- ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ
- ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ
- ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
- ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ
- ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
- ਲੁਧਿਆਣਾ ਡੀ.ਸੀ.ਸੀ/ਡੀ.ਐਲ.ਆਰ.ਸੀ ਮੀਟਿੰਗ: ਜ਼ਿਲ੍ਹੇ ਦੀ ਬੈਂਕਿੰਗ ਕਾਰਗੁਜ਼ਾਰੀ 95 ਪ੍ਰਤੀਸ਼ਤ ਤੋਂ ਉੱਪਰ
- ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਲੋਕ ਮਿਲਣੀ
- ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Author: onpoint channel
“I’m a Newswriter, “I write about the trending news events happening all over the world.
ਖੰਨਾ, ਲੁਧਿਆਣਾ, 24 ਮਈ (000) ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਏ.ਐਸ.ਮਾਡਰਨ ਸਕੂਲ (ਪ੍ਰਾਇਮਰੀ ਵਿੰਗ) ਖੰਨਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਹਾੜੇ ‘ਤੇ ਕਰਵਾਏ ਗਏ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ ਸਨ ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਦੇਸ਼…
ਨਵੀਂ ਦਿੱਲੀ, 24 ਮਈ 2025 – ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇ ਵਾਲਾ ਸਲੂਕ ਗੈਰ-ਵਾਜਬ ਹੈ। ਇੱਥੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਸੂਬੇ ਨਾਲ ਸਬੰਧਤ ਮਹੱਤਵਪੂਰਨ ਮੁੱਦੇ ਉਠਾਏ ਅਤੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਲਈ ਵਾਧੂ ਪਾਣੀ ਨਹੀਂ ਹੈ। ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਯਮੁਨਾ-ਸਤਲੁਜ-ਲਿੰਕ (ਵਾਈ.ਐਸ.ਐਲ.) ਨਹਿਰ ਦੀ ਉਸਾਰੀ ਦੇ ਵਿਚਾਰ ਉਤੇ…
24 ਮਈ, 2025 :ਆਬਕਾਰੀ ਕਮਿਸ਼ਨਰ ਪੰਜਾਬ ਸ਼੍ਰੀ ਜਤਿੰਦਰ ਜੋਰਵਾਲ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਪੰਜਾਬ ਆਬਕਾਰੀ ਵਿਭਾਗ ਦੇ ਲੁਧਿਆਣਾ ਪੱਛਮੀ ਰੇਂਜ ਨੇ 01 ਅਪ੍ਰੈਲ 2025 ਤੋਂ ਲੁਧਿਆਣਾ ਪੁਲਿਸ ਕਮਿਸ਼ਨਰੇਟ ਅਤੇ ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਰੇਂਜ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਨੂੰ ਨੱਥ ਪਾਉਣ ਲਈ ਇੱਕ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਮੁਹਿੰਮ ਦੇ ਹਿੱਸੇ ਵਜੋਂ ਵਿਭਾਗ ਨੇ ਇਸ ਸਮੇਂ ਦੌਰਾਨ ਪੁਲਿਸ ਨਾਲ ਮਿਲ ਕੇ ਕਈ ਮਹੱਤਵਪੂਰਨ ਕਾਰਵਾਈਆਂ ਕੀਤੀਆਂ ਹਨ। ਹੁਣ ਤੱਕ ਰੇਂਜ ਦੇ ਵੱਖ-ਵੱਖ ਸਥਾਨਾਂ ‘ਤੇ ਕੁੱਲ 196 ਛਾਪੇਮਾਰੀ ਕੀਤੀ ਗਈ ਜਿਸ ਵਿੱਚ ਤਸਕਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਵਪਾਰੀਆਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦੀ ਨਿਗਰਾਨੀ…
ਚੰਡੀਗੜ੍ਹ, 24 ਮਈ 2025 – ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਚੋਣ ਕਮਿਸ਼ਨਰਾਂ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਮੌਜੂਦਗੀ ਵਿੱਚ ਆਈ.ਆਈ.ਆਈ.ਡੀ.ਈ.ਐਮ., ਨਵੀਂ ਦਿੱਲੀ ਵਿਖੇ ਭਾਰਤੀ ਚੋਣ ਕਮਿਸ਼ਨ ਦੀ ਨੁਮਾਇੰਦਗੀ ਕਰਨ ਵਾਲੇ ਕਾਨੂੰਨੀ ਮਾਹਿਰਾਂ ਦੀ ਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ। ਭਾਰਤ ਦੀ ਸੁਪਰੀਮ ਕੋਰਟ ਅਤੇ ਦੇਸ਼ ਭਰ ਦੀਆਂ 28 ਹਾਈ ਕੋਰਟਾਂ ਦੇ ਸੀਨੀਅਰ ਵਕੀਲਾਂ ਦੇ ਨਾਲ-ਨਾਲ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਅਧਿਕਾਰੀਆਂ ਅਤੇ 36 ਸੀ.ਈ.ਓਜ਼. ਨੇ ਕਾਨਫਰੰਸ ਵਿੱਚ ਹਿੱਸਾ ਲਿਆ। ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਵੀ ਕਾਨਫਰੰਸ ਵਿੱਚ ਸ਼ਿਰਕਤ ਕੀਤੀ। ਇਸ ਪਹਿਲਕਦਮੀ ਦਾ ਉਦੇਸ਼ ਕਮਿਸ਼ਨ ਦੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨਾ…
ਜਲੰਧਰ, 24 ਮਈ: ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਆਉਣ ਵਾਲੇ ਵਿਸ਼ਵ ਵਾਤਾਵਰਣ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਇੰਟਰਸਟੇਟ ਬੱਸ ਟਰਮੀਨਲ ਵਿਖੇ ਵਿਸ਼ਵ ਵਾਤਾਵਰਣ ਦਿਵਸ 2025 ਦੀ ਥੀਮ ‘ਪਲਾਸਟਿਕ ਪ੍ਰਦੂਸ਼ਣ ਨੂੰ ਹਰਾਓ’ ਤਹਿਤ ਨੁੱਕੜ ਨਾਟਕ ਕਰਵਾਇਆ ਗਿਆ। ਇਸ ਨੁੱਕੜ ਨਾਟਕ ਦਾ ਮੁੱਖ ਉਦੇਸ਼ ਪਲਾਸਟਿਕ ਪ੍ਰਦੂਸ਼ਣ ਨੂੰ ਖ਼ਤਮ ਕਰਨ ਅਤੇ ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੇ ਬਦਲਵੇਂ ਵਿਕਲਪਾਂ ਨੂੰ ਉਤਸ਼ਾਹਿਤ ਕਰਨ ਦੇ ਵਿਸ਼ਵਵਿਆਪੀ ਮੁੱਦੇ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸੀ। ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਤੋਂ…
ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਕਸ਼ਮੀਰ ਸਿੰਘ ਵਾਹਲਾ ਨੂੰ ਪੰਜਾਬ ਸਟੇਟ ਇੰਡਸਟਰੀਅਲ ਕਾਰਪੋਰੇਸ਼ਨ ਲਿਮਿਟਡ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ । ਉਹਨਾਂ ਦੀ ਇਸ ਨਿਯੁਕਤੀ ਤੇ ਉਹਨਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ ਤੇ ਉਹਨਾਂ ਦੀ ਰਿਹਾਇਸ਼ ਤੇ ਉਹਨਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਉਥੇ ਹੀ ਕਸ਼ਮੀਰ ਸਿੰਘ ਵਾਹਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਹੋਇਆ ਕਿਹਾ ਕਿ ਉਹ ਸਰਹੱਦੀ ਇਲਾਕਿਆਂ ਵਿਸ਼ੇਸ਼ ਕਰ ਜਿਲਾ ਗੁਰਦਾਸਪੁਰ ਵਿੱਚ ਇੰਡਸਟਰੀਜ਼ ਨੂੰ ਪ੍ਰਫੁਲਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨਗੇ। ਕਸ਼ਮੀਰ ਸਿੰਘ ਵਾਹਲਾ ਨੇ ਕਿਹਾ ਕਿ ਉਹ…
ਮੋਗਾ, ਨਿਹਾਲ ਸਿੰਘ ਵਾਲਾ, 24 ਮਈ 2025 : ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਵੱਲੋਂ ਅਹੁੱਦਾ ਸੰਭਾਲਣ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਖੇਤੀਬਾੜੀ ਮੰਤਰੀ (ਪੰਜਾਬ) ਗੁਰਮੀਤ ਸਿੰਘ ਖੁੱਡੀਆ ਨੇ ਵਿਸ਼ੇਸ ਤੌਰ ਤੇ ਪਹੁੰਚ ਕੇ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਵਚਨਬੱਧ ਹੈ। ਭਵਿੱਖ ਅੰਦਰ ਵੀ ਵਲੰਟੀਅਰਾਂ ਨੂੰ ਮੈਰਿਟ ਦੇ ਆਧਾਰ ’ਤੇ ਅਹੁੱਦੇਦਾਰੀਆਂ ਨਾਲ ਨਿਵਾਜ਼ਿਆ ਜਾਵੇਗਾ। ਉਨ੍ਹਾਂ ਕਿਹਾ ਨਵਨਿਯੁਕਤ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ ਅਤੇ ਆੜ੍ਹਤੀਆਂ, ਕਿਸਾਨਾਂ,…
ਪਟਿਆਲਾ 24 ਮਈ: ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਭਾਸ਼ਾ ਵਿਭਾਗ ਪੰਜਾਬ ਦੀ ਕਾਰਗੁਜ਼ਾਰੀ ਦਾ ਡਾਇਰੈਕਟਰ ਭਾਸ਼ਾ ਵਿਭਾਗ ਸ. ਜਸਵੰਤ ਸਿੰਘ ਜ਼ਫ਼ਰ ਨਾਲ ਕੀਤੀ ਮੀਟਿੰਗ ਦੌਰਾਨ ਜਾਇਜ਼ਾ ਲਿਆ। ਸ. ਬੈਂਸ ਨੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਵੱਡਮੁੱਲੀਆਂ ਕਿਤਾਬਾਂ ਦੀ ਡਿਜ਼ੀਟਾਈਜੇਸ਼ਨ ਦੇ ਕਾਰਜ ਦੀ ਸਮੀਖਿਆ ਕੀਤੀ। ਇਸ ਕਾਰਜ ਨੂੰ ਦੁਰਲੱਭ ਤੇ ਵੱਡਮੁੱਲੀਆਂ ਪੁਸਤਕਾਂ ਦੀ ਸੰਭਾਲ ਅਤੇ ਦੁਨੀਆ ਭਰ ਵਿੱਚ ਬੈਠੇ ਪੰਜਾਬੀਆਂ ਤੱਕ ਪਹੁੰਚਾਉਣ ਵਾਲਾ ਉੱਦਮ ਕਰਾਰ ਦਿੱਤਾ। ਇਸ ਤੋਂ ਇਲਾਵਾ ਵਿਭਾਗ ਵੱਲੋਂ ਵੈੱਬਸਾਈਟ ਜਰੀਏ ਈ-ਪੁਸਤਕਾਂ, ਆਡੀਓ ਪੁਸਤਕਾਂ ਤੇ ਸ਼ਬਦ ਕੋਸ਼ਾਂ ਦੇ ਰੂਪ ’ਚ ਪੰਜਾਬੀ ਪ੍ਰੇਮੀਆਂ ਨੂੰ ਮਿਆਰੀ ਪੜ੍ਹਨ ਸਮੱਗਰੀ ਮੁਹੱਈਆ ਕਰਵਾਉਣ ਦੇ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ…
ਨਵੀਂ ਦਿੱਲੀ, 24 ਮਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੀਤੀ ਆਯੋਗ ਦੀ ਇੱਕ ਮਹੱਤਵਪੂਰਨ ਮੀਟਿੰਗ ਵਿੱਚ ਹਿੱਸਾ ਲਿਆ, ਜਿੱਥੇ ਉਨ੍ਹਾਂ ਨੇ ‘ਰੰਗਲਾ ਪੰਜਾਬ’ ਦੇ ਵਿਜ਼ਨ ਤਹਿਤ ਸੂਬੇ ਦੇ ਵਿਕਾਸ ਦਾ ਬਲੂਪ੍ਰਿੰਟ ਪੇਸ਼ ਕੀਤਾ , ਜਿਸ ਦਾ ਟੀਚਾ 2047 ਤੱਕ 8% ਤੋਂ ਵੱਧ ਦੀ ਸਾਲਾਨਾ ਜੀਡੀਪੀ ਵਿਕਾਸ ਦਰ ਹੈ। ਪੰਜਾਬ ਵਿਜ਼ਨ 2047: 8% ਤੋਂ ਉੱਪਰ ਨਿਰੰਤਰ GDP ਵਿਕਾਸ ਦਰ ਨਾਲ ਰਾਜ ਨੂੰ ਬਦਲਣ ਦਾ ਉਦੇਸ਼। ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ: ਰਾਜ ਹੈਲਪਲਾਈਨ 1076 ਰਾਹੀਂ, 406 ਤੋਂ ਵੱਧ ਸੇਵਾਵਾਂ ਨਾਗਰਿਕਾਂ ਦੇ ਦਰਵਾਜ਼ੇ ‘ਤੇ ਪਹੁੰਚਾਈਆਂ ਗਈਆਂ ਹਨ, ਜਿਸ ਨਾਲ ਭ੍ਰਿਸ਼ਟਾਚਾਰ ਵਿੱਚ ਕਾਫ਼ੀ ਕਮੀ ਆਈ ਹੈ। ਸਿਹਤ ਸੰਭਾਲ ਪ੍ਰਾਪਤੀਆਂ: 3.34 ਕਰੋੜ ਮਰੀਜ਼ਾਂ…
ਲੁਧਿਆਣਾ,24 ਮਈ- ਪੰਜਾਬ ਸਰਕਾਰ ਅਤੇ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ ਸੀ ਪੀ ਲਾਅ ਐਂਡ ਆਰਡਰ ਅਤੇ ਟ੍ਰੈਫਿਕ ਸ਼੍ਰੀ ਪ੍ਰਮਿੰਦਰ ਸਿੰਘ ਭੰਡਾਲ ਵਲੋਂ 400 ਦੇ ਕਰੀਬ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਦਲ ਨਾਲ ਕੇਂਦਰੀ ਜੇਲ੍ਹ ਤਾਜਪੁਰ ਰੋਡ ਲੁਧਿਆਣਾ ਵਿਖੇ 5 ਘੰਟੇ ਤੋਂ ਵੀ ਵੱਧ ਸਮਾਂ ਬਹੁਤ ਬਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਸਮੇਂ ਉਨ੍ਹਾਂ ਨਾਲ ਕੇਂਦਰੀ ਜੇਲ੍ਹ ਸੁਪਰਡੈਂਟ ਸ਼੍ਰੀ ਸ਼ਿਵਰਾਜ ਸਿੰਘ ਵੀ ਹਾਜ਼ਰ ਸਨ। ਸ੍ਰ ਭੰਡਾਲ ਨੇ ਦੱਸਿਆ ਕਿ ਜੇਲ੍ਹ ਅੰਦਰ ਕਾਨੂੰਨ ਵਿਵਸਥਾ ਬਣਾਈ ਰੱਖਣ, ਨਸ਼ਿਆਂ ਤੇ ਰੋਕ ਲਗਾਉਣ ਅਤੇ ਹੋਰ ਕਈ ਪੱਖਾਂ ਨੂੰ ਸਾਹਮਣੇ ਰੱਖ ਕੇ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਪੂਰੀ ਤਰ੍ਹਾਂ ਗੁਪਤ ਅਤੇ…

