- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਮਹਿਮੂਦਪੁਰਾ ’ਚ ਨਵਾਂ ਟਿਊਬਵੈਲ ਲੋਕ ਅਰਪਿਤ
- ਅੰਨ ਜਲ ਸੇਵਾ ਟਰੱਸਟ’ ਵੱਲੋਂ ਟੀ.ਬੀ ਮਰੀਜ਼ਾਂ ਲਈ ਮਹੀਨਾਵਾਰ ਰਾਸ਼ਨ ਸੇਵਾ ਜਾਰੀ ਰੱਖਣ ਦਾ ਵਾਅਦਾ
- ਪੰਜਾਬ ਸਰਕਾਰ ਦਾ ਚਾਰ ਸਾਲਾਂ ਦਾ ਕਾਰਜਕਾਲ ਵਿਕਾਸ ਤੇ ਖੁਸ਼ਹਾਲੀ ਦਾ ਪ੍ਰਤੀਕ : ਮੋਹਿੰਦਰ ਭਗਤ
- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਣਕ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ
- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸ਼ਾਮ 7 ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ‘ਤੇ ਪਾਬੰਦੀ
- ਭਗਵਾਨ ਮਹਾਂਵੀਰ ਜਯੰਤੀ ਮੌਕੇ 31 ਮਾਰਚ ਨੂੰ ਮੀਟ ਤੇ ਆਂਡਿਆਂ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ
- ਭਗਵੰਤ ਮਾਨ ਦੀ ਸਰਕਾਰ ਭਾਜਪਾ-ਅਕਾਲੀ ਦਲ ਸਰਕਾਰ ਦੇ ਦੋਸ਼ੀ ਮੰਤਰੀਆਂ ਨੂੰ ਜੇਲ੍ਹ ਭੇਜ ਰਹੀ ਹੈ, ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਅਪਰਾਧਾਂ ਦੀ ਸਜ਼ਾ ਮਿਲ ਰਹੀ ਹੈ – ਕੇਜਰੀਵਾਲ
- ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
Author: onpoint channel
“I’m a Newswriter, “I write about the trending news events happening all over the world.
ਗੁਰਦਾਸਪੁਰ, 05 ਜੁਲਾਈ – ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਅੱੈਸ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਤਹਿਤ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੁਆਰਾ ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਦੇ ਸਮੂਹ ਜੱਜ ਸਹਿਬਾਨਾਂ ਵੱਲੋਂ ਇਸ ਮੁਹਿੰਮ ਤਹਿਤ ਅਤੇ ਮਿਸ਼ਨ `ਇੱਕ ਜੱਜ ਇੱਕ ਰੁੱਖ` ਤਹਿਤ ਇੱਕ-ਇੱਕ ਪੌਦਾ ਲਗਾਇਆ ਗਿਆ। ਇਹ ਪੌਦੇ ਜੱਜ ਸਹਿਬਾਨਾਂ ਦੇ ਨਵੇਂ ਰਿਹਾਇਸ਼ੀ ਖੇਤਰ ਵਿੱਚ ਵਿੱਚ ਲਗਾਏ…
ਸੁਲਤਾਨਪੁਰ ਲੋਧੀ, 05 ਜੁਲਾਈ 2025 – ਕੋਲੰਬੀਆਂ ਦੇ ਜੰਗਲਾਂ ਵਿੱਚ ਡੌਕਰਾਂ ਤੋਂ ਜਾਨ ਬਚਾ ਕੇ ਨਿਕਲੇ 25 ਸਾਲਾਂ ਨੌਜਵਾਨ ਬਲਵਿੰਦਰ ਸਿੰਘ ਦੇ ਪਰਿਵਾਰ ਨੇ ਰੌਂਗੰਟੇ ਖੜੇ ਕਰਨ ਵਾਲੀ ਘਟਨਾ ਦੱਸਦਿਆ ਕਿਹਾ ਕਿ ਉਨ੍ਹਾਂ ਨੇ ਆਪਣੇ ਲੜਕੇ ਨੂੰ ਅਮਰੀਕਾ ਲਈ ਭੇਜਿਆ ਸੀ। ਪਰ ਏਜੰਟਾਂ ਵੱਲੋਂ ਉਹਨਾਂ ਦੇ ਲੜਕੇ ਸਮੇਤ ਚਾਰ ਹੋਰ ਨੌਜਵਾਨਾਂ ਨੂੰ ਡੌਕਰਾਂ ਹਵਾਲੇ ਕਰ ਦਿੱਤਾ, ਜਿਨ੍ਹਾਂ ਵੱਲੋਂ ਉਹਨਾਂ ਨੂੰ 5 ਮਹੀਨੇ ਤੱਕ ਬੰਦੀ ਬਣਾ ਕਿ ਰੱਖਿਆ ਗਿਆ। ਪੀੜਤ ਪਰਿਵਾਰ ਨੇ ਦਾਅਵਾ ਕੀਤਾ ਕਿ ਡੌਕਰਾਂ ਨੇ ਤਿੰਨ ਨੌਜਵਾਨਾਂ ਨੂੰ ਤਾਂ ਤਸੀਹੇ ਦੇ-ਦੇ ਕੇ ਮਾਰ ਦਿੱਤਾ। ਜਿਨ੍ਹਾਂ ਦੀ ਕੁੱਝ ਸਮਾਂ ਪਹਿਲਾਂ ਸ਼ੋਸ਼ਲ ਮੀਡੀਆ ਤੇ ਵੀਡੀਓ ਵੀ ਕਾਫੀ ਵਾਇਰਲ ਹੋਈਆਂ। ਉਹਨਾਂ ਦੱਸਿਆ…
ਚੰਡੀਗੜ੍ਹ, 5 ਜੁਲਾਈ, 2025: ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਬੇਅਦਬੀ ਬਾਰੇ ਇਤਿਹਾਸਕ ਕਾਨੂੰਨੀ ਲਿਆਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਇਹ ਸੈਸ਼ਨ 10 ਅਤੇ 11 ਜੁਲਾਈ ਨੂੰ ਹੋਵੇਗਾ ਜਿਸ ਵਿਚ ਬੇਅਦਬੀਆਂ ਖਿਲਾਫ ਕਾਨੂੰਨ ਪਾਸ ਕੀਤਾ ਜਾਵੇਗਾ। ਲੰਬੇ ਸਮੇਂ ਤੋਂ ਪੰਜਾਬ ਵਿਚ ਬੇਅਦਬੀਆਂ ਖਿਲਾਫ ਕਾਨੂੰਨ ਦੀ ਮੰਗ ਹੁੰਦੀ ਰਹੀ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਾਂਗੇ।
ਚੰਡੀਗੜ੍ਹ, 5 ਜੁਲਾਈ, 2025 ਯੂਟੀ ਚੰਡੀਗੜ੍ਹ ਵੱਲੋਂ ਆਯੋਜਿਤ ਵਣ ਮਹੋਤਸਵ 2025 ਦੇ ਮੌਕੇ ਤੇ ਅੱਜ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਸੈਕਟਰ 20ਡੀ, ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ, ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਾਲਜ ਕੈਂਪਸ ਵਿੱਚ ਪੌਦੇ ਲਗਾਏ ਅਤੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ‘ਤੇ ਸ਼੍ਰੀ ਮਨਦੀਪ ਬਰਾੜ, ਆਈਏਐਸ, ਗ੍ਰਹਿ ਸਕੱਤਰ, ਯੂਟੀ ਚੰਡੀਗੜ੍ਹ; ਸ਼੍ਰੀ ਸੌਰਭ ਕੁਮਾਰ, ਆਈਐਫਐਸ, ਚੀਫ਼ ਕੰਜ਼ਰਵੇਟਰ ਆਫ਼ ਫਾਰੈਸਟ; ਸ਼੍ਰੀ ਅਨੂਪ ਸੋਨੀ, ਆਈਐਫਐਸ, ਕੰਜ਼ਰਵੇਟਰ ਆਫ਼ ਫਾਰੈਸਟ; ਸ਼੍ਰੀ ਨਵਨੀਤ ਸ਼੍ਰੀਵਾਸਤਵ, ਆਈਐਫਐਸ, ਡਿਪਟੀ ਕੰਜ਼ਰਵੇਟਰ ਆਫ਼ ਫਾਰੈਸਟ, ਸ਼੍ਰੀ ਰਾਜ ਕੁਮਾਰ ਸਿੰਘ, ਡਾਇਰੈਕਟਰ…
ਮੋਹਾਲੀ, 5 ਜੁਲਾਈ 2025:ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਆਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਹੁਣ ਆਪਣਾ ਯੂਟਿਊਬ ਚੈਨਲ ਸ਼ੁਰੂ ਕਰੇਗਾ, ਜਿਸ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਣਵੱਤਾ ਪੂਰਨ ਅਤੇ ਪ੍ਰਭਾਵਸ਼ਾਲੀ ਸਿੱਖਿਆ ਸਮੱਗਰੀ ਆਨਲਾਈਨ ਉਪਲਬਧ ਕਰਵਾਈ ਜਾਵੇਗੀ। ਇਹ ਐਲਾਨ ਉਨ੍ਹਾਂ ਨੇ ਅੰਤਰ-ਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ 2024 ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਮੌਕੇ ਕੀਤਾ। ਵਿਦਿਆਰਥੀਆਂ ਲਈ ਨਵੇਂ ਮੌਕੇ ਆਧੁਨਿਕ ਤਕਨੀਕ ਨਾਲ ਸਿੱਖਿਆ: ਯੂਟਿਊਬ ਚੈਨਲ ਰਾਹੀਂ ਵਿਦਿਆਰਥੀਆਂ ਨੂੰ ਘਰ ਬੈਠੇ ਆਸਾਨੀ ਨਾਲ ਪਾਠ ਸਮੱਗਰੀ, ਲੈਕਚਰ ਅਤੇ ਹੋਰ ਸਿੱਖਣ ਵਾਲੀਆਂ ਵੀਡੀਓਜ਼ ਮਿਲਣਗੀਆਂ। ਬੋਰਡ ਵਿਦੇਸ਼ੀ ਦੂਤਾਵਾਸਾਂ ਅਤੇ ਅੰਤਰਰਾਸ਼ਟਰੀ ਸਿੱਖਿਆ ਸੰਸਥਾਵਾਂ ਨਾਲ ਸੰਪਰਕ…
ਪਾਇਲ, (ਲੁਧਿਆਣਾ), 05 ਜੁਲਾਈ: ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ਼ਨੀਵਾਰ ਨੂੰ ਪਿੰਡ ਰੱਬੋਂ ਉੱਚੀ ਵਿਖੇ ਮਹਾਨ ਸਿੱਖ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਬਾਬਾ ਮਹਾਰਾਜ ਸਿੰਘ ਜੀ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਪਿੰਡ ਰੱਬੋ ਉੱਚੀ, ਪਾਇਲ, (ਲੁਧਿਆਣਾ) ਵਿਖੇ ਹੋਏ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ। ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਨੇ…
ਜਲੰਧਰ, 5 ਜੁਲਾਈ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ‘ਗ੍ਰੀਨ ਓਥ ਡੇ’ ਨੂੰ ‘ਮਿਸ਼ਨ ਵਨ ਜੱਜ-ਵਨ ਟ੍ਰੀ’ ਤਹਿਤ ਮਨਾਇਆ ਗਿਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨਿਰਭਉ ਸਿੰਘ ਗਿੱਲ ਦੀ ਅਗਵਾਈ ਹੇਠ ਕੀਤੇ ਇਸ ਉਪਰਾਲੇ ਤਹਿਤ ਜਲੰਧਰ, ਨਕੋਦਰ ਅਤੇ ਫਿਲੌਰ ਦੇ ਜੁਡੀਸ਼ੀਅਲ ਅਫ਼ਸਰਾਂ ਵੱਲੋਂ ਇੱਕ-ਇੱਕ ਬੂਟਾ ਲਗਾ ਕੇ ਸਾਂਭ-ਸੰਭਾਲ ਲਈ ਇਨ੍ਹਾਂ ਨੂੰ ਅਡਾਪਟ ਕੀਤਾ ਗਿਆ। ਸਥਾਨਕ ਸਰਕਾਰੀ ਮਾਡਲ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ, ਲਾਡੋਵਾਲੀ ਰੋਡ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ ਵਿਖੇ ਇਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ, ਜਿਸ ਦੌਰਾਨ ਵਾਤਾਵਰਣ ਦੀ ਸੰਭਾਲ ਲਈ ਬੂਟੇ…
Punjab News in Punjabi : ਸੁਖਜਿੰਦਰ ਰੰਧਾਵਾ ਨੇ ਕਾਂਗਰਸੀ ਆਗੂਆਂ ਨੂੰ ਸਲਾਹ ਦੇਣ ਦਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਹੈ ਕਿ ‘‘ਸਾਨੂੰ ਕਾਂਗਰਸ ਨੂੰ ਜਿਤਾਉਣ ਦੀ ਗੱਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਤਾਂ ਹੀ ਬਣਾਂਗੇ, ਜੇ ਪਾਰਟੀ ਜਿੱਤੇਗੀ। ਜੇ ਪਹਿਲਾਂ ਹੀ CM ਬਣ ਗਏ ਤਾਂ ਪਾਰਟੀ ਕਦੀ ਨਹੀਂ ਜਿੱਤੇਗੀ। ਮੁੱਖ ਮੰਤਰੀ ਦੀ ਕੁਰਸੀ ਦੀ ਲੜਾਈ ਛੱਡ ਕੇ ਪਾਰਟੀ ਨੂੰ ਜਿਤਾਓ।’’ https://www.instagram.com/p/DLrrY1uT3ne/?igsh=MXJiamppOHh3ZDIxNA==
ਬਠਿੰਡਾ, 4 ਜੁਲਾਈ 2025: ਜ਼ਮੀਨ ਵਿਵਾਦ ਸੰਬੰਧੀ ਦਰਜ ਹੋਏ ਪਰਚੇ ’ਚੋਂ ਪਿਓ ਤੇ 2 ਪੁੱਤਾਂ ਦੇ ਨਾਮ ਕਢਵਾਉਣ ਦੇ ਮਾਮਲੇ ’ਚ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਗ੍ਰਿਫਤਾਰ ਰੀਡਰ ਰਾਜ ਕੁਮਾਰ ਦੇ ਮਾਮਲੇ ’ਚ ਹੁਣ ਵਿਜੀਲੈਂਸ ਵੱਲੋਂ ਡੀਐਸਪੀ ਖਿਲਾਫ ਐਕਸ਼ਨ ਦੀ ਥਾਂ ਮਿਹਰਬਾਨ ਹੋਣ ਦੀ ਚੁੰਝ ਚਰਚਾ ਛਿੜ ਗਈ ਹੈ। ਗ੍ਰਿਫਤਾਰ ਰੀਡਰ ਰਾਜ ਕੁਮਾਰ ਨੂੰ ਰਿਮਾਂਡ ਖਤਮ ਹੋਣ ਉਪਰੰਤ ਅੱਜ ਅਦਾਲਤ ’ਚ ਪੇਸ਼ ਕਰਕੇ ਇੱਕ ਦਿਨ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਮੰਗ ਮੰਨਣ ਦੀ ਥਾਂ ਮੁਲਜਮ ਨੂੰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ। ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਡੀਐਸਪੀ ਨੂੰ ਤਲਬ ਕੀਤਾ ਜਾ…
ਪਟਿਆਲਾ, 4 ਜੁਲਾਈ 2025 – 1947 ਦੇ ਹੱਲਿਆਂ ਦੇ ਚਸਮਦੀਦ ਗਵਾਹ ਬਾਪੂ ਰਾਮ ਕ੍ਰਿਸ਼ਨ ਸਿੰਘ 102 ਸਾਲਾਂ ਦੀ ਤੰਦਰੁਸਤ ਜਿੰਦਗੀ ਹੰਢਾ ਕੇ ਮਿਤੀ 1 ਜੁਲਾਈ 2025 ਨੂੰ ਆਪਣੇ ਜੱਦੀ ਪਿੰਡ ਢੈਂਠਲ ਵਿਖੇ ਵਾਹਿਗੁਰੂ-ਵਾਹਿਗੁਰੂ ਕਰਦੇ ਅਕਾਲ ਚਲਾਣਾ ਕਰ ਗਏ ਹਨ।ਇੱਕ ਸਦੀ ਤੋਂ ਵੱਧ ਸਮਾਂ ਜਿਉਣ ਵਾਲੇ ਬਾਪੂ ਦੀ ਭਰ ਜਵਾਨੀ ਦੇ 24 ਸਾਲਾਂ ਦੀ ਉਮਰ ‘ਚ ਵਾਪਰੇ 1947 ਦੇ ਹੱਲਿਆਂ ਦੀ ਚੀਸ ਅੰਤਿਮ ਸਵਾਸਾਂ ਤੱਕ ਉਨ੍ਹਾਂ ਦੇ ਸੀਨੇ ‘ਚ ਰਹੀ, ਕਿਉਂਕਿ ਉਨ੍ਹਾਂ ਦੇ ਪਿਤਾ ਜਿਊਣ ਸਿੰਘ ਨੂੰ ਮੁਸਲਿਮ ਬਹੁਗਿਣਤੀ ਵਾਲੇ ਸਮਾਣਾ ਇਲਾਕੇ ਦੇ ਮੁਸਲਮਾਨ ਦੰਗਈਆਂ ਦੀ ਭੀੜ ਨੇ ਕੋਹ-ਕੋਹ ਕੇ ਮਾਰ ਦਿੱਤਾ ਸੀ। ਪਰ ਇਸ ਗੱਲ ਦੀ ਤਸੱਲੀ ਵੀ ਸੀ ਕਿ…

