Author: onpoint channel

“I’m a Newswriter, “I write about the trending news events happening all over the world.

ਨਾਭਾ (ਪਟਿਆਲਾ), 25 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਤਰੇ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਫ਼ਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ, ਜੋ ਆਮ ਆਦਮੀ ਦੇ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਭਗਵੰਤ ਸਿੰਘ…

Read More

ਨਾਭਾ (ਪਟਿਆਲਾ), 25 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਮਾਜਿਕ ਸਦਭਾਵਨਾ ਅਤੇ ਏਕਤਾ ਦੀਆਂ ਤੰਦਾਂ ਦੀ ਮਜ਼ਬੂਤੀ ਜ਼ਰੀਏ ਸਭਨਾਂ ਦੀ ਭਲਾਈ ਦਾ ਸੰਦੇਸ਼ ਦਿੱਤਾ। ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਾਸਕ ਦੀਆਂ ਸਿੱਖਿਆਵਾਂ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।…

Read More

ਬਟਾਲਾ, 25 ਮਈ 2025 : ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਗਿਆ ਹੈ ਅਤੇ ਢਾਹਿਆ ਜਾ ਰਿਹਾ ਹੈ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਬਟਾਲਾ ਸ਼ਹਿਰ ਵਾਰਡ ਨੰਬਰ 32, ਸੇਖੜੀਆਂ ਮੁਹੱਲਾ ਵਿੱਚ ਕੀਤੀ ਜਨ ਸਭਾਵਾਂ ਦੌਰਾਨ…

Read More

ਜਲੰਧਰ, 25 ਮਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਮਹੱਤਵਪੂਰਣ ਸਫ਼ਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋ ਮੁਲਜ਼ਮਾਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, 3 ਮੈਗਜ਼ੀਨ, 3 ਲਗਜ਼ਰੀ ਕਾਰਾਂ ਅਤੇ 22,000 ਰੁਪਏ ਡਰੱਗ ਮਨੀ ਦੀ ਕੁੱਲ ਬਰਾਮਦਗੀ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਜਲੰਧਰ ਨੇ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21.05.2025 ਨੂੰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਉਨ੍ਹਾਂ ਨੇ ਦੱਸਿਆ ਸੀ ਕਿ ਸੀ.ਆਈ.ਏ. ਦੀ ਇੱਕ ਟੀਮ ਨੇ 20 ਮਈ…

Read More

ਬਠਿੰਡਾ, 25ਮਈ 2025: ਪੰਜਾਬ ਦੀ ਜਰਖੇਜ਼ ਮੰਨੀ ਜਾਂਦੀ ਤੇ ਪੰਜਾਬੀ ਸੱਭਿਆਚਾਰ ਦੀ ਧੁੰਨ ਅਖਵਾਉਂਦੀ ਮਾਲਵਾ ਪੱਟੀ ਵਿੱਚ ਕਈ ਸਰਕਾਰੀ ਮੁਲਾਜ਼ਮ ਭੁੱਕੀ ਦੀ ਵਰਤੋਂ ਕਰਦੇ ਸਨ ਜਿੰਨ੍ਹਾਂ ਨੇ ਹੁਣ ਇਸ ਲਾਅਨਤ ਤੋਂ ਖਹਿੜਾ ਛੁਡਾਉਣ ਦਾ ਫੈਸਲਾ ਲਿਆ ਹੈ। ਹਾਲਾਂਕਿ ਅਜੇ ਵੀ ਕਾਫ਼ੀ ਮੁਲਾਜ਼ਮ ਅਜਿਹੇ ਹਨ ਜੋ ਰਾਤ ਨੂੰ ਸ਼ਰਾਬ ਪੀਂਦੇ ਹਨ ਅਤੇ ਸਵੇਰ ਵਕਤ ਡਿਊਟੀ ਤੇ ਜਾਣ ਤੋਂ ਪਹਿਲਾਂ ਭੁੱਕੀ ਛਕੀ ਜਾਂਦੀ ਹੈ। ਫਿਰ ਵੀ ਵੱਡੀ ਗਿਣਤੀ ਮੁਲਾਜਮਾਂ ਨੇ ਹੁਣ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈ ਨਸ਼ਾ ਤਸਕਰੀ ਖਿਲਾਫ ਮੁਹਿੰਮ ਅਤੇ ਨਸ਼ਾ ਛਡਾਊ ਪ੍ਰੋਗਰਾਮ ਦੌਰਾਨ ਨਸ਼ੇ ਤਿਆਗਣ ਦੀ ਪਹਿਲਕਦਮੀ ਕੀਤੀ ਹੈ। ਇੰਨ੍ਹਾਂ ਸਰਕਾਰੀ ਮੁਲਾਜਮਾਂ ਵੱਲੋਂ ਲਏ ਇਸ ਫੈਸਲੇ ਨੂੰ…

Read More

ਲਹਿਰਾਗਾਗਾ, 25 ਮਈ, 2025: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਸੁਪਨੇ, ਕਿ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਨਾਲ ਜੋੜਿਆ ਜਾਵੇ, ਨੂੰ ਪੂਰਾ ਕਰਨ ਵੱਲ ਇਕ ਕਦਮ ਹੋਰ ਅੱਗੇ ਵਧਾਉਂਦਿਆਂ ਕਰਮਗੜ੍ਹ ਲਿੰਕ 2 ਨਹਿਰ ਵਿੱਚੋਂ ਨਿਕਲਣ ਵਾਲੇ ਮਾਈਨਰ ਨੰਬਰ 3 ਨੂੰ ਚਾਲੂ ਕਰ ਦਿੱਤਾ ਗਿਆ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੁਸ਼ਹਿਰਾਂ ਵਿਖੇ ਕੀਤਾ। ਇਸ ਮਹੱਤਵਪੂਰਨ ਪ੍ਰੋਜੈਕਟ ਦੇ ਮੁਕੰਮਲ ਹੋਣ ਉੱਤੇ ਖੁਸ਼ੀ ਜ਼ਾਹਿਰ ਕਰਦਿਆਂ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸਥਾਨਕ ਲੋਕਾਂ ਦੇ ਦੱਸਣ ਮੁਤਾਬਿਕ ਇਸ ਮਾਈਨਰ (ਸੂਏ) ਵਿੱਚ…

Read More

ਚੰਡੀਗੜ੍ਹ, 25 ਮਈ 2025 – ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.1 ਕਿਲੋ ਹੈਰੋਇਨ, 1.3 ਕਿਲੋ ਅਫੀਮ ਅਤੇ 19040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 85 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 13,449 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।…

Read More

ਚੰਡੀਗੜ੍ਹ/ਫਿਰੋਜ਼ਪੁਰ, 25 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਆਪਸੀ ਰੰਜਿਸ਼ ਦੇ ਚਲਦਿਆਂ ਰਿਸ਼ਭ ਅਤੇ ਸ਼ਾਲੂ ਦੇ ਕਤਲ ਕਾਂਡ ਵਿੱਚ ਸ਼ਾਮਲ ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ…

Read More

ਜਲੰਧਰ, 25 ਮਈ 2025 – ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਬਣ ਗਏ ਹਨ। ਅੱਜ ਜਲੰਧਰ ਵਿਖੇ ਹੋਈ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਉਹ ਚੁਣੇ ਗਏ। ਮੀਤ ਹੇਅਰ ਪੰਜਾਬ ਦੇ ਸਾਬਕਾ ਖੇਡ ਮੰਤਰੀ ਵੀ ਰਹੇ ਹਨ ਤੇ ਬੈਡਮਿੰਟਨ ਅਤੇ ਕ੍ਰਿਕਟ ਦੇ ਚੰਗੇ ਖਿਡਾਰੀ ਹਨ, ਅਗਲੇ ਚਾਰ ਸਾਲਾਂ ਲਈ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੀ ਵਾਗਡੋਰ ਸੰਭਾਲਣਗੇ। ਐਸੋਸੀਏਸ਼ਨ ਦੀ ਚੋਣ ਵਿੱਚ ਰਿਤਿਨ ਖੰਨਾ ਸਕੱਤਰ, ਲਲਿਤ ਗੁਪਤਾ, ਸੰਦੀਪ ਰਿਣਵਾ, ਵਿਨੇ ਵੋਹਰਾ, ਕਵੀ ਰਾਜ ਡੋਗਰਾ, ਵਿਨੋਦ ਵਤਰਾਨਾ ਤੇ ਰੋਹਿਤ ਜੈਨ ਮੀਤ ਪ੍ਰਧਾਨ, ਅਨੁਪਮ ਕੁਮਾਰੀਆ ਖਜਾਨਚੀ, ਚਿਤਰੰਜਨ ਬਾਂਸਲ ਤੇ ਜਤਿੰਦਰ ਸੰਧੂ ਸਕੱਤਰ, ਜਸਵੰਤ ਢਿੱਲੋਂ, ਸ਼ਮਸ਼ੇਰ ਢਿੱਲੋਂ ਤੇ…

Read More

ਲੁਧਿਆਣਾ, 25 ਮਈ 2025 : ਵਧੀਕ ਜ਼ਿਲ੍ਹਾ ਚੋਣ ਅਫ਼ਸਰ (ਏ.ਡੀ.ਈ.ਓ)-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਰੋਹਿਤ ਗੁਪਤਾ ਨੇ ਐਤਵਾਰ ਨੂੰ ਸਥਾਨਕ ਬੱਚਤ ਭਵਨ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਉਨ੍ਹਾਂ ਨੂੰ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿੱਚ ਲੁਧਿਆਣਾ ਪੱਛਮੀ ਉਪ-ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਗੁਪਤਾ ਨੇ ਕਿਹਾ ਕਿ ਉਪ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ, ਉਪ ਚੋਣ ਦਾ ਨੋਟੀਫਿਕੇਸ਼ਨ 26 ਮਈ (ਸੋਮਵਾਰ) ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ…

Read More