- ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ
- ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ
- ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
- ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ
- ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
- ਲੁਧਿਆਣਾ ਡੀ.ਸੀ.ਸੀ/ਡੀ.ਐਲ.ਆਰ.ਸੀ ਮੀਟਿੰਗ: ਜ਼ਿਲ੍ਹੇ ਦੀ ਬੈਂਕਿੰਗ ਕਾਰਗੁਜ਼ਾਰੀ 95 ਪ੍ਰਤੀਸ਼ਤ ਤੋਂ ਉੱਪਰ
- ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਲੋਕ ਮਿਲਣੀ
- ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Author: onpoint channel
“I’m a Newswriter, “I write about the trending news events happening all over the world.
ਜਗਰਾਉਂ, 22 ਮਈ ()- ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਨੌਜੁਆਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਮਲਕ, ਚੀਮਨਾਂ ਅਤੇ ਬਰਸਾਲਾਂ ਵਿੱਚ ਨਗਰ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ ਅਤੇ ਚਿੱਟੇ ਵਰਗੇ ਮਾਰੂ ਨਸ਼ਿਆਂ ਨੂੰ ਰੋਕਣ ਲਈ ਜਲਸੇ ਕੀਤੇ। ਇਹਨਾਂ ਪਿੰਡਾਂ ਦੇ ਰੱਖੇ ਗਏ ਵੱਖ-ਵੱਖ ਸਮਾਗਮਾਂ ਦੌਰਾਨ ਨਸ਼ਾ ਤਸਕਰਾਂ ਨੂੰ ਤਾੜਨਾਂ ਕਰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ‘ਸਮਗਲਰੋ ਕਿੱਥੇ ਤੱਕ ਭੱਜੋਂਗੇ, ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੇ ਪੂਰੇ ਪੰਜਾਬ ਵਿੱਚ ਜ਼ਾਲ ਵਿਛਾਏ ਹੋਏ ਨੇ’, ਇਸ ਲਈ ‘ਨਸ਼ੇ ਵੇਚਣੇ ਛੱਡ ਦਿਓ, ਨਹੀਂ ਤਾਂ ਕਸੂਤੇ…
ਲੁਧਿਆਣਾ, 22 ਮਈ, 2025 :ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਤਾਜਪੁਰ ਬੇਟ, ਖਾਸੀ ਕਲਾਂ ਅਤੇ ਖਾਸੀ ਖੁਰਦ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮਾਂ ਦੀ ਇੱਕ ਲੜੀ ਦੀ ਅਗਵਾਈ ਕੀਤੀ ਜੋ ਕਿ ਪੰਜਾਬ ਸਰਕਾਰ ਦੀ ਆਪਣੇ ਹਲਕੇ ਵਿੱਚ ਨਸ਼ਾ ਖਤਮ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ। ਇਨ੍ਹਾਂ ਸਮਾਗਮਾਂ ਦੌਰਾਨ ਮੰਤਰੀ ਮੁੰਡੀਆਂ ਨੇ ਐਲਾਨ ਕੀਤਾ ਕਿ ਉਨ੍ਹਾਂ ਦੇ ਹਲਕੇ ਦੇ 18 ਪਿੰਡਾਂ ਨੇ ਨਸ਼ਾ ਮੁਕਤ ਦਰਜਾ ਪ੍ਰਾਪਤ ਕਰ ਲਿਆ ਹੈ। ਇੱਕ ਮਹੱਤਵਪੂਰਨ ਕਦਮ ਅੱਗੇ ਵਧਾਉਂਦੇ ਹੋਏ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੇ ਸਮੂਹਿਕ ਤੌਰ ‘ਤੇ ਸਹੁੰ ਚੁੱਕੀ ਕਿ ਉਹ ਇਨ੍ਹਾਂ ਅਪਰਾਧੀਆਂ ਨੂੰ ਜ਼ਮਾਨਤ ਦੇਣ ਲਈ ਗਾਰੰਟੀ ਨਹੀਂ ਦੇਣਗੇ। ਉਨ੍ਹਾਂ…
ਲੁਧਿਆਣਾ, 22 ਮਈ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪੀਣ ਵਾਲੇ ਪਾਣੀ ਦੇ ਨਵੇਂ ਦੱਸ ਟੈਂਕਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਬੱਗਾ ਨੇ ਕਿਹਾ ਮੌਜੂਦਾ ਗਰਮ ਰੁੱਤ ਦੇ ਮੱਦੇਨਜ਼ਰ, ਜੇਕਰ ਕਿਸੇ ਇਲਾਕੇ ਵਿੱਚ ਪਾਣੀ ਦੀ ਕਿੱਲਤ ਆਉਂਦੀ ਹੈ ਤਾਂ ਪੀਣ ਵਾਲੇ ਪਾਣੀ ਦੀ ਪੂਰਤੀ ਲਈ ਉੱਚ ਗੁਣਵੱਤਾ ਵਾਲੇ ਸਟੀਲ ਦੇ ਟੈਂਕਰ ਬੇਹੱਦ ਲਾਹੇਵੰਦ ਸਿੱਧ ਹੋਣਗੇ। ਇਸ ਤੋਂ ਇਲਾਵਾ ਧਾਰਮਿਕ ਸਮਾਗਮਾਂ ਦੇ ਇਕੱਠ ਮੌਕੇ ਵੀ ਇਨ੍ਹਾਂ ਟੈਂਕਰਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਵਿਧਾਇਕ ਬੱਗਾ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਸਾਰੇ ਵਾਰਡਾਂ ਵਿੱਚ ਟੈਂਕਰਾਂ ਦੀ ਸਪਲਾਈ ਯਕੀਨੀ…
ਲੁਧਿਆਣਾ, 22 ਮਈ, 2025 :ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਕੁਮਾਰ ਗੁਪਤਾ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟ (ਪੂਰਬੀ) ਜਸਲੀਨ ਕੌਰ ਭੁੱਲਰ ਨੇ 8 ਮਾਰਚ, 2025 ਨੂੰ ਫੋਕਲ ਪੁਆਇੰਟ ਫੇਜ਼-8 ਵਿਖੇ ਇੱਕ ਰੰਗਾਈ ਫੈਕਟਰੀ ਢਹਿਣ ਨਾਲ ਦੁਖਦਾਈ ਤੌਰ ‘ਤੇ ਜਾਨ ਗੁਆਉਣ ਵਾਲੇ ਚਾਰ ਮਜ਼ਦੂਰਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇ ਚੈੱਕ ਸੌਂਪੇ। ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੁਆਰਾ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਜਿਨ੍ਹਾਂ ਨੇ ਘਟਨਾ ਤੋਂ ਤੁਰੰਤ ਬਾਅਦ ਦੁਖੀ ਪਰਿਵਾਰਾਂ ਦੀ ਸਹਾਇਤਾ ਦਾ ਐਲਾਨ ਕੀਤਾ ਸੀ। ਇਸ ਦੁਖਦਾਈ ਘਟਨਾ ਨੇ ਜਤਿੰਦਰ, ਗੁਰਨਰਿੰਦਰ ਸਿੰਘ, ਲੱਲਨ ਯਾਦਵ ਅਤੇ ਹਾਕਮ ਯਾਦਵ ਦੀ ਜਾਨ ਲੈ ਲਈ ਸੀ, ਜੋ ਉਸ ਸਮੇਂ ਫੈਕਟਰੀ ਵਿੱਚ…
ਪਾਇਲ, ਲੁਧਿਆਣਾ, 22 ਮਈ :ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਦੋਰਾਹਾ ਵਿਖੇ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪਾਇਲ ਦੇ ਉਪ ਮੰਡਲ ਮੈਜਿਸਟਰੇਟ ਸ੍ਰੀ ਪ੍ਰਦੀਪ ਸਿੰਘ ਬੈਂਸ ਅਤੇ ਪ੍ਰਧਾਨ ਨਗਰ ਕੌਂਸਲ ਦੋਰਾਹਾ ਸੁਦਰਸ਼ਨ ਕੁਮਾਰ ਪੱਪੂ ਵੀ ਸ਼ਾਮਲ ਸਨ। ਮੀਟਿੰਗ ਵਿਚ ਸਭ ਤੋਂ ਪਹਿਲਾਂ ਵਿਧਾਇਕ ਗਿਆਸਪੁਰਾ ਨੇ ਮਨਰੇਗਾ ਵਿਚ ਕੰਮ ਕਰਨ ਵਾਲੇ ਕਿਰਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਤੁਰੰਤ ਦੂਰ ਕਰਨ ਦੇ ਅਦੇਸ਼ ਦਿੰਦਿਆਂ ਕਿਹਾ ਕਿ ਮਨਰੇਗਾ ਅਧੀਨ ਪਿੰਡਾਂ ‘ਚ ਕੰਮ ਕਰਨ ਵਾਲੇ ਕਿਰਤੀਆਂ ਨੂੰ ਕੰਮ ਕਰਨ ਦਾ ਵੱਧ ਤੋਂ ਵੱਧ ਮੌਕਾ ਦਿੱਤਾ ਜਾਵੇ ਅਤੇ ਵਿਕਾਸ ਦੇ ਨਿਰਵਿਘਨ ਕੰਮ ਕੀਤੇ ਜਾਣ…
ਚੰਡੀਗੜ੍ਹ, 22 ਮਈ 2025 – ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਪੁਰਸਕਾਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਸ਼੍ਰੀਮਤੀ ਅਮਰਜੀਤ ਕੌਰ ਨਾਲ ਇੱਕ ਪ੍ਰੇਰਣਾਦਾਇਕ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਕੈਡਿਟਾਂ ਨੂੰ ਜਮਾਦਾਰ ਨੰਦ ਸਿੰਘ ਦੀ ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਤੋਂ ਜਾਣੂ ਕਰਵਾਉਣਾ ਅਤੇ ਇਸ ਤੋਂ ਪ੍ਰੇਰਨਾ ਲੈ ਕੇ ਜ਼ਿੰਦਗੀ ਵਿੱਚ ਉੱਚੇ ਟੀਚੇ ਨਿਰਧਾਰਤ ਕਰਨ ਅਤੇ ਉੱਤਮਤਾ ਲਈ ਨਿਰੰਤਰ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰਨਾ ਸੀ। ਜ਼ਿਕਰਯੋਗ ਹੈ ਕਿ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ…
ਚੰਡੀਗੜ੍ਹ, 22 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.9 ਕਿਲੋ ਹੈਰੋਇਨ, 102 ਕਿਲੋ ਭੁੱਕੀ ਅਤੇ 25.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, 82 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 12,650 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ…
ਉਸਾਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ 31 ਮਾਰਚ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 22 ਮਈ 2025 – ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦਾ ਕੰਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਐਲਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਪਟਿਆਲਾ ਵਿਖੇ ਕਰਵਾਈ ਵਪਾਰ ਮਿਲਣੀ ਦੌਰਾਨ ਕੀਤਾ ਗਿਆ ਸੀ ਅਤੇ ਇਸ ਵਿੱਚ ਪਿੰਡ ਸਿੱਧੂਵਾਲ ਨੇੜੇ ਭਾਖੜਾ ਮੇਨ ਲਾਈਨ ਉੱਤੇ ਇੱਕ ਸਟੀਲ ਪੁਲ ਅਤੇ ਮੌਜੂਦਾ ਸੜਕ ਨੂੰ ਚਾਰ-ਮਾਰਗੀ ਕਰਨਾ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਦੱਸਿਆ…
ਧੂਰੀ (ਸੰਗਰੂਰ), 22 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ। ਅੱਜ ਇੱਥੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ…
ਧੂਰੀ (ਸੰਗਰੂਰ), 22 ਮਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ। ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਨੇ 99% ਤੋਂ ਵੱਧ ਕਰਜ਼ਿਆਂ ਦੀ ਵਸੂਲੀ ਕਰਕੇ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਸਾਇਟੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਤਾਂ ਕਿ ਦੂਜਿਆਂ ਨੂੰ ਵੀ ਪ੍ਰੇਰਨਾ ਮਿਲ ਸਕੇ।…

