- ਲੁਧਿਆਣਾ ਡੀ.ਸੀ.ਸੀ/ਡੀ.ਐਲ.ਆਰ.ਸੀ ਮੀਟਿੰਗ: ਜ਼ਿਲ੍ਹੇ ਦੀ ਬੈਂਕਿੰਗ ਕਾਰਗੁਜ਼ਾਰੀ 95 ਪ੍ਰਤੀਸ਼ਤ ਤੋਂ ਉੱਪਰ
- ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਲੋਕ ਮਿਲਣੀ
- ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਮਹਿਮੂਦਪੁਰਾ ’ਚ ਨਵਾਂ ਟਿਊਬਵੈਲ ਲੋਕ ਅਰਪਿਤ
- ਅੰਨ ਜਲ ਸੇਵਾ ਟਰੱਸਟ’ ਵੱਲੋਂ ਟੀ.ਬੀ ਮਰੀਜ਼ਾਂ ਲਈ ਮਹੀਨਾਵਾਰ ਰਾਸ਼ਨ ਸੇਵਾ ਜਾਰੀ ਰੱਖਣ ਦਾ ਵਾਅਦਾ
- ਪੰਜਾਬ ਸਰਕਾਰ ਦਾ ਚਾਰ ਸਾਲਾਂ ਦਾ ਕਾਰਜਕਾਲ ਵਿਕਾਸ ਤੇ ਖੁਸ਼ਹਾਲੀ ਦਾ ਪ੍ਰਤੀਕ : ਮੋਹਿੰਦਰ ਭਗਤ
- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਣਕ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ
- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸ਼ਾਮ 7 ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ‘ਤੇ ਪਾਬੰਦੀ
Author: onpoint channel
“I’m a Newswriter, “I write about the trending news events happening all over the world.
ਲੁਧਿਆਣਾ, 30 ਜੂਨ, 2025: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਰਪੰਚਾਂ, ਨੰਬਰਦਾਰਾਂ ਅਤੇ ਮਿਊਸਪਲ ਕੌਂਸਲਰਾਂ (ਐਮ.ਸੀਜ) ਦੀਆਂ ਈ-ਸੇਵਾਵਾਂ ਦੀ ਆਨਲਾਈਨ ਤਸਦੀਕ ਦੀ ਪ੍ਰਕਿਰਿਆ ਨੂੰ ਸੁਚਾਰੁ ਬਣਾਉਣ ਲਈ ਆਨਲਾਈਨ ਸਿਖਲਾਈ ਦਿੱਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਰੋਹਿਤ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਪੰਚ, ਨੰਬਰਦਾਰ ਅਤੇ ਮਿਓਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਦੀਆਂ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਨਾਗਰਿਕਾਂ ਲਈ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਕਰੇਗੀ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ । ਵਧੀਕ…
ਚੰਡੀਗੜ੍ਹ, 30 ਜੂਨ 2025 : ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਈ ਹੈ। ਸੂਤਰਾਂ ਅਨੁਸਾਰ, ਅੱਜ ਵਿਜੀਲੈਂਸ ਵੱਲੋਂ ਮਜੀਠੀਆ ਨੂੰ ਪੰਜਾਬ ਅਤੇ ਹਿਮਾਚਲ ਦੇ ਕਈ ਥਾਵਾਂ ‘ਤੇ ਲਿਜਾਇਆ ਜਾਵੇਗਾ, ਜਿਸ ਲਈ ਕਈ ਵਾਹਨਾਂ ਦਾ ਕਾਫਲਾ ਤਿਆਰ ਕੀਤਾ ਗਿਆ ਹੈ। ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਅਤੇ ਨਸ਼ਾ ਕਾਰੋਬਾਰ ਨਾਲ ਜੁੜੇ ਮਾਮਲਿਆਂ ਦੀ ਜਾਂਚ ਦੇ ਤਹਿਤ ਕੀਤੀ ਜਾ ਰਹੀ ਹੈ। ਮਜੀਠੀਆ ਨੂੰ ਹਾਲ ਹੀ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ, ਵਿਜੀਲੈਂਸ ਅਤੇ ਪੁਲੀਸ ਟੀਮ ਨੇ ਮਜੀਠੀਆ ਦੀ ਮਜੀਠਾ ਸਥਿਤ…
ਗੁਰਦਾਸਪੁਰ , 27 ਜੂਨ : ਸ਼੍ਰੋਮਣੀ ਭਗਤ ਕਬੀਰ ਦਾ ਪ੍ਰਗਟ ਦਿਹਾੜਾ ਗੁਰਦੁਆਰਾ ਸਾਹਿਬ ਚੜ੍ਹਦੀ ਪੱਤੀ, ਬੱਬੇਹਾਲੀ (ਗੁਰਦਾਸਪੁਰ) ਵਿਖੇ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ ਹੈ ।ਇਸ ਮੋਕੇ ਤੇ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹਾਜ਼ਰ ਕਮੇਟੀ ਮੈਂਬਰ ਪ੍ਰਧਾਨ ਅਸ਼ੋਕ ਕੁਮਾਰ ਭਗਤ ,ਕਿਸ਼ਨ ਦਾਸ ਭਗਤ ,ਜਸਪਾਲ ਭਗਤ , ਗਰੀਬ ਦਾਸ ਭਗਤ , ਤਰਵਿੰਦਰ ਸਿੰਘ ਭਗਤ ,ਹਰੀ ਦਾਸ ਭਗਤ ਅਰਵਿੰਦਰ ਕੁਮਾਰ ਭਗਤ,ਨਵੀਨ ਕੁਮਾਰ ਭਗਤ , ਬਚਨ ਦਾਸ ਭਗਤ, ਚਰਨ ਜੀਤ ਭਗਤ , ਬਚਨ ਦਾਸ ਭਗਤ ਅਤੇ ਸੁਰਿੰਦਰ ਭਗਤ ਵਿਸ਼ੇਸ ਤੌਰ ਤੇ ਹਾਜ਼ਰ ਹਨ। ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਪਹੁੰਚੇ ਸ਼ਰਧਾਲੂਆਂ ਦਾ ਜੀ ਆਇਆਂ ਨੂੰ…
ਐਸ.ਏ.ਐਸ ਨਗਰ, 27 ਜੂਨ 2025 – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਆਰ.ਟੀ.ਓ ਦਫ਼ਤਰ ਮੁਹਾਲੀ ਅਤੇ ਸੈਕਟਰ 82 ਸਥਿਤ ਡਰਾਈਵਿੰਗ ਟੈਸਟ ਟ੍ਰੈਕ ਦਾ ਅਚਨਚੇਤ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਛੇਤੀ ਹੀ ਆਰ.ਟੀ.ਓ ਦਫ਼ਤਰਾਂ ਦੇ ਸਮੁੱਚੀਆਂ ਸੇਵਾਵਾਂ ਆਨਲਾਈਨ ਕਰ ਦਿੱਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਾਉਣ ਬਜਾਏ ਘਰ ਬੈਠੇ ਹੀ ਆਨਲਾਈਨ ਸੇਵਾਵਾਂ ਦੀ ਸੁਵਿਧਾ ਮਿਲੇਗੀ। ਟਰਾਂਸਪੋਰਟ ਮੰਤਰੀ ਵੱਲੋਂ ਅੱਜ ਸਵੇਰੇ ਆਰ.ਟੀ.ਏ ਦਫ਼ਤਰ ਵਿਖੇ ਪਬਲਿਕ ਕਾਊਂਟਰਾਂ ‘ਤੇ ਜਾ ਕੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਲਿਆ ਅਤੇ ਨਾਲ ਹੀ ਦਫ਼ਤਰ ਵਿੱਚ ਕੰਮ…
ਰੂਪਨਗਰ, 27 ਜੂਨ: ਵਿਧਾਨ ਸਭਾ ਹਲਕਾ ਰੂਪਨਗਰ ਵਿੱਚ ਵਿਕਾਸ ਕਾਰਜਾਂ ਸਬੰਧੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾ ਰਹੀ ਤੇ ਵਿਕਾਸ ਕਾਰਜਾਂ ਲਈ ਫੰਡ ਬੇਰੋਕ ਦਿੱਤੇ ਜਾ ਰਹੇ ਹਨ ਤਾਂ ਜੋ ਇਹ ਹਲਕਾ ਮਿਸਾਲੀ ਹਲਕੇ ਵਜੋਂ ਉੱਭਰ ਕੇ ਸਾਹਮਣੇ ਆਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਅੱਜ ਰੋਪੜ ਨੂੰ ਘਾੜ ਇਲਾਕੇ ਨਾਲ ਜੋੜਨ ਵਾਲੇ ਪੁੱਲ (ਵਾਇਆ ਮਾਜਰੀ ਜੱਟਾਂ, ਫਤਿਹਪੁਰ ਭੰਗਾਲਾ) ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ…
ਬਠਿੰਡਾ, 27 ਜੂਨ 2025: ਵਿਜੀਲੈਂਸ ਬਿਊਰੋ ਬਠਿੰਡਾ ਨੇ ਇੱਕ ਛੋਟੇ ਥਾਣੇਦਾਰ ਅਤੇ ਇੱਕ ਪੰਚਾਇਤ ਮੈਂਬਰ ਖਿਲਾਫ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਵਿਚੋਲਗੀ ਕਰਨ ਵਾਲੋ ਪੰਚ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਇਹ ਕਾਰਵਾਈ ਕੀਤੀ ਗਈ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਿਲ੍ਹਾ ਬਰਨਾਲਾ ਦੇ ਪਿੰਡ…
ਪਟਿਆਲਾ, 27 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸੂਬਾ ਵਾਸੀਆਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ, ਇਸੇ ਲੜੀ ਤਹਿਤ ਅੱਜ ਉਨ੍ਹਾਂ ਪਟਿਆਲਾ ਦੇ ਰਣਜੀਤ ਨਗਰ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਲੱਭਿਆ ਤੇ ਉਸ ਨੂੰ ਨਸ਼ਟ ਕਰਵਾਉਣ ਦੇ ਨਾਲ ਨਾਲ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ। ਆਪਣੇ ਦੌਰੇ ਦੌਰਾਨ ਡਾ. ਬਲਬੀਰ ਸਿੰਘ ਨੇ ਰਣਜੀਤ ਨਗਰ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦੇ ਮਕਸਦ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਹਫ਼ਤੇ ‘ਚ ਇਕ ਦਿਨ ਪਾਣੀ ਨਾਲ ਭਰੀਆਂ ਥਾਵਾਂ ਨੂੰ ਖਾਲੀ ਕਰ ਦਿੱਤਾ ਜਾਵੇ ਤਾਂ ਡੇਂਗੂ ਦਾ ਲਾਰਵਾ ਪਨਪ ਨਹੀਂ ਸਕੇਗਾ ਤੇ ਲੋਕ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚ ਸਕਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਰਣਜੀਤ ਨਗਰ ਦੇ ਕਈ ਘਰਾਂ ਵਿੱਚ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂ, ਫੁੱਲਾਂ ਦੇ ਗਮਲੇ, ਪਾਰਕ ਅਤੇ ਪੰਛੀਆਂ ਤੇ ਪਸ਼ੂਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਤੇ ਕਾਰ ਸਰਵਿਸ ਸਟੇਸ਼ਨ ਦੀ ਜਾਂਚ ਕੀਤੀ। ਸਿਹਤ ਮੰਤਰੀ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ, ਉਨ੍ਹਾਂ ਨੇ ਕਈ ਘਰਾਂ ਵਿੱਚ ਲਾਰਵਾ ਖ਼ੁਦ ਲੱਭਿਆ ਤੇ ਇਸ ਨੂੰ ਨਸ਼ਟ ਕਰਨ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਖਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਲਾਟਾਂ ਦੀ ਸਫ਼ਾਈ ਜ਼ਰੂਰ ਕਰਵਾਉਣ ਤਾਂ ਕਿ ਖਾਲੀ ਪਲਾਟਾਂ ‘ਚ ਖੜੇ ਪਾਣੀ ਕਾਰਨ ਨਾਲ ਰਹਿੰਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਸਮਾਂ ਕੱਢਣ। ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ ‘ਚ ਖੜ੍ਹਾ ਪਾਣੀ, ਫਰਿਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾਅ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਾਧੂ ਬੈੱਡ ਡੇਂਗੂ ਦੇ ਮਰੀਜ਼ਾਂ ਲਈ ਰਾਖਵੇ ਰੱਖੇ ਗਏ ਹਨ। ਇਸ ਮੌਕੇ ਐਸ.ਐਮ.ਓ. ਡਾ. ਮੋਨਿਕਾ ਤੇ ਡਾ. ਸੁਮਿਤ ਸਿੰਘ ਸਮੇਤ ਸਿਹਤ ਵਿਭਾਗ ਦਾ ਅਮਲਾ ਮੌਜੂਦ ਸੀ
ਪਟਿਆਲਾ, 27 ਜੂਨ, 2025: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਡਾਇਰੈਕਟਰ (ਪ੍ਰਸ਼ਾਸਨ) ਜਸਬੀਰ ਸਿੰਘ ਸੂਰ ਸਿੰਘ ਨੇ ਸ਼ੁੱਕਰਵਾਰ ਨੂੰ ਪਟਿਆਲਾ ਵਿਖੇ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵੱਖ-ਵੱਖ ਜ਼ੋਨਾਂ ਵਿੱਚ ਤਰਸ ਦੇ ਆਧਾਰ ‘ਤੇ ਪੈਂਡਿੰਗ ਪਏ ਨੌਕਰੀਆਂ ਦੇ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਸਾਰੇ ਜ਼ੋਨਾਂ ਦੇ ਮੁੱਖ ਦਫਤਰਾਂ ਦੇ ਸੀਨੀਅਰ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਦਾ ਮੁੱਖ ਮਕਸਦ ਪ੍ਰਕਿਰਿਆ ਨੂੰ ਤੇਜ਼ ਕਰਨਾ ਅਤੇ ਯੋਗ ਬਿਨੈਕਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨਾ ਸੀ। ਮੀਟਿੰਗ ਦੌਰਾਨ, ਡਾਇਰੈਕਟਰ ਸੂਰ ਸਿੰਘ ਨੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਰਾਹਤ ਦੇਣ ਵਿੱਚ ਤਰਸ ਦੇ ਆਧਾਰ ‘ਤੇ ਨੌਕਰੀਆਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।…
ਤਰਨਤਾਰਨ, 27 ਜੂਨ 2025 : ਆਪ ਦੇ ਸੀਨੀਅਰ ਲੀਡਰ ਨੀਲ ਗਰਗ ਨੇ ਡਾ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤੇ ਉਤੇ ਕਿਹਾ ਕਿ ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਪੀੜਾਦਾਇਕ ਹੈ। ਡਾ. ਸਾਹਿਬ ਇੱਕ ਈਮਾਨਦਾਰ, ਮਿਹਨਤੀ ਅਤੇ ਸੰਘਰਸ਼ਸ਼ੀਲ ਜਨਸੇਵਕ ਸਨ, ਜਿਨ੍ਹਾਂ ਨੇ ਪੰਜਾਬ ਅਤੇ ਪਾਰਟੀ ਦੀ ਸੇਵਾ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ। ਪਰਮਾਤਮਾ ਦਿਵੰਗਤ ਆਤਮਾ ਨੂੰ ਸ਼ਾਂਤੀ ਬਖ਼ਸ਼ੇ। ਪਰਿਵਾਰ ਅਤੇ ਚਾਹੁਣ ਵਾਲਿਆਂ ਨੂੰ ਇਹ ਅਸੀਮ ਦੁੱਖ ਸਹਿਣ ਦੀ ਸ਼ਕਤੀ ਦੇਵੇ। ਵਾਹਿਗੁਰੂ ਜੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ, “ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ…
ਲੁਧਿਆਣਾ, 27 ਜੂਨ, 2025 : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਪੰਜਾਬ ਖੇਤੀਬਾੜੀ ਪ੍ਰਬੰਧਨ ਅਤੇ ਵਿਸਥਾਰ ਸਿਖਲਾਈ ਸੰਸਥਾ (ਪੀ.ਏ.ਐਮ.ਈ.ਟੀ.ਆਈ) ਵਿਖੇ ਖੇਤੀਬਾੜੀ ਵਿਸਥਾਰ ਸੇਵਾਵਾਂ ਵਿੱਚ ਇੱਕ ਸਾਲ ਦਾ ਡਿਪਲੋਮਾ ਸਫਲਤਾਪੂਰਵਕ ਪੂਰਾ ਕਰਨ ‘ਤੇ 40 ਇਨਪੁਟ ਡੀਲਰਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਨਪੁਟ ਡੀਲਰ ਸਹੀ ਅਤੇ ਢੁਕਵੀਂ ਜਾਣਕਾਰੀ ਦਾ ਇੱਕ ਮਹੱਤਵਪੂਰਨ ਸਰੋਤ ਹਨ ਜੋ ਕਿਸਾਨਾਂ ਲਈ ਖੇਤੀ ਅਨੁਕੂਲ ਕੀਟਨਾਸ਼ਕਾਂ, ਖਾਦਾਂ ਅਤੇ ਹੋਰ ਖੇਤੀਬਾੜੀ ਇਨਪੁਟਸ ਦੀ ਚੋਣ ਕਰਨ ਲਈ ਹਮੇਸ਼ਾਂ ਲਾਭਦਾਇਕ ਹੁੰਦਾ ਹੈ। ਉਨ੍ਹਾਂ ਨੇ ਇਨਪੁਟ ਡੀਲਰਾਂ ਨੂੰ ਕਿਸਾਨਾਂ ਲਈ ‘ਪਹਿਲਾ ਸੰਪਰਕ ਬਿੰਦੂ’ ਦੱਸਿਆ, ਉਨ੍ਹਾਂ…

