- ਲੁਧਿਆਣਾ ਡੀ.ਸੀ.ਸੀ/ਡੀ.ਐਲ.ਆਰ.ਸੀ ਮੀਟਿੰਗ: ਜ਼ਿਲ੍ਹੇ ਦੀ ਬੈਂਕਿੰਗ ਕਾਰਗੁਜ਼ਾਰੀ 95 ਪ੍ਰਤੀਸ਼ਤ ਤੋਂ ਉੱਪਰ
- ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਲੋਕ ਮਿਲਣੀ
- ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
- ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਮਹਿਮੂਦਪੁਰਾ ’ਚ ਨਵਾਂ ਟਿਊਬਵੈਲ ਲੋਕ ਅਰਪਿਤ
- ਅੰਨ ਜਲ ਸੇਵਾ ਟਰੱਸਟ’ ਵੱਲੋਂ ਟੀ.ਬੀ ਮਰੀਜ਼ਾਂ ਲਈ ਮਹੀਨਾਵਾਰ ਰਾਸ਼ਨ ਸੇਵਾ ਜਾਰੀ ਰੱਖਣ ਦਾ ਵਾਅਦਾ
- ਪੰਜਾਬ ਸਰਕਾਰ ਦਾ ਚਾਰ ਸਾਲਾਂ ਦਾ ਕਾਰਜਕਾਲ ਵਿਕਾਸ ਤੇ ਖੁਸ਼ਹਾਲੀ ਦਾ ਪ੍ਰਤੀਕ : ਮੋਹਿੰਦਰ ਭਗਤ
- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਣਕ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ
- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸ਼ਾਮ 7 ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ‘ਤੇ ਪਾਬੰਦੀ
Author: onpoint channel
“I’m a Newswriter, “I write about the trending news events happening all over the world.
ਲੁਧਿਆਣਾ, 13 ਜੂਨ, 2025 : ਖਰਚ ਨਿਗਰਾਨ ਇੰਦਾਨਾ ਅਸ਼ੋਕ ਕੁਮਾਰ ਨੇ ਆਉਣ ਵਾਲੀਆਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੀ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਵਾਲੀਆਂ ਵੱਖ-ਵੱਖ ਏਜੰਸੀਆਂ ਦੇ ਮੁੱਖ ਅਧਿਕਾਰੀਆਂ ਨਾਲ ਸ਼ੁੱਕਰਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਰਿਟਰਨਿੰਗ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ ਦੇ ਨਾਲ-ਨਾਲ ਜ਼ੋਨਲ ਲਾਇਸੈਂਸਿੰਗ ਅਥਾਰਟੀ (ਡਰੱਗਜ਼), ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.), ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ), ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ), ਡਿਪਟੀ ਕਮਿਸ਼ਨਰ (ਸਟੇਟ ਟੈਕਸ) ਅਤੇ ਕਸਟਮਜ਼ ਦੇ ਅਧਿਕਾਰੀ ਸ਼ਾਮਲ ਸਨ।ਵਿਚਾਰ-ਵਟਾਂਦਰੇ ਚੌਕਸੀ ਵਧਾਉਣ ਅਤੇ ਚੋਣ ਗਲਤੀਆਂ ਨੂੰ ਰੋਕਣ ਲਈ ਸਖ਼ਤ ਉਪਾਅ ਲਾਗੂ ਕਰਨ ‘ਤੇ ਕੇਂਦ੍ਰਿਤ ਸਨ। ਇੰਦਾਨਾ…
ਜਲੰਧਰ, 13 ਜੂਨ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਲਈ ਚੋਣ ਤਹਿਸੀਲਦਾਰ, ਜਲੰਧਰ ਸੁਖਦੇਵ ਸਿੰਘ ਵੱਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਅਤੇ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ।ਚੋਣ ਤਹਿਸੀਲਦਾਰ ਵੱਲੋਂ ਭਾਰਤ ਚੋਣ ਕਮਿਸ਼ਨ ਵੱਲੋਂ ਰਿਵਾਈਜ਼ ਕੀਤੇ ਬੀ.ਐਲ.ਏ.-2 (BLA-2) ਫਾਰਮ ਬਾਰੇ ਵੀ…
ਲੁਧਿਆਣਾ, 13 ਜੂਨ, 2025 : ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੌਰਾਨ ਵੋਟਰਾਂ ਦੀ ਸਹੂਲਤ ਨੂੰ ਵਧਾਉਣ ਅਤੇ ਚੋਣ ਪ੍ਰਕਿਰਿਆ ਦੀ ਇਕਸਾਰਤਾ ਨੂੰ ਬਣਾਈ ਰੱਖਣ ਲਈ 19 ਜੂਨ ਨੂੰ (ਪੋਲਿੰਗ ਵਾਲੇ ਦਿਨ) ਹਰੇਕ ਪੋਲਿੰਗ ਸਟੇਸ਼ਨ ਦੇ ਬਾਹਰ ਇੱਕ ਮੋਬਾਈਲ ਡਿਪਾਜ਼ਿਟ ਸਹੂਲਤ ਉਪਲਬਧ ਹੋਵੇਗੀ। ਜ਼ਿਲ੍ਹਾ ਚੋਣ ਅਫਸਰ (ਡੀ.ਈ.ਓ) ਹਿਮਾਂਸ਼ੂ ਜੈਨ ਨੇ ਕਿਹਾ ਕਿ ਇਹ ਪਹਿਲਕਦਮੀ ਭਾਰਤ ਚੋਣ ਕਮਿਸ਼ਨ (ਈ.ਸੀ.ਆਈ) ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੀ ਹੈ ਜੋ ਕਿ ਸੁਚਾਰੂ ਵੋਟਿੰਗ ਦੇ ਅਨੁਭਵ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਮੋਬਾਈਲ ਫੋਨ ਸਿਰਫ਼ ਤਾਂ ਹੀ ਲਿਆਉਣ ਦੀ ਇਜਾਜ਼ਤ ਹੋਵੇਗੀ ਜੇਕਰ ਉਹ ਬੰਦ ਹੋਣ ਹਾਲਾਂਕਿ ਫ਼ੋਨ ਕਿਸੇ…
ਲੁਧਿਆਣਾ, 13 ਜੂਨ – ਲੁਧਿਆਣਾ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ 24 ਘੰਟੇ ਸਾਫ਼ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਨਵੇਂ ਪਾਈਪਲਾਈਨ ਪ੍ਰੋਜੈਕਟ ਦਾ ਰਸਮੀ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਛੀਨਾ ਦੀ ਅਗਵਾਈ ਹੇਠ, ਵਿਸ਼ਵ ਬੈਂਕ ਦੇ ਸਹਿਯੋਗ ਨਾਲ ਨਹਿਰੀ ਪਾਣੀ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਪ੍ਰੋਜੈਕਟ ਤਹਿਤ ਮਿੰਨੀ ਰੋਜ਼ ਗਾਰਡਨ ਤੋਂ 33 ਫੁੱਟਾ ਰੋਡ ਤੱਕ ਇੱਕ ਨਵੀਂ ਪਾਈਪਲਾਈਨ ਵਿਛਾਈ ਜਾਵੇਗੀ। ਇਸ ਯੋਜਨਾ ਰਾਹੀਂ, ਨਹਿਰੀ ਪਾਣੀ ਸਿੱਧਾ ਹਰ ਘਰ ਤੱਕ ਪਹੁੰਚੇਗਾ, ਜਿਸ ਨਾਲ ਸਾਫ਼, ਸਿਹਤਮੰਦ ਅਤੇ ਨਿਰੰਤਰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਵਿਧਾਇਕ ਛੀਨਾ ਨੇ ਕਿਹਾ…
ਲੁਧਿਆਣਾ, 13 ਜੂਨ : ਵੋਟਰਾਂ ਅਤੇ ਸਟਾਫ਼ ਨੂੰ ਇਲੈਕਟੋਰਲ ਫੋਟੋ ਸ਼ਨਾਖਤੀ ਕਾਰਡ (ਐਪਿਕ) ਅਤੇ 12 ਵਿਕਲਪਿਕ ਦਸਤਾਵੇਜ਼ਾਂ ਬਾਰੇ ਜਾਗਰੂਕ ਕਰਨ ਲਈ, ਜੋ ਕਿ ਵੋਟਿੰਗ ਵਾਲੇ ਦਿਨ (19 ਜੂਨ) ਨੂੰ ਆਪਣੀ ਵੋਟ ਪਾਉਣ ਲਈ ਵਰਤੇ ਜਾ ਸਕਦੇ ਹਨ, ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਭਾਰਤ ਨੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਐਪਿਕ ਜਾਂ 12 ਵਿਕਲਪਿਕ ਪਛਾਣ ਦਸਤਾਵੇਜ਼ਾਂ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਹੈ। ਐਪਿਕ, ਜਿਸਨੂੰ ਵੋਟਰ ਕਾਰਡ ਵਜੋਂ ਜਾਣਿਆ ਜਾਂਦਾ ਹੈ, ਤੋਂ ਇਲਾਵਾ, ਭਾਰਤ ਦੇ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਹੋਰ 12 ਵਿਕਲਪਿਕ ਪਛਾਣ ਪੱਤਰਾਂ ਵਿੱਚ ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਿਟੇਡ ਕੰਪਨੀਆਂ ਦੁਆਰਾ…
ਚੰਡੀਗੜ੍ਹ, 12 ਜੂਨ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫਾਰਮਾ ਕੰਪਨੀ ਮੈਸਰਜ਼ ਕੈਪਟੈਬ ਬਾਇਓਟੈਕ, ਸੋਲਨ ਵੱਲੋਂ ਘਟੀਆ ਦਰਜੇ ਦੀ ਆਈਵੀ ਫਲਿਊਡ ਜਾਂ ਨਾਰਮਲ ਸਲਾਈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐਚਐਸਸੀ) ਨੂੰ ਸਪਲਾਈ ਕਰਨ ਦੇ ਦੋਸ਼ ਹੇਠ ਉਕਤ ਕੰਪਨੀ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਹੈ।ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੰਪਨੀ ‘ਤੇ ਪੰਜਾਬ ਸਰਕਾਰ ਦੇ ਕਿਸੇ ਵੀ ਟੈਂਡਰ ਵਿੱਚ ਹਿੱਸਾ ਲੈਣ ਤੋਂ ਤਿੰਨ ਸਾਲਾਂ ਲਈ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੀਐਚਐਸਸੀ ਨੂੰ ਸਪਲਾਈ ਕੀਤੀਆਂ ਜਾ ਰਹੀਆਂ 11 ਵਸਤੂਆਂ ਦੀ ਕੀਮਤ ਸਬੰਧੀ ਸਾਰੇ ਕੰਟਰੈਕਟ…
ਅਮਲੋਹ/ ਫ਼ਤਹਿਗੜ੍ਹ ਸਾਹਿਬ, 12 ਜੂਨ -ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ” ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਨਸ਼ਾ ਤਸਕਰਾਂ ਵਿਰੁੱਧ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ‘ਤੇ ਕਾਰਵਾਈ ਜਾਰੀ ਹੈ।ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਐਸ.ਐਸ.ਪੀ ਸ਼ੁਭਮ ਅਗਰਵਾਲ ਦੀ ਮੌਜੂਦਗੀ ਵਿੱਚ ਅਮਲੋਹ ਦੇ ਪਿੰਡ ਘੁੱਲੂਮਾਜਰਾ ਵਿਖੇ ਨਸ਼ਾ ਤਸਕਰ ਦੁਆਰਾ ਕੀਤੀ ਗਈ ਨਜਾਇਜ਼ ਉਸਾਰੀ ਨੂੰ ਢਾਹੁਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਮੌਕੇ ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਸਲਾਮਦੀਨ ਨਾਮ ਦੇ ਨਸ਼ਾ ਤਸਕਰ ਨੇ ਆਪਣੀ ਕਾਲੀ ਕਮਾਈ…
ਅੰਮ੍ਰਿਤਸਰ, 12 ਜੂਨ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਇਸ ਸ਼ੁਰੂਆਤ ਨਾਲ ਮਾਲ ਵਿਭਾਗ ਦੀਆਂ ਪ੍ਰਮੁੱਖ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਹੈ। ਇਨ੍ਹਾਂ ਸੇਵਾਵਾਂ ਨਾਲ ਹਰੇਕ ਸਾਲ ਲੱਖਾਂ ਲੋਕਾਂ ਦਾ ਸਿੱਧਾ ਵਾਹ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਨੇ ‘ਈਜ਼ੀ…
ਮਲੋਟ/ਸ੍ਰੀ ਮੁਕਤਸਰ ਸਾਹਿਬ, 12 ਜੂਨਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਹਲਕੇ ਦੇ ਪਿੰਡ ਚਿੱਬੜਾਂਵਾਲੀ ਵਿਖੇ ਸੜਕਾਂ ਦੇ ਨਵੀਨੀਕਰਨ ਲਈ 1.5 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਨੀਂਹ ਪੱਧਰ ਰੱਖੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਮਲੋਟ ਸ਼ਹਿਰ ਦੇ ਵਾਰਡ ਨੰਬਰ 11 ਅਤੇ 12 ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਸਾਂਝੀ ਧਰਮਸ਼ਾਲਾ ਦੀ ਮੁਰੰਮਤ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ।ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਦੇ ਵਿਧਾਇਕ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ…
ਚੰਡੀਗੜ੍ਹ, 12 ਜੂਨ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਕਪੂਰਥਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤ ਅਨੁਸਾਰ ਅਦਾਲਤ ਤੋਂ ਅਗਾਊਂ ਜ਼ਮਾਨਤ ਕਰਵਾਉਣ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਪੁਲਿਸ ਤਫ਼ਤੀਸ਼ ਵਿੱਚ ਸ਼ਾਮਲ ਹੋਣ ਦੀ…

