Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 02 ਨਵੰਬਰ (000) -ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਤਵਾਰ ਨੂੰ ਗੁਰੂ ਨਾਨਕ ਸਟੇਡੀਅਮ ਦੇ ਸ਼ਾਸਤਰੀ ਬੈਡਮਿੰਟਨ ਹਾਲ ਵਿਖੇ ਪੰਜਾਬ ਰਾਜ ਸਬ-ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2025-26 ਦਾ ਉਦਘਾਟਨ ਕੀਤਾ।ਅੰਤਰਿਮ ਕਮੇਟੀ ਦੁਆਰਾ ਆਯੋਜਿਤ, ਚਾਰ ਦਿਨਾਂ ਚੈਂਪੀਅਨਸ਼ਿਪ 5 ਨਵੰਬਰ ਨੂੰ ਸਮਾਪਤ ਹੋਵੇਗੀ। ਇਸ ਚੈਂਪੀਅਨਸ਼ਿਪ ਵਿੱਚ 20 ਜ਼ਿਲ੍ਹਿਆਂ ਦੇ 15 ਅਤੇ 17 ਸਾਲ ਤੋਂ ਘੱਟ ਉਮਰ ਦੇ 700 ਤੋਂ ਵੱਧ ਖਿਡਾਰੀ (ਲੜਕੇ ਅਤੇ ਲੜਕੀਆਂ) ਸ਼ਾਮਲ ਹੋਣਗੇ ਰਹੇ ਜੋ ਸਿੰਗਲਜ਼, ਡਬਲਜ਼ ਅਤੇ ਮਿਕਸਡ ਡਬਲਜ਼ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ। ਮੈਚ ਸ਼ਾਸਤਰੀ ਬੈਡਮਿੰਟਨ ਹਾਲ ਅਤੇ ਸਤਲੁਜ ਕਲੱਬ ਵਿਖੇ ਇੱਕੋ ਸਮੇਂ ਆਯੋਜਿਤ ਕੀਤੇ ਜਾ ਰਹੇ ਹਨ।ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਨੌਜਵਾਨਾਂ ਦੇ ਮਨਾਂ…

Read More

**ਖੰਨਾ, (ਲੁਧਿਆਣਾ), 2 ਨਵੰਬਰ:ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਐਤਵਾਰ ਨੂੰ ਗੁਰਦੁਆਰਾ ਸ਼੍ਰੋਮਣੀ ਭਗਤ ਨਾਮਦੇਵ ਜੀ ਖੰਨਾ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਗਟ ਦਿਵਸ ਸਬੰਧੀ ਹੋਏ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਗਟ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਸਾਡੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਗਟ ਦਿਵਸ ਹੈ ਜੋ ਕਿ ਦੇਸ਼ ਭਰ, ਪੰਜਾਬ ਵਿੱਚ ਅਤੇ ਸਾਡੇ ਸ਼ਹਿਰ ਖੰਨਾ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਭਗਤ ਨਾਮਦੇਵ ਜੀ ਦੀ…

Read More

ਚੰਡੀਗੜ੍ਹ, 2 ਨਵੰਬਰ:ਵਿੱਤੀ ਲਚਕੀਲੇਪਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਜਦੋਂ ਕਿ ਇਕੱਲੇ ਅਕਤੂਬਰ ਮਹੀਨੇ ਵਿੱਚ 14.46 ਫੀਸਦੀ ਦਾ ਮਜ਼ਬੂਤ ਵਾਧਾ ਹੋਇਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਆਪਕ ਹੜ੍ਹਾਂ ਅਤੇ ਜੀ.ਐਸ.ਟੀ. 2.0 ਤਹਿਤ ਹਾਲ ਹੀ ਵਿੱਚ ਟੈਕਸ ਦਰਾਂ ਦੇ ਤਰਕੀਕਰਨ ਦੇ ਬਾਵਜੂਦ ਸੂਬੇ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਾਧੇ ਦੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਸੂਬੇ ਨੇ ਅਪ੍ਰੈਲ ਤੋਂ…

Read More

ਨਵੀਂ ਦਿੱਲੀ/ਅਮਰਾਵਤੀ, 1 ਨਵੰਬਰ, 2025 : ਆਂਧਰਾ ਪ੍ਰਦੇਸ਼ (Andhra Pradesh) ਦੇ ਸ਼੍ਰੀਕਾਕੁਲਮ (Srikakulam) ਵਿੱਚ ਅੱਜ (ਸ਼ਨੀਵਾਰ) ਇਕਾਦਸ਼ੀ (Ekadashi) ਦੇ ਦਿਨ ਹੋਏ ਵੱਡੇ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਕਾਸ਼ੀਬੁੱਗਾ (Kasibugga) ਸਥਿਤ ਵੈਂਕਟੇਸ਼ਵਰ ਸਵਾਮੀ ਮੰਦਿਰ ਵਿੱਚ ਮਚੀ ਭਿਆਨਕ ਭਗਦੜ (stampede), ਜਿਸ ਵਿੱਚ 10 ਸ਼ਰਧਾਲੂਆਂ ਦੀ ਦਰਦਨਾਕ ਮੌਤ ਹੋ ਗਈ, ਨਾਲ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਪ੍ਰਧਾਨ ਮੰਤਰੀ ਨੇ ਇਸ ਦੁਖਦਾਈ ਘਟਨਾ ‘ਤੇ ਆਪਣੀ ਹਮਦਰਦੀ ਪ੍ਰਗਟ ਕਰਦਿਆਂ ਪੀੜਤਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (Prime Minister’s National Relief Fund – PMNRF) ਤੋਂ ਮੁਆਵਜ਼ੇ (ex-gratia) ਦਾ ਐਲਾਨ ਕੀਤਾ ਹੈ। PM Modi ਨੇ…

Read More

ਲੁਧਿਆਣਾ, 01 ਨਵੰਬਰ 2025ਜ਼ਿਲ੍ਹਾ ਲੁਧਿਆਣਾ ਵਿੱਚ ਸਾਲ 2025 ਦੌਰਾਨ ਡੇਂਗੂ ਅਤੇ ਚਿਕਨਗੁਨਿਆ ਦੇ ਮਾਮਲੇ ਪਿਛਲੇ ਸਾਲਾਂ ਦੀ ਤੁਲਨਾ ਵਿੱਚ ਕਾਫ਼ੀ ਘੱਟ ਦਰਜ ਕੀਤੇ ਗਏ ਹਨ। ਇਹ ਰੁਝਾਨ ਸਿਹਤ ਵਿਭਾਗ ਵੱਲੋਂ ਕੀਤੀਆਂ ਪ੍ਰਭਾਵਸ਼ਾਲੀ ਜਨ ਸਿਹਤ ਮੁਹਿੰਮਾਂ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਦਾ ਹੌਸਲਾ-ਅਫ਼ਜ਼ਾਈ ਭਰਿਆ ਨਤੀਜਾ ਹੈ।ਅੱਜ ਤੱਕ ਲੁਧਿਆਣਾ ਜ਼ਿਲ੍ਹੇ ਵਿੱਚ 396 ਡੇਂਗੂ ਦੇ ਮਾਮਲੇ ਅਤੇ 1 ਚਿਕਨਗੁਨਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ, ਜੋ ਕਿ 2023 ਦੇ ਮੁਕਾਬਲੇ ਕਾਫ਼ੀ ਘੱਟ ਹੈ। 2023 ਵਿੱਚ ਭਾਰੀ ਬਾਰਿਸ਼ ਅਤੇ ਪਾਣੀ ਖੜ੍ਹਾ ਹੋਣ ਕਾਰਨ ਮਾਮਲਿਆਂ ਵਿੱਚ ਵਾਧਾ ਹੋਇਆ ਸੀ, ਜਦਕਿ ਇਸ ਸਾਲ ਸਮਾਨ ਮੌਸਮੀ ਹਾਲਾਤਾਂ ਦੇ ਬਾਵਜੂਦ ਮਾਮਲੇ ਘੱਟ ਰਹੇ ਹਨ।ਸਿਵਲ ਸਰਜਨ ਲੁਧਿਆਣਾ, ਡਾ. ਰਮਨਦੀਪ…

Read More

ਖੰਨਾ, (ਲੁਧਿਆਣਾ) : 01 ਨਵੰਬਰ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਹਲਕਾ ਖੰਨਾ ਦੇ 3 ਪਿੰਡਾਂ ਵਿੱਚ 1 ਕਰੋੜ, 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਪੰਚਾਇਤ ਘਰਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਪਿੰਡ ਦੈਹਿੜੂ ਵਿਖੇ 40 ਲੱਖ ਰੁਪਏ, ਪਿੰਡ ਮਹਿੰਦੀਪੁਰ ਵਿਖੇ 40 ਲੱਖ ਰੁਪਏ ਅਤੇ ਪਿੰਡ ਭੁਮੱਦੀ ਵਿਖੇ 40 ਲੱਖ ਰੁਪਏ ਲਾਗਤ ਨਾਲ ਬਣੇ ਪੰਚਾਇਤ ਘਰਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।…

Read More

ਚੰਡੀਗੜ੍ਹ, 1 ਨਵੰਬਰ, 2025 : ਪੰਜਾਬ ਯੂਨੀਵਰਸਿਟੀ (Panjab University – PU) ਦੀ 59 ਸਾਲ ਪੁਰਾਣੀ ਸੈਨੇਟ (Senate) ਅਤੇ ਸਿੰਡੀਕੇਟ (Syndicate) ਨੂੰ ਭੰਗ (dissolve) ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ‘ਤੇ ਹੁਣ ਆਮ ਆਦਮੀ ਪਾਰਟੀ (AAP) ਨੇ ਵੀ ਤਿੱਖਾ ਹਮਲਾ ਬੋਲਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ (ਸ਼ਨੀਵਾਰ) ਇੱਕ ਪ੍ਰੈਸ ਕਾਨਫਰੰਸ (press conference) ਕਰਦਿਆਂ ਕੇਂਦਰ ਦੇ ਇਸ ਕਦਮ ਨੂੰ “ਪੰਜਾਬ ਵਿਰੋਧੀ” ਅਤੇ “ਗੈਰ-ਸੰਵਿਧਾਨਕ” (unconstitutional) ਕਰਾਰ ਦਿੱਤਾ ਹੈ। ਚੀਮਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਪੰਜਾਬ ਲਈ “ਬੇਹੱਦ ਖ਼ਤਰਨਾਕ” (very dangerous) ਹੈ ਅਤੇ ਇਹ ਪੰਜਾਬ ਤੋਂ ਉਸਦੀ ਵਿਰਾਸਤ (heritage) ਖੋਹਣ ਦੀ ਇੱਕ…

Read More

ਬਠਿੰਡਾ, 1 ਨਵੰਬਰ:2025 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਵਾਲੀਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਪੁਲਿਸ ਨਾਲ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ ਨੂੰ ਪਿੰਡ ਭਗਵਾਨਪੁਰਾ ਤੋਂ ਗ੍ਰਿਫ਼ਤਾਰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ ‘ਚੋਂ ਇੱਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ…

Read More

ਅੰਮ੍ਰਿਤਸਰ,1 ਨਵੰਬਰ – ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਆਪਣੇ ਸੇਵਾ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹੋਇਆ ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਲੋੜਵੰਦ ਧੀਆਂ ਦੇ ਵਿਆਹ ਕਰਨ ਦਾ ਜਿੰਮਾ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸਬੰਧਿਤ ਜਿੰਨ੍ਹਾਂ ਮਾਪਿਆਂ ਨੇ ਆਪਣੀਆਂ ਧੀਆਂ ਦੇ ਵਿਆਹ ਤਹਿ ਕੀਤੇ ਸਨ ਪਰ ਹੜ੍ਹਾਂ ਕਾਰਨ ਅਜੇ ਤੱਕ ਹੋ ਨਹੀਂ ਸਕੇ,ਉਹ ਵਿਆਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤੇ ਜਾਣਗੇ।…

Read More

ਜਲੰਧਰ, 1 ਨਵੰਬਰ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਾਸਲ ਐਜੂਕੇਸ਼ਨ ਵਲੋਂ ਜਲੰਧਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਈਵੀ ਵਰਲਡ ਸਕੂਲ ਵਿਖੇ ਕਰਵਾਏ ਜਾ ਰਹੇ ਜਲੰਧਰ ਪ੍ਰੀਮੀਅਰ ਲੀਗ-2025 (ਅੰਡਰ-17) ਦਾ ਕ੍ਰਿਕਟ ਮੈਚ ਸਾਈ ਦਾਸ ਸਕੂਲ, ਜਲੰਧਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਮਾ ਪਿੰਡ ਵਿਚਕਾਰ ਹੋਇਆ। ਇਹ ਰੋਮਾਂਚਕ ਮੈਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਮਾ ਪਿੰਡ ਦੀ ਟੀਮ ਨੇ 118 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਜਿੱਤਿਆ। ਦੋਹਾਂ ਟੀਮਾਂ ਨੇ ਆਪਣੇ ਹੁਨਰ, ਸਮਰਪਣ ਅਤੇ ਖੇਡ ਭਾਵਨਾ ਨਾਲ ਦਰਸ਼ਕਾਂ ਦੇ ਦਿਲ ਜਿੱਤੇ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਿੱਥੇ ਖਿਡਾਰੀਆਂ…

Read More