Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 16 ਜੂਨ, 2025 : ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਲੁਧਿਆਣਾ ਦੀ ਸੀਮਾ ਦੇ ਅੰਦਰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ‘ਨੋ ਫਲਾਈਂਗ ਜ਼ੋਨ’ ਘੋਸ਼ਿਤ ਕੀਤਾ ਹੈ। ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੇ ਡਰੋਨ ਆਦਿ ਨੂੰ ਉਡਾਉਣ ਦੀ ਮਨਾਹੀ ਹੋਵੇਗੀ। ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਦੇ ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ। ਹਿਮਾਂਸ਼ੂ ਜੈਨ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ (ਦਿਹਾਤੀ)/ਖੰਨਾ ਇਸ ਹੁਕਮ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ ਪੁਲਿਸ ਕਮਿਸ਼ਨਰ ਲੁਧਿਆਣਾ,…

Read More

ਲੁਧਿਆਣਾ, 16 ਜੂਨ, 2025 : ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਪਣੀ ਵੋਟ ਪਾਉਣ ਦੀ ਆਗਿਆ ਦੇਣ ਲਈ ਵੀਰਵਾਰ (19 ਜੂਨ) ਨੂੰ ਪੇਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਿਮਾਂਸ਼ੂ ਜੈਨ ਨੇ ਅੱਗੇ ਦੱਸਿਆ ਕਿ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਜਾਂ ਕਿਸੇ ਹੋਰ ਸੰਸਥਾ ਵਿੱਚ ਕੰਮ ਕਰਨ ਵਾਲੇ ਅਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟ ਪਾਉਣ ਦੇ ਹੱਕਦਾਰ ਹਰੇਕ ਵਿਅਕਤੀ ਨੂੰ ਪੇਡ ਛੁੱਟੀ ਦਿੱਤੀ ਜਾਵੇਗੀ। ਛੁੱਟੀ ਦੇ ਕਾਰਨ ਅਜਿਹੇ ਕਿਸੇ ਵੀ ਵਿਅਕਤੀ ਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕੋਈ…

Read More

ਲੁਧਿਆਣਾ, 16 ਜੂਨ, 2025 : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਨਿਰਪੱਖ ਅਤੇ ਵਿਵਸਥਾਪੂਰਵਕ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ 17 ਜੂਨ (ਸ਼ਾਮ 6 ਵਜੇ) ਤੋਂ 19 ਜੂਨ (ਸ਼ਾਮ 6 ਵਜੇ) ਤੱਕ ਡਰਾਈ ਡੇਅ ਘੋਸ਼ਿਤ ਕੀਤਾ ਹੈ। ਹਿਮਾਂਸ਼ੂ ਜੈਨ ਨੇ ਦੇਸੀ ਸ਼ਰਾਬ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ ਹਨ। ਇਸ ਤੋਂ ਇਲਾਵਾ ਕੋਈ ਵੀ ਹੋਟਲ, ਰੈਸਟੋਰੈਂਟ, ਕਲੱਬ, ਬਾਰ ਅਤੇ ਹੋਰ ਅਦਾਰੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਮਾਲੀਆ ਸੀਮਾ ਅਤੇ ਸਬੰਧਤ ਹਲਕੇ ਦੇ…

Read More

ਲੁਧਿਆਣਾ, 16 ਜੂਨ, 2025 ਜਨਰਲ ਆਬਜ਼ਰਵਰ ਰਾਜੀਵ ਕੁਮਾਰ (ਆਈ.ਏ.ਐਸ), ਪੁਲਿਸ ਆਬਜ਼ਰਵਰ ਸੁਰਿੰਦਰ ਪਾਲ (ਆਈ.ਪੀ.ਐਸ), ਖਰਚਾ ਆਬਜ਼ਰਵਰ ਇੰਦਾਨਾ ਅਸ਼ੋਕ ਕੁਮਾਰ (ਆਈ.ਆਰ.ਐਸ) ਅਤੇ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਲੁਧਿਆਣਾ ਪੱਛਮੀ ਵਿੱਚ ਪਾਰਦਰਸ਼ੀ ਜ਼ਿਮਨੀ ਚੋਣ ਨੂੰ ਯਕੀਨੀ ਬਣਾਉਣ ਲਈ ਸਖ਼ਤ ਉਪਾਵਾਂ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ 17 ਜੂਨ, 2025 ਨੂੰ ਸ਼ਾਮ 6:00 ਵਜੇ ਤੋਂ 19 ਜੂਨ, 2025 ਨੂੰ ਵੋਟਿੰਗ ਪੂਰੀ ਹੋਣ ਤੱਕ ਉਹ ਵਿਅਕਤੀ ਜੋ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਰਜਿਸਟਰਡ ਵੋਟਰ ਨਹੀਂ ਹਨ, ਚੋਣ ਪ੍ਰਕਿਰਿਆ ਵਿੱਚ ਸ਼ਾਮਲ ਹਨ, ਜਾਂ ਰਾਜਨੀਤਿਕ ਪਾਰਟੀਆਂ ਵਿੱਚ ਲੀਡਰਸ਼ਿਪ ਦੇ ਅਹੁਦੇ ਰੱਖਦੇ ਹਨ ਨੂੰ ਹਲਕੇ ਦੇ ਅੰਦਰ ਰਹਿਣ ਦੀ ਮਨਾਹੀ ਹੈ। ਇਸ ਪਾਬੰਦੀ ਦਾ ਉਦੇਸ਼…

Read More

ਡੇਰਾ ਬਾਬਾ ਨਾਨਕ (ਗੁਰਦਾਸਪੁਰ), 15 ਜੂਨ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਜਿਹੜੇ ਦੋਵੇਂ ਸੰਵਿਧਾਨ ਦੀ ਦੁਰਵਰਤੋਂ ਅਤੇ ਉਸਨੂੰ ਕਮਜ਼ੋਰ ਕਰ ਰਹੇ ਹਨ। ਅੱਜ ਇੱਥੇ ‘ਸੰਵਿਧਾਨ ਬਚਾਓ’ ਰੈਲੀ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਦੱਸਿਆ ਕਿ ਕਿਵੇਂ ਭਾਜਪਾ ਨੇ ਸਿਆਸੀ ਵਿਰੋਧੀਆਂ ਵਿਰੁੱਧ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਹੈ।ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਆਰਐਸਐਸ ਨੂੰ ਸੰਵਿਧਾਨ ਵਿੱਚ ਕੋਈ ਵਿਸ਼ਵਾਸ ਨਹੀਂ ਹੈ ਅਤੇ ਉਨ੍ਹਾਂ ਨੇ ਕਦੇ ਵੀ ਇਸਨੂੰ ਸਵੀਕਾਰ ਨਹੀਂ ਕੀਤਾ ਹੈ। ਇਸੇ ਲਈ ਭਾਜਪਾ ਸੰਵਿਧਾਨ ਨੂੰ ਬਦਲਣ ਲਈ ਉਤਸੁਕ ਹੈ। ਪਰ ਦੇਸ਼ ਦੇ…

Read More

ਪਟਿਆਲਾ,15 ਜੂਨ 2025- ਪਟਿਆਲਾ ਵਿਖੇ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਪਟਿਆਲਾ ਦੀ ਅਗਵਾਈ ਹੇਠ ਇੰਟੀਗ੍ਰੇਸ਼ਨ ਆਫ਼ ਪ੍ਰੈਗਨੈਂਸੀ ਕੇਅਰ ਸਰਵਿਸ ਐਟ ਆਮ ਆਦਮੀ ਕਲੀਨਿਕ ਸਬੰਧੀ ਟ੍ਰੇਨਿੰਗ ਸੈਸ਼ਨ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਬਲਾਕਾਂ ਤੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰ ਸ਼ਾਮਲ ਹੋਏ।ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸਰਵਿਸਿਜ਼ ਪਹਿਲ ਦੇ ਆਧਾਰ ਤੇ ਦੇਣੀਆਂ ਪੈਣਗੀਆਂ ਕਿਉਂਕਿ ਸਰਕਾਰ ਦਾ ਟੀਚਾ ਹੈ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ,…

Read More

ਚੰਡੀਗੜ੍ਹ, 15 ਜੂਨ 2025-ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਈ 2025 ਵਿੱਚ ਸ਼ੁਰੂ ਕੀਤਾ ਗਿਆ ਦੇਸ਼ ਦਾ ਆਪਣੀ ਕਿਸਮ ਦਾ ਪਹਿਲਾ ਇੰਡਸਟਰੀ ਇੰਟੀਗ੍ਰੇਟਿਡ ਇਹ ਪ੍ਰੋਗਰਾਮ ਅਕਾਦਮਿਕ ਸਿੱਖਿਆ ਨੂੰ ਉਦਯੋਗਾਂ ਨਾਲ ਜੋੜਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਹਾਰਕ ਤਜ਼ਰਬੇ ਅਤੇ ਉਦਯੋਗਿਕ ਹੁਨਰਾਂ ਨਾਲ ਲੈਸ ਕਰਕੇ ਰੋਜ਼ਗਾਰ ਦੇ ਸਮਰੱਥ ਬਣਾਇਆ ਜਾ…

Read More

ਚੰਡੀਗੜ੍ਹ/ਲੁਧਿਆਣਾ, 15 ਜੂਨ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਆਪਰੇਸ਼ਨ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਚਲਾਇਆ ਗਿਆ। ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਨਾਰਕੋ ਨੈੱਟਵਰਕਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ ਦਾ ਹਿੱਸਾ ਸਨ, ਜਿਸ ਵਿੱਚ…

Read More

  ਲੁਧਿਆਣਾ, 15 ਜੂਨ (000) – ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ, ਭਗਤ ਕਬੀਰ ਜੀ ਦੇ 627ਵੇਂ ਪ੍ਰਕਾਸ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਜੋਧੇਵਾਲ ਬਸਤੀ ਵਿਖੇ ਹਾਜ਼ਰੀ ਲਗਵਾਈ।ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਤ ਕਬੀਰ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਧੰਨ-ਧੰਨ ਸਤਿਗੁਰੂ ਕਬੀਰ ਮਹਾਰਾਜ ਇੱਕ ਮਹਾਨ ਸਮਾਜ ਸੁਧਾਰਕ ਸਨ ਅਤੇ ਉਨ੍ਹਾਂ ਸਮੁੱਚੀ ਮਾਨਵਤਾ ਨੂੰ ਸੱਚ, ਪਿਆਰ, ਅਹਿੰਸਾ, ਸਦਾਚਾਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਜਿਸਦਾ ਮੌਜੂਦਾ ਪਦਾਰਥਵਾਦੀ ਯੁੱਗ ਵਿੱਚ ਵਿਸ਼ੇਸ਼ ਮਹੱਤਵ ਹੈ।ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਤੋਂ…

Read More

ਲੁਧਿਆਣਾ, 15 ਜੂਨ, 2025ਵਧੀਕ ਜ਼ਿਲ੍ਹਾ ਚੋਣ ਅਫਸਰ ਰੋਹਿਤ ਗੁਪਤਾ ਨੇ ਐਤਵਾਰ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਖਾਲਸਾ ਕਾਲਜ (ਲੜਕੀਆਂ) ਲੁਧਿਆਣਾ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਲਈ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਦੌਰਾ ਕੀਤਾ।ਰੋਹਿਤ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਪਾਰਦਰਸ਼ੀ ਜ਼ਿਮਨੀ ਚੋਣ ਕਰਵਾਉਣ ਲਈ ਅਟੱਲ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਇਨ੍ਹਾਂ ਥਾਵਾਂ ‘ਤੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਥਾਵਾਂ ‘ਤੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸਟਰਾਂਗ ਰੂਮਾਂ ਅਤੇ ਗਿਣਤੀ…

Read More