੇਰੇ ਅੰਦਰ ਵੀ ਪਟਾਕੇ ਨਹੀਂ ਚਲਾਏ ਜਾਣਗੇ।ਹੁਕਮਾਂ ਵਿੱਚ…

Read More

ਜਲੰਧਰ, 10 ਸਤੰਬਰ : ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ ਮੇਹਰਚੰਦ ਜਲੰਧਰ ਵੱਲੋਂ ਸੈਸ਼ਨ 2025-26 ਲਈ ਵੱਖ-ਵੱਖ ਟਰੇਡਾਂ ਲਈ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਆਰਜ਼ੀ ਤੌਰ ’ਤੇ ਭਰਤੀ ਕੀਤੀ ਜਾਣੀ ਹੈ, ਜਿਸ ਦੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇੰਸਟੀਚਿਊਟ ਮੈਂਨੇਜਮੈਂਟ ਕਮੇਟੀ ਦੇ ਮੈਂਬਰ ਸਕੱਤਰ-ਕਮ-ਡੀ.ਡੀ.ਓ., ਸਰਕਾਰੀ ਆਈ.ਟੀ.ਆਈ ਮੇਹਰਚੰਦ ਜਸਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਵਿੱਚ ਪਲੰਬਰ, ਵੈਲਡਰ, ਆਰ.ਏ.ਸੀ., ਐਮ.ਐਮ.ਵੀ., ਮਸ਼ੀਨਿਸਟ ਅਤੇ ਡੀ.ਐਮ.ਸੀ. ਟਰੇਡ ਲਈ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਇਕ-ਇਕ ਅਸਾਮੀ ’ਤੇ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਲੋੜੀਂਦੀ ਯੋਗਤਾ ਲਈ ਡਾਇਰੈਕਟਰ ਜਨਰਲ ਟ੍ਰੇਨਿੰਗ ਦੀ ਵੈੱਬਸਾਈਟ https://dgt.gov.in/cts_datails ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਇੰਟਰਵਿਊ 18…

Read More