Author: onpoint channel

“I’m a Newswriter, “I write about the trending news events happening all over the world.

ਪਟਿਆਲਾ, 8 ਸਤੰਬਰ ਪਟਿਆਲਾ ਦੇ ਐਸ.ਡੀ.ਐਮ ਹਰਜੋਤ ਕੌਰ ਮਾਵੀ ਤੇ ਡਰੇਨੇਜ ਵਿਭਾਗ ਕੇ ਕਾਰਜਕਾਰੀ‌ ਇੰਜੀਨੀਅਰ ਪ੍ਰਥਮ ਗੰਭੀਰ ਨੇ ਘੱਗਰ ਤੇ ਇਸ ਦੀਆਂ ਸਹਾਇਕ ਨਦੀਆਂ ਦੇ ਕੁਦਰਤੀ ਵਹਾਅ ਲਈ ਰੁਕਾਵਟ ਪੈਦਾ ਕਰ ਰਹੀ ਪੰਜਾਬ ਦੀ ਬਿਨਾਂ ਲਾਜ਼ਮੀ ਪ੍ਰਵਾਨਗੀ ਦੇ ਪੰਜਾਬ-ਹਰਿਆਣਾ ਸਰਹੱਦ ‘ਤੇ ਹਰਿਆਣਾ ਵੱਲੋਂ ਉਸਾਰੀ ਗਈ ਹਾਂਸੀ-ਬੁਟਾਣਾ ਨਹਿਰ ਦਾ ਚੀਕਾ ਰੋਡ ਨੇੜੇ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਐਸ.ਡੀ.ਐਮ. ਹਰਜੋਤ ਕੌਰ ਨੇ ਕਿਹਾ ਕਿ ਹਾਂਸੀ ਬੁਟਾਣਾ ਦੀ ਰੁਕਾਵਟ ਕਰਕੇ ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਲਈ ਹੜ੍ਹਾਂ ਦੀ ਗੰਭੀਰ ਚਿੰਤਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਨਹਿਰ ਘੱਗਰ ਅਤੇ ਇਸ ਦੀਆਂ ਸਹਾਇਕ ਨਦੀਆਂ ਦੇ ਕੁਦਰਤੀ ਹੜ੍ਹਾਂ ਦੇ ਵਹਾਅ ਵਿੱਚ ਰੁਕਾਵਟ ਪਾਉਣ…

Read More

ਮੋਹਾਲੀ 8 ਸਤੰਬਰ 2025: Fortis ਹਸਪਤਾਲ ਮੁਹਾਲੀ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਿਹਤ ਬਾਰੇ ਨਵੇਂ ਜਾਰੀ ਕੀਤੇ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਉਹਨਾਂ ਦੀ ਕਲੀਨੀਕਲ ਕੰਡੀਸ਼ਨ ਵਿੱਚ ਸੁਧਾਰ ਹੋ ਰਿਹਾ ਹੈ। ਉਹਨਾਂ ਦੇ ਵਾਈਟਲ ਮਾਪਦੰਡ ਸਟੇਬਲ ਹਨ। ਇਹ ਵੀ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਸਰੀਰਕ ਤੌਰ ਤੇ ਐਕਟਿਵ ਹਨ ਅਤੇ ਅੱਜ ਸਾਰਾ ਦਿਨ ਕਾਫੀ ਮੀਟਿੰਗਾਂ ਵਿੱਚ ਰੁਝੇ ਰਹੇ।ਚੇਤ ਰਹੇ ਕੇ ਮੁੱਖ ਮੰਤਰੀ ਨੇ ਅੱਜ ਪੰਜਾਬ ਦੀ ਕੈਬਨਿਟ ਮੀਟਿੰਗ ਵਿੱਚ ਵੀ ਵੀਡੀਓ ਰਾਹੀ ਸ਼ਮੂਲੀਅਤ ਕੀਤੀ ਸੀ। ਇਸ ਤੋਂ ਇਲਾਵਾ ਪੰਜਾਬ ਦੇ ਆਲਾ ਅਫਸਰਾਂ ਤੇ ਸਿਆਸੀ ਨੇਤਾਵਾਂ ਨਾਲ ਵੀ ਹਸਪਤਾਲ ਵਿੱਚ ਹੀ ਮੀਟਿੰਗਾਂ ਕੀਤੀਆਂ ਸਨ। ਉਹ ਤਿੰਨ ਦਿਨ…

Read More

ਲੁਧਿਆਣਾ, 8 ਸਤੰਬਰ:ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਸਰਾਲੀ ਵਿੱਚ ਚੱਲ ਰਹੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਕੰਮ ਦਾ ਨਿਰੀਖਣ ਕੀਤਾ, ਲੋਕਾਂ ਨੂੰ ਭਰੋਸਾ ਦਿੱਤਾ ਕਿ ਲੁਧਿਆਣਾ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਐਸ.ਡੀ.ਐਮ ਪੂਰਬੀ ਜਸਲੀਨ ਕੌਰ ਭੁੱਲਰ, ਡਰੇਨੇਜ ਵਿਭਾਗ ਦੇ ਅਧਿਕਾਰੀਆਂ, ਭਾਰਤੀ ਫੌਜ ਦੇ ਜਵਾਨਾਂ ਅਤੇ ਸਥਾਨਕ ਪਿੰਡ ਵਾਸੀਆਂ ਦੇ ਨਾਲ ਹਿਮਾਂਸ਼ੂ ਜੈਨ ਨੇ ਬੰਨ੍ਹ ਨੂੰ ਮਜ਼ਬੂਤ ਕਰਨ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ।ਹਿਮਾਂਸ਼ੂ ਜੈਨ ਨੇ ਦੱਸਿਆ ਕਿ ਅੱਜ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ, ਬੰਨ੍ਹ ਤੋਂ ਪਾਣੀ ਛੱਡਣਾ 65,000 ਕਿਊਸਿਕ ਤੋਂ ਘਟਾ ਕੇ 50,000 ਕਿਊਸਿਕ ਕਰ ਦਿੱਤਾ ਜਾਵੇਗਾ।…

Read More

ਲੁਧਿਆਣਾ, 08 ਸਤੰਬਰ (000) – ਸੀ-ਪਾਈਟ ਕੈਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 08 ਸਤੰਬਰ 2025 ਤੋਂ ਕੈਂਪ ਵਿੱਚ ਮੁੜ ਆਰਮੀ (ਅਗਨੀਵੀਰ) ਦੀ ਫਿਜੀਕਲ ਸਿਖਲਾਈ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਅਤੇ ਮਲੇਰਕਟਲਾ ਦੇ ਜਿਹੜੇ ਯੁਵਕਾਂ ਨੇ ਆਰਮੀ (ਅਗਨੀਵੀਰ) ਦੀ ਭਰਤੀ ਲਈ ਲਿਖਤੀ ਪੇਪਰ ਪਾਸ ਕੀਤਾ ਹੋਇਆ ਹੈ, ਉਹ ਨੌਜਵਾਨ ਸੀ-ਪਾਈਟ ਕੈਪ, ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵਿਖੇ ਭਲਕੇ 09, 10, 11 ਅਤੇ 12 ਸਤੰਬਰ ਨੂੰ ਫਿਜੀਕਲ ਟ੍ਰੇਨਿੰਗ ਲਈ ਕੈਪ ਵਿੱਚ ਆ ਸਕੱਦੇ ਹਨ।ਕਾਬਿਲੋਗੌਰ ਹੈ ਕਿ ਮੌਸਮ ਖਰਾਬ ਹੋਣ ਕਾਰਨ 03 ਤੋਂ 07 ਸਤੰਬਰ ਤੱਕ ਕੈਂਪ ਵਿਖੇ ਆਰਮੀ (ਅਗਨੀਵੀਰ) ਦੀ ਫਿਜੀਕਲ…

Read More

ਲੁਧਿਆਣਾ, 08 ਸਤੰਬਰ (000) – ਜਲ ਸਪਲਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 33 ਅਧੀਨ ਪੈਂਦੇ ਸ਼ਹੀਦ ਮਹਿੰਦਰ ਨਗਰ, ਗਲੀ ਨੰਬਰ 5 ਵਿਖੇ 25 ਹਾਰਸ ਪਾਵਰ ਵਾਲੇ ਪੀਣ ਵਾਲੇ ਪਾਣੀ ਦੇ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ।ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਾਫੀ ਸਮੱਸਿਆ ਆ ਰਹੀ ਸੀ ਅਤੇ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੁੱਖ ਰੱਖਦਿਆਂ ਨਵਾਂ ਟਿਊਬਵੈਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦੱਖਣੀ ਵਿਧਾਨ ਸਭਾ ਹਲਕੇ ਦੇ ਉਨ੍ਹਾਂ ਵਾਰਡਾਂ…

Read More

ਪਾਇਲ/ਲੁਧਿਆਣਾ, 08 ਸਤੰਬਰ (000) – ਵਿਧਾਇਕ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਆਪਣੇ ਵਿਧਾਨ ਸਭਾ ਹਲਕਾ ਪਾਇਲ ਵਿਖੇ ਲੋਕਾਂ ਦੀ ਸੇਵਾ ਕਰਨ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਵੱਲੋਂ ਪਿਛਲੇ 5 ਦਿਨਾਂ ਤੋਂ ਆਪਣੇ ਦਫ਼ਤਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਤ੍ਰਿਪਾਲਾਂ ਵੰਡੀਆਂ ਜਾ ਰਹੀਆਂ ਹਨ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਸੁਹਿਰਦ ਯਤਨ ਕਰ ਰਹੀ ਜਿਸਦੇ ਤਹਿਤ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਈ ਅਹਿਮ ਫ਼ੈਸਲੇ ਕੀਤੇ ਹਨ ਜਿਨ੍ਹਾਂ ਵਿੱਚ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ, ਘਰਾਂ ਦਾ ਮੁਆਵਜਾ, ਪਸ਼ੂਆਂ ਦਾ ਮੁਆਵਜਾ, ਹੜ੍ਹਾਂ ਵਿੱਚ ਜਾਨ ਗੁਆਉਣ ਵਾਲੇ ਪਰਿਵਾਰਾਂ ਨੂੰ ਵਿੱਤੀ ਸਹਾਹਿਤਾ ਆਦਿ ਸ਼ਾਮਲ ਹਨ।…

Read More

ਜਲੰਧਰ, 8 ਸਤੰਬਰ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਪੁਲਿਸ ਕਮਿਸ਼ਨਰੇਟ ਦੀ ਹੱਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ, ਹਸਪਤਾਲ, ਭੀੜ ਵਾਲੇ ਬਾਜ਼ਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ) ਸੀ.ਸੀ.ਟੀ.ਵੀ. ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ.ਸੀ.ਟੀ.ਵੀ. ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ…

Read More

ਜਲੰਧਰ, 8 ਸਤੰਬਰ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਤੇ ਆਰਮਜ਼ ਰੂਲਜ਼, 2016 ਦੇ ਰੂਲ ਨੰਬਰ 32 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵਲੋਂ ਜਨਤਕ ਅਤੇ ਧਾਰਮਿਕ ਥਾਵਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ ’ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ਵਿੱਚ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਨੂੰ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਪ੍ਰਮੋਟ…

Read More

ਚੰਡੀਗੜ੍ਹ, 8 ਸਤੰਬਰ: ਪੰਜਾਬ ਇਸ ਸਮੇਂ ਹੜ੍ਹਾਂ ਦੀ ਵਿਨਾਸ਼ਕਾਰੀ ਮਾਰ ਝੱਲ ਰਿਹਾ ਹੈ। ਹੁਣ ਇਸੇ ਗੰਭੀਰ ਸੰਕਟ ਦੇ ਵਿਚਕਾਰ, ਸੂਬਾ ਸਰਕਾਰ ਦੀ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਅੱਜ ਦੁਪਹਿਰ 12 ਵਜੇ ਹੋਣ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ, ਜੋ ਇਸ ਸਮੇਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ, ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ । ਕੀ ਹੈ ਮੀਟਿੰਗ ਦਾ ਮੁੱਖ ਏਜੰਡਾ? ਦੱਸ ਦਈਏ ਕਿ ਇਹ ਮੀਟਿੰਗ, ਪਹਿਲਾਂ ਸ਼ੁੱਕਰਵਾਰ ਨੂੰ ਹੋਣੀ ਸੀ ਪਰ CM ਮਾਨ ਦੀ ਸਿਹਤ ਵਿਗੜਨ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ, ਪਰ ਹੁਣ ਇਹ ਮੀਟਿੰਗ ਅੱਜ ਹੋ ਰਹੀ ਹੈ । ਸੂਤਰਾਂ ਅਨੁਸਾਰ, ਮੀਟਿੰਗ ਦਾ…

Read More

ਲੁਧਿਆਣਾ, 06 ਸਤੰਬਰ (000) – ਜਵਾਹਰ ਨਵੋਦਿਆ ਵਿਦਿਆਲਿਆ ‘ਚ 9ਵੀ ਤੇ 11ਵੀਂ ‘ਚ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦਾ ਸਿਲਸਿਲਾ ਜਾਰੀ ਹੈ। ਵਿਦਿਅਕ ਸੈਸ਼ਨ 2026-27 ਤਹਿਤ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਖਾਲੀ ਪਈਆਂ ਸੀਟਾਂ ਲਈ ਪ੍ਰੀਖਿਆ ਲਈ ਜਾਣੀ ਹੈ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਦੇ ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਦੱਸਿਆ ਕਿ ਦਾਖਲਾ ਫਾਰਮ ਭਰਨ ਦੀ ਅੰਤਿਮ ਮਿਤੀ 23 ਸਤੰਬਰ, 2025 ਨਿਰਧਾਰਿਤ ਕੀਤੀ ਗਈ ਹੈ ਜਦਕਿ 07 ਫਰਵਰੀ, 2026 ਨੂੰ ਪਰੀਖਿਆ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 9ਵੀਂ ਜਮਾਤ ਵਿੱਚ ਦਾਖਲੇ ਲਈ 111 ਵਿਦਿਆਰਥੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ ਜਦਕਿ 11ਵੀਂ ਦਾ ਅੰਕੜਾ 31 ਤੱਕ ਪਹੁੰਚ ਗਿਆ ਹੈ।ਉਨ੍ਹਾਂ ਬਿਨੈ…

Read More