- 5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ
- ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਸਮੇਤ ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ
- ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨਾ, ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM Maan
- ਕਬੱਡੀ ਮਹਾਕੁੰਭ ਸਿਹਾਲ ਨੂੰ ਲੈ ਕੇ ਤਿਆਰੀਆਂ ਮੁਕੰਮਲ – ਡਾ ਮੱਘਰ ਸਿਹਾਲ, ਚਮਕੌਰ ਘੁਮਾਣ ਯੂ ਕੇ
- ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ
- ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਹੁਕਮ ਜਾਰੀ
- ਲੁਧਿਆਣਾ: ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਪ੍ਰਾਈਵੇਟ ਸਕੂਲਾਂ ਵਿੱਚ ਆਰ.ਟੀ.ਈ ਤਹਿਤ 25 ਪ੍ਰਤੀਸ਼ਤ ਸੀਟਾਂ ‘ਤੇ ਰਾਖਵਾਂਕਰਨ ਲਾਜ਼ਮੀ ਕਰਨ ਦੇ ਹੁਕਮ
- ਯੁੱਧ ਨਸ਼ਿਆਂ ਵਿਰੁੱਧ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮਾਡਲ ਹਾਊਸ ‘ਚ ਨਸ਼ਾ ਵਿਰੋਧੀ ਪੈਦਲ ਯਾਤਰਾ ਦੀ ਕੀਤੀ ਅਗਵਾਈ
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ, 20 ਦਸੰਬਰ 2025: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਸੀਐਮ ਹਾਊਸ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਨੇ ਜਨਹਿਤ ਅਤੇ ਪ੍ਰਸ਼ਾਸਨਿਕ ਸੁਧਾਰਾਂ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਮੋਹਰ ਲਗਾਈ ਹੈ। 30 ਦਸੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੈਬਨਿਟ ਨੇ 30 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ‘ਮਨਰੇਗਾ’ ਸਕੀਮ ਦਾ ਨਾਂ ਬਦਲ ਕੇ ‘ਜੀ ਰਾਮ ਜੀ’…
41 ਵੀਂ ਜੂਨੀਅਰ ਪੰਜਾਬ ਸਟੇਟ ਕਬੱਡੀ ਚੈਪੀਅਨਸ਼ਿਪ ਲੜਕੇ ਢੰਡੋਲੀ ਕਲਾਂ ਵਿਖੇ ਅੱਜ -ਡਾ ਜਨਕ ਰਾਜ, ਧਾਲੀਵਾਲ, ਡਾ ਮੱਘਰ ਸਿਹਾਲਦਿੜਬਾ ਮੰਡੀ, 20 ਦਸੰਬਰ ਸਤਪਾਲ ਖਡਿਆਲਪੰਜਾਬ ਕਬੱਡੀ ਐਸੋਸੀਏਸ਼ਨ ਦੀ ਅਗਵਾਈ ਵਿੱਚ ਸ੍ ਗੁਰਲਾਲ ਸਿੰਘ ਘਨੌਰ ਪ੍ਧਾਨ, ਸ੍ ਤੇਜਿੰਦਰ ਸਿੰਘ ਮਿੱਡੂਖੇੜਾ ਜਰਨਲ ਸਕੱਤਰ, ਸ੍ ਅਮਨਪ੍ਰੀਤ ਸਿੰਘ ਮੱਲੀ ਚੇਅਰਮੈਨ, ਸ੍ ਬਲਜੀਤ ਸਿੰਘ ਮਾਨ ਸੀਨੀਅਰ ਵਾਇਸ ਪ੍ਧਾਨ ਦੀ ਦੇਖਰੇਖ ਵਿੱਚ ਜਿਲਾ ਕਬੱਡੀ ਐਸੋਸੀਏਸ਼ਨ ਸੰਗਰੂਰ ਪ੍ਧਾਨ ਬਲਵਿੰਦਰ ਸਿੰਘ ਧਾਲੀਵਾਲ, ਡਾ ਜਨਕ ਰਾਜ ਸ਼ਰਮਾਂ, ਚੇਅਰਮੈਨ ਡਾ ਮੱਘਰ ਸਿੰਘ ਸਿਹਾਲ, ਸੀਨੀਅਰ ਵਾਇਸ ਪ੍ਧਾਨ ਹਰਵਿੰਦਰ ਸਿੰਘ ਕਾਲਾ, ਆਰਗਨਾਈਜ਼ੇਸ਼ਨ ਸੈਕਟਰੀ ਹਰਪਾਲ ਸਿੰਘ ਖਡਿਆਲ, ਮੀਤ ਪ੍ਰਧਾਨ ਬਲਜੀਤ ਸਿੰਘ ਖਡਿਆਲ , ਪ੍ਰੈਸ ਸਕੱਤਰ ਸਤਪਾਲ ਸਿੰਘ ਖਡਿਆਲ ਹੋਰਾਂ ਦੇ ਯਤਨਾਂ ਸਦਕਾ ਦਿੜਬਾ ਨੇੜਲੇ…
ਦਿੜਬਾ ਮੰਡੀ,20 ਦਸੰਬਰ ਸਤਪਾਲ ਖਡਿਆ ਪੰਜਾਬ ਵਿੱਚ ਪਿਛਲੇ ਦਿਨੀ ਹੋਈਆ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆ ਚੋਣਾ ਵਿੱਚ ਪੰਜਾਬ ਦੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਵਿੱਚ ਸਾਰੀਆਂ ਹੀ ਬਲਾਕ ਸੰਮਤੀ ਦੀਆ ਸੀਟਾ ਅਤੇ ਤਿੰਨੇ ਜ਼ਿਲਾ ਪ੍ਰੀਸ਼ਦ ਦੀਆ ਸੀਟਾ ਕਾਂਗਰਸ ਪਾਰਟੀ ਵਲੋ ਜਿੱਤਣ ਦੇ ਬਾਵਜੂਦ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਵਲੋ ਦਿੱਤੇ ਇਸ ਬਿਆਨ ਨੇ ਪੰਜਾਬ ਦੇ ਲੋਕਾ ਦਾ ਇੱਕ ਵਾਰ ਫਿਰ ਦਿਲ ਜਿੱਤ ਲਿਆ ਹੈ । ਪ੍ਰੈੱਸ ਨਾਲ ਗੱਲਬਾਤ ਕਰਦਿਆ ਕਾਂਗਰਸ ਪਾਰਟੀ ਦੇ ਸੀਨੀਅਰ ਆਗੁ ਰਣ ਸਿੰਘ ਮਹਿਲਾਂ ਕਿਹਾ ਕਿ ਸ੍ਰ ਚਰਨਜੀਤ ਸਿੰਘ ਚੰਨੀ ਵਲੋ ਆਪਣੇ ਹਲਕੇ ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਤੋ ਬਾਅਦ…
*ਪ੍ਰੋਜੈਕਟ ਜੀਵਨਜੋਤ 2.0 ਤਹਿਤ ਲੁਧਿਆਣਾ ਵਿੱਚ ਵਿਸ਼ੇਸ਼ ਮੁਹਿੰਮ,14 ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕੀਤਾ*ਲੁਧਿਆਣਾ, 20 ਦਸੰਬਰ (000)- ਜਿਲ੍ਹਾ ਲੁਧਿਆਣਾ ਵਿੱਚ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਤਹਿਤ ਜਿਲ੍ਹਾ ਪ੍ਰਸਾਸ਼ਨ, ਲੁਧਿਆਣਾ ਵੱਲੋ ਸ਼ਨੀਵਾਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਵਿਸ਼ੇਸ਼ ਮੁਹਿੰਮ ਤਹਿਤ ਜਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ ਦੀ ਅਗਵਾਈ ਹੇਠ ਅਤੇ ਜਿਲ੍ਹਾ ਟਾਸਕ ਫੋਰਸ, ਲੁਧਿਆਣਾ ਦੇ ਸਹਿਯੋਗ ਨਾਲ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ 14 ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। ਲੁਧਿਆਣਾ ਸ਼ਹਿਰ ਦੇ ਉਸ ਖੇਤਰ ਵਿੱਚ ਚੈਕਿੰਗ ਕੀਤੀ ਗਈ ਜਿਥੇ ਇਹਨਾਂ ਭੀਖ ਮੰਗਦੇ ਬੱਚਿਆਂ ਦੀ ਸੰਭਾਵਨਾ ਸੀ। ਇਹਨਾਂ ਸਥਾਨਾਂ ਵਿੱਚ…
ਬੱਚਿਆਂ ਦੇ ਸਰਵਪੱਖੀ ਵਿਕਾਸ ‘ਚ ਅਧਿਆਪਕਾਂ ਤੇ ਮਾਪਿਆਂ ਦੀ ਅਹਿਮ ਭੂਮਿਕਾ: ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਆਲੋਵਾਲ, ਨਕੋਦਰ ਵਿਖੇ ਮੈਗਾ ਪੀ.ਟੀ.ਐਮ. ‘ਚ ਕੀਤੀ ਸ਼ਿਰਕਤ ਜਲੰਧਰ, 20 ਦਸੰਬਰ : ਪੰਜਾਬ ਸਰਕਾਰ ਦੇ ਉਪਰਾਲੇ ਮੈਗਾ ਪੀ.ਟੀ.ਐਮ. ਤਹਿਤ ਸਰਕਾਰੀ ਸਕੂਲ ਅਲੋਵਾਲ, ਨਕੋਦਰ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਇਸ ਮੌਕੇ ਓਂਕਾਰ ਸਿੰਘ ਬਰਾੜ, ਉਪ ਪੁਲਿਸ ਕਪਤਾਨ ਸਬ-ਡਵੀਜ਼ਨ ਨਕੋਦਰ ਅਤੇ ਹਰਮਿੰਦਰ ਸਿੰਘ, ਸਬ ਇੰਸਪੈਕਟਰ ਅਤੇ ਮੁੱਖ ਅਫ਼ਸਰ ਥਾਣਾ ਸਿਟੀ ਨਕੋਦਰ ਵੀ ਮੌਜੂਦ ਸਨ।ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅਧਿਆਪਕਾਂ ਅਤੇ…
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ, ਭੀਖ ਮੰਗਦੇ 10 ਬੱਚੇ ਛੁਡਵਾਏਜਲੰਧਰ, 20 ਦਸੰਬਰ : ਮਾਣਯੋਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਦੇਸ਼ਾਂ ਦੀ ਪਾਲਣਾ ਹਿੱਤ ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਬਾਲ ਭਿੱਖਿਆ ਰੋਕਣ ਲਈ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ 10 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਏ ਜਾ ਰਹੇ ‘ਜੀਵਨਜੋਤ ਪ੍ਰਾਜੈਕਟ’ ਤਹਿਤ…
ਜ਼ਿਲ੍ਹੇ ‘ ਚ ਆਧਾਰ ਸੰਬੰਧੀ ਕੰਮਕਾਜ ਦੀ ਸਮੀਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਆਧਾਰ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹੇ ‘ਚ ਹਰੇਕ ਉਮਰ ਦੇ ਨਾਗਰਿਕਾਂ ਤੱਕ ਆਧਾਰ ਸੈਚੁਰੇਸ਼ਨ, ਖਾਸ ਕਰਕੇ 5 ਤੋਂ 15 ਸਾਲ ਦੇ ਬੱਚਿਆਂ ਲਈ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਆਧਾਰ ਸੇਵਾਵਾਂ ਨੂੰ ਹਰ ਨਿਵਾਸੀ ਤੱਕ ਪਹੁੰਚਾਉਣਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਉਹਨਾਂ ਕਿਹਾ ਕਿ 10 ਸਾਲ ਪੁਰਾਣੇ ਆਧਾਰ ਕਾਰਡ ਨੂੰ ਅਪਡੇਟ ਕਰਵਾਉਣਾ ਬਹੁਤ ਜਰੂਰੀ ਹੈ ।ਉਹਨਾਂ ਦਸਤਾਵੇਜ਼ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ…
ਚੰਡੀਗੜ੍ਹ ਯੂਨੀਵਰਸਿਟੀ (CU) ਦੇ 2024-25 ਬੈਚ ਦੇ ਇੰਜਨੀਅਰਿੰਗ ਅਤੇ ਕੰਪਿਊਟਰ ਐਪਲੀਕੇਸ਼ਨ (ECAP) ਦੇ ਵਿਦਿਆਰਥੀਆਂ ਲਈ ਸਾਲਾਨਾ ਕਨਵੋਕੇਸ਼ਨ ਕਰਵਾਇਆ ਗਿਆ, ਜਿਸ ਵਿੱਚ ਇੰਜਨੀਅਰਿੰਗ ਅਤੇ ਕੰਪਿਊਟਰ ਐਪਲੀਕੇਸ਼ਨ ਦੇ ਵਿਦਿਆਰਥੀਆਂ ਨੂੰ 2,253 ਡਿਗਰੀਆਂ ਵੰਡੀਆਂ ਗਈਆਂ। ਦੱਸਣਯੋਗ ਹੈ ਕਿ ਕਨਵੋਕੇਸ਼ਨ ਵਿੱਚ 906 ਅੰਡਰਗ੍ਰੈਜੁਏਟ (UG) ਅਤੇ 1,347 ਪੋਸਟ ਗ੍ਰੈਜੁਏਟ (PG) ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਈਵਾਈ ਜੀਡੀਐਸ ਦੇ ਸਾਈਬਰ ਮੈਨੇਜਡ ਸਰਵਿਸ ਲੀਡਰ ਨੀਰਜ ਕੁਮਾਰ ਅਤੇ ਗ੍ਰੋਜ਼ ਬੇਕਰ ਕਾਰਡਿੰਗ ਇੰਡੀਆ ਪ੍ਰਾਇਵੇਟ ਲਿਮੀਟਡ ਦੇ ਮੈਨੇਜਿੰਗ ਡਾਇਰੈਕਟਰ ਪੁਨਿਤ ਵਿਜ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਵੀਰਾਜਾ ਐਨ ਸੀਤਾਰਾਮ, ਚੰਡੀਗੜ੍ਹ ਯੂਨੀਵਰਸਿਟੀ ਦੇ ਸਿੱਖਿਆ ਮਾਮਲਿਆਂ ਦੇ ਪ੍ਰੋ. ਵਾਈਸ ਚਾਂਸਲਰ ਡਾ. ਰਘੁਵੀਰ, ਚੰਡੀਗੜ੍ਹ…
ਗੁਰਦਾਸਪੁਰ,19 ਦਸੰਬਰ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਗੁਰਦਾਸਪੁਰ ਅੰਦਰ ਸਿੰਥੈਟਿਕ/ਪਲਾਸਟਿਕ/ਨੁਕਸਾਨਦਾਇਕ ਪਦਾਰਥ ਦੀ ਬਣੀ ਡੋਰ (ਚਾਈਨਾ ਡੋਰ/ਮਾਂਜਾਂ) ‘ਤੇ ਪਾਬੰਦੀ ਲਗਾਈ ਗਈ ਹੈ। ਚਾਈਨਾ ਡੋਰ ਨੂੰ ਬਣਾਉਣ ਅਤੇ ਵੇਚਣ ਤੇ ਪੂਰਨ ਪਾਬੰਦੀ ਹੋਵੇਗੀ। ਚਾਈਨਾ ਡੋਰ ਦੀ ਖਰੀਦ ਅਤੇ ਵਰਤੋਂ ਤੇ ਪੂਰਨ ਪਾਬੰਦੀ ਹੋਵੇਗੀ ਅਤੇ ਦੁਕਾਨਾਂ/ਸਟੋਰਾਂ/ਘਰਾਂ ਆਦਿ ਵਿੱਚ ਚਾਈਨਾਂ ਡੋਰ ਸਟੇਕ ਕਰਨ ਤੇ ਪੂਰਨ ਪਾਬੰਦੀ ਹੋਵੇਗੀ। ਹੁਕਮਾਂ ਵਿੱਚ ਅੱਗੇ ਕਿਹਾ ਗਿਆ ਕਿ ਪਤੰਗਾਂ/ਗੁੱਡੀਆਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ, ਜੋ ਕਿ ਸਿੰਥੈਟਿਕ/ਪਲਾਸਟਿਕ ਜਾਂ ਹੋਰ ਮਿਲਦੇ ਜੁਲਦੇ ਸਿੰਥੈਟਿਕ ਮਟੈਰੀਅਲ ਦੀ…
ਨਵੀਂ ਦਿੱਲੀ/ਚੰਡੀਗੜ੍ਹ, 19 ਦਸੰਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਕੇਂਦਰ ਦੇ ਪ੍ਰਸਤਾਵਿਤ ਵੀਬੀ-ਜੀ ਰਾਮ ਜੀ ਬਿਲ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਇਸ ਨੂੰ ਪੇਂਡੂ ਮਜ਼ਦੂਰਾਂ ਲਈ ਦੇਸ਼ ਦੇ ਸਭ ਤੋਂ ਵੱਡੇ ਸਮਾਜਿਕ ਸੁਰੱਖਿਆ ਪ੍ਰੋਗਰਾਮ ਮਨਰੇਗਾ ਨੂੰ ਕਮਜ਼ੋਰ ਕਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਇੱਕ ਖ਼ਤਰਨਾਕ ਅਤੇ ਪਿਛਾਂਹਖਿੱਚੂ ਕਦਮ ਕਰਾਰ ਦਿੱਤਾ। ਇਸ ਬਿੱਲ ‘ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕੰਗ ਨੇ ਇਸ ਦੀ ਤੁਲਨਾ ਰੱਦ ਕੀਤੇ ਜਾ ਚੁੱਕੇ ਖੇਤੀ ਕਾਨੂੰਨਾਂ ਨਾਲ ਕੀਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੇ ਦੇਸ਼ ਵਿਆਪੀ ਵਿਰੋਧ…

