Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 10 ਨਵੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਪਾਨ ਅਤੇ ਦੱਖਣੀ ਕੋਰੀਆ ਦੇ 10-ਦਿਨਾਂ ਦੇ ਦੌਰੇ ਤੋਂ ਵਾਪਸ ਪਰਤਣ ਤੋਂ ਬਾਅਦ ਚੰਡੀਗੜ੍ਹ ਵਿੱਚ ਆਪਣੀ ਸਰਕਾਰੀ ਰਿਹਾਇਸ਼ ‘ਤੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਕਾਂਗਰਸ ‘ਤੇ ਨਿਸ਼ਾਨਾਸੀਐਮ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਵਿਰੋਧੀ ਧਿਰ, ਖਾਸ ਤੌਰ ‘ਤੇ ਕਾਂਗਰਸ, ‘ਤੇ ਚੁਟਕੀ ਲਈ, ਜੋ ਕਥਿਤ ਤੌਰ ‘ਤੇ ਅਹੁਦਿਆਂ ਦੇ ‘ਰੇਟ’ ਤੈਅ ਕਰਨ ਦੀ ਗੱਲ ਕਰ ਰਹੇ ਸਨ:ਉਨ੍ਹਾਂ ਕਿਹਾ ਕਿ ਜਿੱਥੇ ਉਹ ਪੰਜਾਬ ਵਿੱਚ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਬਾਰੇ ਸੋਚ ਰਹੇ ਹਨ, ਉੱਥੇ ਵਿਰੋਧੀ ਧਿਰ ਕੌਂਸਲਰ ਤੋਂ ਲੈ ਕੇ ਮੁੱਖ ਮੰਤਰੀ ਤੱਕ ਕੁਰਸੀਆਂ ਦੇ ਰੇਟ ਦੱਸ…

Read More

ਨਵੀਂ ਦਿੱਲੀ, 10 ਦਸੰਬਰ, 2025: ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸਾਂਸਦ ਅਤੇ ਅਭਿਨੇਤਰੀ ਕੰਗਨਾ ਰਣੌਤ (Kangana Ranaut) ਨੇ ਕਾਂਗਰਸ (Congress) ਅਤੇ ਵਿਰੋਧੀ ਧਿਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਹੈਕਿੰਗ ਦੇ ਦੋਸ਼ਾਂ ‘ਤੇ ਪਲਟਵਾਰ ਕਰਦੇ ਹੋਏ ਕੰਗਨਾ ਨੇ ਇੱਕ ਵੱਡਾ ਬਿਆਨ ਦਿੱਤਾ। ਲੋਕ ਸਭਾ (Lok Sabha) ਵਿੱਚ ਚਰਚਾ ਦੌਰਾਨ ਉਨ੍ਹਾਂ ਕਿਹਾ ਕਿ “ਕਾਂਗਰਸ ਵਾਲਿਓ ਤੁਸੀਂ ਲੋਕ ਇਹ ਸਮਝ ਨਹੀਂ ਪਾ ਰਹੇ ਹੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਈਵੀਐਮ ਨਹੀਂ, ਸਗੋਂ ਦੇਸ਼ ਦੀ ਜਨਤਾ ਦੇ ਦਿਲਾਂ ਨੂੰ ਹੈਕ ਕਰਦੇ ਹਨ।” ਵਿਰੋਧੀ ਧਿਰ ਦੀਆਂ ਚਾਲਾਂ ‘ਤੇ ਸਾਧਿਆ ਨਿਸ਼ਾਨਾਕੰਗਨਾ ਰਣੌਤ…

Read More

ਚੰਡੀਗੜ੍ਹ, 10 ਦਸੰਬਰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਨਵਜੋਤ ਕੌਰ ਸਿੱਧੂ ਵੱਲੋਂ ਕਾਂਗਰਸ ‘ਤੇ ਮੁੱਖ ਮੰਤਰੀ ਦੇ ਅਹੁਦੇ ਲਈ 500 ਕਰੋੜ ਅਤੇ ਵਿਧਾਇਕਾਂ ਦੀਆਂ ਟਿਕਟਾਂ ਲਈ 5-5 ਕਰੋੜ ਰੁਪਏ ਦੀ ਕਥਿਤ ‘ਡੀਲਿੰਗ’ ਦੇ ਲਾਏ ਸਨਸਨੀਖੇਜ਼ ਦੋਸ਼ਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਨੀਲ ਗਰਗ ਨੇ ਕਿਹਾ ਕਿ ਇਹ ਦੋਸ਼ ਨਾ ਸਿਰਫ ਹੈਰਾਨ ਕਰਨ ਵਾਲੇ ਹਨ, ਬਲਕਿ ਪੰਜਾਬ ਦੀ ਰਾਜਨੀਤੀ ਅਤੇ ਲੋਕਤੰਤਰ ‘ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜਿਨ੍ਹਾਂ ‘ਤੇ ਇਹ ਦੋਸ਼ ਲੱਗੇ ਹਨ, ਉਹ…

Read More

ਚੰਡੀਗੜ੍ਹ, 10 ਦਸੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ‘ਤੇ ਨਵਜੋਤ ਕੌਰ ਸਿੱਧੂ ਵੱਲੋਂ ਲਾਏ ਗਏ 500 ਕਰੋੜ ਰੁਪਏ ਦੇ ਗੰਭੀਰ ਇਲਜ਼ਾਮਾਂ ‘ਤੇ ਉਨ੍ਹਾਂ ਦੀ ਚੁੱਪੀ ਨੂੰ ਲੈ ਕੇ ਤਿੱਖਾ ਹਮਲਾ ਕੀਤਾ ਹੈ। ਧਾਲੀਵਾਲ ਨੇ ਸਵਾਲ ਕੀਤਾ ਕਿ ਜਿਹੜੇ ਆਗੂ ਹਰ ਮੁੱਦੇ ‘ਤੇ ਬੋਲਦੇ ਸਨ, ਉਹ ਹੁਣ ਇੰਨੇ ਵੱਡੇ ਭ੍ਰਿਸ਼ਟਾਚਾਰ ਦੇ ਇਲਜ਼ਾਮ ‘ਤੇ ਪੂਰੀ ਤਰ੍ਹਾਂ ਖ਼ਾਮੋਸ਼ ਕਿਉਂ ਹਨ? ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹਿਲਾਂ ਬਹੁਤ ਬੋਲਦੇ ਸਨ, ਪਰ ਨਵਜੋਤ ਕੌਰ ਸਿੱਧੂ ਦੇ ਬਿਆਨ ਤੋਂ ਬਾਅਦ ਉਹ ਪੂਰੀ ਤਰ੍ਹਾਂ ਚੁੱਪ ਹਨ। ਕਾਂਗਰਸੀ ਨੇਤਾਵਾਂ…

Read More

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਸੰਸਦ ਵਿੱਚ ਮੰਗਿਆ ਪਾਕਿਸਤਾਨ ਤੇ ਅਫ਼ਗ਼ਾਨਿਸਤਾਨ ਤੋਂ ਪ੍ਰਤਾੜਿਤ ਹੋ ਕੇ ਭਾਰਤ ਆਏ ਸਿੱਖਾਂ ਦੇ ਮੁੜ ਵਸੇਬੇ ਤੇ ਭਲਾਈ ਲਈ ਚਲਾਈਆਂ ਸਕੀਮਾਂ ਦਾ ਵੇਰਵਾਘੱਟ ਗਿਣਤੀ ਵਸੋਂ ਵਾਲੇ ਇਲਾਕਿਆਂ ਵਿੱਚ ਸਿੱਖਿਆ, ਸਿਹਤ, ਹੁਨਰ ਅਤੇ ਮਹਿਲਾ ਸਸ਼ਕਤੀਕਰਨ ਲਈ 26,237 ਕਰੋੜ ਦੇ ਫੰਡ ਦੀ ਮਨਜ਼ੂਰੀ : ਜੌਰਜ ਕੁਰੀਅਨ, ਘੱਟ ਗਿਣਤੀ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰਧਾਨ ਮੰਤਰੀ ਵਿਕਾਸ ਯੋਜਨਾ ਦੇ ਤਹਿਤ ਸੌਂਪੀ ਗਈ ਸਿੱਖ ਨੌਜਵਾਨਾਂ ਨੂੰ ਸਿੱਖਿਆ ਅਤੇ ਹੁਨਰ ਮੁਤਾਬਕ ਨੌਕਰੀਆਂ ਦੇਣ ਦੀ ਜ਼ਿੰਮੇਵਾਰੀ ; ਕੇਂਦਰੀ ਰਾਜ ਮੰਤਰੀ ਜੌਰਜ ਕੁਰੀਅਨਨਾਗਰਿਕਤਾ ਸੋਧ ਬਿੱਲ ਦੇ ਤਹਿਤ 337 ਸਿੱਖ ਸ਼ਰਨਾਰਥੀਆਂ ਨੂੰ ਦਿੱਤੀ ਗਈ ਭਾਰਤੀ ਨਾਗਰਿਕਤਾ…

Read More

ਨੋਡਲ ਕੇਂਦਰ ਸੀਈਸੀ-ਸੀਜੀਸੀ ਲਾਂਡਰਾਂ ਵਿਖੇ ਸਮਾਰਟ ਇੰਡੀਆ ਹੈਕਾਥਨ (ਐਸਆਈਐਚ)-2025 ਸਾਫਟਵੇਅਰ ਐਡੀਸ਼ਨ ਦੇ ਗ੍ਰੈਂਡ ਫਿਨਾਲੇ ਦੀ ਸਫਲਤਾਪੂਰਵਕ ਸਮਾਪਤੀ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਪੰਜ ਟੀਮਾਂ ਨੂੰ ਜੇਤੂ ਐਲਾਨਿਆ ਗਿਆ। ਇਨ੍ਹਾਂ ਟੀਮਾਂ ਨੂੰ ਸਖ਼ਤ ਮੁਲਾਂਕਣ ਪ੍ਰਕਿਰਿਆ ਤੋਂ ਬਾਅਦ 1,50,000 ਰੁਪਏ ਦੇ ਜੇਤੂ ਇਨਾਮ ਲਈ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਇਸ ਦੋ ਰੋਜ਼ਾ ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਈਆਂ 25 ਟੀਮਾਂ ਨੇ ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵੱਲੋਂ ਪੇਸ਼ ਕੀਤੇ ਸਮੱਸਿਆ ਬਿਆਨਾਂ ’ਤੇ ਕੰਮ ਕੀਤਾ।ਟੀਮ ਵਿਜ਼ਨ ਹੈਕਰਸ ਨੂੰ ਇੱਕ ਗੇਮੀਫਾਈਡ ਵਾਤਾਵਰਣ ਸਿੱਖਿਆ ਮੰਚ (ਇਨਵਾਏਰਨਮੇਂਟਲ ਐਜੂਕੇਸ਼ਨ ਪਲੇਟਫਾਰਮ) ਵਿਕਸਿਤ ਕਰਨ ਲਈ ਜੇਤੂ ਐਲਾਇਆ ਗਿਆ ਜੋ ਕਿ ਵਿਦਿਆਰਥੀਆਂ ਵਿੱਚ ਡਿਜ਼ਾਸਟਰ…

Read More

ਲੁਧਿਆਣਾ, 10 ਦਸੰਬਰ – ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 95 ਅਧੀਨ ਅਸ਼ੋਕ ਨਗਰ ਵਿਖੇ ਸੜਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੌਂਸਲਰ ਅਮਨ ਬੱਗਾ, ਅਸ਼ੋਕ ਕੁਮਾਰ ਦੇ ਨਾਲ ਇਲਾਕੇ ਦੀਆਂ ਨਾਮਵਰ ਸਖ਼ਸ਼ੀਅਤਾਂ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਬੱਗਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹੁਣ ਵਿਧਾਨ ਸਭਾ ਹਲਕਾ ਉੱਤਰੀ ਦਾ ਜ਼ਿਕਰ, ਪੰਜਾਬ ਦੇ ਤੇਜ਼ੀ ਨਾਲ ਵਿਕਾਸ ਕਰ ਰਹੇ ਵਿਧਾਨ ਸਭਾ ਹਲਕਿਆਂ ਵਿੱਚ ਕੀਤਾ ਜਾ ਰਿਹਾ ਹੈ ਜਿੱਥੇ ਰੋਜ਼ਾਨਾ ਗਲੀਆਂ/ਸੜਕਾਂ, ਸੀਵਰੇਜ਼, ਸਟਰੀਟ ਲਾਈਟਾਂ, ਵਾਟਰ ਸਪਲਾਈ ਤੇ ਹੋਰ…

Read More

ਜਲੰਧਰ, 10 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਸਥਾਨਕ ਮੈਰੀਟੋਰੀਅਸ ਸਕੂਲ ਦੇ ਕੈਂਪਸ ਵਿੱਚ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ। ਇਹ ਦਿਨ ਵਿਸ਼ਵ ਭਰ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਵੱਲੋਂ 1948 ਵਿੱਚ ਮਨੁੱਖੀ ਅਧਿਕਾਰਾਂ ਦੇ ਵਿਸ਼ਵਵਿਆਪੀ ਐਲਾਨਨਾਮੇ (ਯੂ.ਡੀ.ਐਚ.ਆਰ.) ਨੂੰ ਅਪਣਾਉਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਸਮਾਗਮ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਕਾਨੂੰਨੀ ਭਾਈਚਾਰੇ ਦੇ ਮੈਂਬਰਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਟੀਮ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਇਹ ਦਿਨ ਮਨਾਉਣ ਦਾ ਮੁੱਖ ਉਦੇਸ਼ ਮਨੁੱਖੀ ਮੌਲਿਕ ਅਧਿਕਾਰਾਂ ਅਤੇ ਸਾਰਿਆਂ ਲਈ ਨਿਆਂ ਤੇ ਸਨਮਾਨ ਨੂੰ ਯਕੀਨੀ ਬਣਾਉਣ ਦੀ ਮਹੱਤਤਾ ਬਾਰੇ ਜਾਗਰੂਕਤਾ ਵਧਾਉਣਾ ਸੀ। ਇਹ ਸਮਾਗਮ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ…

Read More

ਚੰਡੀਗੜ੍ਹ: 10 ਦਸੰਬਰ 2025 ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਾਰੀਆਂ ਸਿਆਸੀ ਪਾਰਟੀਆਂ ਲਈ ਮਹੱਤਵਪੂਰਨ ਹਨ, ਪਰ ਸੱਤਾਧਾਰੀ ਆਮ ਆਦਮੀ ਪਾਰਟੀ (‘ਆਪ’) ਲਈ ਇਹ ਚੋਣਾਂ ਬਹੁਤ ਮਹੱਤਵਪੂਰਨ ਹਨ। ਵਿਧਾਨ ਸਭਾ ਚੋਣਾਂ ਵਿੱਚ ਡੇਢ ਸਾਲ ਤੋਂ ਵੀ ਘੱਟ ਸਮਾਂ ਬਾਕੀ ਹੋਣ ਕਾਰਨ, ਇਹ ਚੋਣਾਂ ਪੇਂਡੂ ਖੇਤਰਾਂ ਵਿੱਚ ‘ਆਪ’ ਦੇ ਸਿਆਸੀ ਪ੍ਰਭਾਵ ਅਤੇ ਲੋਕਪ੍ਰਿਅਤਾ ਨੂੰ ਪਰਖਣ ਦਾ ਕੰਮ ਕਰਨਗੀਆਂ। ਪੇਂਡੂ ਪ੍ਰਭਾਵ ਦਾ ਟੈਸਟ: ਇਹ ਚੋਣਾਂ ਪੂਰੀ ਤਰ੍ਹਾਂ ਪੇਂਡੂ ਖੇਤਰਾਂ ‘ਤੇ ਕੇਂਦਰਿਤ ਹਨ। ‘ਆਪ’ ਲਈ ਇਹ ਜ਼ਰੂਰੀ ਹੈ ਕਿ ਉਹ ਸ਼ਹਿਰੀ ਅਤੇ ਪੇਂਡੂ, ਦੋਵਾਂ ਖੇਤਰਾਂ ਦੇ ਵੋਟਰਾਂ ਦਾ ਵਿਸ਼ਵਾਸ ਬਰਕਰਾਰ ਰੱਖੇ। ਇਹ ਚੋਣਾਂ ਪਾਰਟੀ ਲਈ ਪੇਂਡੂ…

Read More

ਲੁਧਿਆਣਾ, 09 ਦਸੰਬਰ (000) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਕਿਪਸ ਮਾਰਕੀਟ, ਸਰਾਭਾ ਨਗਰ, ਬੀ.ਆਰ.ਐਸ.ਨਗਰ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਸਰਾਭਾ ਨਗਰ, ਲੁਧਿਆਣਾ ਤੋਂ 3 ਬਾਲ ਮਜਦੂਰਾਂ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਨੂੰ ਬਾਲ ਮਜਦੂਰੀ ਕਰਦੇ ਹੋਏ ਰੈਸਕਿਊ ਕਰਵਾਇਆ ਅਤੇ ਬਾਅਦ ਵਿੱਚ ਬਾਲ ਭਲਾਈ ਕਮੇਟੀ, ਲੁਧਿਆਣਾ ਸਾਹਮਣੇ ਪੇਸ਼ ਕਰਕੇ ਬੱਚਿਆਂ ਨੂੰ ਚਿਲਡਰਨ ਹੋਮ ਵਿੱਚ ਸ਼ਿਫਟ ਕੀਤਾ ਗਿਆ। ਟੀਮ ਵਿੱਚ ਵਰਿੰਦਰ ਸਿੰਘ, ਮਨਜੋਤ ਸਿੰਘ, ਸੰਜਨਾ, ਹਰਮਿੰਦਰ ਸਿੰਘ ਰੋਮੀ ਅਤੇ ਪੁਲਿਸ ਵਿਭਾਗ ਦੇ ਮੈਂਬਰ ਵੀ ਸ਼ਾਮਲ ਸਨ।

Read More