- ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ
- ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ
- ਭਾਦਲਾ ਉੱਚਾ ਤੋਂ ਭਾਦਲਾ ਨੀਚਾ ਤੱਕ 30 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਸੜਕ ਦਾ ਚੇਅਰਮੈਨ ਜਗਤਾਰ ਸਿੰਘ ਗਿੱਲ ਨੇ ਕੀਤਾ ਨਿਰੀਖਣ
- ਅਕਤੂਬਰ 2023 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਰੱਖਿਆ ਸੀ ਨੀਂਹ ਪੱਥਰ ਅਤੇ ਅੱਜ ਕੀਤਾ ਉਦਘਾਟਨ
- ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਵਿੱਚ 1.74 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਗਿਆ ਉਦਘਾਟਨ
- ਬਾਗਬਾਨੀ ਵਿਭਾਗ ਲੁਧਿਆਣਾ ਦੇਸ਼ ਭਰ ‘ਚ ਅੱਵਲ
- ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਨਿਗਮ ਕਮਿਸ਼ਨਰ ਨਾਲ ਮੀਟਿੰਗ
Author: onpoint channel
“I’m a Newswriter, “I write about the trending news events happening all over the world.
ਲੁਧਿਆਣਾ, 18 ਫਰਵਰੀ – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲੁਧਿਆਣਾ ਵਰਿੰਦਰ ਸਿੰਘ ਟਿਵਾਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ‘ਸਾਡੇ ਬਜ਼ੁਰਗ, ਸਾਡਾ ਮਾਣਾ ਮੁਹਿੰਮ-2026’ ਤਹਿਤ ਨਿਸ਼ਕਾਮ ਬਿਰਧ ਆਸ਼ਰਮ, ਪਿੰਡ ਬੀਹਲਾ ਵਿਖੇ ਅੱਜ ਕੈਂਪ ਦੌਰਾਨ ਬਜ਼ੁਰਗਾਂ ਨੇ ਭਰਪੂਰ ਲਾਭ ਲਿਆ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਟਿਵਾਣਾ ਨੇ ਦੱਸਿਆ ਕਿ ਕੈਂਪਾਂ ਦੌਰਾਨ ਖਾਸ ਕਰਕੇ ਬਜੁਰਗਾਂ ਦੀ ਸਿਹਤ ਜਾਂਚ, ਮਾਨਸਿਕ ਕਾਊਂਸਲਿੰਗ, ਕਾਨੂੰਨੀ ਅਧਿਕਾਰ/ਸੀਨੀਅਰ ਸਿਟੀਜਨ ਐਕਟ ਦੀ ਜਾਣਕਾਰੀ, ਬੁਢਾਪਾ ਪੈਨਸ਼ਨ ਫਾਰਮ ਅਤੇ ਸੀਨੀਅਰ ਸਿਟੀਜਨ ਕਾਰਡ ਮੌਕੇ ’ਤੇ ਹੀ ਆਨਲਾਈਨ ਭਰੇ ਗਏ, ਬੈਂਕ ਧੋਖਾਧੜੀ ਤੋਂ ਬਚਣ, ਯੋਗਾ ਤੇ ਮੈਡੀਟੇਸ਼ਨ ਦੇ ਲਾਭ ਬਾਰੇ ਦੱਸਿਆ ਗਿਆ। ਇਸ ਤੋਂ ਇਲਾਵਾ ਪੁਰਾਤਨ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਵੱਲ ਅੱਗੇ ਵੱਧਦਿਆਂ…
ਚੰਡੀਗੜ੍ਹ 18 ਫਰਵਰੀ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐਨਐਸਐਸ ਦੀ ਧਾਰਾ 128 (ਪਹਿਲਾਂ…
ਜਲੰਧਰ, 18 ਫਰਵਰੀ : ਜਨਹਿੱਤ ਅਤੇ ਲੋਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ਼ਹਿਰ ਵਿੱਚ ਬਣੇ ਲੱਧੇਵਾਲੀ ਫਲਾਈਓਵਰ ਦੀ ਉਸਾਰੀ ਅਤੇ ਡਿਜ਼ਾਈਨ ਸਬੰਧੀ ਤੱਥਾਂ ਦੀ ਵਿਸਥਾਰਪੂਰਵਕ ਪੜਤਾਲ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਫਲਾਈਓਵਰ ਦੀ ਬਣਤਰ ਅਤੇ ਡਿਜ਼ਾਈਨ ਵਿੱਚ ਕੁਝ ਊਣਤਾਈਆਂ ਕਰਕੇ ਆਵਾਜਾਈ ਦੌਰਾਨ ਲੋਕਾਂ ਨੂੰ ਪੇਸ਼ ਆ ਰਹੀ ਅਸੁਵਿਧਾ ਅਤੇ ਪ੍ਰੇਸ਼ਾਨੀ ਦਾ ਮਾਮਲਾ ਧਿਆਨ ਵਿੱਚ ਆਉਣ ਉਪਰੰਤ ਇਹ ਕਾਰਵਾਈ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਤਕਨੀਕੀ ਜਾਂਚ ਲਈ ਮੁੱਖ ਮੰਤਰੀ ਖੇਤਰੀ ਅਫ਼ਸਰ, ਜਲੰਧਰ ਦੀ ਪ੍ਰਧਾਨਗੀ ਹੇਠ ਕਮੇਟੀ ਬਣਾਈ ਗਈ ਹੈ। ਕਮੇਟੀ ਵਿੱਚ ਐਸ.ਈ. ਨਗਰ ਨਿਗਮ,…
ਲੁਧਿਆਣਾ, 18 ਫਰਵਰੀ:ਜ਼ਿਲ੍ਹੇ ਭਰ ਦੇ ਪ੍ਰਾਈਵੇਟ, ਗੈਰ-ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵੱਲੋਂ ਸਰਕਾਰੀ ਨਿਰਦੇਸ਼ਾਂ ਦੀ ਉਲੰਘਣਾ ਬਾਰੇ ਮਾਪਿਆਂ, ਵਿਦਿਆਰਥੀਆਂ ਅਤੇ ਸਮਾਜਿਕ ਸੰਗਠਨਾਂ ਦੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਹਿਮਾਂਸ਼ੂ ਜੈਨ ਨੇ ਬੁੱਧਵਾਰ ਨੂੰ ਇੱਕ ਉੱਚ-ਪੱਧਰੀ ਨਿਰੀਖਣ ਕਮੇਟੀ ਦਾ ਗਠਨ ਕੀਤਾ ਜਿਸ ਨੂੰ ਸਕੂਲਾਂ ਦਾ ਨਿਯਮਤ ਅਤੇ ਸੰਪੂਰਨ ਆਡਿਟ ਕਰਨ ਦਾ ਕੰਮ ਸੌਂਪਿਆ ਗਿਆ ਹੈ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲੁਧਿਆਣਾ ਦੀ ਪ੍ਰਧਾਨਗੀ ਵਾਲੀ ਇਸ ਕਮੇਟੀ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਸੀ.ਐੱਮ.ਐੱਫ.ਓ ਅਤੇ ਡਿਪਟੀ ਕੰਟਰੋਲਰ ਵਿੱਤ ਤੇ ਲੇਖਾ (ਡੀ.ਸੀ.ਐੱਫ.ਏ) ਸ਼ਾਮਲ ਹਨ। ਇਹ ਕਮੇਟੀ ਸਿੱਧੀ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਰਿਪੋਰਟ ਕਰੇਗੀ।ਇਸ ਸਬੰਧੀ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਲਾਜ਼ਮੀ ਦਿਸ਼ਾ-ਨਿਰਦੇਸ਼ਾਂ ਦੀ ਤੁਰੰਤ…
ਖੇਮਕਰਨ, 18 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਅਹਿਦ ਲਿਆ ਕਿ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਰਾਜਸਥਾਨ ਜਾਂਦਾ ਪੰਜਾਬ ਦਾ ਦਰਿਆਈ ਪਾਣੀ ਰੋਕਿਆ ਜਾਵੇਗਾ ਅਤੇ ਜ਼ੋਰ ਦੇ ਕੇ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਰਾਜਸਥਾਨ ਫੀਡਰ ਨਹਿਰ ਵਿਚ ਚਲ ਰਹੇ ਪਾਣੀ ਦਾ ਮੂੰਹ ਪੰਜਾਬ ਦੇ ਖੇਤਾਂ ਵੱਲ ਮੋੜ ਦੇਵੇਗੀ।ਅੱਜ ਪੰਜਾਬ ਬਚਾਓ, ਸੁਖਬੀਰ ਬਾਦਲ ਲਿਆਓ ਮੁਹਿੰਮ ਦੇ ਹਿੱਸੇ ਵਜੋਂ ਇਥੇ ਅਮਰਕੋਟ ਦੀ ਅਨਾਜ ਮੰਡੀ ਵਿਚ ਇਕ ਵਿਸ਼ਾਲ ਰੈਲੀ ਜਿਸ ਵਿਚ ਹਜ਼ਾਰਾਂ ਲੋਕ ਸ਼ਾਮਲ ਹੋਏ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਵੱਲੋਂ ਸੂਬੇ…
ਚੰਡੀਗੜ੍ਹ, 18 ਫਰਵਰੀ:ਵਿਦਿਅਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਾਹਮਣੇ ਆਈਆਂ ਗੰਭੀਰ ਖਾਮੀਆਂ ਸਬੰਧੀ ਫੌਰੀ ਅਤੇ ਫ਼ੈਸਲਾਕੁੰਨ ਕਾਰਵਾਈ ਕੀਤੀ ਗਈ ਹੈ। ਇਸ ਦੌਰੇ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲ ਪ੍ਰਬੰਧਨ ਵਿੱਚ ਕਮੀਆਂ ਸਾਹਮਣੇ ਆਈਆਂ ਅਤੇ ਵਿਦਿਆਰਥੀਆਂ ਨੂੰ ਮੁਢਲੀ ਸਿੱਖਿਆ ਨਾਲ ਜੂਝਦੇ ਦੇਖਿਆ, ਜਿਸ ਕਾਰਨ ਤੁਰੰਤ ਸੁਧਾਰਾਤਮਕ ਉਪਾਅ ਕੀਤੇ ਗਏ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਾਅਦ ਵਿੱਚ ਛੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ…
ਕਿਲਾ ਰਾਏਪੁਰ (ਲੁਧਿਆਣਾ), 18 ਫਰਵਰੀ:ਕਿਲਾ ਰਾਏਪੁਰ ਪੇਂਡੂ ਓਲੰਪਿਕ ਦੇ ਦੂਜੇ ਦਿਨ ਉਤਸ਼ਾਹ ਦਾ ਇੱਕ ਬੇਮਿਸਾਲ ਉਛਾਲ ਦੇਖਣ ਨੂੰ ਮਿਲਿਆ, ਹਜ਼ਾਰਾਂ ਲੋਕ, ਖਾਸ ਕਰਕੇ ਨੌਜਵਾਨ, ਪੰਜਾਬ ਦੇ ਅਮੀਰ ਪੇਂਡੂ ਖੇਡ ਵਿਰਾਸਤ ਦਾ ਜਸ਼ਨ ਮਨਾਉਣ ਲਈ ਇਤਿਹਾਸਕ ਸਟੇਡੀਅਮ ਕਿਲਾ ਰਾਏਪੁਰ ਵਿੱਚ ਇਕੱਠੇ ਹੋਏ।ਦੂਜੇ ਦਿਨ ਦੀਆਂ ਖੇਡਾਂ ਨੇ ਦਰਸ਼ਕਾਂ ਦੇ ਮਨ ਨੂੰ ਮੋਹ ਲਿਆ ਕਿਉਂਕਿ ਇਤਿਹਾਸਕ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ ਜੋ ਦਰਸ਼ਕਾਂ ਦੇ ਧਿਆਨ ਦਾ ਕੇਂਦਰ ਬਣੀਆ। ਸਟੇਡੀਅਮ ਵਿੱਚ ਬੈਠੇ ਦਰਸ਼ਕਾਂ/ਲੋਕਾਂ ਨੇ ਜ਼ੋਰਦਾਰ ਜੈਕਾਰਿਆਂ ਦੀ ਗੂੰਜ ਨਾਲ ਰਵਾਇਤੀ ਬੈਲ ਗੱਡੀਆਂ ਦੀਆਂ ਦੌੜਾਂ ਦਾ ਸਵਾਗਤ ਕੀਤਾ। ਦਰਸ਼ਕਾਂ ਨੇ ਨਾ ਸਿਰਫ਼ ਬੈਲ ਗੱਡੀਆਂ ਦੀਆਂ ਦੌੜਾਂ…
ਲੁਧਿਆਣਾ, 18 ਫਰਵਰੀ – ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਸਥਾਨਕ ਦਫ਼ਤਰ ਪੁਲਿਸ ਕਮਿਸ਼ਨਰ ਦੇ ਕਾਨਫਰੰਸ ਹਾਲ ਵਿਖੇ ਵਿਸ਼ੇਸ਼ ਲੋਕ ਅਦਾਲਤ ਦਾ ਸਫਲ ਆਯੋਜਨ ਕੀਤਾ ਗਿਆ ਜਿੱਥੇ ਬਹੁਗਿਣਤੀ ਲੋਕਾਂ ਨੇ ਆਪਸੀ ਸਹਿਮਤੀ ਨਾਲ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਇਆ। ਲੋਕ ਅਦਾਲਤ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਨਾਲ ਮੈਂਬਰ ਅਜਿੰਦਰਪਾਲ ਕੌਰ, ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ, ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ ਤੋਂ ਇਲਾਵਾ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਨਿਆਂ ਯਕੀਨੀ ਬਣਾਉਣ ‘ਤੇ ਕੇਂਦਰਿਤ ਹੈ ਜਿਸਦੇ ਤਹਿਤ ਵਿਸ਼ੇਸ਼ ਲੋਕ ਅਦਾਲਤ ਦਾ…
ਲੁਧਿਆਣਾ, 18 ਫਰਵਰੀ – ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਲਾਲ ਸਬੰਧਤ ਜੱਥੇਬੰਦੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੀਟਿੰਗ ਦੌਰਾਨ ਨਗਰ ਨਿਗਮ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨlਵਾਈਸ ਚੇਅਰਮੈਨ ਕਲਿਆਣ ਨੇ ਕਿਹਾ ਕਿ ਸਫਾਈ ਕਮਿਸ਼ਨ ਸਫਾਈ ਸੇਵਕਾਂ/ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾਂ ਚੱਟਾਨ ਵਾਂਗ ਉਨ੍ਹਾਂ ਦੇ ਨਾਲ ਖੜ੍ਹਾ ਹੈ ਤੇ ਡੱਟ ਕੇ ਖੜ੍ਹਾ ਰਹੇਗਾ।ਮੀਟਿੰਗ ਦੌਰਾਨ ਉਨ੍ਹਾਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਵੱਖ ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇlਉਨ੍ਹਾਂ…
ਖੰਨਾ, ਲੁਧਿਆਣਾ 17 ਫਰਵਰੀ:ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਅਤੇ ਸੌਖੇ ਤਰੀਕੇ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵਾਰਡ ਨੰਬਰ ਤਿੰਨ, ਲਲਹੇੜੀ ਰੋਡ, ਖੰਨਾ ਵਿਖੇ ਇੱਕ ਵਿਸ਼ਾਲ ਸਿਹਤ ਕਾਰਡ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ‘ਤੇ ਪੁੱਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਸਕੀਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਇਸ ਦੇ ਫਾਇਦੇ ਗਿਣਵਾਏ।ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮੁੱਖ ਉਦੇਸ਼ ਹਰ ਪਰਿਵਾਰ ਨੂੰ ਉੱਚ ਗੁਣਵੱਤਾ ਵਾਲੀ ਸਿਹਤ ਸੇਵਾ ਮੁਹੱਈਆ ਕਰਵਾਉਣਾ ਹੈ,…

