Author: onpoint channel

“I’m a Newswriter, “I write about the trending news events happening all over the world.

ਜਲੰਧਰ, ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਿਖ਼ਲਾਈ ਹਾਸਲ ਕਰਕੇ ਨਾਮਵਰ ਕੰਪਨੀਆਂ ਵਿੱਚ ਨੌਕਰੀਆਂ ਹਾਸਲ ਕਰਨ ਵਾਲੇ 75 ਨੌਜਵਾਨ ਲੜਕੇ-ਲੜਕੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਜ਼ਗਾਰ ਹਾਸਲ ਕਰਨ ਵਾਲੇ ਸਿਖਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਜੀਵਨ ਦੀ ਇਕ ਨਵੀਂ ਸ਼ੁਰੂਆਤ ਹੋਣ ਜਾ ਰਹੀ ਹੈ। ਡਾ. ਅਗਰਵਾਲ ਨੇ ਉਨ੍ਹਾਂ ਨੂੰ ਸਖ਼ਤ ਮਿਹਨਤ ਤੇ ਸਮਰਪਣ ਨਾਲ ਭਵਿੱਖ ਵਿੱਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ, ਦਿਹਾਤੀ ਵਿਕਾਸ) ਵੀ ਮੌਜੂਦ ਸਨ। ਡਾ. ਅਗਰਵਾਲ…

Read More

ਲੁਧਿਆਣਾ, 23 ਜੁਲਾਈ – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦਿਆਂ, ਡਰਾਈਵਿੰਗ ਲਾਇਸੰਸ ਅਤੇ ਵਾਹਨ ਰਜਿਸਟਰੇਸ਼ਨ (ਆਰ.ਸੀ.) ਨਾਲ ਸਬੰਧਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਦੇ ਨਾਲ-ਨਾਲ ਮਾਲ ਵਿਭਾਗ ਦੀਆਂ 6 ਹੋਰ ਸੇਵਾਵਾਂ ਵੀ ਸੇਵਾ ਕੇਂਦਰਾਂ ਵਿੱਚ ਉਪਲੱਬਧ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ ‘ਤੇ, ਰਪਟਾਂ ਦੇ ਦਾਖਲੇ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਇੱਕ ਵਾਰ ਫਿਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ‘ਤੇ ਚੁਟਕੀ ਲਈ ਹੈ। ਉਨ੍ਹਾਂ ਕਿਹਾ, “ਉਹ ਕਿਸੇ ਨੂੰ ਵੀ ਸੰਸਦ ਵਿੱਚ ਬੋਲਣ ਨਹੀਂ ਦਿੰਦੇ, ਜਿੱਥੇ ਤੁਹਾਡੇ ਮੁੱਦੇ ਉਠਾਏ ਜਾਂਦੇ ਹਨ। ਸੰਸਦ ਸ਼ੁਰੂ ਹੋਈ ਅਤੇ ਮੋਦੀ ਜੀ ਖੁਦ ਇੰਗਲੈਂਡ ਚਲੇ ਗਏ। ਰਾਜ ਸਭਾ ਦੇ ਚੇਅਰਮੈਨ ਨੇ ਅਸਤੀਫਾ ਦੇ ਦਿੱਤਾ। ਭਾਈ ਸਾਹਿਬ, ਤੁਸੀਂ ਸੰਸਦ ਕਿਉਂ ਬੁਲਾਈ? ਆ ਕੇ ਸੱਦ ਲੈਂਦੇ । ਤੁਸੀਂ ਇੱਕ ਦੇਸ਼ ਨਹੀਂ ਜਾਂਦੇ, ਹੁਣ ਤੁਸੀਂ ਮਾਲਦੀਵ ਜਾਓਗੇ, ਜੇ ਤੁਹਾਨੂੰ ਕੋਈ ਹੋਰ ਦੇਸ਼ ਪਸੰਦ ਹੈ ਤਾਂ ਤੁਸੀਂ ਉੱਥੇ ਜਹਾਜ਼ ਉਤਾਰ ਲੈਂਦੇ ਹੋ। ਤੁਹਾਨੂੰ ਉੱਥੇ ਰਹਿਣਾ…

Read More

ਬਠਿੰਡਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਜ਼ਿਲ੍ਹਾ ਪੁਲਸ ਮੁਖੀ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅੱਜ ਇੱਥੇ ਸਥਿਤ ਧੋਬੀਆਣਾ ਬਸਤੀ ਵਿਖੇ ਨਸ਼ਾ ਤਸਕਾਰਾਂ ਵਲੋਂ ਬਣਾਈਆਂ ਗਈਆਂ 2 ਨਾਜਾਇਜ਼ ਇਮਾਰਤਾਂ ਨੂੰ ਸਿਵਲ ਅਤੇ ਪੁਲਸ ਪ੍ਰਸ਼ਾਸਨ ਵਲੋਂ ਢਹਿ-ਢੇਰੀ ਕੀਤਾ ਗਿਆ। ਇਸ ਮੌਕੇ ਐੱਸ. ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਨੀਤੂ ਪਤਨੀ ਬਲਵੀਰ ਸਿੰਘ ਵਾਸੀ ਕਰਨ ਕਬਾੜੀਏ ਵਾਲੀ ਗਲੀ ਧੋਬੀਆਣਾ ਬਸਤੀ ਬਠਿੰਡਾ ਅਤੇ ਰਮੇਸ਼ ਸਾਹਨੀ ਉਰਫ਼ ਰੈਂਬੋ ਪੁੱਤਰ ਮਜਨੂੰ ਸਾਹਨੀ ਵਾਸੀ ਬਠਿੰਡਾ ਵਲੋਂ ਇਹ ਇਮਾਰਤਾਂ ਗੈਰ-ਕਾਨੂੰਨੀ ਢੰਗ ਨਾਲ ਉਸਾਰੀਆਂ ਗਈਆਂ ਸਨ।  ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ…

Read More

ਫਿਰੋਜ਼ਪੁਰ : ਵਧੀਕ ਜ਼ਿਲਾ ਮੈਜਿਸਟ੍ਰੇਟ ਫਿਰੋਜ਼ਪੁਰ ਦਮਨਜੀਤ ਸਿੰਘ ਮਾਨ, ਪੀ. ਸੀ. ਐੱਸ. ਵੱਲੋਂ ਦੱਸਿਆ ਕਿ ਪੰਜਾਬ ਪ੍ਰੀਵੈਨਸ਼ਨ ਆਫ ਹੁਮੈਨ ਸਮਗਲਿੰਗ ਐਕਟ 2012 ਤਹਿਤ ਪੰਜਾਬ ਪ੍ਰੀਵੈਨਸ਼ਨ ਆਫ ਹੁਮੈਨ ਸਮੱਗਲਿੰਗ ਰੂਲਜ਼, 2013 ਰਾਹੀਂ ਕੰਸਲਟੈਂਸੀ/ਕੋਚਿੰਗ ਆਫ ਆਈਲੈਟਸ/ਟਰੈਵਲ ਏਜੰਸੀ/ ਟਿਕਟਿੰਗ ਏਜੰਟ/ਜਨਰਲ ਸੇਲਜ਼ ਏਜੰਟਸ ਆਦਿ ਦਾ ਕੰਮ ਕਰਨ ਵਾਲੀਆਂ 5 ਫਰਮਾਂ ਦੇ ਲਾਇਸੰਸ ਮਿਆਦ ਖਤਮ ਹੋਣ ਉਪਰੰਤ ਸਸਪੈਂਡ ਕੀਤੇ ਹਨ ਜਦਕਿ ਹੋਰ 11 ਫਰਮਾਂ ਦੇ ਲਾਇਸੰਸ ਰੱਦ ਕੀਤੇ ਗਏ ਹਨ। ਵਧੀਕ ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਜਿਨ੍ਹਾਂ ਫਰਮਾਂ ਦੇ ਲਾਈਸੈਂਸ ਸਸਪੈਂਡ ਕੀਤੇ ਗਏ ਹਨ ਉਨ੍ਹਾਂ ’ਚ ਸਚਵੇਅ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟ, ਪਾਵਰ ਲਰਨ ਗਲੋਬਲ ਇਮੀਗ੍ਰੇਸ਼ਨ, ਆਰ. ਬੀ. ਆਇਲਟਸ ਐਂਡ ਇਮੀਗ੍ਰੇਸ਼ਨ ਕੰਸਲਟੈਂਟ, ਐੱਸ.ਆਈ. ਸੀ. ਟੀ. ਅੰਡਰ…

Read More

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਭਰ ਦੇ ਜੇਲ੍ਹ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 12 ਜੇਲ੍ਹਾਂ ਦੇ ਅਧਿਕਾਰੀ/ਕਰਮਚਾਰੀ ਇਧਰੋਂ-ਉਧਰ ਕੀਤੇ ਗਏ ਹਨ। ਇਨ੍ਹਾਂ ਵਿਚ ਕੁਲਵੰਤ ਸਿੰਘ, ਅਰਵਿੰਦਰ ਪਾਲ ਸਿੰਘ ਭੱਟੀ, ਗੁਰਚਰਨ ਸਿੰਘ ਧਾਲੀਵਾਲ, ਵਰੁਣ ਸ਼ਰਮਾ, ਕੁਲਵਿੰਦਰ ਸਿੰਘ, ਰਮਨਦੀਪ ਸਿੰਘ ਭੰਗੂ, ਸ਼ਿਵਰਾਜ ਸਿੰਘ ਨੰਦਗੜ੍ਹ, ਰਾਜਾ ਨਵਦੀਪ ਸਿੰਘ, ਮਨਜੀਤ ਸਿੰਘ ਸਿੱਧੂ, ਹਰਚਰਨ ਸਿੰਘ ਗਿੱਲ, ਸੁੱਚਾ ਸਿੰਘ, ਆਦਰਸ਼ਪਾਲ ਸ਼ਾਮਲ ਹਨ। ਤਬਾਦਲਿਆਂ ਦੀ ਪੂਰੀ ਸੂਚੀ ਖ਼ਬਰ ਵਿਚ ਹੇਠਾਂ ਦਿੱਤੀ ਗਈ ਹੈ। 

Read More

ਮਲੌਦ (ਸ਼ਿਵਰੰਜਨ ਧੀਰ)- ਹਲਕਾ ਪਾਇਲ ਦੇ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਵਿਧਾਇਕ ਗਿਆਸਪੁਰਾ ਨੇ ਮੁਲਾਕਾਤ ਕਰਨ ਉਪਰੰਤ ਦੱਸਿਆ ਕਿ ਮੁੱਖ ਮੰਤਰੀ ਨੂੰ ਮਿਲ ਕੇ ਹਲਕਾ ਪਾਇਲ ਅੰਦਰ ਆਉਣ ਵਾਲੇ ਸਮੇਂ ਵਿਚ ਮਨਜ਼ੂਰ ਹੋਈਆਂ ਸੜਕਾਂ ਦਾ ਜੋ ਜਾਲ ਵਿਛਾਇਆ ਜਾ ਰਿਹਾ ਤੇ ਪਿੰਡਾਂ ਅੰਦਰ ਜੋ ਨਵੀਂ ਤਕਨੀਕ ਦੇ ਖੇਡ ਮੈਦਾਨ ਤਿਆਰ ਹੋਣਗੇ, ਸਬੰਧੀ ਮਿਲ ਕੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਹੋਰ ਸਮੱਸਿਆਵਾਂ ਸਬੰਧੀ ਜਾਣੂ ਕਰਵਾ ਕੇ ਭਵਿੱਖ ਵਿਚ ਅਧੂਰੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਤਾਂ ਮੁੱਖ ਮੰਤਰੀ ਵਲੋਂ ਵਿਸ਼ਵਾਸ ਦਿਵਾਉਂਦਿਆਂ ਕਿਹਾ ਗਿਆ ਕਿ ਹਲਕਾ ਪਾਇਲ ਦੇ ਵਿਕਾਸ ਕਾਰਜਾਂ…

Read More

ਹੁਸ਼ਿਆਰਪੁਰ, 23 ਜੁਲਾਈ : ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿਚ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਵਿਚ ਅੱਜ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਨ ਸਭਾ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐਸ. ਮੁਲਤਾਨੀ ਦੀ ਮੌਜੂਦਗੀ ਵਿਚ ਬਲਾਕ ਮੁਕੇਰੀਆਂ ਦੇ ਪਿੰਡ ਹਿਯਾਤਪੁਰ ਵਿਚ 62.45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਿਆ ਅਤੇ ਬਲਾਕ ਹਾਜੀਪੁਰ ਵਿਚ 54.50 ਲੱਖ ਰੁਪਏ ਦੀ ਲਾਗਤ ਨਾਲ ਬਣੀ ਜਲ ਸਪਲਾਈ ਯੋਜਨਾ ਦਾ ਉਦਘਾਟਨ ਕੀਤਾ।  …

Read More

ਪਟਿਆਲਾ, 23 ਜੁਲਾਈ, 2025: ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਸਵੇਰੇ ਅਚਨਚੇਤ ਹੀ ਪਟਿਆਲਾ ਵਿਚ ਛਾਪੇਮਾਰੀ ਕਰ ਦਿੱਤੀ ਅਤੇ ਚੈਕਿੰਗ ਕੀਤੀ। ਉਹਨਾਂ ਪਟਿਆਲਾ ‘ਚ ਸਫਾਈ ਪ੍ਰਬੰਧ ਦਾ ਜ਼ਾਇਜਾ ਲੈਣ ਲਈ ਇਹ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਹਨਾਂ ਲੋਕਾਂ ਨਾਲ ਮੁਲਾਕਾਤ ਕਰਕੇ ਸਫਾਈ ਪ੍ਰਬੰਧ ਬਾਰੇ ਫੀਡਬੈਕ ਲਿਆ। ਮੰਤਰੀ ਨੂੰ ਪਿਛਲੇ  ਕਈ ਦਿਨਾਂ ਤੋਂ ਸਫਾਈ ਨੂੰ ਲੈ ਕੇ ਸ਼ਿਕਾਇਤਾਂ ਮਿਲ ਰਹੀਆਂ ਸਨ।

Read More

ਗੁਰਦਾਸਪੁਰ, 23 ਜੁਲਾਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਿਤੀ 27 ਜੁਲਾਈ 2025 ਨੂੰ ਸੂਬੇ ਭਰ ਵਿੱਚ ਪੰਚਾਂ-ਸਰਪੰਚਾਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਹੋਇਆ ਹੈ, ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ 15 ਸਰਪੰਚਾਂ ਤੇ 275 ਪੰਚਾਂ ਦੀ ਉਪ ਚੋਣ ਹੋ ਰਹੀ ਹੈ। ਇਨ੍ਹਾਂ ਉਪ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਚੋਣਾਂ ਵਾਲੇ ਪਿੰਡਾਂ ਵਿੱਚ ਅਲਸਾ ਲਾਇਸੰਸ ਧਾਰਕ ਵੱਲੋਂ ਆਪਣਾ ਲਾਇਸੰਸੀ ਹਥਿਆਰ ਨਾਲ ਲਿਜਾਣ ‘ਤੇ ਮਿਤੀ 28 ਜੁਲਾਈ 2025 ਤੱਕ ਪਾਬੰਦੀ…

Read More