Author: onpoint channel

“I’m a Newswriter, “I write about the trending news events happening all over the world.

ਜਲੰਧਰ, 31 ਅਕਤੂਬਰ : ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਕੰਵਰਦੀਪ ਸਿੰਘ ਨੇ ਅੱਜ ਐਸ.ਐਸ.ਪੀ. ਦਫ਼ਤਰ ਵਿਖੇ ਜਲੰਧਰ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਨਾਲ ਜਿਣਸੀ ਅਪਰਾਧਾਂ ਤੋਂ ਬੱਚਿਆਂ ਨੂੰ ਬਚਾਉਣ ਲਈ ਪੋਕਸੋ ਐਕਟ ਤਹਿਤ ਦਰਜ ਹੋਏ ਕੇਸਾਂ ਦਾ ਜਾਇਜ਼ਾ ਲਿਆ। ਐਸ.ਐਸ.ਪੀ.(ਦਿਹਾਤੀ) ਹਰਵਿੰਦਰ ਸਿੰਘ ਵਿਰਕ, ਜੁਆਇੰਟ ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਜਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਡੀ.ਸੀ.ਪੀ.ਓ. ਅਜੈ ਭਾਰਤੀ ਅਤੇ ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ ਨਾਲ ਚੇਅਰਮੈਨ ਵਲੋਂ ਪੋਕਸੋ ਐਕਟ ਤਹਿਤ ਚੱਲ ਰਹੇ ਕੇਸਾਂ ਦਾ ਵਿਸਥਾਰ ਨਾਲ ਨਿਰੀਖਣ ਵੀ ਕੀਤਾ ਗਿਆ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ…

Read More

ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੁਣ ਹੋਰ ਵਧਦੀਆਂ ਨਜਰ ਆ ਰਹੀਆਂ ਹਨ। CBI ਦੀ FIR ਮਗਰੋਂ ਪੰਜਾਬ ਵਿਜੀਲੈਂਸ ਨੇ DA ਤਹਿਤ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਹੈ। ਹੁਣ ਪੰਜਾਬ ਵਿਜੀਲੈਂਸ ਵੱਲੋਂ ਵੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਮੁਅੱਤਲ DIG ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਗਈ ਹੈ। ਉਸ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਭੁੱਲਰ ਦੀ ਨਿਆਂਇਕ ਹਿਰਾਸਤ ਵਿਚ 14 ਦਿਨ ਦਾ ਵਾਧਾ ਕੀਤਾ ਹੈ। ਦੱਸ ਦੇਈਏ ਕਿ ਸੀਬੀਆਈ ਨੇ ਕ੍ਰਿਸ਼ਨੂ ਨੂੰ ਪਹਿਲਾਂ ਹੀ ਰਿਮਾਂਡ ‘ਤੇ ਲੈ ਲਿਆ ਹੈ।…

Read More

ਕੌਨ ਬਣੇਗਾ ਕਰੋੜਪਤੀ-17 ਵਿਚ ਜਾਣ ਮਗਰੋਂ ਧਮਕੀ ਮਿਲਣ ਦੇ ਮਾਮਲੇ ਵਿਚ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਹੁਣ ਵੱਡਾ ਬਿਆਨ ਸਾਹਮਣੇ ਆਇਆ ਹੈ, ਜਿਸ ਵਿਚ ਉਸ ਨੇ ਪੋਸਟ ਸਾਂਝੀ ਕਰਕੇ KBC ਵਿਚ ਜਾਣ ਦਾ ਕਾਰਨ ਦੱਸਿਆ। ਦੱਸ ਦੇਈਏ ਕਿ ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਦਿਲਜੀਤ ਨੇ KBC-17 ਦੇ ਸੈੱਟ ‘ਤੇ ਅਮਿਤਾਭ ਬੱਚਨ ਦੇ ਪੈਰ ਛੂਹੇ ਸਨ, ਜਿਸ ਮਗਰੋਂ ਇੱਕ ਪਾਬੰਦੀਸ਼ੁਦਾ ਸੰਗਠਨ ਵੱਲੋਂ ਉਸ ਨੂੰ ਧਮਕੀ ਦਿੰਦਿਆਂ ਕਿਹਾ ਗਿਆ ਸੀ ਕਿ ਦਿਲਜੀਤ ਦ ਸ਼ੋਅ 1 ਨਵੰਬਰ, ਯਾਨੀ Sikh Genocide Remebrance Day ‘ਤੇ ਹੋਣਾ ‘ਯਾਦਗਾਰ ਦਿਵਸ ਦਾ ਮਜਾਕ’ ਹੈ। ਚਿਤਾਵਨੀ ਦਿੱਤੀ ਗਈਕਿ ਜੇਕਰ ਸ਼ੋਅ ਰੱਦ ਨਾ ਕੀਤਾ ਗਿਆ ਤਾਂ ਪੰਥਕ…

Read More

ਰੋਹਤਕ, 30 ਅਕਤੂਬਰ, 2025 : ਹਰਿਆਣਾ ਦੇ ਪੁਲਿਸ ਮੁਖੀ (Director General of Police – DGP) ਓਪੀ ਸਿੰਘ (OP Singh) ਨੇ ਬੁੱਧਵਾਰ ਨੂੰ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ (gangsters) ਨੂੰ “ਲੂੰਬੜੀ, ਗਿੱਦੜ ਅਤੇ ਸੱਪ-ਬਿੱਛੂ” ਵਰਗਾ ਦੱਸਦਿਆਂ ਉਨ੍ਹਾਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਰੋਹਤਕ (Rohtak) ਵਿੱਚ ਐਸਪੀ ਦਫ਼ਤਰ ਦਾ ਅਚਨਚੇਤ ਨਿਰੀਖਣ (surprise inspection) ਕਰਨ ਪਹੁੰਚੇ ਡੀਜੀਪੀ ਨੇ ਕਿਹਾ ਕਿ ਗੈਂਗਸਟਰ “ਗਿੱਦੜਾਂ ਵਾਂਗ ਭੱਜਦੇ ਰਹਿੰਦੇ ਹਨ ਅਤੇ ਕੁੱਤੇ ਦੀ ਮੌਤ ਮਾਰੇ ਜਾਂਦੇ ਹਨ।” ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਵਿਦੇਸ਼ ‘ਚ ਬੈਠ ਕੇ ਧਮਕੀਆਂ ਦੇਣ ਵਾਲੇ ਗੈਂਗਸਟਰਾਂ ਨੂੰ ਲਲਕਾਰਦਿਆਂ ਕਿਹਾ, “ਮਾਂ ਦਾ ਦੁੱਧ ਪੀਤਾ ਹੈ ਤਾਂ ਟਿੱਕ ਕੇ ਦਿਖਾਓ (ਸਾਹਮਣੇ ਆਓ)। ਵਿਦੇਸ਼ ‘ਚ ਇਸ…

Read More

ਚੰਡੀਗੜ੍ਹ, 30 ਅਕਤੂਬਰ 2025- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਓਐਸਡੀ ਰਹੇ ਸੰਦੀਪ ਸਿੰਘ ਸੰਨੀ ਬਰਾੜ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ। ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ।

Read More

ਚੰਡੀਗੜ੍ਹ/ਗਾਂਧੀਨਗਰ, 30 ਅਕਤੂਬਰ : ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।ਪੰਜਾਬ ਦੇ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ…

Read More

ਚੰਡੀਗੜ੍ਹ, 30 October 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਜਦੋਂ ਦੀ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੁਣ ਤੱਕ ਮੈਂ 13000 ਤੋਂ ਵੱਧ ਅਫਸਰਾਂ ਨੂੰ ਤਰੱਕੀਆਂ ਮਿਲ ਚੁੱਕੀਆਂ ਹਨ। ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਦਾਅਵਾ ਕਰਦਿਆਂ ਕਿਹਾ ਕਿ ਉਹ ਹੁਣ ਤੱਕ ਅਫਸਰਾਂ ਦੀਆਂ ਬਣਦੀਆਂ ਤਰੱਕੀਆਂ ਕਰਨ ਲਈ ਵੱਖ-ਵੱਖ ਵਿਭਾਗਾਂ ਦੀਆਂ 13,000 ਤੋਂ ਵੱਧ ਫਾਈਲਾਂ ਤੇ ਦਸਤਖਤ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਕਰਮਚਾਰੀਆਂ ਨੂੰ ਤਰੱਕੀਆਂ ਦੇਣ ਦਾ ਸਿਲਸਿਲਾ ਜਾਰੀ ਰਹੇਗਾ। ਉਹਨਾਂ ਨੇ ਕਿਹਾ ਕਿ ਚੰਗੇ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਹਮੇਸ਼ਾ ਮਾਣ…

Read More

ਗੁਰਦਾਸਪੁਰ, 30 ਅਕਤੂਬਰ 2025 – ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸ਼ਰਧਾ ਭਾਵਨ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਨੌਮੀ ‘ਤੇ ਮਿਤੀ 31 ਅਕਤੂਬਰ, 2025 ਨੂੰ ਸਬ-ਡਵੀਜ਼ਨ ਬਟਾਲਾ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।

Read More

ਪਟਨਾ (ਬਿਹਾਰ), 30 ਅਕਤੂਬਰ, 2025 : ਬਿਹਾਰ ਵਿਧਾਨ ਸਭਾ ਚੋਣਾਂ (Bihar Assembly Elections) ਲਈ ਪ੍ਰਚਾਰ ਕਰਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਅੱਜ (ਵੀਰਵਾਰ) ਨੂੰ ਇੱਕ ਚੋਣ ਰੈਲੀ ਵਿੱਚ ਕਾਂਗਰਸ (Congress) ਅਤੇ ਉਸਦੇ ਸਹਿਯੋਗੀ ਦਲਾਂ ‘ਤੇ “ਬਿਹਾਰ ਦੇ ਲੋਕਾਂ ਦਾ ਅਪਮਾਨ” ਕਰਨ ਦਾ ਗੰਭੀਰ ਦੋਸ਼ ਲਾਇਆ। PM ਮੋਦੀ ਨੇ ਆਪਣੇ ਭਾਸ਼ਣ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਇੱਕ ਪੁਰਾਣੇ, ਵਿਵਾਦਤ ਬਿਆਨ ਦਾ ਮੁੱਦਾ ਉਠਾਇਆ। “ਬਿਆਨ ‘ਤੇ ਤਾੜੀਆਂ ਵਜਾ ਰਹੀ ਸੀ ਕਾਂਗਰਸ ਸਾਂਸਦ” ਪ੍ਰਧਾਨ ਮੰਤਰੀ ਮੋਦੀ ਨੇ ਰੈਲੀ ਵਿੱਚ ਮੌਜੂਦ ਲੋਕਾਂ ਨੂੰ ਚੰਨੀ ਦਾ ਉਹ ਬਿਆਨ ਯਾਦ ਦਿਵਾਇਆ, ਜਿਸ ਵਿੱਚ ਉਨ੍ਹਾਂ…

Read More

ਜਲੰਧਰ, 30 ਅਕਤੂਬਰ : ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਅੱਜ ਜਲੰਧਰ ਵਿਖੇ ਇੱਕ ਸਮੀਖਿਆ ਮੀਟਿੰਗ ਕੀਤੀ। ਕਮੇਟੀ ਦੇ ਚੇਅਰਪਰਸਨ ਅਤੇ ਜਗਰਾਓਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਧਾਇਕ ਅਮਿਤ ਰਤਨ ਅਤੇ ਡਾ. ਨਛੱਤਰਪਾਲ ਦੇ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਅਤੇ ਪ੍ਰਮੁੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।…

Read More