- ਪੰਜਾਬ ਸਰਕਾਰ ਨੇ ਚਾਰ ਸਾਲਾਂ ’ਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ – ਵਿਧਾਇਕ ਕੁਲਵੰਤ ਸਿੰਘ ਸਿੱਧੂ
- ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 5 “ਚ ਕਾਕੋਵਾਲ ਰੋਡ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ
- ਵਿਧਾਇਕ ਛੀਨਾ ਨੇ ਢੰਡਾਰੀ ਕਲਾਂ ‘ਚ ਕੀਤੀ ਲੋਕ ਮਿਲਣੀ
- ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 30 ’ਚ 1.38 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
- ਭਾਰਤ ਦੇ ਨੰਬਰ 1 ਸੂਬੇ ਵੱਲ ਵਧ ਰਿਹਾ ਪੰਜਾਬ :- ਕੈਬਨਿਟ ਮੰਤਰੀ ਸੰਜੀਵ ਅਰੋੜਾ
- ਲੋਕ ਸੰਪਰਕ ਮੁਹਿੰਮ ‘ਸੰਵਾਦ’ ਅਧੀਨ ਹਲਕੇ ਦੇ ਵਸਨੀਕਾਂ ਨਾਲ ਹੋਏ ਰੂ-ਬਰੂ
- ਐਨਐਸਟੀਅਾਈ ਵਿੱਚ ਸੂਰਜੀ ਟ੍ਰੇਨਿੰਗ ਕਲਾਸ ਦਾ ਆਯੋਜਨ ਸਫਲਤਾਪੂਰਵਕ ਸੰਪੰਨ ਹੋਇਆ
Author: onpoint channel
“I’m a Newswriter, “I write about the trending news events happening all over the world.
ਜਲੰਧਰ, 22 ਜੁਲਾਈ :ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਡਿਜੀਟਲ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਹੋਰ ਅਹਿਮ ਕਦਮ ਚੁੱਕਦੇ ਹੋਏ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿਖੇ ਸਾਈਬਰ ਕਿਓਸਕ ਮਸ਼ੀਨ ਇੰਸਟਾਲ ਕੀਤੀ ਗਈ। ਇਸਦਾ ਉਦਘਾਟਨ ਸਪੈਸ਼ਲ ਡੀ.ਜੀ.ਪੀ. (ਟੈਕਨੀਕਲ ਸਪੋਰਟ ਸਰਵਿਸਿਜ਼) ਰਾਮ ਸਿੰਘ (ਆਈ.ਪੀ.ਐਸ.) ਵਲੋਂ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ, ਜੁਆਇੰਟ ਸੀ.ਪੀ. ਸੰਦੀਪ ਕੁਮਾਰ, ਡੀ.ਸੀ.ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਇਹ ਸਾਈਬਰ ਕਿਓਸਕ ਇੱਕ ਸਟੈਂਡਅਲੋਨ ਮਸ਼ੀਨ ਹੈ, ਜੋ ਕਿ ਮੋਬਾਈਲ ਡਿਵਾਈਸਾਂ ਅਤੇ ਯੂ.ਐਸ.ਬੀ ਸਟੋਰੇਜ ਡਿਵਾਈਸਾਂ ਵਿੱਚੋਂ ਖਤਰਨਾਕ, ਸ਼ੱਕੀ ਜਾਂ ਹਾਨੀਕਾਰਕ ਫਾਈਲਾਂ ਅਤੇ ਐਪਲੀਕੇਸ਼ਨਾਂ ਦੀ ਪਛਾਣ ਕਰਦੀ ਹੈ, ਜਿਸ ਰਾਹੀਂ ਨਾਗਰਿਕ ਆਪਣੇ…
ਪਟਿਆਲਾ, 21 ਜੁਲਾਈ : 2022 ਬੈਚ ਦੇ ਪੀ.ਸੀ.ਐਸ. ਅਧਿਕਾਰੀ ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। 10 ਸਾਲ ਭਾਰਤੀ ਫ਼ੌਜ ਵਿੱਚ ਦੇਸ਼ ਭਰ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਮੇਜਰ ਹਰਜੋਤ ਕੌਰ ਦੀਆਂ ਤਿੰਨ ਪੀੜ੍ਹੀਆਂ ਨੇ ਭਾਰਤੀ ਫ਼ੌਜ ਵਿੱਚ ਦੇਸ਼ ਦੀਆਂ ਸਰਹੱਦਾਂ ‘ਤੇ ਸੇਵਾ ਕੀਤੀ ਹੈ। ਮੇਜਰ (ਸੇਵਾ ਮੁਕਤ) ਹਰਜੋਤ ਕੌਰ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਆਖਿਆ ਕਿ ਉਹ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਪਟਿਆਲਾ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਸਰਕਾਰੀ ਸੇਵਾਵਾਂ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਉਣਾ…
ਚੰਡੀਗੜ੍ਹ, 21 ਜੁਲਾਈ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਬਾਲ ਭਿੱਖਿਆ ਨੂੰ ਜੜ ਤੋਂ ਖ਼ਤਮ ਕਰਨ ਲਈ ਠੋਸ ਅਤੇ ਜਮੀਨੀ ਪੱਧਰ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਸੂਬੇ ਭਰ ਵਿੱਚ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ 47 ਭੀਖ ਮੰਗਣ ਲਈ ਮਜ਼ਬੂਰ ਕੀਤੇ ਗਏ ਬੱਚਿਆਂ ਨੂੰ ਰੈਸਕਿਉ ਕੀਤਾ ਗਿਆ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਜੀਵਨਜੋਤ ਮੁਹਿੰਮ ਤਹਿਤ ਵਿਭਾਗ ਦੀਆਂ ਜ਼ਿਲ੍ਹਾ ਬਾਲ ਸੁਰੱਖਿਆ ਟੀਮਾਂ ਵੱਲੋਂ…
ਸ੍ਰੀ ਹਰਗੋਬਿੰਦਪੁਰ ਸਾਹਿਬ , 21 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵੱਲੋਂ ਹਲਕੇ ਦੇ ਪਿੰਡ ਸੰਗਤਪੁਰਾ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਜਨ ਸਭਾ ਵਿੱਚ ਸ਼ਿਰਕਤ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਇਸ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਹਲਕੇ ਦੇ ਪਿੰਡ-ਪਿੰਡ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਨੂੰ ਖਤਮ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ…
ਐੱਸ.ਏ.ਐੱਸ ਨਗਰ 21 ਜੁਲਾਈ,2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪ੍ਰੋਗਰਾਮ ਕੀਤੇ ਜਾ ਰਹੇ ਹਨ, ਇਸੇ ਲੜੀ ਦੇ ਤਹਿਤ ਫੇਸ-6 ਵਿਖੇ ਸਾਬਕਾ ਕੌਂਸਲਰ ਆਰ.ਪੀ. ਸ਼ਰਮਾ ਦੀ ਅਗਵਾਈ ਹੇਠ ਜਦਕਿ ਵਾਰਡ ਨੰਬਰ -50 ਵਿਖੇ ਕੌਂਸਲਰ ਗੁਰਮੀਤ ਕੌਰ ਦੀ ਅਗਵਾਈ ਦੇ ਵਿੱਚ ਅਤੇ ਸੈਕਟਰ 57 ਵਿਖੇ ਹਰਪਾਲ ਸਿੰਘ ਬਰਾੜ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਵਿਜੇ ਡੋਗਰਾ-ਪ੍ਰਧਾਨ ਮੰਦਰ ਕਮੇਟੀ ਵੀ ਮੌਜੂਦ ਰਹੇ, ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਤਹਿਤ ਇਹਨਾਂ ਸਮਾਗਮਾਂ ਦੇ ਵਿੱਚ…
ਜਲੰਧਰ, 21 ਜੁਲਾਈ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਟੀਮ ਨੇ ਇੱਕ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ।ਮਨਪ੍ਰੀਤ ਸਿੰਘ ਢਿੱਲੋਂ, ਡੀਸੀਪੀ (ਜਾਂਚ), ਜਯੰਤ ਪੁਰੀ ਏਡੀਸੀਪੀ (ਜਾਂਚ) ਅਤੇ ਪਰਮਜੀਤ ਸਿੰਘ ਏਡੀਸੀਪੀ ਦੀ ਅਗਵਾਈ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ ਇੰਚਾਰਜ ਸੀਆਈਏ ਸਟਾਫ ਸਮੇਤ ਪੁਲਿਸ ਟੀਮ ਵਲੋਂ ਦੋ ਮੁਲਜ਼ਮਾਂ ਨੂੰ 1 ਕਿਲੋ ਹੈਰੋਇਨ ਸਮੇਤ 2 ਗੈਰ-ਕਾਨੂੰਨੀ ਪਿਸਤੌਲ .32 ਬੋਰ, 2 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਜਲੰਧਰ ਨੇ ਵੇਰਵਾ ਸਾਂਝਾ ਕਰਦਿਆਂ ਹੋਇਆਂ ਕਿਹਾ ਕਿ 18 ਜੁਲਾਈ ਨੂੰ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ…
ਜਲੰਧਰ, 21 ਜੁਲਾਈ : ਕੈਂਸਰ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਮੁਫ਼ਤ ਕੀਮੋਥੈਰੇਪੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਇਥੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਇਸ ਸਹੂਲਤ ਦੇ ਸ਼ੁਰੂ ਹੋਣ ਨਾਲ ਕੈਂਸਰ ਦੇ ਮਰੀਜ਼ਾਂ ਨੂੰ ਬਹੁਤ ਫਾਇਦਾ ਹੋਵੇਗਾ, ਜਿਨ੍ਹਾਂ ਨੂੰ ਪਹਿਲਾਂ ਇਲਾਜ ਲਈ ਚੰਡੀਗੜ੍ਹ ਅਤੇ ਅੰਮ੍ਰਿਤਸਰ ਜਾਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸੈਂਟਰ ਦੇ ਖੁੱਲ੍ਹਣ ਨਾਲ ਕੈਂਸਰ ਦੇ ਮਰੀਜ਼ਾਂ ਦੀਆਂ ਸਿਹਤ ਦੇ ਨਾਲ-ਨਾਲ…
ਲੁਧਿਆਣਾ, 21-07-2025 — ਐਨ.ਸੀ.ਸੀ. ਗਰੁੱਪ ਲੁਧਿਆਣਾ ਦੇ 16 ਕੈਡੇਟਾਂ ਲਈ “ਡਰੋਨਾਂ ਦੀ ਜਾਣ-ਪਛਾਣ, ਸੰਚਾਲਨ ਅਤੇ ਸੰਭਾਲ” ਸਿਰਲੇਖ ਵਾਲਾ ਇੱਕ ਹਫ਼ਤੇ ਦਾ (21-07-2025 ਤੋਂ 25-07-2025) ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਜਾਵੇਗਾ। ਇਹ ਸਿਖਲਾਈ ਰੋਜ਼ਾਨਾ ਸਵੇਰੇ 10:00 ਵਜੇ ਤੋਂ ਸ਼ਾਮ 5:30 ਵਜੇ ਤੱਕ ਨਿਰਧਾਰਤ ਕੀਤੀ ਗਈ ਹੈ, ਜੋ ਕਿ ਡਰੋਨ ਹੈਂਡਲਿੰਗ, ਸੰਚਾਲਨ ਅਤੇ ਰੱਖ-ਰਖਾਅ ਦੇ ਤਕਨੀਕੀ ਅਤੇ ਵਿਹਾਰਕ ਪਹਿਲੂਆਂ ‘ਤੇ ਕੇਂਦ੍ਰਿਤ ਹੈ। ਸੈਨ.ਸੈਕ. ਸਕੂਲ ਲੁਧਿਆਣਾ ਦੇ ਵੱਖ-ਵੱਖ ਕਾਲਜਾਂ ਦੀਆਂ ਗਰਲ ਐਨ.ਸੀ.ਸੀ. ਕੈਡੇਟਸ ਸੀਨੀਅਰ ਪੇਸ਼ੇਵਰਾਂ ਦੇ ਮਾਹਰ ਮਾਰਗਦਰਸ਼ਨ ਹੇਠ ਰਾਸ਼ਟਰੀ ਹੁਨਰ ਸਿਖਲਾਈ ਸੰਸਥਾ (ਐਨ.ਐਸ.ਟੀ.ਐਲ.) ਵਿਖੇ ਡਰੋਨ ਸਿਖਲਾਈ ਲੈ ਰਹੀਆਂ ਹਨ। ਐਨਸੀਸੀ ਗਰਲ ਕੈਡਿਟਾਂ ਲਈ ਡਰੋਨ ਸਿਖਲਾਈ ਦਾ ਸਮਰਥਨ ਕਰਨ ਵਾਲੇ ਕਾਲਜਾਂ ਵਿੱਚ ਖਾਲਸਾ ਕਾਲਜ…
ਲੁਧਿਆਣਾ, 21 ਜੁਲਾਈ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ ਲੁਧਿਆਣੇ ਦੇ ਚਾਰ ਪਿੰਡਾਂ ਨੂੰ ਵੈਕਿਊਮ ਟੈਂਕਰ ਦਿੱਤੇ। ਇੰਨ੍ਹਾਂ ਚਾਰ ਟੈਂਕਰਾਂ ਲਈ ਜਿਹੜੇ ਚਾਰ ਪਿੰਡਾਂ ਨੂੰ 15 ਲੱਖ ਦੀ ਗਰਾਂਟ ਦਿੱਤੀ ਗਈ ਹੈ, ਉਨ੍ਹਾਂ ਵਿੱਚ ਭੂਖੜੀ ਖੁਰਦ, ਭਾਮੀਆ ਖੁਰਦ, ਅਮਰ ਕਲੋਨੀ ਅਤੇ ਗੁਰੁ ਰਾਮਦਾਸ ਕਲੋਨੀ ਸ਼ਾਮਿਲ ਹਨ। ਅੱਜ ਇੰਨ੍ਹਾਂ ਟੈਂਕਰਾਂ ਨੂੰ ਪਿੰਡਾਂ ਦੇ ਸਰਪੰਚ ਦੇ ਹਵਾਲੇ ਕਰਨ ਦੀ ਰਸਮ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਖੰਡ ਮਿੱਲ ਬੁੱਢੇਵਾਲ ਦੇ ਚੇਅਰਮੈਨ ਜ਼ੋਰਾ ਸਿੰਘ ਮੁੰਡੀਆਂ ਅਤੇ ਮੇਅਰ ਇੰਦਰਜੀਤ ਕੌਰ ਗਿੱਲ ਨੇ ਸਾਂਝੇ ਤੌਰ ‘ਤੇ ਕੀਤੀ। ਇੰਨ੍ਹਾਂ ਪਿੰਡਾਂ ਦੀਆਂ ਡੇਅਰੀਆਂ ਦਾ ਗੰਦਾ ਪਾਣੀ ਤੇ ਗੋਹਾ ਬੁੱਢੇ…
ਧੂਰੀ (ਸੰਗਰੂਰ), 21 ਜੁਲਾਈ : ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ।ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਇਸ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ…

