- ਪੰਜਾਬ ਸਰਕਾਰ ਨੇ ਚਾਰ ਸਾਲਾਂ ’ਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ – ਵਿਧਾਇਕ ਕੁਲਵੰਤ ਸਿੰਘ ਸਿੱਧੂ
- ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 5 “ਚ ਕਾਕੋਵਾਲ ਰੋਡ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ
- ਵਿਧਾਇਕ ਛੀਨਾ ਨੇ ਢੰਡਾਰੀ ਕਲਾਂ ‘ਚ ਕੀਤੀ ਲੋਕ ਮਿਲਣੀ
- ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 30 ’ਚ 1.38 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
- ਭਾਰਤ ਦੇ ਨੰਬਰ 1 ਸੂਬੇ ਵੱਲ ਵਧ ਰਿਹਾ ਪੰਜਾਬ :- ਕੈਬਨਿਟ ਮੰਤਰੀ ਸੰਜੀਵ ਅਰੋੜਾ
- ਲੋਕ ਸੰਪਰਕ ਮੁਹਿੰਮ ‘ਸੰਵਾਦ’ ਅਧੀਨ ਹਲਕੇ ਦੇ ਵਸਨੀਕਾਂ ਨਾਲ ਹੋਏ ਰੂ-ਬਰੂ
- ਐਨਐਸਟੀਅਾਈ ਵਿੱਚ ਸੂਰਜੀ ਟ੍ਰੇਨਿੰਗ ਕਲਾਸ ਦਾ ਆਯੋਜਨ ਸਫਲਤਾਪੂਰਵਕ ਸੰਪੰਨ ਹੋਇਆ
Author: onpoint channel
“I’m a Newswriter, “I write about the trending news events happening all over the world.
ਜਲੰਧਰ, 5 ਅਗਸਤ : ਪੰਜਾਬ ਸਰਕਾਰ ਵਲੋਂ ਸਫਾਈ ਪੱਖੋਂ ਸ਼ਹਿਰਾਂ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਜੀਅਤੋੜ ਯਤਨਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੇ ਖਾਲੀ ਪਲਾਟਾਂ ਵਿਚੋਂ ਕੂੜੇ ਦੇ ਢੇਰ ਚੁਕਵਾਉਣ ਲਈ ਜੋ ਮੁਹਿੰਮ ਵਿੱਢੀ ਹੈ, ਉਸ ਮੁਹਿੰਮ ਤਹਿਤ ਖਾਲੀ ਪਲਾਟਾਂ ਦੀ ਸਫ਼ਾਈ ਕਰਵਾਉਣ ਵਿੱਚ ਆਲਸ ਦਿਖਾਉਣ ਵਾਲੇ ਪਲਾਟ ਮਾਲਕਾਂ ਨੂੰ 300 ਤੋਂ ਵੱਧ ਨੋਟਿਸ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਲਾਟਾਂ ਦੀ ਸਾਫ਼-ਸਫਾਈ ਨਾ ਕਰਵਾਉਣ ਵਾਲਿਆਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਜਿਸ ਤਹਿਤ ਪਲਾਟ ਮਾਲਕਾਂ ਨੂੰ 300 ਤੋਂ ਵੱਧ ਨੋਟਿਸ ਜਾਰੀ ਕੀਤੇ ਗਏ ਹਨ।…
ਲੁਧਿਆਣਾ, 05 ਅਗਸਤ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਵਿਖੇ 6ਵੀਂ ਜਮਾਤ ਵਿੱਚ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਾਰੀਖ ਵਿੱਚ 13 ਅਗਸਤ, 2025 ਤੱਕ ਵਾਧਾ ਕੀਤਾ ਗਿਆ ਹੈ।ਇਸ ਸਬੰਧੀ ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਆਨਲਾਈਨ ਦਾਖਲਾ ਫਾਰਮ ਭਰਨ ਦੀ ਆਖਰੀ ਮਿਤੀ 29 ਜੁਲਾਈ, 2025 ਨਿਰਧਾਰਿਤ ਕੀਤੀ ਗਈ ਸੀ ਅਤੇ ਵਿਦਿਆਰਥੀਆਂ ਦੇ ਹਿੱਤ ਨੂੰ ਮੁੱਖ ਰੱਖਦਿਆਂ ਹੁਣ ਇਸ ਵਿੱਚ ਇਜਾਫਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ, ਜਿਲ੍ਹਾ ਲੁਧਿਆਣਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਇੱਛੁਕ ਅਤੇ ਯੋਗ ਉਮੀਦਵਾਰ 13 ਅਗਸਤ, 2025 ਤੱਕ ਵੈਬਸਾਈਟ https://cbseitms.rcil.gov.in ‘ਤੇ ਆਨਲਾਈਨ ਫਾਰਮ ਭਰ ਸਕਦੇ ਹਨ।ਵਾਈਸ…
ਲੁਧਿਆਣਾ, 5 ਅਗਸਤ: ਰਾਸ਼ਟਰੀ ਮਹਿਲਾ ਕਮਿਸ਼ਨ (ਐਨ.ਸੀ.ਡਬਲਯੂ) ਦੀ ਮੈਂਬਰ ਮਮਤਾ ਕੁਮਾਰੀ ਨੇ ਮੰਗਲਵਾਰ ਨੂੰ ਸੁਧਾਰ ਵਿੱਚ ਮਹਿਲਾ ਜੇਲ੍ਹ, ਸਖੀ ਵਨ-ਸਟਾਪ ਸੈਂਟਰ ਅਤੇ ਆਂਗਣਵਾੜੀ ਕੇਂਦਰ ਵਿੱਚ ਸਹੂਲਤਾਂ ਦੀ ਵਿਆਪਕ ਸਮੀਖਿਆ ਕੀਤੀ। ਉਨ੍ਹਾਂ ਨੇ ਸ਼ਹਿਰ ਦੇ ਸੁੰਦਰ ਨਗਰ ਵਿੱਚ ਦੂਜੇ ‘ਤੇਰੇ ਮੇਰੇ ਸਪਨੇ’ ਕੇਂਦਰ ਦਾ ਵੀ ਉਦਘਾਟਨ ਕੀਤਾ, ਜਿਸਦਾ ਉਦੇਸ਼ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਅਤੇ ਪਰਿਵਾਰਕ ਬੰਧਨਾਂ ਨੂੰ ਮਜ਼ਬੂਤ ਕਰਨਾ ਹੈ। ਮਹਿਲਾ ਜੇਲ੍ਹ ਦੇ ਆਪਣੇ ਦੌਰੇ ਦੌਰਾਨ ਮਮਤਾ ਕੁਮਾਰੀ ਨੇ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਮੁਲਾਂਕਣ ਕਰਨ ਅਤੇ ਚਿੰਤਾਵਾਂ ਨੂੰ ਦੂਰ ਕਰਨ ਲਈ ਮਹਿਲਾ ਕੈਦੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਵਿੱਤੀ ਤੌਰ ‘ਤੇ ਕਮਜ਼ੋਰ ਮਹਿਲਾ ਕੈਦੀਆਂ ਲਈ ਮੁਫਤ…
ਲੁਧਿਆਣਾ, 05 ਅਗਸਤ (000) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਲੁਧਿਆਣਾ ਵੱਲੋਂ ਸ਼੍ਰੀ ਆਤਮ ਵਲਭ ਜੈਨ ਕਾਲਜ, ਹੁਸੈਨਪੁਰਾ ਵਿਖੇ 07 ਅਗਸਤ ਨੂੰ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਲਗਭਗ 40 ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਸਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 4 ਵਜੇ ਤੱਕ ਹੋਵੇਗਾ।ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ…
ਲੁਧਿਆਣਾ, 4 ਅਗਸਤ, 2025: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਨਾਲ ਮੁਲਾਕਾਤ ਕੀਤੀ ਅਤੇ ਲਾਡੋਵਾਲ ਬਾਈਪਾਸ ਅਤੇ ਦਿੱਲੀ-ਕਟੜਾ ਐਕਸਪ੍ਰੈਸਵੇਅ ਵਿਚਕਾਰ ਬਿਹਤਰ ਸੰਪਰਕ ਲਈ ਰਾਸ਼ਟਰੀ ਰਾਜਮਾਰਗ ਦੇ ਵਿਸਥਾਰ ਦੀ ਬੇਨਤੀ ਕੀਤੀ। ਉਨ੍ਹਾਂ ਨੇ ਲੁਧਿਆਣਾ-ਰੂਪਨਗਰ ਪ੍ਰੋਜੈਕਟਾਂ ਅਤੇ ਦਿੱਲੀ-ਕਟੜਾ ਐਕਸਪ੍ਰੈਸਵੇਅ ਪੈਕੇਜ 8, 10 ਅਤੇ 11 ਦੇ ਬਾਕੀ ਕੰਮਾਂ ਲਈ ਨਵੇਂ ਟੈਂਡਰ ਫਲੋਟ ਕਰਨ ਦੀ ਵੀ ਬੇਨਤੀ ਕੀਤੀ।ਸੋਮਵਾਰ ਨੂੰ ਜਾਰੀ ਇੱਕ ਪ੍ਰੈਸ ਰਿਲੀਜ਼ ਵਿੱਚ, ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਐਨਐਚਏਆਈ ਦੇ ਚੇਅਰਮੈਨ ਦਾ ਧਿਆਨ ਲਾਡੋਵਾਲ ਬਾਈਪਾਸ ਨੂੰ ਦਿੱਲੀ-ਕਟੜਾ ਐਕਸਪ੍ਰੈਸਵੇਅ ਨਾਲ ਜੋੜਨ ਵਾਲੀ ਸੜਕ ਦੀ ਮਹੱਤਤਾ ਵੱਲ…
ਲੁਧਿਆਣਾ, 04 ਅਗਸਤ (000) – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਖਵਾਜਕੇ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ (ਪੰਜਾਬ) ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਧੀਨ ਨਵੇਂ ਬਣੇ ਖੇਡ ਗਰਾਊਂਡ ਦਾ ਉਦਘਾਟਨ ਪਿੰਡ ਵਾਸੀਆਂ ਦੇ ਨਾਲ ਕੀਤਾ ਗਿਆ।ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਸੋਚ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਭ ਤੋਂ ਵਧੀਆ ਸਾਧਨ ਹਨ, ਜਿਸ ਰਾਹੀਂ ਨੌਜਵਾਨ ਨਾ ਸਿਰਫ਼ ਤੰਦਰੁਸਤ ਰਹਿ ਸਕਦੇ ਹਨ, ਸਗੋਂ ਨਸ਼ਿਆਂ ਦੇ ਕੋਹੜ ਤੋਂ…
ਲੁਧਿਆਣਾ, 4 ਅਗਸਤ 2025 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਖੁਰਾ-ਖੋਜ ਮਿਟਾ ਦੇਣਗੀਆਂ। ਅੱਜ ਇੱਥੇ ਪਿੰਡਾਂ ਅਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ ਮੌਕੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੰਘੀ 4 ਫਰਵਰੀ ਤੋਂ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਨਸ਼ਿਆਂ ਦੀ…
ਸ੍ਰੀ ਹਰਗੋਬਿੰਦਪੁਰ ਸਾਹਿਬ/ ਬਟਾਲਾ, 4 ਅਗਸਤ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਫੈਸਲਾਕੁੰਨ ਦੌਰ ਵਿੱਚ ਪੁਹੰਚ ਗਈ ਹੈ। ਇਹ ਪ੍ਰਗਾਟਾਵਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਗਿੱਲ ਬੋਬ ਵਿਖੇ ਕੀਤੀ ‘ਨਸ਼ਾ ਮੁਕਤੀ ਯਾਤਰਾ’ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨਾਂ ਪਿੰਡ ਵਾਸੀਆਂ ਨੂੰ ਨਸਿਆਂ ਖਿਲਾਫ ਲੜਨ ਦੀ ਸਹੁੰ ਵੀ ਚੁਕਾਈ। ਵਿਧਾਇਕ ਐਡਵੈਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਨਿਸ਼ਾਨਾ ਮਿੱਥ ਕੇ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ…
ਜਲੰਧਰ, 4 ਅਗਸਤ: ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਸਬੰਧੀ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੱਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਤਾਇਨਾਤੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਬੂਥ ਲੈਵਲ ਏਜੰਟ ਤਾਇਨਾਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਰਿਵਾਈਜ਼ ਕੀਤੇ ਬੀ.ਐਲ.ਏ.-2(BLA-2) ਫਾਰਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਬੂਥ ਲੈਵਲ ਏਜੰਟ ਦੀਆਂ ਜ਼ਿੰਮੇਵਾਰੀਆਂ ਬਾਰੇ ਦੱਸਿਆ ਕਿ ਉਨ੍ਹਾਂ…
ਫਾਜ਼ਿਲਕਾ, 4 ਅਗਸਤ 2025 :ਪ੍ਰੈਸ ਕੌਂਸਲ ਆਫ ਇੰਡੀਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੋਈ ਵੀ ਅਦਾਰਾ, ਸੰਸਥਾ ਆਦਿ ਪ੍ਰੈਸ ਕੌਂਸਲ ਸ਼ਬਦ ਦੀ ਵਰਤੋਂ ਨਹੀਂ ਕਰ ਸਕਦੀ ਹੈ। ਇਸ ਸਬੰਧੀ ਕੌਂਸਲ ਵੱਲੋਂ ਜਾਰੀ ਪੱਤਰ ਅਨੁਸਾਰ ਪ੍ਰੈਸ ਕੌਂਸਲ ਆਫ ਇੰਡੀਆਂ ਦਾ ਦਫ਼ਤਰ ਨਵੀਂ ਦਿੱਲੀ ਵਿਚ ਹੈ ਅਤੇ ਇਸ ਤੋਂ ਬਿਨ੍ਹਾਂ ਇਸਦੀ ਕੋਈ ਸਟੇਟ ਬ੍ਰਾਂਚ ਨਹੀਂ ਹੈ ਅਤੇ ਨਾ ਹੀ ਕਿਸੇ ਸੰਸਥਾ ਜਾਂ ਅਦਾਰੇ ਨੂੰ ਮਿਲਦੇ ਜੁਲਦੇ ਨਾਂਅ ਨਾਲ ਕੋਈ ਸੰਸਥਾ ਬਣਾਉਣ ਦਾ ਅਧਿਕਾਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਕੰਵਰਜੀਤ ਸਿਘ ਮਾਨ ਨੇ ਦਿੱਤੀ ਹੈ। ਇਸ ਲਈ ਕੋਈ ਵੀ ਸੰਸਥਾ ਆਪਣੇ ਨਾਂਅ ਜਾਂ ਕਿਸੇ ਵੀ ਹੋਰ…

