- ਲੁਧਿਆਣਾ ਡੀ.ਸੀ.ਸੀ/ਡੀ.ਐਲ.ਆਰ.ਸੀ ਮੀਟਿੰਗ: ਜ਼ਿਲ੍ਹੇ ਦੀ ਬੈਂਕਿੰਗ ਕਾਰਗੁਜ਼ਾਰੀ 95 ਪ੍ਰਤੀਸ਼ਤ ਤੋਂ ਉੱਪਰ
- ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਲੋਕ ਮਿਲਣੀ
- ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਮਹਿਮੂਦਪੁਰਾ ’ਚ ਨਵਾਂ ਟਿਊਬਵੈਲ ਲੋਕ ਅਰਪਿਤ
- ਅੰਨ ਜਲ ਸੇਵਾ ਟਰੱਸਟ’ ਵੱਲੋਂ ਟੀ.ਬੀ ਮਰੀਜ਼ਾਂ ਲਈ ਮਹੀਨਾਵਾਰ ਰਾਸ਼ਨ ਸੇਵਾ ਜਾਰੀ ਰੱਖਣ ਦਾ ਵਾਅਦਾ
- ਪੰਜਾਬ ਸਰਕਾਰ ਦਾ ਚਾਰ ਸਾਲਾਂ ਦਾ ਕਾਰਜਕਾਲ ਵਿਕਾਸ ਤੇ ਖੁਸ਼ਹਾਲੀ ਦਾ ਪ੍ਰਤੀਕ : ਮੋਹਿੰਦਰ ਭਗਤ
- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਣਕ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ
- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸ਼ਾਮ 7 ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ‘ਤੇ ਪਾਬੰਦੀ
Author: onpoint channel
“I’m a Newswriter, “I write about the trending news events happening all over the world.
ਲੁਧਿਆਣਾ, 26 ਜੂਨ 2025 – 3 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ., ਲੁਧਿਆਣਾ ਵੱਲੋਂ 17 ਜੂਨ 2025 ਤੋਂ 26 ਜੂਨ 2025 ਤੱਕ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਆਯੋਜਿਤ ਸਾਲਾਨਾ ਸਿਖਲਾਈ ਕੈਂਪ (ਏ.ਟੀ.ਸੀ.-54) ਕਰਨਲ ਆਰ.ਐਸ. ਚੌਹਾਨ, ਕਮਾਂਡਿੰਗ ਅਫਸਰ ਦੀ ਅਗਵਾਈ ਹੇਠ ਇੱਕ ਜੀਵੰਤ ਸੱਭਿਆਚਾਰਕ ਸ਼ਾਮ ਦੇ ਨਾਲ ਸਮਾਪਤ ਹੋਇਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਬ੍ਰਿਗੇਡੀਅਰ ਪੀ.ਐਸ. ਚੀਮਾ, ਐਸ.ਐਮ., ਵੀ.ਐਸ.ਐਮ., ਗਰੁੱਪ ਕਮਾਂਡਰ, ਐਨ.ਸੀ.ਸੀ. ਗਰੁੱਪ ਹੈੱਡਕੁਆਰਟਰ ਲੁਧਿਆਣਾ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਕੈਡਿਟਾਂ ਦੀ ਅਨੁਸ਼ਾਸਨ, ਦ੍ਰਿੜਤਾ ਅਤੇ ਰਾਸ਼ਟਰਵਾਦੀ ਭਾਵਨਾ ਦੀ ਪ੍ਰਸ਼ੰਸਾ ਕੀਤੀ। ਸ਼ਾਮ ਨੂੰ ਹੋਰ ਵੀ ਸਨਮਾਨਿਤ ਮਹਿਮਾਨ – ਡਾ. (ਸ਼੍ਰੀਮਤੀ) ਕਮਲਜੀਤ ਗਰੇਵਾਲ, ਪ੍ਰਿੰਸੀਪਲ, ਖਾਲਸਾ ਕਾਲਜ ਫਾਰ ਵੂਮੈਨ ਦੀ ਮੌਜੂਦਗੀ ਨਾਲ ਸਨਮਾਨਿਤ ਕੀਤਾ ਗਿਆ। 10…
ਲੁਧਿਆਣਾ, 26 ਜੂਨ : ਜ਼ਿਲ੍ਹੇ ਵਿੱਚ ਹਰਿਆਵਲ ਲਹਿਰ ਨੂੰ ਹੋਰ ਹੁਲਾਰਾ ਦੇਣ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਜੁਲਾਈ ਮਹੀਨੇ ਵਿੱਚ ਜ਼ਿਲੇ ਅੰਦਰ ਇੱਕ ਲੱਖ ਬੂਟੇ ਲਗਵਾਏਗਾ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਇਸ ਸੰਬੰਧ ਵਿੱਚ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜੁਲਾਈ ਮਹੀਨੇ ਤੋਂ ਵੱਡੇ ਪੱਧਰ ‘ਤੇ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਿਆਵਲ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਅਤੇ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓ) ਨੂੰ ਇੱਕ ਲੱਖ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਦਿੱਤਾ ਗਿਆ ਹੈ ਜੋ ਸਾਰਿਆਂ ਦੇ ਸਹਿਯੋਗ ਨਾਲ ਸਰ ਕੀਤਾ ਜਾਵੇਗਾ।…
ਬਟਾਲਾ, 25 : ਜੂਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸੁਪਨੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਸੂਬੇ ਨਹਿਰੀ ਖਾਲਿਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰਾਂ ਦੀਆਂ ਟੇਲਾਂ ਤੱਕ ਸਿੰਚਾਈ…
ਜਲੰਧਰ, 25 ਜੂਨ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਇਸ ਮੌਕੇ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਸਬੰਧੀ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਨਸ਼ਿਆਂ ਖਿਲਾਫ਼ ਪ੍ਰਣ ਕਰਵਾਏ ਜਾਣਗੇ । ਉਨ੍ਹਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਐਨ.ਸੀ.ਸੀ., ਐਨ.ਐਸ.ਐਸ., ਐਨ.ਜੀ.ਓਜ਼ ਅਤੇ ਸਪੋਰਟਸ ਵਲੰਟੀਅਰਾਂ ਦੀ ਮਦਦ ਨਾਲ ਵੱਖ-ਵੱਖ ਗਤੀਵਿਧੀਆਂ ਰਾਹੀਂ ਆਮ ਲੋਕਾਂ ਵਿਚ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਈ…
ਚੰਡੀਗੜ੍ਹ, 25 ਜੂਨ 2025-ਪੰਜਾਬ ਵਿਜੀਲੈਂਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਕੋਈ ਰਾਹਤ ਨਹੀਂ ਮਿਲੇਗੀ ਅਤੇ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋ ਜਾਂਦਾ। ਕੁਲਦੀਪ ਸਿੰਘ ਧਾਲੀਵਾਲ ਨੇ ਕੀ ਕਿਹਾ? ਮਜੀਠੀਆ ਵਿਰੁੱਧ ਕਾਰਵਾਈ ‘ਤੇ ਬੋਲਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਜਦੋਂ ਨਵੰਬਰ 2013 ਵਿੱਚ ਭੋਲਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਤਾਂ ਉਸਨੇ…
ਲੁਧਿਆਣਾ, 25 ਜੂਨ – ਜਲ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਬਿਹਤਰ ਬਣਾਉਣ ਵੱਲ ਇੱਕ ਕਦਮ ਵਧਾਉਂਦੇ ਹੋਏ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 33 ਅਧੀਨ ਨਿਊ ਅੰਬੇਡਕਰ ਨਗਰ ਵਿੱਚ ਇੱਕ ਨਵੀਂ ਪਾਣੀ ਦੀ ਲਾਈਨ ਵਿਛਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ 5 ਇੰਚ ਦੀਆਂ ਪਾਈਪਾਂ ਵਿਛਾਈਆਂ ਜਾਣਗੀਆਂ ਜਿਸ ‘ਤੇ ਲਗਭਗ 35 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਲੋਕ ਗੰਧਲਾ ਪਾਣੀ ਪੀਣ ਲਈ ਮਜਬੂਰ ਸਨ ਅਤੇ ਵਸਨੀਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਅੱਖੋਂ ਪਰੋਖੇ ਰੱਖਿਆ ਗਿਆ। ਉਨ੍ਹਾਂ ਸਪੱਸ਼ਟ ਕੀਤਾ…
ਜਲੰਧਰ, 24 ਜੂਨ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਟਾਖਾ ਮਾਰਕੀਟ ਲਈ ਨਵੀਂ ਥਾਂ ਨਿਰਧਾਰਿਤ ਕਰਨ ਲਈ ਨਗਰ ਨਿਗਮ ਜਲੰਧਰ ਨੂੰ ਸ਼ਹਿਰੀ ਖੇਤਰ ’ਚ ਉਪਲਬਧ ਵੱਡੀਆਂ ਗਰਾਊਂਡਾਂ ਜਾਂ ਖਾਲੀ ਥਾਵਾਂ ਦੀ ਸੂਚੀ 10 ਦਿਨਾਂ ਦੇ ਅੰਦਰ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਸ਼ਹਿਰ ਵਿੱਚ ਹਰ ਸਾਲ ਦਿਵਾਲੀ ਦੇ ਤਿਉਹਾਰ ਮੌਕੇ ਪਟਾਖਾ ਮਾਰਕਿਟ ਬਰਲਟਨ ਪਾਰਕ ਵਿਖੇ ਲਗਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਉਕਤ ਸਥਾਨ ’ਤੇ ਉਸਾਰੀ ਅਤੇ ਨਵੀਨੀਕਰਨ ਦੇ ਕੰਮ ਚੱਲਦੇ ਹੋਣ ਕਰਕੇ ਬਲਰਟਨ ਪਾਰਕ ਨੂੰ ਆਰਜੀ ਪਟਾਖਾ ਮਾਰਕੀਟ ਲਈ ਵਰਤਣਾ ਸੁਰੱਖਿਆ ਪੱਖੋਂ ਉਚਿਤ…
ਜਲੰਧਰ, 25 ਜੂਨ : ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਜ਼ਿਲ੍ਹੇ ਵਿੱਚ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ 15 ਜੁਲਾਈ ਤੱਕ ਹਰ ਹਾਲ ਵਿੱਚ ਲਾਇਬ੍ਰੇਰੀਆਂ ਦਾ ਕਾਰਜ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ, ਤਾਂ ਜੋ ਇਨ੍ਹਾਂ ਨੂੰ ਜਲਦ ਤੋਂ ਜਲਦ ਲੋਕਾਂ ਖਾਸ ਕਰ ਨੌਜਵਾਨਾਂ ਲਈ ਖੋਲ੍ਹਿਆ ਜਾ ਸਕੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀ ਰਾਜ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ…
ਜਲੰਧਰ, 25 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਇਕ ਹੋਰ ਨਸ਼ਾ ਤਸਕਰ ਦੀ ਅਣ-ਅਧਿਕਾਰਤ ਉਸਾਰੀ ਨੂੰ ਢਾਹਿਆ ਗਿਆ ਹੈ। ਇਹ ਕਾਰਵਾਈ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਸਥਾਨਕ ਉਪਕਾਰ ਨਗਰ ਵਿੱਚ ਅਮਲ ਵਿੱਚ ਲਿਆਂਦੀ ਗਈ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਜਲੰਧਰ ਨੂੰ ਕੁਲਵੰਤ ਸਹੋਤਾ ਵਾਸੀ ਉਪਕਾਰ ਨਗਰ, ਜਿਸ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ 5 ਮੁਕੱਦਮੇ ਦਰਜ ਹਨ, ਵੱਲੋਂ ਇਕ ਗੈਰ-ਕਾਨੂੰਨੀ ਉਸਾਰੀ ਬਾਰੇ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਸਹਾਇਕ ਕਮਿਸ਼ਨਰ…
ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਬਾਰੇ ਜਾਗਰੂਕ ਕਰਨ ਲਈ 1 ਜੁਲਾਈ ਤੋਂ ਗ੍ਰਾਮ ਪੰਚਾਇਤ ਪੱਧਰ ’ਤੇ ਲਗਾਏ ਜਾਣਗੇ ਕੈਂਪ
ਜਲੰਧਰ, 25 ਜੂਨ : ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਤਿੰਨ ਮਹੀਨਿਆਂ ਲਈ ਚਲਾਈ ਜਾਣ ਵਾਲੀ ‘ਵਿੱਤੀ ਸਮਾਵੇਸ਼ ਸੰਤ੍ਰਿਪਤੀ’ ਮੁਹਿੰਮ ਸਬੰਧੀ ਅੱਜ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਗ੍ਰਾਮ ਪੰਚਾਇਤ ਪੱਧਰ ’ਤੇ ਕੈਂਪ ਲਾ ਕੇ ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਪਹਿਲੀ ਜੁਲਾਈ ਤੋਂ 30 ਸਤੰਬਰ 2025 ਤੱਕ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਤਿੰਨ ਮਹੀਨੇ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਬੈਕਾਂ ਵਿੱਚ ਵਿੱਤੀ ਸਮਾਵੇਸ਼ ਤਹਿਤ ਚੱਲ ਰਹੀਆਂ…

