- ਪੰਜਾਬ ਸਰਕਾਰ ਨੇ ਚਾਰ ਸਾਲਾਂ ’ਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ – ਵਿਧਾਇਕ ਕੁਲਵੰਤ ਸਿੰਘ ਸਿੱਧੂ
- ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 5 “ਚ ਕਾਕੋਵਾਲ ਰੋਡ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ
- ਵਿਧਾਇਕ ਛੀਨਾ ਨੇ ਢੰਡਾਰੀ ਕਲਾਂ ‘ਚ ਕੀਤੀ ਲੋਕ ਮਿਲਣੀ
- ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 30 ’ਚ 1.38 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
- ਭਾਰਤ ਦੇ ਨੰਬਰ 1 ਸੂਬੇ ਵੱਲ ਵਧ ਰਿਹਾ ਪੰਜਾਬ :- ਕੈਬਨਿਟ ਮੰਤਰੀ ਸੰਜੀਵ ਅਰੋੜਾ
- ਲੋਕ ਸੰਪਰਕ ਮੁਹਿੰਮ ‘ਸੰਵਾਦ’ ਅਧੀਨ ਹਲਕੇ ਦੇ ਵਸਨੀਕਾਂ ਨਾਲ ਹੋਏ ਰੂ-ਬਰੂ
- ਐਨਐਸਟੀਅਾਈ ਵਿੱਚ ਸੂਰਜੀ ਟ੍ਰੇਨਿੰਗ ਕਲਾਸ ਦਾ ਆਯੋਜਨ ਸਫਲਤਾਪੂਰਵਕ ਸੰਪੰਨ ਹੋਇਆ
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ, 13 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਪੁਲਿਸ ਟੀਮਾਂ ਨੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਦੇ ਸਾਰੇ ਸੰਵੇਦਨਸ਼ੀਲ ਖੇਤਰਾਂ ਵਿੱਚ ਇੱਕੋ ਸਮੇਂ ਫਲੈਗ ਮਾਰਚ ਵੀ ਕੀਤਾ ਹੈ, ਜਿਸ ਉਪਰੰਤ ਸਾਰੇ ਸੰਵੇਦਨਸ਼ੀਲ ਸਥਾਨਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ।ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ…
ਸ਼੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਦੌਰੇ ‘ਤੇ ਹਨ। ਇਸ ਦੌਰਾਨ, ਉਹ ਕਈ ਅਹਿਮ ਕੰਮਾਂ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਸਭ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਅਰਦਾਸ ਕਰਨਗੇ। ਇਸ ਤੋਂ ਬਾਅਦ, ਉਹ ਸਰਹਿੰਦ ਰੇਲਵੇ ਸਟੇਸ਼ਨ ਪਹੁੰਚਣਗੇ, ਜਿੱਥੇ ਉਹ ਪੰਜਾਬ ਦੀਆਂ ਮਹਿਲਾ ਪੰਚਾਂ ਅਤੇ ਸਰਪੰਚਾਂ ਦੇ ਇੱਕ ਸਮੂਹ ਨੂੰ ਮਹਾਰਾਸ਼ਟਰ ਵਿਖੇ ਟ੍ਰੇਨਿੰਗ ਪ੍ਰੋਗਰਾਮ ਲਈ ਰਵਾਨਾ ਕਰਨਗੇ। ਮੁੱਖ ਮੰਤਰੀ ਇਸ ਪ੍ਰੋਗਰਾਮ ਲਈ ਹਰੀ ਝੰਡੀ ਵਿਖਾਉਣਗੇ। ਦੌਰੇ ਦੇ ਆਖਰੀ ਪੜਾਅ ਵਿੱਚ, ਮੁੱਖ ਮੰਤਰੀ ਮਾਨ 500 ਗ੍ਰਾਮ ਪੰਚਾਇਤ ਭਵਨਾਂ ਦਾ ਆਨਲਾਈਨ ਉਦਘਾਟਨ ਕਰਨਗੇ, ਜਿਸ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ…
ਚੰਡੀਗੜ੍ਹ 13 ਅਗਸਤ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਅਬੋਹਰ ਵਿਖੇ ਤਾਇਨਾਤ ਫਾਇਰ ਅਫਸਰ ਵਰਿੰਦਰ ਕਥੂਰੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਰਿਸ਼ਵ ਕਾਲੀਆ ਵਾਸੀ ਤਹਿਸੀਲ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਰਿਸ਼ਵ ਕਾਲੀਆ ਨਵੇਂ ਅੱਗ ਬੁਝਾਊ ਯੰਤਰ ਵੇਚਣ ਅਤੇ ਪੁਰਾਣੇ ਅੱਗ ਬੁਝਾਊ ਯੰਤਰਾਂ ਨੂੰ ਰਿਫਿਲ ਕਰਨ ਦਾ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਫਾਇਰ ਅਫ਼ਸਰ ਵਰਿੰਦਰ ਕਥੂਰੀਆ ਨੇ ਉਸ ਕੋਲੋਂ ਬਿੱਲਾਂ ਦੇ ਨਿਪਟਾਰੇ ਲਈ ਕਮਿਸ਼ਨ ਦੇ ਰੂਪ ਵਿੱਚ…
ਜਲੰਧਰ, 12 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਜਨਤਾ ਦੀ ਸਰਗਰਮ ਭਾਗੀਦਾਰੀ ਸ਼ਲਾਘਾਯੋਗ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਨਤਾ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਵਟਸਐਪ ਨੰਬਰ ਰਾਹੀਂ ਮਿਲੀਆਂ ਜਾਣਕਾਰੀਆਂ ‘ਤੇ ਕਾਰਵਾਈ ਕਰਦਿਆਂ ਹੁਣ ਤੱਕ 5000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ ਨਸ਼ਿਆਂ ਦੇ ਖ਼ਿਲਾਫ਼ ਯੁੱਧ ਵਿੱਚ ਇੱਕ ਵੱਡਾ ਮੀਲ ਪੱਥਰ ਹੈ। ਮੋਹਿੰਦਰ ਭਗਤ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਸਿਰਫ਼ ਨੌਜਵਾਨਾਂ ਦਾ ਭਵਿੱਖ ਹੀ ਨਹੀਂ ਖੋਹਿਆ, ਸਗੋਂ ਪਰਿਵਾਰਾਂ ਅਤੇ ਸਮਾਜ…
ਲੁਧਿਆਣਾ, 12 ਅਗਸਤ:ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਸਥਾਨਕ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਆਪਕ ਜਾਇਜ਼ਾ ਲਿਆ। ਉਨ੍ਹਾਂ ਨੇ ਜੇਲ੍ਹ ਵਿੱਚ ਭੋਜਨ ਸੇਵਾਵਾਂ, ਖੇਡਾਂ ਅਤੇ ਡਾਕਟਰੀ ਸਹੂਲਤਾਂ, ਜਿਮਨੇਜ਼ੀਅਮ, ਬੇਕਰੀ ਯੂਨਿਟ, ਫਰਨੀਚਰ ਵਰਕਸ਼ਾਪ ਅਤੇ ਹੋਰ ਕਿੱਤਾਮੁਖੀ ਇਕਾਈਆਂ ਸਮੇਤ ਮੁੱਖ ਸਹੂਲਤਾਂ ਦਾ ਨਿੱਜੀ ਤੌਰ ‘ਤੇ ਨਿਰੀਖਣ ਕੀਤਾ।ਦੌਰੇ ਦੌਰਾਨ ਮੰਤਰੀ ਭੁੱਲਰ ਨੇ ਕੈਦੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ, ਉਨ੍ਹਾਂ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਨੇ ਉਨ੍ਹਾਂ ਨੂੰ ਤੁਰੰਤ ਨਿਵਾਰਣ ਦਾ ਭਰੋਸਾ ਦਿੱਤਾ, ਰਾਜ ਦੀਆਂ ਜੇਲ੍ਹਾਂ ਦੇ ਅੰਦਰ ਇੱਕ ਪੁਨਰਵਾਸ ਮਾਹੌਲ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਜੇਲ੍ਹ ਮੰਤਰੀ ਨੇ…
ਖੰਨਾ, (ਲੁਧਿਆਣਾ) 12 ਅਗਸਤ:ਖੰਨਾ ਦੇ ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੀ ਟੀਮ ਨੇ ਸਬ ਡਵੀਜਨ ਅੰਦਰ ਪੈਂਦੇ ਪ੍ਰਾਈਵੇਟ ਸਕੂਲਾਂ ਦੇ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਸੇਫ ਸਕੂਲ ਵਾਹਨ ਨੀਤੀ ਤਹਿਤ ਸਾਹਮਣੇ ਆਈਆਂ ਖਾਮੀਆਂ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਕੁੱਝ ਵਾਹਨਾਂ ਦੇ ਚਲਾਨ ਵੀ ਕੱਟੇ। ਇਸ ਬਾਰੇ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਇਨਚਾਰਜਾਂ ਨਾਲ ਵੀ ਮੀਟਿੰਗਾਂ ਕਰਕੇ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਜਾਵੇਗੀ ਕਿ ਸਕੂਲਾਂ ਲਈ ਵਰਤੀ ਜਾ ਰਹੀ ਸਕੂਲ ਅਤੇ ਪ੍ਰਾਈਵੇਟ ਟਰਾਂਸਪੋਰਟ ਦਾ ਡਾਟਾ ਭੇਜਿਆ ਜਾਵੇ ਤਾਂ ਜੋ ਉਹਨਾਂ ਦੇ ਕਾਗਜਾਤ ਚੈਕ ਕੀਤੇ…
ਲੁਧਿਆਣਾ, 12 ਅਗਸਤ (000) – ਨਵੋਦਿਆ ਵਿਦਿਆਲਿਆ ਸਮਿਤੀ ਨੇ ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਵਿੱਚ ਸੈਸ਼ਨ 2025-26 ਲਈ ਖਾਲੀ ਸੀਟਾਂ ਭਰਨ ਲਈ 10ਵੀਂ ਜਮਾਤ ਦੀ ਮੈਰਿਟ ਰਾਹੀਂ 11ਵੀਂ ਜਮਾਤ ਵਿੱਚ ਦਾਖਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਜੋਕਿ ਮੌਜੂਦਾ ਸਮੇਂ ਇੰਚਾਰਜ ਪ੍ਰਿੰਸੀਪਲ ਵਜੋਂ ਕਾਰਜਭਾਰ ਸੰਭਾਲ ਰਹੇ ਹਨ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਜ਼ਿਲ੍ਹਾ ਲੁਧਿਆਣਾ ਵਿੱਚ ਦਾਖਲੇ ਲਈ ਦਿਲਚਸਪੀ ਰੱਖਣ ਵਾਲੇ ਯੋਗ ਉਮੀਦਵਾਰ 20 ਅਗਸਤ, 2025 ਤੱਕ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਅਰਜ਼ੀ ਦੇਣ ਸਮੇਂ ਸ਼ਰਤਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਮੀਦਵਾਰ ਨੇ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ/ਸਰਕਾਰੀ…
ਜਲੰਧਰ, 12 ਅਗਸਤ : ਨੌਜਵਾਨ ਲੜਕੇ-ਲੜਕੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਅੰਬੇਦਕਰ ਭਵਨ ਵਿਖੇ ਇਕ ਨਿਵੇਕਲੀ ਪਹਿਲ ‘ਚੇਤਨਾ-ਤਿਆਰੀ ਜਿੱਤ ਦੀ’ ਦੀ ਸ਼ੁਰੂਆਤ ਕੀਤੀ ਗਈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੋਚਿੰਗ ਕਲਾਸਾਂ ਦਾ ਆਗਾਜ਼ ਕਰਨ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਜ਼ਿੰਦਗੀ ਸੰਵਾਰਨ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਆਪ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ।ਡਾ. ਅਗਰਵਾਲ ਨੇ ਦੱਸਿਆ ਕਿ ਦਾਖ਼ਲਾ ਟੈਸਟ ਉਪਰੰਤ ਅੱਜ 50 ਵਿਦਿਆਰਥੀਆਂ ਦੇ ਬੈਚ ਦੀ ਸ਼ੁਰੂਆਤ…
ਦਾਖਾ/ਲੁਧਿਆਣਾ, 12 ਅਗਸਤ (000) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਕਾਰ ਰਜਿਸਟ੍ਰੇਸ਼ਨ ਅਫਸਰ 068 ਦਾਖਾ-ਕਮ-ਉਪ-ਮੰਡਲ ਮੈਜਿਸਟ੍ਰੇਟ, ਲੁਧਿਆਣਾ (ਪੱਛਮੀ) ਦੀ ਪ੍ਰਧਾਨਗੀ ਹੇਠ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਧਾਨ ਸਭਾ ਚੋਣ ਹਲਕਾ-068 ਦਾਖਾ ਵਿੱਚ ਵੋਟਰ ਸੂਚੀ, ਚੋਣਾਂ ਦਾ ਕੰਡਕਟ, ਬੀ.ਐਲ.ਏ-1 ਅਤੇ ਬੀ.ਐਲ.ਏ-2 ਦੀ ਨਿਯੁਕਤੀ, ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਹੋਰ ਮੁੱਦਿਆਂ ਬਾਰੇ ਜਾਣੂੰ ਕਰਵਾਇਆ ਗਿਆ। ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨੇ ਦੱਸਿਆ ਕਿ ਉਕਤ ਤਬਦੀਲ਼ੀਆਂ ਸਬੰਧੀ ਮੀਟਿੰਗ ਦੋਰਾਨ ਹਾਜ਼ਰ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਵੱਲੋ ਸਹਿਮਤੀ ਪ੍ਰਗਟਾਈ ਗਈ. ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਜਲਦ…
ਏ.ਡੀ.ਸੀ ਸ਼ਿਖਾ ਭਗਤ, ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਵੱਲੋਂ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਈਸੜੂ, ਖੰਨਾ,(ਲੁਧਿਆਣਾ) 12 ਅਗਸਤ: ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ (ਖੰਨਾ) ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ ਅਤੇ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਪਿੰਡ ਈਸੜੂ ਵਿਖੇ ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ…

