Author: onpoint channel

“I’m a Newswriter, “I write about the trending news events happening all over the world.

ਜਲੰਧਰ, 25 ਅਕਤੂਬਰ: ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਆਨਰੇਰੀ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੈਰੀਟੋਰੀਅਲ ਆਰਮੀ (ਟੀ.ਏ.) ਦੀ ਖੱਲ੍ਹੀ ਭਰਤੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ 17 ਤੋਂ 30 ਨਵੰਬਰ 2025 ਤੱਕ 103 ਬਟਾਲੀਅਨ ਸਿਖ਼ਲਾਈ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਫਿਜ਼ੀਕਲ ਟ੍ਰੇਨਿੰਗ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਜ਼ਿਲ੍ਹਾ ਜਲੰਧਰ, ਕਪੂਰਥਲਾ ਹੁਸ਼ਿਆਰਪਰੁ, ਗੁਰਦਾਸਪੁਰ, ਤਰਨਤਰਨ, ਪਠਾਨਕੋਟ ਦੇ ਚਾਹਵਾਨ ਨੌਜਵਾਨ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਆ ਕੇ ਫਿਜ਼ੀਕਲ ਟੈਸਟ ਦੀ ਤਿਆਰੀ ਸਕਦੇ ਹਨ।ਇਸੇ ਤਰ੍ਹਾਂ ਆਰਮੀ ਅਗਨੀਵੀਰ ਦੀ ਭਰਤੀ ਲਈ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ…

Read More

ਜਲੰਧਰ, 25 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਦੇ ਨਿਵੇਕਲੇ ਉਪਰਾਲੇ ‘ਚੇਤਨਾ ਵਿੱਦਿਅਕ ਟੂਰ’ ਤਹਿਤ ਵੱਖ-ਵੱਖ ਸਕੂਲਾਂ ਦੇ ਕਰੀਬ 220 ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਦਾ ਦੌਰਾ ਕਰਵਾਇਆ ਗਿਆ ਅਤੇ ਸਰਕਾਰੀ ਸੇਵਾਵਾਂ ਅਤੇ ਪ੍ਰਸ਼ਾਸਕੀ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਅਤੇ ਸੀ.ਐਮ.ਐਫ.ਓ. ਨਵਦੀਪ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਰਕਾਰੀ ਵਿਭਾਗਾਂ ਦੇ ਕੰਮਕਾਜ, ਸੇਵਾਵਾਂ ਅਤੇ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ ਵੀ ਮੌਜੂਦ ਸਨ। ਟੂਰ ਦੌਰਾਨ ਵਿਦਿਆਰਥੀਆਂ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ, ਇੰਤਕਾਲ, ਵਸੀਅਤਨਾਮਾ, ਹਲਫੀਆ ਬਿਆਨ, ਡਰਾਈਵਿੰਗ ਲਾਇਸੈਂਸ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ ਆਦਿ…

Read More

ਲੁਧਿਆਣਾ, 25 ਅਕਤੂਬਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 32 ਅਧੀਨ ਚੰਬਲਘਾਟੀ ਦੀਆਂ ਤਿੰਨ ਗਲੀਆਂ ਦੀ 6 ਇੰਚ ਆਰ ਐਮ ਸੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਲੋਕਾਂ ਦੀ ਚਿਰੋਕਣੀ ਮੰਗ ਨੂੰ ਬੂਰ ਪਿਆ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਪਿਛਲੇ 30 ਸਾਲਾਂ ਤੋਂ ਸੜਕਾਂ ‘ਤੇ ਸਿਰਫ਼ ਪੈਚ ਦਾ ਕੰਮ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਲ ਹੋ ਗਿਆ ਸੀ। ਵਿਧਾਇਕ ਛੀਨਾ ਨੇ ਦੱਸਿਆ ਕਿ ਇੱਕ ਉਦਯੋਗਿਕ ਖੇਤਰ ਹੋਣ ਕਰਕੇ, ਇੱਥੇ ਛੋਟੇ ਅਤੇ ਭਾਰੀ ਵਾਹਨਾਂ…

Read More

ਜਲੰਧਰ, 25 ਅਕਤੂਬਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਅੱਜ ਅਬਾਦਪੁਰਾ ਇਲਾਕੇ ਵਿੱਚ ਬਦਨਾਮ ਮਹਿਲਾ ਨਸ਼ਾ ਤਸਕਰਾਂ ਨਾਲ ਸੰਬੰਧਤ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਕੌਰ ਉਰਫ਼ ਭੰਬੋ ਅਤੇ ਮੋਹਿੰਦਰਜੀਤ ਕੌਰ ਉਰਫ਼ ਲੰਬੋ ਵਾਸੀ ਆਬਾਦਪੁਰਾ ਜਲੰਧਰ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹਿਆ ਗਿਆ ਹੈ। ਦੋਵੇਂ ਮਹਿਲਾਵਾਂ ਬਦਨਾਮ ਨਸ਼ਾ ਤਸਕਰ ਹਨ, ਜਿਨ੍ਹਾਂ ਵਿਚੋਂ ਮਨਜੀਤ ਕੌਰ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਧੀਨ 3 ਐਫ.ਆਈ.ਆਰ. ਅਤੇ ਮੋਹਿੰਦਰਜੀਤ ਕੌਰ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਇਕ ਐਫ.ਆਈ.ਆਰ. ਦਰਜ…

Read More

ਨਵੀਂ ਦਿੱਲੀ/ਲਾਹੌਰ, 24 ਅਕਤੂਬਰ, 2025 : ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਲਖ਼ ਰਿਸ਼ਤਿਆਂ (tense relations) ਦਾ ਅਸਰ ਹੁਣ ਖੇਡ ਦੇ ਮੈਦਾਨ ‘ਤੇ ਸਾਫ਼ ਦਿਸਣ ਲੱਗਾ ਹੈ। ਇਸ ਸਾਲ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਅਤੇ ਉਸ ਤੋਂ ਬਾਅਦ ਭਾਰਤ ਦੇ ‘Operation Sindoor’ ਨਾਲ ਵਧੇ ਸਿਆਸੀ ਤਣਾਅ (political tensions) ਵਿਚਾਲੇ, ਪਾਕਿਸਤਾਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਪਾਕਿਸਤਾਨ ਨੇ ਭਾਰਤ ਵਿੱਚ ਹੋਣ ਵਾਲੇ FIH Men’s Junior World Cup ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ। ਇਹ ਫੈਸਲਾ ਟੂਰਨਾਮੈਂਟ ਦੇ ਉਦਘਾਟਨੀ ਮੈਚ ਤੋਂ ਸਿਰਫ਼ ਇੱਕ ਮਹੀਨਾ ਪਹਿਲਾਂ ਆਇਆ ਹੈ। FIH ਨੇ ਕੀਤੀ ਪੁਸ਼ਟੀ, Replacement Team ਦਾ ਹੋਵੇਗਾ ਐਲਾਨ ਅੰਤਰਰਾਸ਼ਟਰੀ ਹਾਕੀ ਮਹਾਸੰਘ…

Read More

ਸੁਲਤਾਨਪੁਰ ਲੋਧੀ 24 ਅਕਤੂਬਰ 2025: ਸੁਲਤਾਨਪੁਰ ਲੋਧੀ ਦੇ ਨਵ ਨਿਯੁਕਤ ਡੀਐਸਪੀ ਧੀਰੇਂਦਰ ਵਰਮਾ ਵੱਲੋਂ ਪ੍ਰਕਾਸ਼ ਗੁਰਪੂਰਬ ਨੂੰ ਲੈ ਕੇ ਸੁਰੱਖਿਆ ਦੇ ਕੀਤੇ ਗਏ ਪ੍ਰਬੰਧ ਦਾ ਖਾਕਾ ਤਿਆਰ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਇਲਾਕੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਜ਼ਿਕਰ ਯੋਗ ਹੈ ਕਿ ਨਵ ਨਿਯੁਕਤ ਡੀਐਸਪੀ ਧੀਰੇਂਦਰ ਵਰਮਾ (ਆਈਪੀਐਸ) ਵੱਲੋਂ ਚਾਰਜ ਸੰਭਾਲੇ ਜਾਣ ਮਗਰੋਂ ਨਸ਼ਾ ਤਸਕਰਾਂ ਨੂੰ ਵੀ ਸਖਤ ਚੇਤਾਵਨੀ ਦਿੱਤੀ ਗਈ ਹੈ ਉਹਨਾਂ ਕਿਹਾ ਕਿ ਡਿਊਟੀ ਦੌਰਾਨ ਨਸ਼ਾ…

Read More

ਸਮਸਤੀਪੁਰ (ਬਿਹਾਰ), 24 ਅਕਤੂਬਰ, 2025 : ਬਿਹਾਰ ਵਿਧਾਨ ਸਭਾ ਚੋਣਾਂ 2025 (Bihar Assembly Elections) ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ੁੱਕਰਵਾਰ) ਨੂੰ NDA ਦੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। PM ਮੋਦੀ ਆਪਣੀ ਪਹਿਲੀ ਚੋਣ ਜਨ ਸਭਾ ਲਈ ਸਮਸਤੀਪੁਰ ਪਹੁੰਚੇ, ਪਰ ਰੈਲੀ ਤੋਂ ਪਹਿਲਾਂ ਉਹ ਸਿੱਧੇ ‘ਭਾਰਤ ਰਤਨ’ ਕਰਪੂਰੀ ਠਾਕੁਰ ਦੇ ਪਿੰਡ (Karpuri Gram) ਗਏ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। PM ਮੋਦੀ ਨੇ ਮੰਚ ਤੋਂ ਵਿਰੋਧੀਆਂ, ਖਾਸ ਕਰਕੇ RJD ‘ਤੇ ਤਿੱਖਾ ਹਮਲਾ ਬੋਲਿਆ ਅਤੇ ਨੀਤੀਸ਼ ਕੁਮਾਰ (Nitish Kumar) ਦੀ ਅਗਵਾਈ ਹੇਠ ਬਿਹਾਰ ਵਿੱਚ ਜਿੱਤ ਦੇ ਸਾਰੇ ਰਿਕਾਰਡ ਤੋੜਨ ਦਾ ਦਾਅਵਾ ਕੀਤਾ। PM…

Read More

ਚੰਡੀਗੜ੍ਹ, 24 ਅਕਤੂਬਰ, 2025 : ਚੰਡੀਗੜ੍ਹ ਨਗਰ ਨਿਗਮ (Chandigarh MC) ਵਿੱਚ ਅੱਜ (ਸ਼ੁੱਕਰਵਾਰ) ਨੂੰ ਇੱਕ ਵੱਡਾ ਫੇਰਬਦਲ (administrative reshuffle) ਦੇਖਣ ਨੂੰ ਮਿਲਿਆ। ਪੰਜਾਬ ਦੇ ਗਵਰਨਰ (Governor) ਗੁਲਾਬ ਚੰਦ ਕਟਾਰੀਆ ਦੇ ਸਿੱਧੇ ਹੁਕਮਾਂ ਤੋਂ ਬਾਅਦ, ਨਿਗਮ ਦੇ ਚੀਫ਼ ਇੰਜੀਨੀਅਰ (Chief Engineer) ਸੰਜੇ ਅਰੋੜਾ (Sanjay Arora) ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਕਾਰਵਾਈ ਨੂੰ BJP ਕੌਂਸਲਰਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਨਾਰਾਜ਼ਗੀ ਅਤੇ ਮੇਅਰ ਹਰਪ੍ਰੀਤ ਕੌਰ ਬਬਲਾ ਨਾਲ ਚੱਲ ਰਹੇ ਟਕਰਾਅ (conflict) ਦਾ ਨਤੀਜਾ ਮੰਨਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ, ਕੇਪੀ ਸਿੰਘ (KP Singh) ਨੂੰ ਨਿਗਮ ਦਾ ਨਵਾਂ Chief Engineer ਨਿਯੁਕਤ ਕੀਤੇ ਜਾਣ ਦੀ ਪ੍ਰਬਲ ਸੰਭਾਵਨਾ…

Read More

ਲੁਧਿਆਣਾ, 24 ਅਕਤੂਬਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼ੁੱਕਰਵਾਰ ਨੂੰ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਸਮੀਖਿਆ ਕਰਨ ਲਈ ਲੁਧਿਆਣਾ ਦਾ ਦੌਰਾ ਕੀਤਾ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹੋਰ ਮੁੱਖ ਅਧਿਕਾਰੀਆਂ ਦੇ ਨਾਲ ਉਨ੍ਹਾਂ ਨੇ ਪ੍ਰਗਤੀ ਦਾ ਮੁਲਾਂਕਣ ਕੀਤਾ ਅਤੇ ਨਗਰ ਨਿਗਮ ਲੁਧਿਆਣਾ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ), ਸਿੰਚਾਈ ਵਿਭਾਗ, ਸੀਵਰੇਜ ਬੋਰਡ ਅਤੇ ਹੋਰ ਏਜੰਸੀਆਂ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿੱਚ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਰਾਜਪਾਲ ਕਟਾਰੀਆ ਨੇ…

Read More

ਚੰਡੀਗੜ੍ਹ, 24 ਅਕਤੂਬਰ, 2025 : ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ (AQI Level) 500 ਦੇ ਕਰੀਬ ਪਹੁੰਚਣ ਦੇ ਨਾਲ ਹੀ, ਇੱਕ ਵਾਰ ਫਿਰ ‘ਪਰਾਲੀ’ (stubble) ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਦਿੱਲੀ ਦੀ ਖਰਾਬ ਹਵਾ ਲਈ ਪੰਜਾਬ ‘ਤੇ ਲੱਗ ਰਹੇ ਦੋਸ਼ਾਂ ਵਿਚਾਲੇ, ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ (ਸ਼ੁੱਕਰਵਾਰ) ਨੂੰ ਇੱਕ ਵੱਡਾ ਅਤੇ ਤਲਖ਼ ਬਿਆਨ ਦਿੱਤਾ ਹੈ। CM ਮਾਨ ਨੇ ਦਿੱਲੀ ਅਤੇ ਕੇਂਦਰ ਸਰਕਾਰ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਅਜੇ ਤਾਂ ਪੰਜਾਬ ਵਿੱਚ ਪਰਾਲੀ ਸੜਨੀ ਸ਼ੁਰੂ ਵੀ ਨਹੀਂ ਹੋਈ ਹੈ, ਅਤੇ “ਦਿੱਲੀ ਵਾਲੇ ਹੁਣ ਤੋਂ ਹੀ ਰੌਲਾ ਪਾਉਣ ਲੱਗ ਪਏ ਹਨ।” “ਅਸੀਂ ਦੇਸ਼ ਦਾ ਢਿੱਡ ਭਰਦੇ…

Read More